ਖੇਤੀ ਵਿਭਿੰਨਤਾ ਵਿੱਚ ਬਾਗਬਾਨੀ ਫਸਲਾਂ ਦਾ ਅਹਿਮ ਰੋਲ- ਡੀ.ਸੀ.
ਬਾਗਬਾਨੀ ਵਿਭਾਗ ਵਲੋਂ ਖੇਤੀ ਵਿਭਿੰਨਤਾ ਅਪਣਾਉਣ ਲਈ ਦਿੱਤੀ ਜਾ ਰਹੀ ਹੈ ਵਿੱਤੀ ਸਹਾਇਤਾ
ਨਵਾਂਸ਼ਹਿਰ, 31 ਜੁਲਾਈ (ਬਿਊਰੋ ਚੀਫ) ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਸ਼੍ਰੀ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆਂ ਕਿਸਾਨਾਂ ਨੂੰ ਕਣਕ ਝੋਨੇ ਦੇ ਰਵਾਇਤੀ ਫਸਲੀ ਚੱਕਰ ਵਿੱਚੋਂ ਕੱਢਣ ਲਈ ਸਰਕਾਰ ਵੱਲੋਂ ਬਹੁਤ ਸਾਰੀਆਂ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਤਾਂ ਜੋ ਕੁਦਰਤੀ ਸਰੋਤਾਂ ਨੂੰ ਬਚਾਉਦੇ ਹੋਏ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਉਹਨਾਂ ਜੀਵਨ ਪੱਧਰ ਉੱਚਾ ਚੁਕਿਆ ਜਾ ਸਕੇ। ਉਹਨਾਂ ਦੱਸਿਆ ਕਿ ਬਾਗਬਾਨੀ ਵਿਭਾਗ, ਜ਼ਿਲ੍ਹਾਂ ਸ਼ਹੀਦ ਭਗਤ ਸਿੰਘ ਨਗਰ ਵਲੋਂ ਵਿਭਾਗ ਦੀਆਂ ਸਕੀਮਾਂ ਨੂੰ ਜਿਮੀਦਾਰਾਂ ਤੱਕ ਪਹੁੰਚਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤਰ੍ਹਾਂ ਐਨ.ਐਚ.ਐਮ ਸਕੀਮ ਅਧੀਨ ਨਵਾਂ ਬਾਗ ਲਗਾਉਣ ਲਈ 19000/- ਰੁਪਏ ਪ੍ਰਤੀ ਹੈਕ. , ਪੁਰਾਣੇ ਬਾਗਾਂ ਨੂੰ ਮੁੜ ਸੁਰਜੀਤ ਕਰਨ ਲਈ 20000/- ਰੁਪਏ ਪ੍ਰਤੀ ਹੈਕ, ਫੁੱਲਾਂ ਦੀ ਖੇਤੀ ਲਈ 16000/- ਰੁਪਏ ਪ੍ਰਤੀ ਹੈਕ, ਪੌਲੀ ਹਾਊਸ ਲਗਾਉਣ ਲਈ 18,70,000/- ਰੁਪਏ ਪ੍ਰਤੀ ਏਕੜ੍ਹ, ਸ਼ੈੱਡ ਨੈੱਟ ਹਾਊਸ ਲਈ 14,20,000/- ਰੁਪਏ ਪ੍ਰਤੀ ਏਕੜ੍ਹ, ਵਰਮੀ ਕੰਪੋਸਟ ਯੂਨਿਟ ਲਈ 50000/- ਰੁਪਏ ਪ੍ਰਤੀ ਯੂਨਿਟ, ਸ਼ਹਿਦ ਦੀਆਂ ਮੱਖੀਆਂ ਪਾਲਣ ਲਈ 1600/- ਰੁਪਏ ਪ੍ਰਤੀ ਬਕਸਾ ਸਮੇਤ 8 ਫਰੇਮ ਮੱਖੀ, ਖੁੰਬ ਪੈਦਾ ਕਰਨ ਲਈ 8 ਲੱਖ ਪ੍ਰਤੀ ਯੂਨਿਟ, ਖੁੰਬਾਂ ਦਾ ਬੀਜ ਤਿਆਰ ਕਰਨ ਲਈ 6 ਲੱਖ ਰੁਪਏ ਪ੍ਰਤੀ ਯੂਨਿਟ, ਮਸ਼ੀਨਰੀ ਜਿਵੇਂ ਟਰੈਕਟਰ 20 ਐਚ.