Wednesday, 9 October 2024

ਨੋਟੀਫਾਈਡ ਏਰੀਆ ’ਚ ਬਿਨਾਂ ਮਨਜ਼ੂਰੀ ਟਿਊਬਵੈੱਲ ਤੇ ਸਬਮਰਸੀਬਲ ਪੰਪ ਲਗਾਉਣ ’ਤੇ ਪਾਬੰਦੀ

ਨੋਟੀਫਾਈਡ ਏਰੀਆ 'ਚ ਬਿਨਾਂ ਮਨਜ਼ੂਰੀ ਟਿਊਬਵੈੱਲ ਤੇ ਸਬਮਰਸੀਬਲ ਪੰਪ ਲਗਾਉਣ 'ਤੇ ਪਾਬੰਦੀ
ਨਵਾਂਸ਼ਹਿਰ, 9 ਅਕਤੂਬਰ :       ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਰਾਜੇਸ਼ ਧੀਮਾਨ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਨੋਟੀਫਾਈਡ ਏਰੀਆ (ਬਲਾਕ ਔੜ ਅਤੇ ਬੰਗਾ) ਵਿਚ ਮਨਜ਼ੂਰੀ ਤੋਂ ਬਿਨਾਂ ਟਿਊਬਵੈੱਲ/ਸਬਮਰਸੀਬਲ ਪੰਪ ਲਗਾਉਣ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
        ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਜੇਕਰ ਕਿਸੇ ਨੇ ਸੈਂਟਰਲ ਗਰਾਊਂਡ ਵਾਟਰ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਪ੍ਰਵਾਨਿਤ ਕੰਮਾਂ ਵਿਚੋਂ ਟਿਊਬਵੈੱਲ/ਸਬਮਰਸੀਬਲ ਲਗਾਉਣਾ ਹੈ, ਤਾਂ ਉਹ ਐਨ. ਓ. ਸੀ ਲਈ ਉਨ੍ਹਾਂ ਦੇ ਦਫ਼ਤਰ ਵਿਚ ਅਪਲਾਈ ਕਰ ਕੇ ਮਨਜ਼ੂਰੀ ਪ੍ਰਾਪਤ ਕਰੇਗਾ। ਅਣ-ਅਧਿਕਾਰਤ ਟਿਊਬਵੈੱਲ/ਸਬਮਰਸੀਬਲ ਦੀ ਜਾਂਚ ਕਰਨ ਲਈ ਪਿੰਡਾਂ ਵਿਚ ਸਬੰਧਤ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਅਤੇ ਸ਼ਹਿਰਾਂ ਵਿਚ ਸਬੰਧਤ ਕਾਰਜ ਸਾਧਕ ਅਫ਼ਸਰ, ਨਗਰ ਕੌਂਸਲ ਦੀ ਜਿੰਮੇਵਾਰੀ ਨਿਰਧਾਰਤ ਕੀਤੀ ਗਈ ਹੈ। ਇਹ ਹੁਕਮ ਲਾਗੂ ਕਰਵਾਉਣ ਲਈ ਸੀਨੀਅਰ ਪੁਲਿਸ ਕਪਤਾਨ ਸ਼ਹੀਦ ਭਗਤ ਸਿੰਘ ਨਗਰ, ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਔੜ/ਬੰਗਾ ਅਤੇ ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਬੰਗਾ ਜ਼ਿੰਮੇਵਾਰ ਹੋਣਗੇ। ਇਹ ਹੁਕਮ 30 ਨਵੰਬਰ 2024 ਤੱਕ ਲਾਗੂ ਰਹਿਣਗੇ।

ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...

ਜੀ ਆਇਆਂ ਨੂੰ WELCOME