Saturday, 24 August 2024

ਲੰਗੜੋਆ ਸਕੂਲ ਵਿਖੇ ਪਹਿਲਾ ਰਾਸ਼ਟਰੀ ਪੁਲਾੜ ਦਿਵਸ ਮਨਾਇਆ

 ਨਵਾਂਸ਼ਹਿਰ  24 ਅਗਸਤ - ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੰਗੜੋਆ ਵਿਖੇ ਪਹਿਲਾ ਰਾਸ਼ਟਰੀ ਪੁਲਾੜ ਦਿਵਸ ਮਨਾਇਆ ਗਿਆ। ਸਵੇਰ ਦੀ ਸਭਾ ਵਿੱਚ ਸਕੂਲ ਦੇ ਸਾਇੰਸ ਅਧਿਆਪਕ ਸੁਖਵਿੰਦਰ ਲਾਲ ਨੇ ਵਿਦਿਆਰਥੀਆਂ ਨੂੰ ਭਾਰਤ ਦੁਆਰਾ ਆਜ਼ਾਦੀ ਤੋਂ ਬਾਅਦ ਤੋਂ ਹੁਣ ਤੱਕ ਪੁਲਾੜ ਦੇ ਸਫਰ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵਲੋਂ ਰਾਜ ਦੀਆਂ ਵਿਦਿਅਕ ਸੰਸਥਾਵਾਂ ਨੂੰ ਹਰ ਸਾਲ 23 ਅਗਸਤ ਨੂੰ ਰਾਸ਼ਟਰੀ ਪੁਲਾੜ ਦਿਵਸ ਮਨਾਉਣ ਦੇ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ ਜਿਸ ਵਿਚ ਵੱਖ ਵੱਖ ਵਿਗਿਆਨੀਆਂ ਦੇ ਜੀਵਨ ਤੇ ਉਨ੍ਹਾਂ ਵਲੋਂ ਕੀਤੀਆਂ ਗਈਆਂ ਖੋਜਾਂ ਬਾਰੇ ਬੱਚਿਆਂ ਨੂੰ ਪ੍ਰੇਰਿਤ ਕੀਤਾ ਜਾਵੇ। ਪਿਛਲੇ ਸਾਲ 23 ਅਗਸਤ 2023 ਨੂੰ ਅੱਜ ਦੇ ਦਿਨ ਭਾਰਤ ਦੇ ਚੰਦ੍ਰਯਾਨ - 3 ਚੰਦਰਮਾ ਦੀ ਜਮੀਨ ਤੇ ਦੱਖਣੀ ਧਰੁਵ ਉੱਪਰ ਸਫਲਤਾ ਪੂਰਵਕ ਉਤਰਿਆ ਸੀ ਬਾਰੇ ਜਾਣਕਾਰੀ ਸਾਂਝੀ ਕੀਤੀ।ਉਹਨਾਂ ਇਹ ਵੀ ਦੱਸਿਆ ਕਿ ਭਾਰਤ 195 ਦੇਸ਼ਾਂ ਵਿੱਚ ਚੌਥਾ ਅਜਿਹਾ ਦੇਸ਼ ਹੈ ਜੋ ਚੰਦਰਮਾ ਦੀ ਸਤ੍ਹਾ ਤੇ ਸਫਲਤਾ ਪੂਰਵਕ ਪਹੁੰਚਿਆ ਹੈ ਅਤੇ ਦੁਨੀਆਂ ਦਾ ਪਹਿਲਾ ਦੇਸ਼ ਹੈ ਜੋ ਚੰਦਰਮਾ ਦੇ ਦੱਖਣੀ ਧਰੁਵ ਉੱਪਰ ਗਿਆ ਹੈ। ਇਸੇ ਲੜੀ ਤਹਿਤ ਬਾਅਦ ਦੁਪਹਿਰ ਸਕੂਲ ਵਿੱਚ ਚਾਰਟ ਮੇਕਿੰਗ ਮੁਕਾਬਲੇ ਅਤੇ ਰਾਸ਼ਟਰੀ ਪੁਲਾੜ ਦਿਵਸ ਦੇ ਸੰਬੰਧ ਵਿੱਚ ਕੁਇਜ਼ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਸੰਸਥਾ ਦੇ ਮੁਖੀ ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ ਨੇ ਬੱਚਿਆਂ ਨੂੰ ਅੱਗ ਦੇ ਵਿਗਿਆਨਕ ਯੁੱਗ ਦੀਆਂ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ ਅਤੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਸਾਨੂੰ ਅੰਧ ਵਿਸ਼ਵਾਸਾਂ ਤੋਂ ਉੱਪਰ ਉੱਠ ਕੇ ਆਪਣੀ ਜਿੰਦਗੀ ਵਿਗਿਆਨਕ ਦ੍ਰਿਸ਼ਟੀ ਅਨੁਸਾਰ ਬਿਤਾਉਣੀ ਚਾਹੀਦੀ ਹੈ।ਇਸ ਮੌਕੇ ਸਮੁੱਚੇ ਸਟਾਫ ਵਲੋਂ ਮਿਲ ਕੇ ਪੁਲਾੜ ਵਿੱਚ ਫਸੀ ਯਾਤਰੀ ਸੁਨੀਤਾ ਵਿਲੀਅਮਜ਼ ਦੇ ਜਲਦ ਵਾਪਸੀ ਦੀਆਂ ਕਾਮਨਾਵਾਂ ਕੀਤੀਆਂ ਗਈਆਂ। ਪ੍ਰਿੰਸੀਪਲ ਅਗਨੀਹੋਤਰੀ ਤੋਂ ਇਲਾਵਾ ਮੈਡਮ ਗੁਨੀਤ, ਸਪਨਾ, ਪ੍ਰਦੀਪ ਕੌਰ, ਅਸ਼ਵਨੀ ਕੁਮਾਰ, ਨਵਨੀਤ ਸਿੰਘ, ਬਲਦੀਪ ਸਿੰਘ, ਹਰਿੰਦਰ ਸਿੰਘ, ਸੁਮੀਤ ਸੋਢੀ, ਸੁਸ਼ੀਲ ਕੁਮਾਰ ਅਮਨਦੀਪ ਕੌਰ ਤੋਂ ਇਲਾਵਾ ਸਕੂਲ ਦੇ ਵਿਦਿਆਰਥੀ ਹਾਜ਼ਰ ਸਨ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME