Friday, 18 October 2024

ਮੁਫ਼ਤ ਹੁਨਰ ਸਿਖਲਾਈ ਸਬੰਧੀ ਦਾਖ਼ਲਿਆਂ ਲਈ ਪੇਂਡੂ ਨੌਜਵਾਨਾਂ ਕੋਲ ਸੁਨਹਿਰੀ ਮੌਕਾ - ਰਾਜੀਵ ਵਰਮਾ

-ਵਧੀਕ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਆਂਗਨਵਾੜੀ ਸੁਪਰਵਾਈਜ਼ਰਾਂ ਦੀ ਲਗਾਈ ਵਰਕਸ਼ਾਪ

ਨਵਾਂਸ਼ਹਿਰ, 18 ਅਕਤੂਬਰ : ਪੰਜਾਬ ਹੁਨਰ ਵਿਕਾਸ ਮਿਸ਼ਨ ਅਧੀਨ ਦੀਨ ਦਿਆਲ ਉਪਾਧਿਆਏ ਗ੍ਰਾਮੀਣ ਕੌਸ਼ਲ ਯੋਜਨਾ ਸਕੀਮ ਵਿਚ ਜ਼ਿਲ੍ਹੇ ਦੇ ਪੇਂਡੂ ਨੌਜਵਾਨਾਂ ਨੂੰ ਵੇਅਰਹਾਊਸ ਐਸੋਸੀਏਟ ਅਤੇ ਇਨਕਮਿੰਗ ਕੁਆਲਿਟੀ ਕੰਟਰੋਲ ਟੈਕਨੀਸ਼ੀਅਨ ਕੋਰਸਾਂ ਵਿਚ ਮੁਫ਼ਤ ਹੁਨਰ ਸਿਖਲਾਈ ਦਿੱਤੀ ਜਾ ਰਹੀ ਹੈ। ਇਸ ਸਕੀਮ ਅਧੀਨ ਵੱਧ ਤੋ ਵੱਧ ਲੋੜਵੰਦ ਨੌਜਵਾਨਾਂ ਦਾ ਦਾਖ਼ਲਾ ਕਰਵਾਉਣ ਲਈ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ, ਨਵਾਂਸ਼ਹਿਰ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਦੀ ਅਗਵਾਈ ਹੇਠ ਜ਼ਿਲ੍ਹੇ ਦੀਆਂ ਆਂਗਨਵਾੜੀ ਸੁਪਰਵਾਈਜ਼ਰਾਂ ਦੀ ਇਕ ਵਰਕਸ਼ਾਪ ਕਰਵਾਈ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਜੀਵ ਵਰਮਾ ਵੱਲੋ ਆਂਗਨਵਾੜੀ ਸੁਪਰਵਾਈਜ਼ਰਾਂ ਨੂੰ ਸਕੀਮ ਬਾਰੇ ਜਾਣੂ ਕਰਵਉਂਦੇ ਹੋਏ ਦੱਸਿਆ ਗਿਆ ਕਿ ਹੁਨਰ ਸਿਖਲਾਈ ਸਬੰਧੀ ਦਾਖ਼ਲਿਆਂ ਲਈ ਪੇਂਡੂ ਨੌਜਵਾਨਾਂ ਕੋਲ ਸੁਨਹਿਰੀ ਮੌਕਾ ਹੈ। ਉਹਨਾਂ ਦੱਸਿਆ ਕਿ ਇਸ ਸਕੀਮ ਵਿਚ ਬੀ.ਪੀ.ਐਲ ਪੇਂਡੂ ਨੌਜਵਾਨਾਂ ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ, ਰੂਪਨਗਰ, ਲੁਧਿਆਣਾ ਅਤੇ ਜਲੰਧਰ ਸ਼ਹਿਰਾਂ ਵਿਚ ਸਥਾਪਿਤ ਕੀਤੇ ਗਏ ਹੁਨਰ ਸਿਖਲਾਈ ਕੇਂਦਰਾਂ ਵਿਚ 4 ਤੋ 5 ਮਹੀਨੇ ਦੀ ਮੁਫ਼ਤ ਟ੍ਰੇਨਿੰਗ ਕਰਵਾਈ ਜਾਵੇਗੀ। ਨਵਾਂਸ਼ਹਿਰ ਵਿਖੇ ਟ੍ਰੇਨਿੰਗ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ 150 ਰੁਪਏ ਰੋਜ਼ਾਨਾ ਸਫ਼ਰੀ ਭੱਤਾ ਅਤੇ ਰੂਪਨਗਰ, ਲੁਧਿਆਣਾ ਅਤੇ ਜਲੰਧਰ ਸ਼ਹਿਰਾਂ ਵਿਚ ਸਥਾਪਿਤ ਕੀਤੇ ਗਏ ਹੁਨਰ ਸਿਖਲਾਈ ਕੇਂਦਰਾਂ ਵਿਚ ਟ੍ਰੇਨਿੰਗ ਲੈਣ ਵਾਲੇ ਉਮੀਦਵਾਰਾਂ ਨੂੰ ਮੁਫਤ ਰਿਹਾਇਸ਼ ਅਤੇ ਖਾਣੇ ਦੀ ਸਹੁਲਤ ਦਿੱਤੀ ਜਾਵੇਗੀ।