ਪਟਿਆਲਾ 02 - ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਖੇਡ ਅਫਸਰ ਪਟਿਆਲਾ ਸ੍ਰੀ ਹਰਪਿੰਦਰ ਸਿੰਘ ਜੀ ਦੀ ਅਗਵਾਈ ਵਿੱਚ ਖੇਡਾਂ ਵਤਨ ਪੰਜਾਬ ਦੀਆਂ-2024 ਦੇ ਪਟਿਆਲਾ ਜ਼ਿਲ੍ਹੇ ਦੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਕਰਵਾਏ ਜਾ ਰਹੇ ਹਨ। ਖੇਡਾਂ ਵਤਨ ਪੰਜਾਬ ਦੀਆਂ-2024 ਦਾ ਕੁਸ਼ਤੀਆਂ ਦਾ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਕਨਵੀਨਰ ਸ੍ਰੀ ਸਾਰਜ ਸਿੰਘ ਜੀ ਅਤੇ ਕੋ ਕਨਵੀਨਰ ਸ੍ਰੀ ਸੁਦੇਸ਼ ਕੁਮਾਰ ਜੀ ਦੀ ਅਗਵਾਈ ਵਿੱਚ ਰੁਸਤਮੇ-ਏ-ਹਿੰਦ ਕੇਸਰ ਅਖਾੜਾ ਪਟਿਆਲਾ ਵਿਖੇ ਕਰਵਾਇਆ ਗਿਆ। ਜ਼ਿਲ੍ਹਾ ਪੱਧਰੀ ਕੁਸ਼ਤੀਆਂ ਟੂਰਨਾਮੈਂਟ ਵਿੱਚ ਹਰ ਉਮਰ ਵਰਗ ਵਿੱਚ ਵੱਡੀ ਗਿਣਤੀ ਵਿੱਚ ਖਿਡਾਰੀਆਂ ਨੇ ਭਾਗ ਲਿਆ। ਇਸ ਟੂਰਨਾਮੈਂਟ ਵਿੱਚ ਸ੍ਰੀ ਮਨਦੀਪ ਸਿੰਘ (ਪੰਜਾਬੀ ਮਾਸਟਰ) ਸਰਕਾਰੀ ਹਾਈ ਸਕੂਲ ਚੌਰਾ ਪਟਿਆਲਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਗਰੀਕੋ ਰੋਮਨ ਕੁਸ਼ਤੀ ਵਿੱਚ ਗੋਲਡ ਮੈਡਲ ਹਾਸਲ ਕੀਤਾ। ਸ੍ਰੀ ਮਨਦੀਪ ਸਿੰਘ ਜੀ ਨੇ ਕਿਹਾ ਕਿ ਉਹਨਾਂ ਨੇ ਇਸ ਟੂਰਨਾਮੈਂਟ ਲਈ ਬਹੁਤ ਪ੍ਰੈਕਟੀਸ ਕੀਤੀ ਸੀ, ਜਿਸ ਨੇ ਨਤੀਜੇ ਵੱਜੋਂ ਉਹਨਾਂ ਨੂੰ ਇਹ ਸਫਲਤਾ ਪ੍ਰਾਪਤ ਹੋਈ ਹੈ। ਸ੍ਰੀ ਮਨਦੀਪ ਸਿੰਘ ਜੀ ਨੇ ਕਿਹਾ ਇਹ ਖੇਡਾਂ ਸਰਕਾਰ ਦਾ ਬਹੁਤ ਵਧੀਆ ਉਪਰਾਲਾ ਹੈ ਕਿਉਕਿ ਖੇਡਾਂ ਮਨੁੱਖ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੁਮਿਕਾ ਨਿਭਾਉਂਦੀਆਂ ਹਨ। ਸਮੂਹ ਸਟਾਫ ਸਰਕਾਰੀ ਹਾਈ ਸਕੂਲ ਚੌਰਾ ਪਟਿਆਲਾ ਨੇ ਸ੍ਰੀ ਮਨਦੀਪ ਸਿੰਘ ਨੂੰ ਇਸ ਸਫਲਤਾ ਤੇ ਵਧਾਈ ਦਿੱਤੀ।
ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ
ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਰਕਾਰੀ ਪ੍ਰਾਇਮਰੀ ਸਕੂਲ ਮਹਿੰਦੀਪੁਰ ਨੂੰ ਇਨਵਰਟਨ ਕੀਤਾ ਦਾਨ ਨਵਾਂਸ਼ਹਿਰ 3 ਮਈ - ਐਸਐਮਸੀ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਜੀ ਲੰਬਰਦਾਰ ਦੀ ਪ੍ਰੇਰਨਾ ਸਦਕ...