Sunday, 20 October 2024

ਗੁਰਦੁਆਰਾ ਸਿੰਘ ਸਭਾ ਨਵਾਸ਼ਹਿਰ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਨਵਾਂਸ਼ਹਿਰ 20 ਅਕਤੂਬਰ - ਸਥਾਨਕ ਚੰਡੀਗੜ੍ਹ ਚੌਂਕ ਗੁਰਦੁਆਰਾ ਸਿੰਘ ਸਭਾ ਨਵਾਸ਼ਹਿਰ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਪ੍ਰਕਾਸ਼ ਪੁਰਬ ਨਾਲ ਸੰਬੰਧਿਤ ਚਾਰ ਦਿਨਾਂ ਦੀ ਗੁਰਮਤਿ ਸਮਾਗਮਾਂ ਦੀ ਲੜੀ ਸ੍ਰੀ ਗੁਰੂ ਰਾਮਦਾਸ ਸੋਸਾਇਟੀ ਦੇ ਪ੍ਰਬੰਧਕ ਕਮੇਟੀ ਅਤੇ ਗੁਰਦੁਆਰਾ ਸਿੰਘ ਸਭਾ ਨਵਾਂਸ਼ਹਿਰ ਦੀ ਪ੍ਰਬੰਧਕ ਕਮੇਟੀ ਵੱਲੋਂ ਸ਼ੁਰੂ ਕੀਤੀ ਗਈ  ਹੈ। ਜਿਸ ਦੇ ਪਹਿਲੇ ਦਿਨ ਦੇ ਸਮਾਗਮ ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਨੌਵੀਂ ਅਤੇ ਦੂਸਰੇ ਦਿਨ ਦੇ ਸਮਾਗਮ ਗੁਰਦੁਆਰਾ ਅੰਗਦ ਨਗਰ ਚੰਡੀਗੜ੍ਹ ਰੋਡ ਨਵਾਂਸ਼ਹਿਰ ਦੀ ਸੰਗਤ ਵੱਲੋਂ ਕਰਵਾਏ ਗਏ ਅਤੇ ਅੱਜ ਤੀਸਰੇ ਦਿਨ ਦੇ ਸਮਾਗਮ ਗੁਰਦੁਆਰਾ ਸਿੰਘ ਸਭਾ ਨਵਾਂਸ਼ਹਿਰ ਵਿਖੇ ਪ੍ਰਬੰਧਕ ਕਮੇਟੀ ਤੇ ਇਲਾਕੇ ਦੀਆਂ ਸੰਗਤਾਂ ਵੱਲੋਂ ਕਰਵਾਏ ਗਏ। ਇਸ ਮੌਕੇ ਸ਼ਾਮ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਕੋਲ ਪਏ ਗਏ। ਗ੍ਰੰਥੀ ਭਾਈ ਲਵਪ੍ਰੀਤ ਸਿੰਘ ਨੇ ਕਥਾ ਵਿਚਾਰਾਂ ਨਾਲ ਸੰਗਤਾਂ ਨਾਲ ਗੁਰੂ ਰਾਮਦਾਸ ਜੀ ਦੇ ਜੀਵਨ ਫਲਸਫੇ ਤੇ ਵਿਸਥਾਰ ਨਾਲ ਸਾਂਝ ਪਾਈ।ਇਨ੍ਹਾਂ ਸਮਾਗਮਾਂ ਵਿੱਚ ਕੀਰਤਨ ਦੀ ਹਾਜ਼ਰੀ ਭਾਈ ਪ੍ਰਦੀਪ ਸਿੰਘ ਹਜੂਰੀ ਰਾਗੀ ਗੁਰਦੁਆਰਾ ਸਿੰਘ ਸਭਾ ਨਵਾਂਸ਼ਹਿਰ, ਭਾਈ ਹਰਦੀਪ ਸਿੰਘ ਹਜ਼ੂਰੀ ਰਾਗੀ ਫ਼ਤਹਿਗੜ੍ਹ ਸਾਹਿਬ ਵਾਲੇ ਦੇ ਜਥੇ ਨੇ ਕੀਰਤਨ ਦੀ ਹਾਜ਼ਰੀ ਭਰਦੇ ਹੋਏ ਗੁਰੂ ਰਾਮਦਾਸ ਜੀ ਦੇ ਜੀਵਨ ਬਾਰੇ ਸੰਗਤਾਂ ਨੂੰ ਸੰਬੋਧਨ ਕੀਤਾ। ਉਪਰੰਤ ਗਿਆਨੀ ਸਤਵੰਤ ਸਿੰਘ ਖਾਲਸਾ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਅੰਮ੍ਰਿਤਸਰ ਵਾਲਿਆਂ ਦੇ ਸ੍ਰੀ ਗੁਰੂ ਰਾਮਦਾਸ ਜੀ ਦੇ ਬਚਪਨ ਤੋਂ ਲੈ ਕੇ ਗੁਰੂ ਕਾਲ ਦੇ ਇਤਿਹਾਸਕ ਦੀ ਸੰਗਤਾਂ ਨਾਲ ਸਾਂਝ ਪਾਈ। ਉਨ੍ਹਾਂ ਦਸਿਆ ਕਿ ਕਿਵੇਂ ਭਾਈ ਜੇਠਾ ਜੀ ਨੇ ਗੁਰੂ ਸਾਹਿਬ ਦੇ ਹੁਕਮਾਂ ਤੇ ਚਲਦਿਆਂ ਕਿਵੇਂ ਗੁਰਿਆਈ ਪ੍ਰਾਪਤ ਕੀਤੀ।ਇਸ ਮੌਕੇ ਗੁਰਦੁਆਰਾ ਪ੍ਰਬੰਧਕ ਮੱਖਣ ਸਿੰਘ ਗਰੇਵਾਲ ਨੇ ਸੰਗਤਾਂ ਨੂੰ ਪ੍ਰਕਾਸ਼ ਦਿਵਸ ਦੀਆ ਵਧਾਈਆ ਦਿੱਤੀਆਂ। ਸਮਾਪਤੀ ਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।ਇਸ ਮੌਕੇ ਗੁਰੂ ਰਾਮਦਾਸ ਸੇਵਾ ਸੋਸਾਇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਥਾਂਦੀ ਤੇ ਅਮਰਜੀਤ ਸਿੰਘ ਖਾਲਸਾ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਤੇ ਕੀਰਤਨ ਤੇ ਕਥਾ ਵਿਚਾਰਾਂ ਨਾਲ ਨਿਹਾਲ ਕਰਨ ਵਾਲੇ ਜਥਿਆਂ ਨੂੰ ਸਨਮਾਨਿਤ ਕੀਤਾ ਗਿਆ। ਦੋਵਾਂ ਪ੍ਰਬੰਧਕ ਕਮੇਟੀਆਂ ਤੋਂ ਇਲਾਵਾ ਭਾਈ ਰਾਹੁਲ ਸਿੰਘ, ਭਾਈ ਲਵਪ੍ਰੀਤ ਸਿੰਘ, ਭਾਈ ਮਨਜੀਤ ਸਿੰਘ ਗ੍ਰੰਥੀ ਸਿੰਘ ਸਮੇਤ ਇਲਾਕੇ ਦੀ ਸੰਗਤ ਨੇ ਹਾਜ਼ਰੀ ਭਰੀ।
ਤਸਵੀਰਾਂ - ਗੁਰਦੁਆਰਾ ਸਿੰਘ ਸਭਾ ਨਵਾਂਸ਼ਹਿਰ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਾਰ ਦਿਨਾਂ ਸਮਾਗਮਾਂ ਦੇ ਤੀਸਰੇ ਦਿਨ ਹਾਜ਼ਰੀ ਭਰਦੇ ਜਥੇ।
ਤਸਵੀਰਾਂ ਹਰਿੰਦਰ ਸਿੰਘ

ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...

ਜੀ ਆਇਆਂ ਨੂੰ WELCOME