Saturday, 17 August 2024

ਰੈਡ ਕਰਾਸ ਨਸ਼ਾ ਛੁਡਾਊ ਤੇ ਪੁਨਰਵਾਸ ਕੇਂਦਰ ਵਲੋਂ ਲੰਗੜੋਆ ਵਿਖੇ ਕੱਢੀ ਇਤਿਹਾਸਕ ਰੈਲੀ

ਪਿੰਡ ਦੇ ਸੰਵੇਦਨਸ਼ੀਲ ਹਿੱਸੇ ਵਿੱਚ ਨਸ਼ਿਆਂ ਵਿਰੁੱਧ ਲਾਏ ਨਾਅਰੇ 
ਨਵਾਂਸ਼ਹਿਰ 17 ਅਗਸਤ - ਭਾਰਤ ਸਰਕਾਰ ਤੋਂ ਮਾਨਤਾ ਪ੍ਰਾਪਤ ਰੈਡ ਕਰਾਸ ਨਸ਼ਾ ਛੁਡਾਊ ਤੇ ਪੁਨਰਵਾਸ ਪੁਨਰਵਾਸ ਕੇਂਦਰ ਨਵਾਂ ਸ਼ਹਿਰ ਵੱਲੋਂ ਡਿਪਟੀ ਕਮਿਸ਼ਨਰ ਕਮ ਪ੍ਰਧਾਨ ਨਸ਼ਾ ਮੁਕਤ ਭਾਰਤ ਅਭਿਆਨ ਨਵਜੋਤ ਪਾਲ ਸਿੰਘ ਰੰਧਾਵਾ, ਜ਼ਿਲ੍ਹਾ ਪੁਲਿਸ ਮੁਖੀ ਡਾਕਟਰ ਮਹਿਤਾਬ ਸਿੰਘ ਤੇ ਸ਼ਿਵ ਦੁਲਾਰ ਸਿੰਘ ਢਿੱਲੋਂ ਰਾਜ ਸਕੱਤਰ ਇੰਡੀਅਨ ਰੈੱਡ ਕਰਾਸ ਸੁਸਾਇਟੀ ਪੰਜਾਬ ਬ੍ਰਾਂਚ ਚੰਡੀਗੜ੍ਹ ਦੇ ਆਦੇਸ਼ਾਂ ਤਹਿਤ ਪਿੰਡ ਲੰਗੜੋਆ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰੀਬ 600 ਬੱਚਿਆਂ ਨੂੰ ਨਾਲ ਲੈ ਕੇ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ ਗਈ। ਰੈਲੀ ਦੀ ਸ਼ੁਰੂਆਤ ਤੋਂ ਪਹਿਲਾਂ ਸੰਸਥਾ ਦੇ ਮੁਖੀ ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ ਤੇ ਪ੍ਰਾਜੈਕਟ ਡਾਇਰੈਕਟਰ ਚਮਨ ਸਿੰਘ ਤੇ ਸਮੁੱਚੀ ਟੀਮ ਦੀ ਮੌਜੂਦਗੀ ਵਿੱਚ ਨਸ਼ੇ ਨਾ ਕਰਨ ਦਾ ਪ੍ਰਣ ਲਿਆ ਗਿਆ। ਰੈਲੀ ਤੋਂ ਪਹਿਲਾਂ ਪ੍ਰਾਜੈਕਟ ਡਾਇਰੈਕਟਰ ਚਮਨ ਸਿੰਘ ਨੇ ਸਾਲ 2019 ਦੇ ਅੰਕੜੇ ਸਾਂਝੇ ਕਰਦਿਆਂ ਕਿਹਾ ਕਿ ਉਸ ਵੇਲੇ ਦੇ ਆਏ ਨਤੀਜਿਆਂ ਮੁਤਾਬਕ 21 ਕਰੋੜ ਭਾਰਤੀ ਕੇਵਲ ਤਿੰਨ ਤਰ੍ਹਾਂ ਦੇ ਨਸ਼ੇ ਕਰਦੇ ਸਨ, ਪ੍ਰੰਤੂ ਉਦੋਂ ਤੋਂ ਹੁਣ ਤੱਕ ਨਸ਼ਿਆਂ ਦੀ ਕਿਸਮ ਤੇ ਸੇਵਨ ਕਰਨ ਵਾਲਿਆਂ ਦੀ ਗਿਣਤੀ ਵਿਚ ਇਜ਼ਾਫ਼ਾ ਹੋਇਆ ਹੈ। ਚਮਨ ਸਿੰਘ ਅਨੁਸਾਰ ਇਸ ਸਮੇਂ ਪੰਜਾਬ ਵਿੱਚ ਸਰਕਾਰੀ, ਗੈਰ ਸਰਕਾਰੀ ਤੇ ਰੈਡ ਕਰਾਸ ਨਸ਼ਾ ਮੁਕਤੀ ਦੇ ਕੁੱਲ 400 ਕੇਂਦਰ ਯਤਨਸ਼ੀਲ ਹਨ। ਉਨ੍ਹਾਂ ਮੌਜੂਦਾ ਹਾਲਾਤ ਤੇ ਚਿੰਤਾ ਜਤਾਈ ਤੇ ' ਵਿਕਾਸ ਭਾਰਤ ਦਾ ਮੰਤਰ ਹੋਵੇ ਨਸ਼ੇ ਤੋਂ ਸੁਤੰਤਰ ਦਾ ਹੋਕਾ ਦਿੰਦਿਆਂ ਵਿਦਿਆਰਥੀ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਮਾਹਾਰਾਜਾ ਰਣਜੀਤ ਸਿੰਘ ਦਾ ਪੰਜਾਬ ਮੁੜ ਸਿਰਜਣ ਦਾ ਸੁਨੇਹਾ ਦਿੱਤਾ।ਇਸ ਮੌਕੇ ਸਕੂਲ ਮੁਖੀ ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ ਨੇ ਬੱਚਿਆਂ ਨੂੰ ਨਸ਼ਿਆਂ ਦੇ ਕੋਹੜ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਤੇ ਉਹਨਾਂ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਵਿੱਚ ਹਰ ਛੇ ਘੰਟੇ ਬਾਅਦ ਨਸ਼ੇ ਨਾਲ ਇੱਕ ਵਿਅਕਤੀ ਦੀ ਮੌਤ ਹੋ ਰਹੀ ਹੈ ਜੋ ਕਿ ਬਹੁਤ ਹੀ ਚਿੰਤਾਜਨਕ ਹੈ। ਥਾਣਾ ਸਦਰ ਦੇ ਮੁਖੀ ਨੇ ਕਿਹਾ ਕਿ ਨਸ਼ਾ ਕਰਨ ਵਾਲੇ ਤੋਂ ਇਲਾਵਾ ਨਸ਼ਾ ਵੇਚਣ ਵਾਲਾ ਵੀ ਬਰਾਬਰ ਦਾ ਦੋਸ਼ੀ ਹੈ, ਉਹਨਾਂ ਅਜਿਹਾ ਕਰਨ ਵਾਲਿਆਂ ਨੂੰ ਤਾੜਨਾ ਕੀਤੀ ਕਿ ਜੇਕਰ ਕੋਈ ਵੀ ਨਸ਼ਾ ਕਰਦਾ ਜਾਂ ਵੇਚਦਾ ਪਾਇਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।ਇਸ ਮੌਕੇ ਸਕੂਲ ਦੇ ਹਰਿੰਦਰ ਸਿੰਘ, ਸੁਖਵਿੰਦਰ ਲਾਲ ਤੋਂ ਇਲਾਵਾ ਹੋਰਾਂ ਨੇ ਆਪਣੇ ਵਿਚਾਰ ਪੇਸ਼ ਰੈਲੀ ਨੂੰ ਥਾਣਾ ਸਦਰ ਦੇ ਮੁਖੀ ਇੰਸਪੈਕਟਰ ਮਨਜੀਤ ਸਿੰਘ ਤੇ ਸੰਸਥਾ ਦੇ ਮੁਖੀ ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਰੈਲੀ ਦੌਰਾਨ ਬੱਚਿਆਂ ਨੇ ਹਥ ਵਿਚ ਤਖਤੀਆਂ ਫੜ ਕੇ ਨਸ਼ਿਆਂ ਵਿਰੋਧੀ ਨਾਅਰੇ ਲਗਾਏ ਤੇ ਇਸ ਅਲਾਮਤ ਤੋਂ ਦੂਰ ਰਹਿਣ ਦਾ ਵਾਅਦਾ ਕੀਤਾ। ਰੈਲੀ ਦੌਰਾਨ ਭਾਰੀ ਪੁਲਸ ਫੋਰਸ ਨਾਲ ਰਹੀ‌। ਇਸ ਮੌਕੇ ਨਸ਼ਾ ਛੁਡਾਊ ਤੇ ਪੁਨਰਵਾਸ ਕੇਂਦਰ ਦੇ ਪ੍ਰਾਜੈਕਟ ਡਾਇਰੈਕਟਰ ਚਮਨ ਸਿੰਘ, ਕੌਂਸਲਰ ਕਮਲਜੀਤ ਕੌਰ, ਪ੍ਰਵੇਸ਼ ਕੁਮਾਰ, ਬਲਜੀਤ ਕੁਮਾਰ, ਬਲਜੋਤ, ਪੁਲਿਸ ਵਿਭਾਗ ਤੋਂ ਐਸ ਐਚ ਓ ਮਨਜੀਤ ਸਿੰਘ,ਏ ਐਸ ਆਈ ਸ਼ਿੰਦਰ ਪਾਲ ਸਿੰਘ,ਏ ਐਸ ਆਈ ਰਾਜ ਕੁਮਾਰ,ਏ ਐਸ ਆਈ ਅਮਰੀਕ ਸਿੰਘ, ਸਕੂਲ ਦੇ ਪ੍ਰਿੰਸੀਪਲ ਅਗਨੀਹੋਤਰੀ,ਵਾਈਸ ਪ੍ਰਿੰਸੀਪਲ ਗੁਨੀਤ, ਮੀਨਾ ਰਾਣੀ, ਰਜਨੀ ਬਾਲਾ, ਕਲਪਨਾ ਬੀਕਾ, ਸੁਖਵਿੰਦਰ ਲਾਲ, ਹਰਿੰਦਰ ਸਿੰਘ, ਸੁਮੀਤ ਸੋਢੀ,ਨੀਰਜ ਬਾਲੀ, ਗੁਰਪ੍ਰੀਤ ਕੌਰ, ਮੀਨਾ ਰਾਣੀ, ਗੁਰਪ੍ਰੀਤ ਸਿੰਘ, ਬਲਦੀਪ ਸਿੰਘ, ਸੁਸ਼ੀਲ ਕੁਮਾਰ, ਪ੍ਰਦੀਪ ਸਿੰਘ,ਚੇਤਨ, ਕੈਂਪਸ ਮੈਨੇਜਰ ਸੂਬੇਦਾਰ ਹਰਪ੍ਰੀਤ ਸਿੰਘ,ਸੁਰੱਖਿਆ ਗਾਰਡ ਲਖਵੀਰ ਸਿੰਘ, ਸੁਰੱਖਿਆ ਗਾਰਡ ਬਲਵੰਤ ਸਿੰਘ ਤੋਂ ਇਲਾਵਾ ਸਕੂਲ ਦੇ 600 ਤੋਂ ਵਧ ਵਿਦਿਆਰਥੀਆਂ ਨੇ ਭਾਗ ਲਿਆ।
ਤਸਵੀਰਾਂ 
ਸਸਸਸ ਲੰਗੜੋਆ ਦੇ ਵਿਦਿਆਰਥੀਆਂ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਵੇਲੇ ਪ੍ਰਾਜੈਕਟ ਡਾਇਰੈਕਟਰ ਤੇ ਸਕੂਲ ਮੁਖੀ ਕੱਢਣ ਮੌਕੇ ਤੇ ਰੈਲੀ ਦੀਆਂ ਹੋਰ ਤਸਵੀਰਾ

ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...

ਜੀ ਆਇਆਂ ਨੂੰ WELCOME