ਹੁਸ਼ਿਆਰਪੁਰ 4 ਸਤੰਬਰ (ਪਰਸ਼ੋਤਮ ਲਾਲ ਦੜੋਚ) ਬੀਤੇ ਦਿਨੀਂ ਪੰਜਾਬ ਸਰਕਾਰ ਵੱਲੋਂ ਮਾਲ ਵਿਭਾਗ ਵਿੱਚ ਕੀਤੀਆਂ ਗਈਆਂ ਨਾਇਬ ਤਹਿਸੀਲਦਾਰਾਂ ਦੀਆਂ ਬਦਲੀਆਂ ਵਿੱਚ ਜ਼ਿਲ੍ਹਾ ਕਪੂਰਥਲਾ ਦੀ ਸਬ ਤਹਿਸੀਲ ਢਿੱਲਵਾਂ ਤੋਂ ਬਦਲ ਕੇ ਆਏ ਰਣਜੀਤ ਸਿੰਘ ਨੇ ਹੁਸ਼ਿਆਰਪੁਰ ਦੇ ਨਾਇਬ ਤਹਿਸੀਲਦਾਰ ਵਜੋਂ ਚਾਰਜ ਲਿਆ। ਇਥੇ ਪੁੱਜਣ ’ਤੇ ਤਹਿਸੀਲ ਸਟਾਫ ਨੇ ਉਨ੍ਹਾਂ ਨੂੰ ਜੀ ਆਇਆਂ ਕਿਹਾ ਤੇ ਸਵਾਗਤ ਕੀਤਾ। ਉਪਰੰਤ ਨਾਇਬ ਤਹਿਸੀਲਦਾਰ ਨੇ ਸਟਾਫ ਨਾਲ ਮੀਟਿੰਗ ਕੀਤੀ ਅਤੇ ਦਫਤਰੀ ਕੰਮ ਨੂੰ ਹੋਰ ਵਧੀਆ ਤੇ ਸਚਾਰੂ ਢੰਗ ਨਾਲ ਕਰਨ ਬਾਰੇ ਵਿਸ਼ੇਸ਼ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਸਟਾਫ ਵੱਲੋਂ ਵੀ ੁਉਨ੍ਹਾਂ ਨੂੰ ਕੰਮ ਪ੍ਰਤੀ ਵਧੀਆ ਕਾਰਗੁਜ਼ਾਰੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ ਗਿਆ। ਨਾਇਬ ਤਹਿਸੀਲਦਾਰ ਨੇ ਕਿਹਾ ਕਿ ਇੰਤਕਾਲ ਦਾ ਕੰਮ ਨਿਰਧਾਰਿਤ ਸਮੇਂ ਤੋਂ ਪਹਿਲਾਂ ਕਰਨਾ, ਪੈਡਿੰਗ ਕੋਰਟ ਕੇਸਾਂ ਨੂੰ ਜਲਦੀ ਹੱਲ ਕਰਨਾ ਉਨ੍ਹਾਂ ਦੀ ਤਰਜ਼ੀਹ ਹੋਵੇਗੀ। ਉਨ੍ਹਾਂ ਕਿਹਾ ਕਿ ਫਿਰ ਵੀ ਜੇਕਰ ਕੰਮ ਪ੍ਰਤੀ ਕੋਈ ਮੁਸ਼ਕਿਲ ਪੇਸ਼ ਆਵੇ ਤਾਂ ਕੋਈ ਵੀ ਬੇਝਿਜਕ ਉਨ੍ਹਾਂ ਨੂੰ ਦਫ਼ਤਰ ਵਿਖੇ ਮਿਲ ਸਕਦਾ ਹੈ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...