ਇਸ ਸਕੀਮ ਅਧੀਨ ਸਾਰੇ ਨੌਜਵਾਨਾਂ ਨੂੰ ਕਾਪੀਆਂ, ਕਿਤਾਬਾਂ ਅਤੇ ਵਰਦੀ ਦੀ ਵੀ ਮੁਫ਼ਤ ਸਹੂਲਤ ਦਿੱਤੀ ਜਾਵੇਗੀ। ਟ੍ਰੇਨਿੰਗ ਉਪਰੰਤ ਨੌਜਵਾਨਾਂ ਨੂੰ ਨੌਕਰੀ 'ਤੇ ਲਗਾਇਆ ਜਾਵੇਗਾ ਅਤੇ ਨੌਕਰੀ ਦੌਰਾਨ ਵੀ ਉਮੀਦਵਾਰਾਂ ਨੂੰ ਪੋਸਟ ਪਲੇਸਮੈਂਟ ਵਿੱਤੀ ਸਹਾਇਤਾ ਦਿੱਤੀ ਜਾਵੇਗੀ।
       ਇਸ ਮੌਕੇ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸੰਦੀਪ ਕੁਮਾਰ ਵੱਲੋ ਜ਼ਿਲ੍ਹਾ ਰੋਜ਼ਗਾਰ ਬਿਊਰੋ ਵਿਖੇ ਪਬਲਿਕ ਨੂੰ ਦਿੱਤੀਆਂ ਜਾ ਰਹੀਆਂ ਸਹੁਲਤਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਆਂਗਨਵਾੜੀ ਸੁਪਰਵਾਈਜ਼ਰਾਂ ਨੂੰ ਇਹਨਾਂ ਸਕੀਮਾਂ ਦਾ ਵੱਧ ਤੋ ਵੱਧ ਪ੍ਰਚਾਰ ਕਰਨ ਦੀ ਅਪੀਲ ਕੀਤੀ ਗਈ।
ਜੇਕਰ ਕੋਈ ਵੀ ਪੇਂਡੂ ਬੇਰੋਜ਼ਗਾਰ ਨੌਜਵਾਨ ਇਸ ਸਕੀਮ ਵਿਚ ਦਾਖ਼ਲਾ ਲੈਣ ਦਾ ਇੱਛੁਕ ਹੋਵੇ ਤਾਂ ਪੰਜਾਬ ਹੁਨਰ ਵਿਕਾਸ ਮਿਸ਼ਨ ਦੀ ਜ਼ਿਲ੍ਹਾ ਪੱਧਰੀ ਟੀਮ ਨਾਲ ਕਮਰਾ ਨੰਬਰ 413, ਤੀਸਰੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਨਵਾਂਸਹਿਰ ਅਤੇ ਵਧੇਰੇ ਜਾਣਕਾਰੀ ਲਈ ਮੋਬਾਈਲ ਨੰਬਰ  83603-76675 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਪੰਜਾਬ ਹੁਨਰ ਵਿਕਾਸ ਮਿਸ਼ਨ ਦੀ ਜ਼ਿਲ੍ਹਾ ਪੱਧਰੀ ਟੀਮ ਦੇ ਸ਼ੰਮੀ ਠਾਕੁਰ, ਰਾਜ ਕੁਮਾਰ ਅਤੇ ਸੁਮਿਤ ਸ਼ਰਮਾ ਅਤੇ ਯੰਗ ਪ੍ਰੋਫੈਸ਼ਨਲ ਹੀਨਾ ਭਾਟੀਆ ਮੌਜੂਦ ਸਨ।

ਫੋਟੋ ਕੈਪਸ਼ਨ :
         -ਮੁਫਤ ਹੁਨਰ ਸਿਖਲਾਈ ਸਬੰਧੀ ਆਗਨਵਾੜੀ ਸੁਪਰਵਾਈਜ਼ਰਾਂ ਨਾਲ ਮੀਟਿੰਗ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME