Wednesday, 13 November 2024

ਸਵੇਰੇ 7 ਤੋਂ ਰਾਤ 9 ਵਜੇ ਤੱਕ ਨਵਾਂਸ਼ਹਿਰ ਵਿਚੋਂ ਓਵਰਲੋਡਡ ਹੈਵੀ ਵਾਹਨਾਂ ਦੇ ਦਾਖ਼ਲੇ ‘ਤੇ ਪਾਬੰਦੀ

ਸਵੇਰੇ 7 ਤੋਂ ਰਾਤ 9 ਵਜੇ ਤੱਕ ਨਵਾਂਸ਼ਹਿਰ ਵਿਚੋਂ ਓਵਰਲੋਡਡ ਹੈਵੀ ਵਾਹਨਾਂ ਦੇ ਦਾਖ਼ਲੇ 'ਤੇ ਪਾਬੰਦੀ
ਨਵਾਂਸ਼ਹਿਰ,13 ਨਵੰਬਰ :   ਜ਼ਿਲ੍ਹਾ ਮੈਜਿਸਟ੍ਰੇਟ, ਸ਼ਹੀਦ ਭਗਤ ਸਿੰਘ ਨਗਰ ਰਾਜੇਸ਼ ਧੀਮਾਨ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਸ਼ਹਿਰ ਨਵਾਂਸ਼ਹਿਰ ਵਿਚੋਂ ਸਵੇਰੇ 7 ਵਜੇ ਤੋਂ ਰਾਤ 9 ਵਜੇ ਤੱਕ ਓਵਰਲੋਡਡ ਹੈਵੀ ਵਾਹਨਾਂ (ਬੱਜਰੀ, ਸੀਮਿੰਟ, ਰੇਤ, ਮਿੱਟੀ, ਸਰੀਆ, ਓਵਰਲੋਡਡ ਤੂੜੀ/ਫੱਕ  ਵਾਲੀਆਂ ਟਰਾਲੀਆਂ/ਟਰੱਕ, ਕਮਰਸ਼ੀਅਲ ਤੌਰ 'ਤੇ ਜਾਣ ਵਾਲਾ ਸਾਮਾਨ ਆਦਿ) ਨੂੰ ਲੰਘਣ/ਦਾਖ਼ਲ ਹੋਣ 'ਤੇ ਪਾਬੰਦੀ ਲਗਾ ਦਿੱਤੀ ਹੈ।
       ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਹੈ ਕਿ ਜ਼ਿਲ੍ਹੇ ਵਿਚੋਂ ਗੜ੍ਹਸ਼ੰਕਰ-ਨਵਾਂਸ਼ਹਿਰ ਰੋਡ ਤੋਂ ਰੋਜ਼ਾਨਾ ਦਿਨ ਅਤੇ ਰਾਤ ਸਮੇਂ ਓਵਰਲੋਡਡ ਵਾਹਨਾਂ ਦਾ ਆਉਣਾ-ਜਾਣਾ ਲੱਗਿਆ ਰਹਿੰਦਾ ਹੈ, ਜਿਸ ਕਾਰਨ ਸਵੇਰ ਸਮੇਂ ਸਕੂਲ ਜਾ ਰਹੇ ਬੱਚਿਆਂ ਅਤੇ ਦਫ਼ਤਰ ਜਾ ਰਹੇ ਮੁਲਾਜ਼ਮਾਂ/ਆਮ ਵਿਅਕਤੀਆਂ ਨੂੰ ਕਾਫ਼ੀ ਔਕੜਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਰੋਜ਼ਾਨਾ ਕੋਈ ਨਾ ਕੋਈ ਵੱਡਾ ਹਾਦਸਾ ਵਾਪਰ ਜਾਂਦਾ ਹੈ।  ਜਿਸ ਨਾਲ ਜਾਨੀ ਅਤੇ ਮਾਲੀ ਨੁਕਸਾਨ ਹੋ ਸਕਦਾ ਹੈ ਅਤੇ ਟ੍ਰੈਫਿਕ ਸਮੱਸਿਆ ਬਣੀ ਰਹਿੰਦੀ ਹੈ। ਇਸ ਲਈ ਰੋਜ਼ਾਨਾ ਵਾਪਰਨ ਵਾਲੇ ਹਾਦਸਿਆਂ ਨੂੰ ਰੋਕਣ ਲਈ, ਪਬਲਿਕ ਦੇ ਜਾਨ ਤੇ ਮਾਲ ਨੂੰ ਨੁਕਸਾਨ ਤੋਂ ਬਚਾਉਣ ਅਤੇ ਸ਼ਹਿਰ ਵਿਚ ਟ੍ਰੈਫਿਕ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਚਲਾਉਣ ਲਈ ਉਕਤ ਹੁਕਮ ਲਾਗੂ ਕੀਤਾ ਗਿਆ ਹੈ। ਇਹ ਹੁਕਮ 8 ਜਨਵਰੀ 2025 ਤੱਕ ਲਾਗੂ ਰਹੇਗਾ

ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...

ਜੀ ਆਇਆਂ ਨੂੰ WELCOME