ਨਵਾਂਸ਼ਹਿਰ, 1 ਅਗਸਤ :-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣਾਂ ਲਈ ਵੋਟਾਂ ਬਣਾਉਣ ਲਈ ਸਮਾਂ 16 ਸਤੰਬਰ 2024 ਤੱਕ ਵਧਾ ਦਿੱਤਾ ਗਿਆ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਸ਼੍ਰੀ ਨਵਜੋਤ ਪਾਲ ਸਿੰਘ ਰੰਧਾਵਾ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਚੀਫ ਕਮਿਸ਼ਨਰ, ਗੁਰਦੁਆਰਾ ਚੋਣਾਂ ਵੱਲੋਂ ਪਹਿਲਾਂ ਵੀ ਸਮਾਂ ਵਧਾਇਆ ਜਾ ਚੁੱਕਾ ਹੈ ਤੇ ਹੁਣ ਫਿਰ ਸਮੇਂ ਵਿੱਚ ਵਾਧਾ ਕਰਕੇ 16 ਸਤੰਬਰ 2024 ਤੱਕ ਵਧਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ 9 ਅਕਤੂਬਰ 2024 ਨੂੰ ਹੋਵੇਗੀ ਅਤੇ ਦਾਅਵਿਆਂ ਤੇ ਇਤਰਾਜਾਂ ਦੀ ਪ੍ਰਾਪਤੀ ਦੀ ਆਖਰੀ ਮਿਤੀ 29 ਅਕਤੂਬਰ 2024 ਹੈ।ਉਨ੍ਹਾਂ ਦੱਸਿਆ ਕਿ ਅੰਤਿਮ ਪ੍ਰਕਾਸ਼ਨਾ 26 ਨਵੰਬਰ 2024 ਨੂੰ ਹੋਵੇਗੀ।ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਉਪ ਮੰਡਲ ਮੈਜਿਸਟਰੇਟ, ਤਹਿਸੀਲਦਾਰਾਂ ਨੂੰ ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਜਾਰੀ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਵੱਧ ਤੋਂ ਵੱਧ ਯੋਗ ਵੋਟਰ ਬਨਾਉਣ ਲਈ ਲੋਕਾਂ ਵਿੱਚ ਪ੍ਰਚਾਰ ਕਰਨ ਤਾਂ ਜੋ ਉਨ੍ਹਾਂ ਨੂੰ ਵੋਟਾਂ ਬਨਾਉਣ ਲਈ ਉਤਸ਼ਾਹਿਤ ਕੀਤਾ ਜਾ ਸਕੇ। ਉਨ੍ਹਾਂ ਸਾਰੇ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਵੋਟਾਂ ਬਨਾਉਣ ਲਈ ਅੱਗੇ ਆਉਣ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...