ਨਵਾਂਸ਼ਹਿਰ, 16 ਸਤੰਬਰ : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਤੇ ਸਮਾਂਬੱਧ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਚਲਾਈ ਗਈ 'ਡੋਰ ਸਟੈਪ ਡਿਲਿਵਰੀ ਸੇਵਾ' ਰਾਹੀਂ 1076 ਹੈਲਪਲਾਈਨ ਨੰਬਰ 'ਤੇ ਕਾਲ ਕਰਕੇ 43 ਪ੍ਰਕਾਰ ਦੀਆਂ ਸੇਵਾਵਾਂ ਘਰ ਬੈਠੇ ਹੀ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ, ਭਾਵ ਇਨ੍ਹਾ 43 ਪ੍ਰਕਾਰ ਦੀਆਂ ਸੇਵਾਵਾਂ ਲਈ ਸਰਕਾਰੀ ਦਫ਼ਤਰ ਵਿਖੇ ਜਾਣ ਦੀ ਜ਼ਰੂਰਤ ਨਹੀਂ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਕਿਹਾ ਕਿ ਕੋਈ ਵੀ ਨਾਗਰਿਕ ਡੋਰ ਸਟੈਪ ਡਿਲਿਵਰੀ ਸੇਵਾ ਲਈ ਸਰਕਾਰੀ ਨੁਮਾਇੰਦੇ ਨੂੰ ਆਪਣੇ ਘਰ ਬੁਲਾ ਸਕਦਾ ਹੈ। ਉਨ੍ਹਾਂ ਕਿਹਾ ਕਿ ਹੁਣ ਇਹ ਸੇਵਾਵਾਂ ਰਜਿਸਟ੍ਰੇਸ਼ਨ ਕਰਵਾਉਣ 'ਤੇ ਉਸੇ ਦਿਨ ਹੀ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ। ਸਰਕਾਰੀ ਨੁਮਾਇੰਦਾ ਰਜਿਸਟਰੇਸ਼ਨ ਕਰਵਾਉਣ ਵਾਲੇ ਦਿਨ ਹੀ ਤੁਹਾਡੇ ਘਰ ਪਹੁੰਚ ਕੇ ਤੁਹਾਡੀ ਸੇਵਾ ਅਪਲਾਈ ਕਰੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤਹਿਤ ਬੁਢਾਪਾ,ਵਿਧਵਾ,ਅੰਗਹੀਣ ਤੇ ਆਸ਼ਰਿਤ ਪੈਨਸ਼ਨ,ਆਮਦਨ ਸਰਟੀਫਿਕੇਟ, ਹਲਫ਼ੀਆ ਬਿਆਨ, ਜਮ੍ਹਾਬੰਦੀ ਕਢਵਾਉਣ ਸਬੰਧੀ, ਜ਼ਮੀਨ ਦੀ ਨਿਸ਼ਾਨਦੇਹੀ, ਜਨਮ ਸਰਟੀਫਿਕੇਟ,ਮੌਤ ਸਰਟੀਫਿਕੇਟ,ਐਸ.ਸੀ.ਬੀ.ਸੀ ਸਰਟੀਫਿਕੇਟ ਆਦਿ ਵਰਗੀਆਂ ਕੁੱਲ 43 ਸੇਵਾਵਾਂ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...