ਪੀ., ਪਾਵਰ ਟਿੱਲਰ, ਸਪਰੇਅ ਪੰਪ ਅਦਿ ਤੇ 40 ਫੀਸਦੀ ਸਬਸਿਡੀ, ਬਾਗ ਅਤੇ ਸਬਜ਼ੀਆਂ ਦੀ ਤੁੜਾਈ ਤੋਂ ਬਾਅਦ ਸਾਂਭ-ਸੰਭਾਲ ਅਤੇ ਪੈਕਿੰਗ ਲਈ ਪੈਕ ਹਾਊਸ ਬਣਾਉਣ ਲਈ 2 ਲੱਖ ਰੁਪਏ, ਕੋਲਡ ਸਟੋਰ ਤੇ ਰਾਈਪਨਿੰਗ ਚੈਂਬਰ ਬਣਾਉਣ ਲਈ 35 ਫੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸਟੇਟ ਪਲਾਨ ਸਕੀਮ ਅਧੀਨ 30×60 ਫੁੱਟ ਬੈਂਬੂ ਹੱਟ ਮਸ਼ਰੂਮ ਕਲਟੀਵੇਸ਼ਨ ਲਈ 80000/-ਰੁਪਏ, ਫੁੱਲਾਂ ਦਾ ਬੀਜ ਤਿਆਰ ਕਰਨ ਲਈ 14000/-ਰੁਪਏ ਪ੍ਰਤੀ ਏਕੜ੍ਹ, ਨਵੇਂ ਬਾਗਾਂ ਤੇ ਡਰਿੱਪ ਲਗਾਉਣ ਵਾਲੇ ਕਿਸਾਨ ਨੂੰ 10000/-ਰੁਪਏ ਪ੍ਰਤੀ ਏਕੜ੍ਹ ਇੰਨਸੈਂਟਿਵ ਦੇ ਤੌਰ ਤੇ ਅਤੇ 10 ਕਿਲੋ ਸਮਰੱਥਾ ਵਾਲੇ ਦੇ ਕਾਰਟਨ ਬਾਕਸ ਤੇ 20/-ਰੁਪਏ ਪ੍ਰਤੀ ਬਾਕਸ ਅਤੇ 21 ਕਿਲੋ ਸਮਰੱਥਾ ਵਾਲੇ ਪਲਾਸਟਿਕ ਕਰੇਟਾਂ ਤੇ 50/- ਰੁਪਏ ਪ੍ਰਤੀ ਕਰੇਟ ਤੇ ਸਬਸਿਡੀ, ਕੌਮੀ ਬਾਗਬਾਨੀ ਮਿਸ਼ਨ ਸਕੀਮ ਅਧੀਨ ਲੱਗੇ ਹੋਏ ਪੋਲੀਹਾਊਸ/ਪੋਲੀ ਨੈਟ ਹਾਊਸ ਦੀ ਸ਼ੀਟ ਬਦਲਣ ਤੇ 50 ਫੀਸਦੀ ਸਬਸਿਡੀ ਮੁਹੱਈਆਂ ਕਰਵਾਈ ਜਾਂਦੀ ਹੈ। ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਵਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਚਾਹਵਾਨ ਕਿਸਾਨ ਇਹਨਾਂ ਸਕੀਮਾਂ ਦਾ ਲਾਭ ਲੈਣ ਲਈ ਬਾਗਬਾਨੀ ਵਿਭਾਗ ਸ਼ਹੀਦ ਭਗਤ ਸਿੰਘ ਨਗਰ ਨਾਲ ਜਾਂ ਆਪਣੇ ਨਜ਼ਦੀਕ ਦੇ ਬਾਗਬਾਨੀ ਦਫਤਰ ਨਾਲ ਸੰਪਰਕ ਕਰ ਸਕਦੇ ਹਨ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...