Monday, 26 August 2024

ਸਿੰਘ ਸਾਹਿਬਾਨਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਅਕਾਲੀ ਫੂਲਾ ਸਿੰਘ ਵਾਂਗ ਚੜ੍ਹਦੀ ਕਲਾ ਨਾਲ ਫੈਸਲੇ ਲੈਣੇ ਚਾਹੀਦੇ ਹਨ :- ਜਥੇਦਾਰ ਜਸਵੀਰ ਸਿੰਘ ਰੋਡੇ

ਜਥੇਦਾਰ ਸਵਰਨਜੀਤ ਸਿੰਘ ਦੀ ਸਮਾਜ ਨੂੰ ਵੱਡੀ ਦੇਣ :‌ ਜੈਕਿਸ਼ਨ ਸਿੰਘ ਰੋੜੀ

ਨਵਾਂਸ਼ਹਿਰ 24 ਅਗਸਤ (ਸ਼ਹੀਦ ਬਾਬਾ ਬੇਅੰਤ ਸਿੰਘ ਦੀ ਯਾਦ ਵਿੱਚ ਗੁਰਦੁਆਰਾ ਸ਼ਹੀਦਾਂ ਸਿੰਘਾਂ ਪਿੰਡ ਚੌਹੜਾ, ਡਘਾਮ ( ਕੋਟ ਪੱਲੀਆਂ ) ਵਿਖੇ ਮਹਾਨ ਗੁਰਮਤਿ ਬਰਸੀ ਸਮਾਗਮ ਜਥੇਦਾਰ ਸਵਰਨਜੀਤ ਸਿੰਘ ਮੁਖੀ ਤਰਨਾ ਦਲ ਦੁਆਬਾ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ ਇਸ ਬਰਸੀ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਰਾਗੀ ਜਥਾ ਭਾਈ ਬਲਵੰਤ ਸਿੰਘ ਬਕਾਪੁਰ ਵਾਲਿਆ ਨੇ ਰਸ ਭਿੰਨਾ ਕੀਰਤਨ ਕੀਤਾ ,ਕਥਾਵਾਚਕ ਗਿਆਨੀ ਬਲਕਾਰ ਸਿੰਘ ਦਮਦਮੀ ਟਕਸਾਲ ਵਾਲਿਆਂ ਸੰਗਤਾਂ ਨੂੰ ਕਥਾ ਨਾਲ ਜੋੜਿਆ,ਤੇ ਕਵੀਸ਼ਰੀ ਜਥਾ ਗਿਆਨੀ ਕੇਵਲ ਸਿੰਘ ਮਹਿਤਾ ਚੌਂਕ ਅਤੇ ਢਾਡੀ ਜਥਾ ਭਾਈ ਅੰਮ੍ਰਿਤਪਾਲ ਸਿੰਘ ਬੋੜੇ ਵਾਲਿਆਂ ਨੇ ਸ਼ਹੀਦਾਂ ਦੇ ਇਤਿਹਾਸ ਸੁਣਾ ਕੇ ਸੰਗਤਾਂ ਵਿੱਚ ਜੋਸ਼ ਭਰਿਆ,ਇਸ ਸਮਾਗਮ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਜਸਵੀਰ ਸਿੰਘ ਰੋਡੇ ਨੇ ਆਖਿਆ ਕਿ ਸੁਖਬੀਰ ਬਾਦਲ ਦਾ ਮਸਲਾ ਸ਼੍ਰੀ ਅਕਾਲ ਤਖਤ ਸਾਹਿਬ ਤੇ ਵਿਚਾਰ ਅਧੀਨ ਹੈ ਸਿੰਘ ਸਾਹਿਬਾਨਾਂ ਨੂੰ ਚੜਦੀ ਕਲਾ ਨਾਲ ਅਕਾਲੀ ਫੂਲਾ ਸਿੰਘ ਦੀ ਤਰ੍ਹਾਂ ਫੈਸਲੇ ਲੈਣੇ ਚਾਹੀਦੇ ਹਨ ਜਿਸ ਨਾਲ ਸ੍ਰੀ ਅਕਾਲ ਅਕਾਲ ਤਖਤ ਸਾਹਿਬ ਜੀ ਦੀ ਮਹਾਨਤਾ ਅਤੇ ਸਤਿਕਾਰ ਲੋਕਾਂ ਦੇ ਮਨਾਂ ਵਿੱਚ ਹਮੇਸ਼ਾ ਬਣਿਆ ਰਹੇ। ਇਸ ਸਮਾਗਮ ਵਿੱਚ ਉਚੇਚੇ ਤੌਰ ਤੇ ਪਹੁੰਚੇ ਜੈ ਕਿਸ਼ਨ ਰੋੜੀ ਡਿਪਟੀ ਸਪੀਕਰ ਵਿਧਾਨ ਸਭਾ ਪੰਜਾਬ ਨੇ ਆਪਣੀ ਹਾਜਰੀ ਲਵਾਦਿਆ ਕਿਹਾ ਜਥੇਦਾਰ ਸਵਰਨਜੀਤ ਸਿੰਘ ਦੀਆਂ ਸਮਾਜ ਪ੍ਰਤੀ ਮਹਾਨ ਸੇਵਾਵਾਂ ਕਰਦੇ ਹਨ,ਹਰ ਵਖਤ ਲੋਕ ਭਲਾਈ ਦੇ ਕਾਰਜ ਲਈ ਤੱਤਪਰ ਰਹਿੰਦੇ ਹਨ,ਇਸ ਤੋਂ ਇਲਾਵਾ ਸਮਾਗਮ ਵਿੱਚ ਪਹੁੰਚੀਆਂ ਸ਼ਖ਼ਸੀਅਤ ਦਾ ਜਥੇਦਾਰ ਸਵਰਨਜੀਤ ਸਿੰਘ ਮੁਖੀ ਮਿਸ਼ਲ ਸ਼ਹੀਦਾਂ ਤਰਨਾ ਦਲ ਦੁਆਬਾ ਵਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਸੰਗਤਾਂ ਦਾ ਧੰਨਵਾਦ ਕੀਤਾ ਗਿਆ। ਸਮਾਗਮ ਦੌਰਾਨ ਚਾਹ ਪਕੌੜੇ ਅਤੇ ਪ੍ਰਸ਼ਾਦੇ ਦਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਸਿੰਘ ਸਾਹਿਬ  ਜਥੇਦਾਰ ਜਸਬੀਰ ਸਿੰਘ ਰੋਡੇ ਸਾਬਕਾ ਜਥੇਦਾਰ , ਜੈ ਕਿਸ਼ਨ ਰੌੜੀ ਡਿਪਟੀ ਸਪੀਕਰ ਵਿਧਾਨ ਸਭਾ ਪੰਜਾਬ ,ਬਾਬਾ ਨਾਗਰ ਸਿੰਘ ਤਰਨਾ ਦਲ ਹਰੀਆਂ ਵੇਲਾਂ, ਬਾਬਾ ਸਰਵਣ ਸਿੰਘ ਰਸਾਲਦਾਰ ਬੁੱਢਾ ਦਲ, ਸੰਤ ਜਤਿੰਦਰ ਸਿੰਘ ਗੋਬਿੰਦ ਬਾਗ ਵਾਲੇ ਕਾਰਜਕਾਰੀ ਪ੍ਰਧਾਨ ਇੰਟਰਨੈਸ਼ਨਲ ਪੰਥਕ ਦਲ, ਬਾਬਾ ਸਤਨਾਮ ਸਿੰਘ ਵੱਲੀਆਂ ਪ੍ਰਧਾਨ ਧਰਮਿਕ ਵਿੰਗ , ਬਾਬਾ ਹਰਨਾਮ ਸਿੰਘ ਸੁਆਮੀ ਜੀ ਮਹਲਪੁਰ ਬੁੰਗਾ ਵਾਲੇ ਸੰਤ ਮਾਤਾ ਜਸਪ੍ਰੀਤ ਕੌਰ ਮਹਲਪੁਰ ਬੂੰਗੇ ਵਾਲੇ ,ਡਾਕਟਰ ਜੰਗ ਬਹਾਦਰ ਸਿੰਘ ਮੈਂਬਰ ਸ਼੍ਰੋਮਣੀ  ਕਮੇਟੀ, ਸੰਤ ਚਰਨਜੀਤ ਸਿੰਘ ਜੱਸੋਵਾਲ ਮੈਂਬਰ ਸ਼੍ਰੋਮਣੀ ਕਮੇਟੀ, ਬਾਬਾ ਦਵਿੰਦਰ ਸਿੰਘ ਚੱਕ ਸਿੰਘਾ, ਬਾਬਾ ਪ੍ਰੇਮ ਸਿੰਘ ਸਮਰਾਏ, ਜਥੇਦਾਰ ਅੰਗਰੇਜ ਸਿੰਘ ਖਿਦੋਵਾਲੀ, ਸਤਵੀਰ ਸਿੰਘ ਪੱਲੀ ਝਿੱਕੀ, ‌ਜਸਵੰਤ ਸਿੰਘ ਭੱਠਲ ਪ੍ਰਧਾਨ ਕਿਸਾਨ ਯੂਨੀਅਨ, ਗਿਆਨੀ ਕਿਰਨਦੀਪ ਸਿੰਘ ਸ: ਤਰਲੋਚਨ ਸਿੰਘ ਵਾਰੀਆ ਚੇਅਰਮੈਨ ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ, ਤਰਸੇਮ ਸਿੰਘ ਭਿੰਡਰ ਪ੍ਰਿੰਸੀਪਲ ਐਸ ਐਨ ਕਾਲਜ ਬੰਗਾ, ਜਰਨੈਲ ਸਿੰਘ ਪੱਲੀ ਝਿੱਕੀ , ਬਾਬਾ ਸਤਪਾਲ ਸਿੰਘ ਅੰਮ੍ਰਿਤਸਰੀ ਭਾਈਆਂ ਦੀ ਹੱਟੀ ਗੜਸ਼ੰਕਰ ਵਾਲੇ , ਸੁਖਜਿੰਦਰ ਸਿੰਘ ਨੌਰਾ, ਸੁਰਜੀਤ ਸਿੰਘ ਗੁਰੂ ਨਾਨਕ ਮਿਸ਼ਨ ਸੋਸਾਇਟੀ ਨਵਾਂ ਸ਼ਹਿਰ, ਜਸਬੀਰ ਸਿੰਘ ਨੂਰਪੁਰ ਜਿਲਾ ਇੰਚਾਰਜ ਨਵਾਂ ਸ਼ਹਿਰ, ਅਵਤਾਰ ਸਿੰਘ ਪਠਲਾਵਾ, ਰਸ਼ਪਾਲ ਸਿੰਘ ਜੱਬੋਵਾਲ  ਬਾਬਾ ਹਰਨੇਕ ਸਿੰਘ ਡਘਾਮ, ਗਿਆਨੀ ਗਿਆਨ ਸਿੰਘ ਪੱਲੀ ਝਿੱਕੀ , ਠੇਕੇਦਾਰ ਦਿਲਬਾਗ ਸਿੰਘ, ਬਲਵੀਰ ਸਿੰਘ ਬਸਿਆਲਾ, ਅਵਤਾਰ ਸਿੰਘ ਵੈਲਜੀਅਮ, ਠੇਕੇਦਾਰ ਸਰਬਜੀਤ ਸਿੰਘ ਡਘਾਮ ਅਤੇ ਸਮਾਗਮ ਵਿੱਚ ਪਹੁੰਚੀਆਂ ਸੰਗਤਾਂ ਨੇ ਆਪਣੀ ਹਾਜਰੀ ਲਗਵਾਈ। ਅੰਤ ਵਿੱਚ ਸਮਾਗਮ ਦੌਰਾਨ ਪਹੁੰਚੀਆਂ ਹੋਈਆਂ ਸੰਗਤਾਂ ਦਾ ਜਥੇਦਾਰ ਸਵਰਨਜੀਤ ਸਿੰਘ ਨੇ ਧੰਨਵਾਦ ਕੀਤਾ।

ਫੋਟੋ ਕੈਪਸ਼ਨ :- ਸ਼ਹੀਦ ਬਾਬਾ ਬੇਅੰਤ ਸਿੰਘ ਦੀ ਸਮਾਗਮ ਦੌਰਾਨ ਪਹੁੰਚੀਆਂ ਸ਼ਖਸਿਅਤਾ ਦਾ ਸਨਮਾਨ ਕਰਦੇ ਹੋਏ ਜਥੇਦਾਰ ਸਵਰਨਜੀਤ ਸਿੰਘ ਅਤੇ ਹੋਰ

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME