ਨਵਾਂਸ਼ਹਿਰ, 29 ਅਗਸਤ :- ਡਾ. ਰਾਜੇਸ਼ ਕੁਮਾਰ ਵੱਲੋਂ ਸਹਾਇਕ ਡਾਇਰੈਕਟਰ ਬਾਗਬਾਨੀ ਸ਼ਹੀਦ ਭਗਤ ਸਿੰਘ ਨਗਰ ਦਾ ਅਹੁੱਦਾ ਸੰਭਾਲਿਆ ਗਿਆ ਹੈ। ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਸ਼੍ਰੀ ਨਵਜੋਤ ਪਾਲ ਸਿੰਘ ਰੰਧਾਵਾ ਨੇ ਵਧਾਈ ਦਿੱਤੀ ਅਤੇ ਬਾਗਬਾਨੀ ਵਿਕਾਸ ਨੂੰ ਪ੍ਰਫੁੱਲਤ ਕਰਨ ਲਈ, ਕਿਸਾਨ ਦੀ ਆਮਦਨ ਵਿੱਚ ਵਾਧਾ ਕਰਨ ਲਈ ਅਤੇ ਡਿਵਰਸੀਫਿਕੇਸ਼ਨ ਭਾਵ ਕਿਸਾਨਾਂ ਨੂੰ ਕਣਕ, ਝੋਨੇ ਦੇ ਫਸਲੀ ਚੱਕਰ ਵਿੱਚੋਂ ਕੱਢਣ ਲਈ ਸ਼ਹੀਦ ਭਗਤ ਸਿੰਘ ਨਗਰ ਨੂੰ ਪੰਜਾਬ ਦਾ ਮੋਹਰੀ ਜ਼ਿਲ੍ਹਾ ਬਣਾਉਣ ਲਈ ਕਿਹਾ ਗਿਆ। ਡਾ.ਪਰਮਜੀਤ ਸਿੰਘ ਬਾਗਬਾਨੀ ਵਿਕਾਸ ਅਫਸਰ-ਕਮ-ਨੋਡਲ ਅਫਸਰ (ਆਲੂ) ਵੱਲੋ ਉਨ੍ਹਾਂ ਦਾ ਸਵਾਗਤ ਕੀਤਾ ਗਿਆ ਅਤੇ ਡਾ. ਰਾਜੇਸ਼ ਕੁਮਾਰ ਨੂੰ ਜੀ ਆਇਆ ਕਿਹਾ ਗਿਆ । ਡਾ. ਰਾਜੇਸ਼ ਕੁਮਾਰ ਨੇ ਡਿਪਟੀ ਕਮਿਸ਼ਨਰ, ਨੂੰ ਭਰੋਸਾ ਦਿੱਤਾ ਕਿ ਉਹ ਕਿਸਾਨਾਂ ਨੂੰ ਖੇਤੀ ਦੀਆਂ ਨਵੀਆਂ ਤਕਨੀਕਾਂ ਤੋਂ ਜਾਣੂ ਕਰਵਾਉਂਣਗੇ, ਉਹਨਾਂ ਦੀ ਆਮਦਨ ਵਧਾਉਣ ਦੇ ਭਰਭੂਰ ਯਤਨ ਕਰਨਗੇ। ਉਹਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਨੈਸ਼ਨਲ ਬਾਗਬਾਨੀ ਮਿਸ਼ਨ ਅਧੀਨ ਚੱਲ ਰਹੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਸਕੀਮਾਂ ਦਾ ਲਾਭ ਉਠਾਉਣ ਲਈ ਜ਼ਿਲ੍ਹਾ ਪੱਧਰ ਅਤੇ ਬਲਾਕ ਪੱਧਰ ਦੇ ਵਿਭਾਗ ਦੇ ਦਫਤਰਾਂ ਨਾਲ ਸੰਪਰਕ ਕਰਨ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...