ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਮਿਲਕੇ ਬੱਚਿਆਂ ਨੇ ਸੰਵੇਦਨਸ਼ੀਲ ਹਿੱਸਿਆਂ ਵਿਚ ਨਸ਼ਿਆਂ ਵਿਰੁੱਧ ਲਾਏ ਨਾਅਰੇ
ਨਵਾਂਸ਼ਹਿਰ 22 ਅਕਤੂਬਰ:- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਅੱਜ ਪਿੰਡ ਲੰਗੜੋਆ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਪ੍ਰਤੀ ਰੈਲੀ ਕੱਢੀ ਗਈ। ਮੈਡਮ ਪ੍ਰੀਆ ਸੂਦ ਜ਼ਿਲ੍ਹਾ ਸੈਸ਼ਨ ਜੱਜ, ਡਾਕਟਰ ਅਮਨਦੀਪ ਸਿੰਘ ਪੀ ਸੀ ਐਸ ਸਿਵਲ ਜੱਜ, ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ, ਐਸ ਐਸ ਪੀ ਡਾਕਟਰ ਮਹਿਤਾਬ ਸਿੰਘ ਵਲੋਂ ਸਸਸਸ ਲੰਗੜੋਆ ਵਿਖੇ ਵੱਡੀ ਗਿਣਤੀ ਵਿਚ ਬੱਚਿਆਂ ਨੂੰ ਹਰੀ ਝੰਡੀ ਦਿਖਾ ਕੇ ਜਾਗਰੂਕਤਾ ਰੈਲੀ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਸਸਸਸ ਲੰਗੜੋਆ ਡਾਕਟਰ ਅਗਨੀਹੋਤਰੀ ਤੇ ਪਿੰਡ ਦੇ ਸਰਪੰਚ ਗੁਰਦੇਵ ਸਿੰਘ ਪਾਬਲਾ ਸਮੇਤ ਸਕੂਲ ਦੇ ਬੱਚਿਆਂ ਵਲੋਂ ਪਿੰਡ ਦੇ ਸੰਵੇਦਨਸ਼ੀਲ ਹਿੱਸਿਆਂ ਵਿਚ ਜਾ ਕੇ ਨਸ਼ਿਆਂ ਵਿਰੁੱਧ ਸਲੋਗਨ ਨਾਅਰੇ ਲਗਾਏ ਗਏ। ਇਸ ਮੌਕੇ ਜੱਜ ਪ੍ਰੀਆ ਸੂਦ ਵੱਲੋਂ ਬੱਚਿਆਂ ਨਾਲ ਰੂਬਰੂ ਹੁੰਦਿਆਂ ਨਸ਼ਿਆਂ ਤੋਂ ਦੂਰ ਰਹਿਣ ਲਈ ਜਾਗਰੂਕ ਕੀਤਾ। ਮੈਡਮ ਸੂਦ ਨੇ ਕਿਹਾ ਕਿ ਸਾਨੂੰ ਨਸ਼ੇ ਤਿਆਗ ਕੇ ਇੱਕ ਵਧੀਆ ਨਾਗਰਿਕ ਬਣਕੇ ਦੇਸ਼ ਦੀ ਸੇਵਾ ਕਰਨੀ ਚਾਹੀਦੀ ਹੈ।
ਡਿਪਟੀ ਕਮਿਸ਼ਨਰ ਤੇ ਜਿਲ੍ਹਾ ਪੁਲਿਸ ਮੁਖੀ ਡਾਕਟਰ ਮਹਿਤਾਬ ਸਿੰਘ ਵਲੋਂ ਵੀ ਸੰਵੇਦਨਸ਼ੀਲ ਹਿੱਸਿਆਂ ਵਿਚ ਜਾ ਕੇ ਪਬਲਿਕ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ।
ਬੱਚਿਆਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਨਾਸ਼ਤੇ ਵਿਚ ਰਿਫਰੈਸ਼ਮੈਂਟ ਵੰਡੀ ਗਈ।ਇਸ ਰੈਲੀ ਦੌਰਾਨ ਪੰਚਾਇਤ ਤੇ ਪੁਲਿਸ ਦੇ ਸਾਂਝੇ ਸਹਿਯੋਗ ਨਾਲ ਬਹੁਤ ਸਾਰੇ ਪਰਿਵਾਰਾਂ ਵਲੋਂ ਨਸ਼ਾ ਨਾ ਕਰਨ ਤੇ ਨਾ ਹੀ ਵੇਚਣ ਦਾ ਤਹੱਈਆ ਕੀਤਾ ਗਿਆ।
ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਰਾਕੇਸ਼ ਧੀਮਾਨ, ਜ਼ਿਲ੍ਹਾ ਲੋਕ ਸੰਪਰਕ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਮਰਜੀਤ ਸਿੰਘ ਖਟਕੜ, ਪ੍ਰਿੰਸੀਪਲ ਸਸਸਸ ਲੰਗੜੋਆ ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ ਐਸ ਐਸ ਪੀ ਡਾਕਟਰ ਮਹਿਤਾਬ ਸਿੰਘ, ਐਸ ਪੀ ਇਕਬਾਲ ਸਿੰਘ, ਡੀ ਐਸ ਪੀ,ਰਾਜ ਕੁਮਾਰ, ਜ਼ਿਲ੍ਹਾ ਟ੍ਰੈਫਿਕ ਪੁਲਿਸ ਇੰਚਾਰਜ ਸੁਭਾਸ਼ ਕੁਮਾਰ,ਏ ਐਸ ਆਈ ਜਿਲਾਵਰ ਸਿੰਘ, ਥਾਣਾ ਸਦਰ ਦੇ ਮੁਖੀ ਅਸ਼ੋਕ ਕੁਮਾਰ, ਥਾਣਾ ਸਿਟੀ ਮੁਖੀ ਮਹਿੰਦਰ ਸਿੰਘ, ਹੈਡ ਕਾਂਸਟੇਬਲ ਸਨੀਲ ਦੱਤ, ਪਿੰਡ ਲੰਗੜੋਆ ਦੇ ਸਰਪੰਚ ਗੁਰਦੇਵ ਸਿੰਘ ਪਾਬਲਾ, ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਮਨੋਹਰ ਸਿੰਘ, ਮਹਿੰਦਰ ਸਿੰਘ, ਜੋਗਿੰਦਰ ਸਿੰਘ ਜੀ ਓ ਜੀ, ਡਾਕਟਰ ਭਗਵਾਨ ਸਿੰਘ, ਸਕੂਲ ਦਾ ਸਮੁੱਚਾ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।