Wednesday, 30 October 2024

ਕਿਸਾਨ ਡੀ.ਏ.ਪੀ ਦੇ ਬਦਲ ਵਜੋਂ ਹੋਰਨਾਂ ਫਾਸਫੇਟਿਕ ਖਾਦਾਂ ਦੀ ਵਰਤੋਂ ਕਰਨ: ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ

ਅੰਮ੍ਰਿਤਸਰ 30 ਅਕਤੂਬਰ  ਮੁੱਖ ਖੇਤੀਬਾੜੀ ਅਫਸਰ ਸ: ਤਜਿੰਦਰ ਸਿੰਘ ਹੁੰਦਲ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਉਹ ਕਣਕ ਦੀ ਬਿਜਾਈ ਲਈ ਬਾਜਾਰ ਵਿਚ ਉਪਲਬਧ ਹੋਰਨਾਂ ਫਾਸਫੇਟਿਕ ਖਾਦਾਂ ਦੀ ਵਰਤੋਂ ਕਰਕੇ ਫਸਲ ਦੀ ਬਿਜਾਈ ਸਮੇਂ ਸਿਰ ਕਰਨ। ਉਹਨਾਂ ਦੱਸਿਆ ਕਿ ਮੌਜੂਦਾ ਸਮੇਂ ਟ੍ਰਿਪਲ ਸੁਪਰ ਫਾਸਫੇਟ 46% ਖਾਦ ਦੀ ਸਪਲਾਈ ਕਣਕ ਦੀ ਬਿਜਾਈ ਵਾਸਤੇ ਕਰਵਾਈ ਜਾ ਰਹੀ ਹੈ।

      ਮੁੱਖ ਖੇਤੀਬਾੜੀ ਅਫ਼ਸਰ ਨੇ ਦਿੱਸਿਆ ਕਿ ਪੀਏਯੂ ਦੇ ਵਿਗਿਆਨੀਆਂ ਵਲੋਂ ਆਉਂਦੀ ਕਣਕ ਦੀ ਫਸਲ ਲਈ ਡੀਏਪੀ ਦੀ ਬਦਲ ਵਜੋਂ ਹੋਰ ਫਾਸਫੋਰਸ ਤੱਤਾਂ ਵਾਲੀਆਂ ਖਾਦਾਂ ਨੂੰ ਬਦਲਵੇਂ ਸਰੋਤਾਂ ਵਜੋਂ ਵਰਤਣ ਦਾ ਸੁਝਾਅ ਦਿੱਤਾ ਗਿਆ ਹੈ। ਉਹਨਾਂ ਦੱਸਿਆ ਕਿ ਡੀ.ਏ.ਪੀ ਤੋਂ 18% ਨਾਈਟ੍ਰੋਜਨ ਅਤੇ 46% ਫਾਸਫੋਰਸ ਤੱਤ ਦੀ ਪ੍ਰਾਪਤੀ ਹੁੰਦੀ ਹੈ ਇਸਦੇ ਬਦਲ ਵਜੋਂ ਬਾਜਾਰ ਵਿੱਚ ਸਟਰੇਟ ਫਾਸਫੇਟਿਕ ਖਾਦਾਂ ਅਤੇ ਐਨ.ਪੀ.ਕੇ ਕੰਪਲੈਕਸ ਖਾਦਾਂ ਉਪਲੱਬਧ ਹਨ। ਜਿੰਨਾਂ ਵਿੱਚ ਮੁੱਖ ਤੌਰ ਤੇ ਟ੍ਰਿਪਲ ਸੁਪਰ ਫਾਸਫੇਟ ਖਾਦ ਹੈ ਜਿਸ ਵਿਚ 46% ਫਾਸਫੋਰਸ ਤੱਤ ਹੈ। ਜੇਕਰ ਟ੍ਰਿਪਲ ਸੁਪਰ ਫਾਸਫੇਟ 46% ਖਾਦ ਦੀ ਵਰਤੋਂ ਕਰਨੀ ਹੋਵੇ ਤਾਂ ਇਸ ਨਾਲ 20 ਕਿਲੋਗ੍ਰਾਮ ਯੂਰੀਆ ਖਾਦ ਪ੍ਰਤੀ ਏਕੜ ਬਿਜਾਈ ਸਮੇਂ ਵਰਤੀ ਜਾ ਸਕਦੀ ਹੈਜਿਸ ਨਾਲ ਡੀ.ਏ.ਪੀ ਖਾਦ ਦੇ ਬਰਾਬਰ ਮਾਤਰਾ ਵਿੱਚ ਨਾਈਟ੍ਰੋਜਨ ਅਤੇ ਫਾਸਫੋਰਸ ਤੱਤ ਦੀ ਪੂਰਤੀ ਕੀਤੀ ਜਾ ਸਕਦੀ ਹੈ। ਜਾਂ ਬਿਜਾਈ ਸਮੇਂ ਪ੍ਰਤੀ ਏਕੜ 20 ਕਿਲੋਗ੍ਰਾਮ ਯੂਰੀਆ ਖਾਦ ਅਤੇ 155 ਕਿਲੋਗ੍ਰਾਮ ਸਿੰਗਲ ਸੁਪਰ ਫਾਸਫੇਟ 16% (ਫਾਸਫੋਰਸ) ਖਾਦ ਦੀ ਵਰਤੋਂ ਕਣਕ ਦੀ ਫਸਲ ਵਿੱਚ ਨਾਈਟ੍ਰੋਜਨ ਅਤੇ ਫਾਸਫੋਰਸ ਤੱਤ ਦੀ ਪੂਰਤੀ ਲਈ ਕੀਤੀ ਜਾ ਸਕਦੀ ਹੈ।

ਇਸ ਤੋਂ ਇਲਾਵਾ ਐਨ.ਪੀ.ਕੇ ਖਾਦਾਂ ਜਿੰਨਾਂ ਵਿੱਚ ਨਾਈਟ੍ਰੋਜਨਫਾਸਫੋਰਸਅਤੇ ਪੋਟਾਸ਼ ਤੱਤ ਹੁੰਦੇ ਹਨ ਜਿਵੇ ਕਿ ਐਨ.ਪੀ.ਕੇ 16-16-16ਐਨ.ਪੀ.ਕੇ 15-15-15ਐਨ.ਪੀ.ਕੇ 12-32-16 ਅਤੇ ਯੂਰੀਆ ਅਮੋਨੀਅਮ ਫਾਸਫੇਟ 24-24-0ਅਮੋਨੀਅਮ ਫਾਸਫੇਟ ਸਲਫੇਟ 20-20-0-13 ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ। 

ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...

ਜੀ ਆਇਆਂ ਨੂੰ WELCOME