ਨਵਾਂਸ਼ਹਿਰ 14 ਅਗਸਤ:- ਰੈਡ ਕਰਾਸ ਨਸ਼ਾ ਛਡਾਊ ਅਤੇ ਪੁਨਰਵਾਸ ਕੇਂਦਰ ਨਵਾਂ ਸ਼ਹਿਰ ਵੱਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਵਿਖੇ 'ਨਸ਼ਾ ਮੁਕਤ ਭਾਰਤ ਅਭਿਆਨ' ਤਹਿਤ 'ਰੁੱਖ ਲਗਾਓ' ਮੁਹਿੰਮ ਜੋ ਕਿ 10 ਤੋਂ 15 ਅਗਸਤ ਤੱਕ ਚਲਾਈ ਜਾ ਰਹੀ ਹੈ ਨੂੰ ਅੱਗੇ ਤੋਰਦਿਆਂ ਮੁਹਿੰਮ ਦੀ ਚੌਥੀ ਕੜੀ ਤਹਿਤ ਸਰਕਾਰੀ ਸਕੂਲ ਲੰਗੜੋਆ ਵਿਖੇ ਸਟੇਟ ਪ੍ਰਾਜੈਕਟ ਡਾਇਰੈਕਟਰ ਚਮਨ ਸਿੰਘ ਨੇ ਆਪਣੀ ਸਮੁੱਚੀ ਟੀਮ ਅਤੇ ਸਕੂਲ ਦੇ ਪ੍ਰਿੰਸੀਪਲ ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ ਤੇ ਸਟਾਫ ਅਗਵਾਈ ਵਿੱਚ ਰਲ਼ ਮਿਲ਼ ਕੇ ਸਕੂਲ ਦੇ ਚੌਗਿਰਦੇ ਨੂੰ ਹਰਿਆਵਲਾ ਬਣਾਉਣ ਲਈ ਬੂਟਾ ਲਗਾਇਆ ਗਿਆ।ਇਸ ਮੌਕੇ ਪ੍ਰੋਜੈਕਟ ਡਾਇਰੈਕਟਰ ਚਮਨ ਸਿੰਘ ਨੇ ਪੌਦਾ ਲਾਉਣ ਤੋਂ ਪਹਿਲਾਂ ਸਕੂਲ ਦੇ ਕਰੀਬ 600 ਬੱਚਿਆਂ ਨੂੰ ਨਸ਼ਿਆਂ ਤੋਂ ਬਚਣ ਲਈ ਪ੍ਰਣ ਦਵਾਇਆ ਕਿ 'ਉਹ ਆਪਣੇ ਦੇਸ਼, ਸੂਬੇ ਤੇ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਨਗੇ।' ਪ੍ਰਿੰਸੀਪਲ ਅਗਨੀਹੋਤਰੀ ਨੇ ਨਸ਼ਾ ਛੁਡਾਊ ਤੇ ਪੁਨਰਵਾਸ ਕੇਂਦਰ ਤੋਂ ਆਈ ਸਮੁਚੀ ਟੀਮ ਦਾ ਧੰਨਵਾਦ ਕੀਤਾ ਤੇ ਲਗਾਏ ਗਏ ਪੌਦੇ ਦੀ ਦੇਖ ਰੇਖ ਕਰਨ ਲਈ ਵਚਨਬੱਧਤਾ ਪ੍ਰਗਟਾਈ।ਇਸ ਮੌਕੇ ਡਾਇਰੈਕਟਰ ਚਮਨ ਸਿੰਘ, ਪ੍ਰਿੰਸੀਪਲ ਸੁਰਿੰਦਰ ਪਾਲ ਅਗਨੀਹੋਤਰੀ,ਕਮਲਜੀਤ ਕੌਰ, ਮੈਡਮ ਗੁਨੀਤ, ਪ੍ਰਵੇਸ਼ ਕੁਮਾਰ, ਬਲਜੀਤ ਕੁਮਾਰ,ਬਲਜੋਤ, ਲੈਕਚਰਾਰ ਬਲਦੀਪ ਸਿੰਘ, ਸੁਮੀਤ ਸੋਢੀ, ਗੁਰਪ੍ਰੀਤ ਕੌਰ, ਕੁਲਵਿੰਦਰ ਕੌਰ, ਰਜਨੀ ਬਾਲਾ, ਸੁਖਵਿੰਦਰ ਲਾਲ, ਗੁਰਪ੍ਰੀਤ ਸਿੰਘ, ਮੀਨਾ ਰਾਣੀ,ਅਨਿਲ ਕੁਮਾਰ ਪਾਲ,ਚੇਤਨ, ਬਲਵੰਤ ਸਿੰਘ, ਸੂਬੇਦਾਰ ਹਰਪ੍ਰੀਤ ਸਿੰਘ, ਲਖਵੀਰ ਸਿੰਘ ਤੋਂ ਇਲਾਵਾ ਸਕੂਲ ਦੇ ਵਿਦਿਆਰਥੀਆਂ ਹਾਜ਼ਰ ਸਨ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...