Monday, 15 July 2024

ਵਿਜੈ ਕੁਮਾਰ ਮਠਾਰੂ ਨੇ ਸਾਂਝੀ ਰਸੋਈ ’ਚ ਪਾਇਆ 5100 ਰੁਪਏ ਦਾ ਯੋਗਦਾਨ

ਵਿਜੈ ਕੁਮਾਰ ਮਠਾਰੂ ਨੇ ਸਾਂਝੀ ਰਸੋਈ 'ਚ ਪਾਇਆ 5100 ਰੁਪਏ ਦਾ ਯੋਗਦਾਨ
ਹੁਸ਼ਿਆਰਪੁਰ, 15 ਜੁਲਾਈ : ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁਹੱਲਾ ਈਸ਼ ਨਗਰ, ਹੁਸ਼ਿਆਰਪੁਰ ਵਿਖੇ ਚਲਾਇਆ ਜਾ ਰਿਹਾ  'ਸਾਂਝੀ ਰਸੋਈ' ਪ੍ਰੋਜੈਕਟ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਅਗਵਾਈ ਹੇਠ ਬਹੁਤ ਹੀ ਸਫਲਤਾ ਪੂਰਵਕ ਚੱਲ ਰਿਹਾ ਹੈ, ਜਿਸ ਦਾ ਰੋਜ਼ਾਨਾ 450 ਤੋਂ 500 ਗਰੀਬ/ਲੋੜਵੰਦ ਲਾਭ ਪ੍ਰਾਪਤ ਕਰ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ  ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੀ ਸਫਲਤਾ ਲਈ ਵਿਜੈ ਕੁਮਾਰ ਮਠਾਰੂ ਵਾਸੀ ਹੁਸ਼ਿਆਰਪੁਰ ਵੱਲੋਂ ਆਪਣੀ ਪੁੱਤਰੀ ਮਿਸ ਰਾਧਿਕਾ ਮਠਾਰੂ ਦੇ ਜਨਮ ਦਿਨ ਦੇ ਮੌਕੇ 'ਤੇ 5100 ਰੁਪਏ ਦੀ ਰਾਸ਼ੀ ਸਾਂਝੀ ਰਸੋਈ ਨੂੰ ਦਾਨ ਵਜੋਂ ਦਿੱਤੀ ਗਈ। ਇਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਮੈਂਬਰ ਵੀ ਮੌਜੂਦ ਰਹੇ। 


ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...

ਜੀ ਆਇਆਂ ਨੂੰ WELCOME