Wednesday, 10 July 2024

ਜ਼ਿਲ੍ਹੇ ਦੀ ਹਦੂਦ ਅੰਦਰ ਬਿਨਾਂ ਮਨਜੂਰੀ ਡਰੋਨ ਉਡਾਉਣ/ਵਰਤੋਂ ’ਤੇ ਪਾਬੰਦੀ

 ਜ਼ਿਲ੍ਹੇ ਦੀ ਹਦੂਦ ਅੰਦਰ ਬਿਨਾਂ ਮਨਜੂਰੀ ਡਰੋਨ ਉਡਾਉਣ/ਵਰਤੋਂ 'ਤੇ ਪਾਬੰਦੀ
ਨਵਾਂਸ਼ਹਿਰ, 10 ਜੁਲਾਈ - ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਰਾਜ ਅੰਦਰ ਸਰਹੱਦੀ ਜ਼ਿਲ੍ਹਿਆਂ 'ਚ ਸਮਾਜ ਵਿਰੋਧੀ ਅਨਸਰਾਂ ਵੱਲੋਂ ਡਰੋਨ ਦੀ ਮੱਦਦ ਨਾਲ ਗੈਰ-ਕਾਨੂੰਨੂ ਗਤੀਵਿਧੀਆਂ ਨੂੰ ਅੰਜਾਮ ਦੇਣ ਦੀਆਂ ਘਟਨਾਵਾਂ ਦੇ ਮੱਦੇਨਜ਼ਰ, ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀ ਹਦੂਦ ਅੰਦਰ ਕਿਸੇ ਵੀ ਤਰ੍ਹਾਂ ਦੇ ਡਰੋਨ ਉਡਾਉਣ/ਵਰਤੋਂ 'ਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ।
       ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਵਿਆਹ ਸਮਾਗਮਾਂ/ਧਾਰਮਿਕ ਸਮਾਗਮਾਂ ਅਤੇ ਹੋਰ ਪ੍ਰੋਗਰਾਮਾਂ ਵਿੱਚ ਬਿਨਾਂ ਮਨਜੂਰੀ ਡਰੋਨ ਚਲਾਉਣ 'ਤੇ ਪੂਰਣ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ 9 ਸਤੰਬਰ 2024 ਤੱਕ ਲਾਗੂ ਰਹੇਗਾ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME