Wednesday, 10 July 2024

ਡਿਪਟੀ ਸਪੀਕਰ ਰੌੜੀ ਨੇ 'ਆਪ ਦੀ ਸਰਕਾਰ ਆਪ ਦੀ ਦੁਆਰ' ਤਹਿਤ ਲਗਾਏ ਕੈਂਪ ਦਾ ਲਿਆ ਜਾਇਜ਼ਾ

 ਡਿਪਟੀ ਸਪੀਕਰ ਰੌੜੀ ਨੇ 'ਆਪ ਦੀ ਸਰਕਾਰ ਆਪ ਦੀ ਦੁਆਰ' ਤਹਿਤ ਲਗਾਏ ਕੈਂਪ ਦਾ ਲਿਆ ਜਾਇਜ਼ਾ
ਗੜ੍ਹਸ਼ੰਕਰ ਦੇ ਪਿੰਡ ਝੋਨੋਵਾਲ ਵਿਖੇ ਲਗਾਇਆ ਗਿਆ ਕੈਂਪ
ਲੋਕਾਂ ਦੇ ਘਰਾਂ ਨੇੜੇ ਕੈਂਪ ਲਗਾ ਕੇ ਦਿੱਤੀਆਂ ਜਾ ਰਹੀਆਂ ਹਨ ਸਰਕਾਰੀ ਸੇਵਾਵਾਂ 
 ਹੁਸ਼ਿਆਰਪੁਰ, 11 ਜੁਲਾਈ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ਗੜ੍ਹਸ਼ੰਕਰ ਦੇ ਪਿੰਡ ਝੋਨੋਵਾਲ ਵਿਖੇ 'ਆਪ ਦੀ ਸਰਕਾਰ ਆਪ ਦੀ ਦੁਆਰ' ਤਹਿਤ ਲਗਾਏ ਗਏ ਕੈਂਪ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਿਅਕਤੀ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਵਚਨਬੱਧ ਹੈ।  ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਲਗਾਏ ਜਾ ਰਹੇ ਇਨ੍ਹਾਂ ਕੈਂਪਾਂ ਤੋਂ ਹੀ ਪਤਾ ਲੱਗਦਾ ਹੈ ਕਿ ਸਰਕਾਰ ਆਮ ਆਦਮੀ ਪ੍ਰਤੀ ਕਿੰਨੀ ਚਿੰਤਤ ਹੈ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਮ ਆਦਮੀ ਨੂੰ ਧਿਆਨ ਵਿੱਚ ਰੱਖ ਕੇ ਸਕੀਮਾਂ ਤਿਆਰ ਕਰ ਰਹੀ ਹੈ ਤਾਂ ਜੋ ਹੇਠਲੇ ਪੱਧਰ ਤੱਕ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਮਿਲ ਸਕੇ।  ਇਸ ਦੌਰਾਨ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਐਸਡੀਐਮ ਗੜ੍ਹਸ਼ੰਕਰ ਸ਼ਿਵਰਾਜ ਸਿੰਘ ਬੱਲ ਵੀ ਮੌਜੂਦ ਸਨ।

               ਡਿਪਟੀ ਸਪੀਕਰ ਨੇ ਕਿਹਾ ਕਿ ਉਨ੍ਹਾਂ ਨੇ ਪਿੰਡ ਝੋਨੋਵਾਲ ਵਿਖੇ ਲਗਾਏ ਗਏ ਕੈਂਪ ਦਾ ਜਾਇਜ਼ਾ ਲਿਆ, ਜਿੱਥੇ ਲੋਕਾਂ ਵਿੱਚ ਕੈਂਪਾਂ ਨੂੰ ਲੈ ਕੇ ਭਾਰੀ ਉਤਸ਼ਾਹ ਸੀ ਅਤੇ ਉਹ ਪੂਰੇ ਉਤਸ਼ਾਹ ਨਾਲ ਇਨ੍ਹਾਂ ਕੈਂਪਾਂ ਵਿੱਚ ਆ ਕੇ ਆਪਣੀਆਂ ਸਮੱਸਿਆਵਾਂ ਦਾ ਹੱਲ ਕਰਵਾ ਰਹੇ ਸਨ।  ਉਨ੍ਹਾਂ ਕਿਹਾ ਕਿ ਕੈਂਪ ਵਿੱਚ ਸਾਰਿਆਂ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਤਾਇਨਾਤ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦਾ ਢੁਕਵਾਂ ਹੱਲ ਕੀਤਾ ਜਾ ਰਿਹਾ ਸੀ।  ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਹ ਕੈਂਪ ਪੂਰੇ ਸੂਬੇ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ 'ਤੇ ਹੀ ਹੱਲ ਕਰਨ ਦੇ ਉਦੇਸ਼ ਨਾਲ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੈਂਪਾਂ ਦਾ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਅਤੇ ਇੱਕ ਛੱਤ ਹੇਠ ਸਰਕਾਰ ਦੁਆਰਾ ਜਾਰੀ ਲੋਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣਾ ਅਤੇ ਨਾਗਰਿਕਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਉਨ੍ਹਾਂ ਦੇ ਜਲਦੀ ਹੱਲ ਨੂੰ ਯਕੀਨੀ ਬਣਾਉਣਾ ਹੈ।  ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਹ ਕੈਂਪ ਰੋਜ਼ਾਨਾ ਵੱਖ-ਵੱਖ ਥਾਵਾਂ 'ਤੇ ਲਗਾਏ ਜਾ ਰਹੇ ਹਨ ਅਤੇ ਲੋਕ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ |  ਇਸ ਮੌਕੇ ਇਲਾਕੇ ਦੇ ਹੋਰ ਪਤਵੰਤੇ ਵੀ ਹਾਜ਼ਰ ਸਨ। 

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME