Sunday, 25 August 2024

‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਸੀਜ਼ਨ ਨੂੰ ਸਮਰਪਿਤ ਮਸ਼ਾਲ (ਟਾਰਚ ਰਿਲੇਅ) ਨਵਾਂਸ਼ਹਿਰ ਤੋਂ ਰੂਪਨਗਰ ਲਈ ਹੋਈ ਰਵਾਨਾ

ਨਵਾਂਸ਼ਹਿਰ, 25 ਅਗਸਤ :- 'ਖੇਡਾਂ ਵਤਨ ਪੰਜਾਬ ਦੀਆਂ' ਦੇ ਤੀਜੇ ਸੀਜ਼ਨ ਨੂੰ ਸਮਰਪਿਤ ਮਸ਼ਾਲ (ਟਾਰਚ ਰਿਲੇਅ) ਅੱਜ ਨਵਾਂਸ਼ਹਿਰ ਤੋਂ ਬਲਾਚੌਰ ਹੁੰਦੀ ਹੋਈ ਰੂਪਨਗਰ ਲਈ ਰਵਾਨਾ ਹੋਈ।
ਆਈ.ਟੀ.ਆਈ ਨਵਾਂਸ਼ਹਿਰ ਤੋਂ ਵਿਧਾਇਕ ਹਲਕਾ ਬੰਗਾ ਸੁੱਖਵਿੰਦਰ ਸੁੱਖੀ, ਹਲਕਾ ਇੰਚਾਰਜ ਨਵਾਂਸ਼ਹਿਰ ਲਲਿਤ ਮੋਹਨ ਪਾਠਕ, ਜ਼ਿਲ੍ਹਾ ਖੇਡ ਅਫਸਰ ਵੰਦਨਾ ਚੌਹਾਨ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸਤਨਾਮ ਸਿੰਘ ਜਲਾਲਪੁਰ, ਉਘੇ ਖਿਡਾਰੀਆਂ, ਐਥਲੀਟਾਂ ਤੇ ਖੇਡ ਪ੍ਰੇਮੀਆਂ ਨੇ ਮਸ਼ਾਲ (ਟਾਰਚ ਰਿਲੇਅ) ਨੂੰ ਬਲਾਚੌਰ ਲਈ ਰਵਾਨਾ ਕੀਤਾ।
ਇਸ ਮੌਕੇ ਵਿਧਾਇਕ ਹਲਕਾ ਬੰਗਾ ਸੁੱਖਵਿੰਦਰ ਸੁੱਖੀ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਵੱਲ ਧਿਆਨ ਦੇਣਾ ਚਾਹੀਦਾ ਹੈ ਤਾਂ ਜੋ ਉਹ ਨਸ਼ਿਆਂ ਤੋਂ ਦੁਰ ਰਹਿ ਕਿ ਦੇਸ਼ ਦਾ ਨਾਮ ਰੋਸ਼ਨ ਕਰ ਸਕਣ।
ਬਲਾਚੌਰ ਵਿਖੇ ਮਸ਼ਾਲ (ਟਾਰਚ ਰਿਲੇਅ) ਪਹੁੰਚਣ ਤੇ ਵਿਧਾਇਕ ਹਲਕਾ ਬਲਾਚੌਰ ਸ਼੍ਰੀਮਤੀ ਸੰਤੋਸ਼ ਕਟਾਰੀਆ ਵਲੋਂ ਭਰਵਾ ਸਵਾਗਤ ਕੀਤਾ ਗਿਆ।
ਵਿਧਾਇਕ ਸੰਤੋਸ਼ ਕਟਾਰੀਆ ਨੇ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਦੀ ਸ਼ੁਰੂਆਤ 29 ਅਗਸਤ ਨੂੰ ਰਾਸ਼ਟਰੀ ਖੇਡ ਦਿਵਸ ਮੌਕੇ ਸੰਗਰੂਰ ਵਿਖੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਵੱਲੋਂ ਕੀਤੀ ਜਾਵੇਗੀ। ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਬੱਚਿਆਂ ਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਸਿਹਤਮੰਦ ਤੇ ਨਰੋਏ ਪੰਜਾਬ ਦੀ ਸਿਰਜਣਾ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ 'ਖੇਡਾਂ ਵਤਨ ਪੰਜਾਬ ਦੀਆਂ' ਰਾਹੀਂ ਨੌਜਵਾਨਾਂ ਨੂੰ ਕੌਮੀ ਅਤੇ ਕੌਮਾਂਤਰੀ ਪੱਧਰ ਦਾ ਖਿਡਾਰੀ ਬਣਾਉਣ ਲਈ ਵਧੀਆ ਮੰਚ ਪ੍ਰਦਾਨ ਕੀਤਾ ਜਾ ਰਿਹਾ ਹੈ।
ਇਸ ਮੌਕੇ ਤੇ ਵਿਧਾਇਕ ਸੰਤੋਸ਼ ਕਟਾਰੀਆ ਵਲੋਂ ਮਸ਼ਾਲ (ਟਾਰਚ ਰਿਲੇਅ) ਨੂੰ ਅਗਲੇ ਪੜਾਅ ਰੂਪਨਗਰ ਲਈ ਰਵਾਨਾ ਕੀਤਾ।

*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ*

*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ* ਬੰਗਾ 01 ਅਪਰੈਲ () ਭਾਰਤੀ ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ...

ਜੀ ਆਇਆਂ ਨੂੰ WELCOME