Friday, 12 July 2024

ਵਧੀਕ ਡਿਪਟੀ ਕਮਿਸ਼ਨਰ ਨੇ ਪਟਵਾਰੀ ਉਮੀਦਵਾਰਾਂ ਨੂੰ ਕੀਤਾ ਪ੍ਰੇਰਿਤ

ਵਧੀਕ ਡਿਪਟੀ ਕਮਿਸ਼ਨਰ ਨੇ ਪਟਵਾਰੀ ਉਮੀਦਵਾਰਾਂ ਨੂੰ ਕੀਤਾ ਪ੍ਰੇਰਿਤ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਦਿੱਤੀ ਜਾ ਰਹੀ ਹੈ, ਕੰਪਿਊਟਰ ਟ੍ਰੇਨਿੰਗ

ਨਵਾਂਸ਼ਹਿਰ, 11 ਜੁਲਾਈ :-  ਆਰਜੀ ਪਟਵਾਰੀ ਸਕੂਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਜ਼ਿਲ੍ਹੇ ਦੇ 26 ਪਟਵਾਰੀ ਉਮੀਦਵਾਰਾਂ ਨੂੰ ਦਿੱਤੀ ਜਾ ਰਹੀ ਟ੍ਰੇਨਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਨੇ ਦੌਰਾ ਕਰਕੇ ਪ੍ਰੇਰਿਤ ਕੀਤਾ। ਇਸ ਮੌਕੇ 'ਤੇ ਜ਼ਿਲ੍ਹਾ ਰੋਜ਼ਗਾਰ ਉੱਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਸੰਜੀਵ ਕੁਮਾਰ, ਅਧਿਆਪਕ ਸੁਰਿੰਦਰ ਸਿੰਘ ਅਤੇ ਹੋਰ ਅਧਿਕਾਰੀ/ ਕਰਮਚਾਰੀ ਹਾਜ਼ਰ ਸਨ।

            ਉਮੀਦਵਾਰਾਂ ਨੂੰ ਪ੍ਰੇਰਿਤ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਨੇ ਕਿਹਾ ਕਿ ਉਹ ਆਪਣੀ ਟ੍ਰੇਨਿੰਗ ਮਿਹਨਤ ਅਤੇ ਲੱਗਨ ਨਾਲ ਪੂਰੀ ਕਰਨ ਤਾਂ ਜੋ ਬਾਅਦ ਵਿੱਚ ਉਨ੍ਹਾਂ ਨੂੰ ਕੋਈ ਦਿਕਤ ਨਾ ਆਵੇ। ਉਨ੍ਹਾਂ ਦੱਸਿਆ ਕਿ ਇਹ ਕੰਪਿਊਟਰ ਟ੍ਰੇਨਿੰਗ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਜ਼ਿਲ੍ਹਾ ਸਿਸਟਮ ਮੈਨੇਜਰ ਪੀ.ਐਲ.ਆਰ.ਐਸ. ਵੱਲੋਂ ਮੁਹੱਈਆ ਕਰਵਾਈ ਜਾ ਰਹੀ ਹੈ, ਜੋ ਕਿ ਉਮੀਦਵਾਰਾਂ ਨੂੰ ਆਪਣੇ ਰੋਜ਼ਾਨਾ ਕੰਮ ਵਿੱਚ ਬਹੁਤ ਸਹਾਇਕ ਹੋਵੇਗੀ। ਉਨ੍ਹਾਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਕੰਪਿਊਟਰ ਸਿਸਟਮ ਨੂੰ ਅਪਡੇਟ ਰੱਖਣ ਤਾਂ ਜੋ ਇੰਨ੍ਹਾਂ ਸਿੱਖਿਆਰਥੀਆਂ ਨੂੰ ਕਿਸੇ ਕਿਸਮ ਦੀ ਟ੍ਰੇਨਿੰਗ ਦੌਰਾਨ ਪ੍ਰੇਸ਼ਾਨੀ ਨਾ ਹੋਵੇ।


ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME