Wednesday, 14 August 2024

ਸ਼ਹੀਦ ਬਾਬਾ ਬੇਅੰਤ ਸਿੰਘ ਦੀ ਯਾਦ ਵਿੱਚ ਮਹਾਨ ਗੁਰਮਤਿ ਬਰਸੀ ਸਮਾਗਮ 22 ਅਗਸਤ ਨੂੰ : ਜਥੇਦਾਰ ਸਵਰਨਜੀਤ ਸਿੰਘ

ਮਹਾਨ ਗੁਰਮਤਿ ਬਰਸੀ ਸਮਾਗਮ 22 ਨੂੰ, ਜਥੇਦਾਰ ਸਵਰਨਜੀਤ ਸਿੰਘ 
ਬੰਗਾ 14 ਅਗਸਤ :- ਸ਼ਹੀਦ ਬਾਬਾ ਬੇਅੰਤ ਸਿੰਘ ਦੀ ਯਾਦ ਚ ਮਹਾਨ ਗੁਰਮਤਿ ਬਰਸੀ ਸਮਾਗਮ ਗੁਰਦੁਆਰਾ ਸ਼ਹੀਦਾਂ ਸਿੰਘਾ ਮੇਨ ਰੋਡ ਬੰਗਾ ਤੋਂ ਗੜਸ਼ੰਕਰ,ਪਿੰਡ ਚੌਹੜਾ,ਡਗਾਮ ਕੋਟ ਪੱਲੀਆਂ ਵਿਖੇ 22 ਅਗਸਤ ਦਿਨ ਵੀਰਵਾਰ ਨੂੰ ਬੜੀ ਸ਼ਰਧਾ ਪੂਰਵਕ ਬਰਸੀ ਸਮਾਗਮ ਕਰਵਾਏ ਜਾ ਰਹੇ ਹਨ। ਇਹ ਜਾਣਕਾਰੀ ਦਿੰਦੇ ਹੋਏ ਜਥੇਦਾਰ ਸਵਰਨਜੀਤ ਸਿੰਘ ਮੁਖੀ  ਮਿਸ਼ਲ ਸ਼ਹੀਦਾਂ ਤਰਨਾ ਦਲ ਦੁਆਬਾ ਨੇ ਦੱਸਿਆ ਕਿ ਇਸ ਬਰਸੀ ਸਮਾਗਮ ਦੌਰਾਨ 20 ਅਗਸਤ ਦਿਨ ਮੰਗਲਵਾਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ ਅਤੇ 22 ਅਗਸਤ ਦਿਨ ਵੀਰਵਾਰ ਨੂੰ ਭੋਗ ਉਪਰੰਤ ਦੀਵਾਨ ਸਜਾਏ ਜਾਣਗੇ। ਜਥੇਦਾਰ ਸਵਰਨਜੀਤ ਸਿੰਘ ਨੇ ਦੱਸਿਆ ਕਿ ਇਸ ਸਜਾਏ ਦੀਵਾਨ ਚ ਸਿੰਘ ਸਾਹਿਬ ਗਿਆਨੀ ਜਸਬੀਰ ਸਿੰਘ ਰੋਡੇ ਸਾਬਕਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਸਰਪ੍ਰਸਤ ਇੰਟਰਨੈਸ਼ਨਲ ਪੰਥਕ ਦਲ ਆਪਣੀ ਹਾਜ਼ਰੀ ਲਗਵਾਣਗੇ। ਇਸ ਉਪਰੰਤ ਪਹੁੰਚ ਰਹੇ ਪੰਥ ਪ੍ਰਸਿੱਧ ਕਥਾ ਵਾਚਕ,ਕੀਰਤਨੀ ਜੱਥੇ ਅਤੇ ਢਾਡੀ ਜਥੇ , ਜਿਸ ਵਿਚ ਭਾਈ ਬਲਵੰਤ ਸਿੰਘ ਬਕਾਪੁਰ ਵਾਲੇ,  ਉਸਤਾਦ ਗਿਆਨੀ ਬਲਕਾਰ ਸਿੰਘ ਦਮਦਮੀ ਟਕਸਾਲ ਵਾਲੇ,ਕਵੀਸ਼ਰੀ ਜਥਾ ਗਿਆਨੀ ਕੇਵਲ ਸਿੰਘ ਮਹਿਤਾ ,ਢਾਡੀ ਜਥਾ ਭਾਈ ਅੰਮ੍ਰਿਤਪਾਲ ਸਿੰਘ ਬੋੜੇ ਵਾਲੇ ਨਿਹੰਗ ਸਿੰਘ ਹਾਜ਼ਰੀ ਲਗਵਾਉਣਗੇ ਜਥੇਦਾਰ ਸਵਰਨਜੀਤ ਸਿੰਘ ਸਾਹਿਬ ਨੇ ਦੱਸਿਆ ਕਿ ਇਹ ਸਮਾਗਮ ਸਮੂਹ ਡਘਾਮ,ਚੌਹੜਾ,ਕੋਟ ਪੱਲੀਆਂ ਸਮੂਹ ਇਲਾਕਾ ਨਿਵਾਸੀਆਂ ਅਤੇ ਏਕ ਨੂਰ ਸਵੈ ਸੇਵੀ ਸੰਸਥਾ ਰਜਿਸਟਰਡ ਪਠਲਾਵਾ ਦੇ ਸਹਿਯੋਗ ਨਾਲ ਕਰਵਾਇਆ ਜਾਵੇਗਾ। ਜਥੇਦਾਰ ਸਾਹਿਬ ਨੇ ਦੱਸਿਆ ਕਿ ਗੁਰਦੁਆਰਾ ਸ਼ਹੀਦ ਦਾ ਸਿੰਘਾਂ ਦੀ ਇਮਾਰਤ ਦੀ ਕਾਰ ਸੇਵਾ ਚੱਲ ਰਹੀ ਹੈ ਸਮੂਹ ਸੰਗਤਾਂ ਵੱਧ ਚੜ ਕੇ ਇਸ ਵਿੱਚ ਹਿੱਸਾ ਪਾਉਣ । ਉਹਨਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਗੁਰਬਾਣੀ ਦੀ ਸੰਥਿਆ ਅਤੇ ਕੀਰਤਨ ਦੀ ਮੁਫਤ ਸਿੱਖਿਆ ਦਿੱਤੀ ਜਾਂਦੀ ਹੈ। ਇਸ ਦਾ ਵੱਧ ਤੋਂ ਵੱਧ ਲਾਭ ਉਠਾਉਣ। ਇਸ ਮਹਾਨ ਗੁਰਮਤਿ ਬਰਸੀ ਸਮਾਗਮ ਵਿੱਚ ਸੰਗਤਾਂ ਵੱਧ ਤੋਂ ਵੱਧ ਹਾਜ਼ਰੀ ਲਵਾਉਣ ਜੀ ਸਮਾਗਮ ਦੌਰਾਨ ਲੰਗਰ ਅਤੁੱਟ ਵਰਤਾਏ ਜਾਣਗੇ। ਇਸ ਮੌਕੇ ਉਨ੍ਹਾਂ ਦੇ ਨਾਲ ਜਥੇਦਾਰ ਅਮਰੀਕ ਸਿੰਘ ਪੂਨੀਆ, ਜਥੇਦਾਰ ਗੁਰਨਾਮ ਸਿੰਘ ਬੰਗਾ, ਭਾਈ ਜੋਗਾ ਸਿੰਘ ਚੂਹੜਪੁਰ ਆਦਿ ਹਾਜ਼ਰ ਸਨ

ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...

ਜੀ ਆਇਆਂ ਨੂੰ WELCOME