Thursday, 12 September 2024

Fwd: ਜ਼ਿਲ੍ਹੇ ਦੀ ਹਦੂਦ ਅੰਦਰ ਬਿਨਾਂ ਮਨਜੂਰੀ ਡਰੋਨ ਉਡਾਉਣ ’ਤੇ ਪਾਬੰਦੀ

ਜ਼ਿਲ੍ਹੇ ਦੀ ਹਦੂਦ ਅੰਦਰ ਬਿਨਾਂ ਮਨਜੂਰੀ ਡਰੋਨ ਉਡਾਉਣ 'ਤੇ ਪਾਬੰਦੀ
ਨਵਾਂਸ਼ਹਿਰ, 9 ਸਤੰਬਰ -ਜ਼ਿਲ੍ਹਾ ਮੈਜਿਸਟ੍ਰੇਟ ਨਵਜੋਤ ਪਾਲ ਸਿੰਘ ਰੰਧਾਵਾ ਨੇ ਰਾਜ ਅੰਦਰ ਸਰਹੱਦੀ ਜ਼ਿਲ੍ਹਿਆਂ 'ਚ ਸਮਾਜ ਵਿਰੋਧੀ ਅਨਸਰਾਂ ਵੱਲੋਂ ਡਰੋਨ ਦੀ ਮੱਦਦ ਨਾਲ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜ਼ਾਮ ਦੇਣ ਦੀਆਂ ਘਟਨਾਵਾਂ ਦੇ ਮੱਦੇਨਜ਼ਰ, ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੀ ਹਦੂਦ ਅੰਦਰ ਕਿਸੇ ਵੀ ਤਰ੍ਹਾਂ ਦੇ ਡਰੋਨ ਉਡਾਉਣ/ਵਰਤੋਂ 'ਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ।
       ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਵਿਆਹ ਸਮਾਗਮਾਂ/ਧਾਰਮਿਕ ਸਮਾਗਮਾਂ ਅਤੇ ਹੋਰ ਪ੍ਰੋਗਰਾਮਾਂ ਵਿਚ ਬਿਨਾਂ ਮਨਜੂਰੀ ਡਰੋਨ ਚਲਾਉਣ 'ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ 9 ਨਵੰਬਰ 2024 ਤੱਕ ਲਾਗੂ ਰਹੇਗਾ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME