Monday, 14 October 2024

ਕਮਲਜੀਤ ਪਾਲ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ

 ਕਮਲਜੀਤ  ਪਾਲ ਨੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਅਹੁਦਾ ਸੰਭਾਲਿਆ
ਹੁਸ਼ਿਆਰਪੁਰ, 14 ਅਕਤੂਬਰ:  ਸੂਚਨਾ ਤੇ ਲੋਕ ਸੰਪਰਕ ਅਧਿਕਾਰੀ ਕਮਲਜੀਤ ਪਾਲ ਨੇ ਅੱਜ ਇਥੇ ਬਤੌਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਅਹੁਦਾ ਸੰਭਾਲਿਆ। ਉਨਾਂ ਨੇ ਜ਼ਿਲ੍ਹੇ ਨਾਲ ਸਬੰਧਤ ਮੀਡੀਆ ਕਰਮੀਆਂ ਤੋਂ ਪੂਰਨ ਸਹਿਯੋਗ ਦੀ ਆਸ ਕਰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ ਸਿਰ ਪੰਜਾਬ ਸਰਕਾਰ ਵਲੋਂ ਲੋਕ ਹਿੱਤਾਂ 'ਚ ਲਏ ਜਾਂਦੇ ਫੈਸਲਿਆਂ, ਵੱਖ-ਵੱਖ ਪ੍ਰੋਗਰਾਮਾਂ ਅਤੇ ਭਲਾਈ ਸਕੀਮਾਂ ਦੀ ਜਾਣਕਾਰੀ ਮੀਡੀਆ ਦੇ ਮਾਧਿਅਮਾਂ ਰਾਹੀਂ ਆਮ ਲੋਕਾਂ ਤੱਕ ਪਹੁੰਚਾਉਣਾ ਯਕੀਨੀ ਬਣਾਉਣਗੇ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME