ਖਟਕੜ ਕਲਾਂ ਵਿਖੇ ਵੀ ਕੈਬਨਿਟ ਮੰਤਰੀ ਸ਼ਹੀਦ ਭਗਤ ਸਿੰਘ ਜੀ ਦੇ ਬੁੱਤ ‘ਤੇ ਹੋਏ ਨਤਮਸਤਕ
ਨਵਾਂਸ਼ਹਿਰ, 15 ਅਗਸਤ, : ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਪੁੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਪ੍ਰਾਹੁਣਚਾਰੀ ਮੰਤਰੀ ਪੰਜਾਬ ਅਨਮੋਲ ਗਗਨ ਮਾਨ ਨੇ ਆਈ.ਟੀ.ਆਈ ਗਰਾਊਂਡ ਵਿਖੇ ਜ਼ਿਲ੍ਹਾ ਪੱਧਰੀ ਅਜ਼ਾਦੀ ਦਿਵਸ ਸਮਾਗਮ ਵਿੱਚ ਰਾਸ਼ਟਰੀ ਝੰਡਾ ਲਹਿਰਾਇਆ। ਇਸ ਤੋਂ ਪਹਿਲਾਂ ਉਹ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਅਤੇ ਉਨ੍ਹਾਂ ਦੇ ਪਿਤਾ ਸ. ਕਿਸ਼ਨ ਸਿੰਘ ਨੂੰ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਬਣੀਆਂ ਯਾਦਗਾਰਾਂ ਵਿਖੇ ਨਤਮਸਤਕ ਹੋਣ ਪੁੱਜੇ।
ਇਸ ਮੌਕੇ ‘ਤੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੇ ਮਿਊਜੀਅਮ ਵਿਖੇ ਸਿੱਖ ਇੰਪਾਇਅਰ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਅੰਤਰ-ਰਾਸ਼ਟਰੀ ਕਲਾਕਾਰਾਂ ਅਤੇ ਲੇਖਕਾਂ ਦੇ ਨਜ਼ਰੀਏ ਦੁਆਰਾ ਇਹ ਪ੍ਰਦਰਸ਼ਨੀ ਤਿਆਰ ਕੀਤੀ ਗਈ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਹ ਪ੍ਰਦਰਸ਼ਨੀ ਜ਼ਰੂਰ ਦੇਖਣ ਅਤੇ ਆਪਣੇ ਇਤਿਹਾਸ ਤੇ ਸ਼ਹੀਦਾਂ ਬਾਰੇ ਜਾਣਕਾਰੀ ਪ੍ਰਾਪਤ ਕਰਨ।
ਆਈ.ਟੀ.ਆਈ ਗਰਾਊਂਡ ਵਿਖੇ ਕੌਮੀ ਝੰਡਾ ਲਹਿਰਾਉਣ ਉਪਰੰਤ ਉਨ੍ਹਾਂ ਨੇ ਪਰੇਡ ਦਾ ਨਿਰੀਖਣ ਕੀਤਾ ਅਤੇ ਇਸ ਮੌਕੇ ਪੰਜਾਬ ਪੁਲਿਸ, ਐਨ.ਸੀ.ਸੀ. ਅਤੇ ਵੱਖ-ਵੱਖ ਸਕੂਲੀ ਬੱਚਿਆਂ ਦੀਆਂ ਟੁੱਕੜੀਆਂ ਵੱਲੋਂ ਮਾਰਚ ਪਾਸਟ ਕੱਢਿਆ ਗਿਆ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ ਝਾਂਕੀਆਂ ਵੀ ਕੱਢੀਆਂ ਗਈਆਂ। ਇਸ ਮੌਕੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਅਤੇ ਐਸ.ਐਸ.ਪੀ ਡਾ ਮਹਿਤਾਬ ਸਿੰਘ ਵੀ ਮੌਜੂਦ ਸਨ।
ਇਸ ਮੌਕੇ ਦੇਸ਼ ਦੀ ਆਜ਼ਾਦੀ ਵਿੱਚ ਪੰਜਾਬੀਆਂ ਦੇ ਲਾ-ਮਿਸਾਲ ਯੋਗਦਾਨ ਅਤੇ ਸਭ ਤੋਂ ਵੱਧ ਕੀਤੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਕਰਕੇ ਹੀ ਅਸੀਂ ਅੱਜ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਮਿਲ ਜੁਲ ਕੇ ਦੇਸ਼ ਦੀ ਉਨਤੀ ਵਿੱਚ ਸਾਥ ਦੇਣਾ ਚਾਹੀਦਾ ਹੈ ਅਤੇ ਸ਼ਹੀਦਾਂ ਵਲੋਂ ਦਿੱਤੀਆਂ ਗਈਆਂ ਕੁਰਬਾਨੀਆਂ ਨੂੰ ਵੀ ਹਮੇਸ਼ਾ ਯਾਦ ਰੱਖਣ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਨੇ ਸਰਕਾਰ ਵੱਲੋਂ ਹਾਸਲ ਕੀਤੀਆਂ ਗਈਆਂ ਉਪਲਬੱਧੀਆਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦੇ ਹੋਏ ਹਰ ਖੇਤਰ ਵਿੱਚ ਕੀਤੇ ਗਏ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਅੱਜ ਪੰਜਾਬ ਬਿਜਲੀ, ਖੇਤੀਬਾੜੀ, ਸਿੱਖਿਆ, ਲਾਅ ਐਂਡ ਆਡਰ, ਨਾਗਰਿਕ ਸੇਵਾਵਾਂ, ਬੁਨਿਆਦੀ ਢਾਂਚੇ, ਸ਼ਹਿਰੀ ਵਿਕਾਸ, ਪਿੰਡਾਂ ਦੇ ਸਰਵਪੱਖੀ ਵਿਕਾਸ, ਪੰਚਾਇਤੀ ਜ਼ਮੀਨਾਂ ’ਤੋਂ ਨਾਜਾਇਜ਼ ਕਬਜੇ ਛੁਡਾਉਣ, ਸਿਹਤ, ਨਿਵੇਸ਼ ਪੱਖੀ ਮਾਹੌਲ ਸਿਰਜਣ ਅਤੇ ਉਦਯੋਗ ਦੇ ਖੇਤਰ ਵਿੱਚ ਨਾਮਣਾ ਖੱਟ ਰਿਹਾ ਹੈ।
ਸਮਾਗਮ ਦੌਰਾਨ ਉਨ੍ਹਾਂ ਨੇ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ ਕੀਤਾ ਅਤੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਲੋੜਵੰਦਾਂ ਨੂੰ ਟ੍ਰਾਈਸਾਈਕਲ ਅਤੇ ਸਿਲਾਈ ਮਸ਼ੀਨਾਂ ਵੀ ਭੇਟ ਕੀਤੀਆਂ। ਇਸ ਤੋਂ ਇਲਾਵਾ ਪਰੇਡ ਕਮਾਂਡਰ ਸਮੇਤ ਵੱਖ-ਵੱਖ ਖੇਤਰਾਂ ਦੇ ਵਿੱਚ ਉਪਲਬੱਧੀਆਂ ਹਾਸਲ ਕਰਨ ਅਤੇ ਵਿਭਾਗਾਂ ਦੇ ਵਿੱਚ ਵਧੀਆ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀ/ਕਰਮਚਾਰੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ‘ਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੀ ਟੀ ਸ਼ੋਅ ਤੇ ਦੇਸ਼ ਭਗਤੀ ਭਰਪੂਰ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤੀ ਗਿਆ।
ਇਸ ਮੌਕੇ ‘ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁੱਖ ਮਹਿਮਾਨ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੂੰ ਯਾਦਗਾਰੀ ਚਿੰਨ੍ਹਾਂ ਦੇ ਕੇ ਸਨਮਾਨਿਤ ਕੀਤਾ ਗਿਆ। ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਜ਼ਿਲ੍ਹੇ ਅੰਦਰ 16 ਅਗਸਤ 2024 ਨੂੰ ਸਮੂਹ ਸਰਕਾਰੀ ਤੇ ਪ੍ਰਾਇਵੇਟ ਸਕੂਲ ਵਿੱਚ ਛੁੱਟੀ ਦਾ ਐਲਾਨ ਕੀਤਾ।
ਸਮਾਗਮ ਵਿੱਚ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਪ੍ਰਿਆ ਸੂਦ, ਐਡੀਸ਼ਨਲ ਜ਼ਿਲ੍ਹਾ ਤੇ ਸ਼ੈਸ਼ਨ ਜੱਜ ਕੁਰਨੇਸ਼ ਕੱਕੜ, ਬਲਾਚੌਰ ਤੋਂ ਵਿਧਾਇਕ ਸੰਤੋਸ਼ ਕਟਾਰੀਆ, ਵਿਧਾਇਕ ਨੱਛਤਰ ਪਾਲ, ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸਾਗਰ ਸੇਤੀਆ, ਐਸ.ਡੀ.ਐਮ. ਨਵਾਂਸ਼ਹਿਰ ਡਾ. ਅਕਸਿਤਾ ਗੁਪਤਾ, ਸਹਾਇਕ ਕਮਿਸ਼ਨਰ (ਜ) ਗੁਰਲੀਨ ਕੌਰ, ਹਲਕਾ ਇੰਚਾਰਜ ਨਵਾਂਸ਼ਹਿਰ ਲਲਿਤ ਮੋਹਨ ਪਾਠਕ , ਹਲਕਾ ਇੰਚਾਰਜ ਬੰਗਾ ਕੁਲਜੀਤ ਸਰਹਾਲ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸਤਨਾਮ ਸਿੰਘ ਜਲਾਲਪੁਰ, ਚੇਅਰਮੈਨ ਨਗਰ ਸੁਧਾਰ ਟਰੱਸਟ ਸਤਨਾਮ ਸਿੰਘ ਜਲਵਾਹਾ, ਚੇਅਰਮੈਨ ਮਾਰਕੀਟ ਕਮੇਟੀ ਗਗਨ ਅਗਨੀ ਹੋਤਰੀ, ਗੁੱਡ ਗਵਰਨਸ ਫੈਲੋ ਅਸ਼ਮੀਤਾ, ਅਧਿਕਾਰੀ/ ਕਰਮਚਾਰੀ ਅਤੇ ਲੋਕ ਭਾਰੀ ਗਿਣਤੀ ਵਿੱਚ ਹਾਜ਼ਰ ਸਨ।
Thursday, 15 August 2024
ਆਈ.ਟੀ.ਆਈ ਗਰਾਊਂਡ ਵਿਖੇ ਜ਼ਿਲ੍ਹਾ ਪੱਧਰੀ ਅਜ਼ਾਦੀ ਦਿਵਸ ਸਮਾਗਮ ਉਤਸ਼ਾਹ ਨਾਲ ਮਨਾਇਆ ਅਜ਼ਾਦੀ ਦਿਵਸ
By
EDITER
ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ
ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਰਕਾਰੀ ਪ੍ਰਾਇਮਰੀ ਸਕੂਲ ਮਹਿੰਦੀਪੁਰ ਨੂੰ ਇਨਵਰਟਨ ਕੀਤਾ ਦਾਨ ਨਵਾਂਸ਼ਹਿਰ 3 ਮਈ - ਐਸਐਮਸੀ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਜੀ ਲੰਬਰਦਾਰ ਦੀ ਪ੍ਰੇਰਨਾ ਸਦਕ...