ਪਟਿਆਲਾ 1 - 68ਵੀਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਸਾਲ 2024-25 ਦਾ ਹੈਂਡਬਾਲ ਦਾ ਟੂਰਨਾਮੈਂਟ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਪਟਿਆਲਾ ਸ੍ਰੀ ਸੰਜੀਵ ਸ਼ਰਮਾ ਜੀ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਪਟਿਆਲਾ ਸ੍ਰੀ ਰਵਿੰਦਰਪਾਲ ਸ਼ਰਮਾ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਨਵੀਨਰ ਸ੍ਰੀ ਵਿਜੈ ਕੁਮਾਰ, ਸ੍ਰੀਮਤੀ ਅਮਨਦੀਪ ਕੌਰ,ਸ੍ਰੀਮਤੀ ਰੁਪਿੰਦਰ ਕੌਰ, ਸ੍ਰੀਮਤੀ ਰਾਜਵਿੰਦਰ ਕੌਰ ਅਤੇ ਸ੍ਰੀ ਅਮਨਦੀਪ ਸਿੰਘ ਅਗਵਾਈ ਵਿੱਚ ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਇਆ ਗਿਆ। ਇਸ ਟੂਰਨਾਮੈਂਟ ਵਿੱਚ ਜ਼ੋਨ ਪਟਿਆਲਾ-2 ਦੀ ਟੀਮ ਨੇ ਆਪਣੇ ਖੇਡ ਇੰਚਾਰਜ ਸ੍ਰੀਮਤੀ ਜ਼ਾਹਿਦਾ ਕੂਰੈਸ਼ੀ, ਸ੍ਰੀਮਤੀ ਰੁਪਿੰਦਰ ਕੌਰ ਅਤੇ ਸ੍ਰੀ ਅੰਗਰੇਜ਼ ਸ਼ਰਮਾ ਜੀ ਦੀ ਅਗਵਾਈ ਵਿੱਚ ਭਾਗ ਲਿਆ। ਇਸ ਟੂਰਨਾਮੈਂਟ ਵਿੱਚ ਸਾਰੀਆਂ ਟੀਮਾਂ ਨੇ ਹੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ। ਇਸ ਟੂਰਨਾਮੈਂਟ ਵਿੱਚ ਜ਼ੋਨ ਪਟਿਆਲਾ-2 ਦੀ ਟੀਮ ਨੇ ਅੰਡਰ-17 (ਲੜਕੇ) ਵਿੱਚ ਬਰੋਜ਼ ਮੈਡਲ ਹਾਸਲ ਕੀਤਾ। ਜ਼ੋਨ ਪਟਿਆਲਾ-2 ਦੀ ਟੀਮ ਨੇ ਅੰਡਰ-19 (ਲੜਕੇ) ਵਿੱਚ ਵੀ ਬਰੋਜ਼ ਮੈਡਲ ਹਾਸਲ ਕੀਤਾ। ਸ੍ਰੀ ਬਲਵਿੰਦਰ ਸਿੰਘ ਜੱਸਲ (ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਨੇ ਜ਼ੋਨ ਪਟਿਆਲਾ ਦੇ ਹੈਂਡਬਾਲ ਵਿੱਚ ਇਸ ਸ਼ਾਨਦਾਰ ਪ੍ਰਦਰਸ਼ਨ ਤੇ ਖੁਸ਼ੀ ਪ੍ਰਗਟ ਕੀਤੀ। ਸ੍ਰੀ ਬਲਵਿੰਦਰ ਸਿੰਘ ਜੱਸਲ ਨੇ ਕਿਹਾ ਕਿ ਬੱਚਿਆਂ ਵਿੱਚ ਖੇਡਾਂ ਪ੍ਰਤੀ ਰੁਚੀ ਵੱਧ ਰਹੀ ਹੈ, ਜਿਸ ਦੇ ਸਿੱਟੇ ਵਜੋਂ ਇਸ ਤਰ੍ਹਾਂ ਦੇ ਸ਼ਾਨਦਾਰ ਨਤੀਜੇ ਆ ਰਹੇ ਹਨ।ਇਸ ਮੌਕੇ ਤੇ ਸ੍ਰੀਮਤੀ ਮਮਤਾ ਰਾਣੀ, ਸ੍ਰੀਮਤੀ ਜਾਹਿਦਾ ਕੁਰੈਸ਼ੀ, ਸ੍ਰੀ ਮਨਪ੍ਰੀਤ ਸਿੰਘ, ਸ੍ਰੀ ਅੰਗਰੇਜ਼ ਸ਼ਰਮਾ ਅਤੇ ਹੋਰ ਅਧਿਆਪਕ ਮੋਜੂਦ ਸਨ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...