Sunday, 1 December 2024

ਯਾਦਗਾਰੀ ਹੋ ਨਿਬੜਿਆ ਮਹਾਨ ਕੀਰਤਨ ਦਰਬਾਰ ਦੀ ਸੰਪੂਰਨਤਾ ਤੇ ਕਰਵਾਇਆ ਗਿਆ ਸ਼ੁਕਰਾਨਾ ਸਮਾਗਮ

ਮਹਾਨ ਕੀਰਤਨ ਦਰਬਾਰ ਦੀ ਸਫਲਤਾਪੂਰਵਕ ਸੰਪੂਰਨਤਾ 'ਤੇ ਕਰਵਾਇਆ ਗਿਆ ਸ਼ੁਕਰਾਨਾ ਸਮਾਗਮ
ਨਵਾਂਸ਼ਹਿਰ 1 ਦਸੰਬਰ - ਧੰਨ ਧੰਨ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਦੇ 555 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਮਹਾਨ ਕੀਰਤਨ ਦਰਬਾਰ 04 ਤੋਂ 06 ਨਵੰਬਰ ਤੱਕ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵੱਲੋਂ ਖਾਲਸਾ ਸੀ: ਸੈ: ਸਕੂਲ ਦੀ ਗਰਾਊਂਡ ਵਿਖੇ  ਕਰਵਾਏ ਗਏ ਸਨ।  ਵਾਹਿਗੁਰੂ ਦੀ ਅਪਾਰ ਕਿਰਪਾ ਸਦਕਾ ਇਹ ਤਿੰਨ ਰੋਜਾ ਸਮਾਗਮ ਬਹੁਤ ਹੀ ਚੜਦੀ ਕਲਾ ਨਾਲ ਸੰਪੂਰਨ ਹੋਏ ਜਿਨਾ ਦੌਰਾਨ ਤਿੰਨੋ ਹੀ ਦਿਨ ਜਿਲਾ ਸ਼ਹੀਦ ਭਗਤ ਸਿੰਘ ਨਗਰ ਤੋਂ ਹੀ ਨਹੀਂ ਬਲਕਿ ਹੁਸ਼ਿਆਰਪੁਰ ਅਤੇ ਲੁਧਿਆਣਾ ਜਿਲਿਆਂ ਤੋਂ ਵੀ  ਰੋਜਾਨਾ ਹਜਾਰਾਂ ਦੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਈਆਂ। ਇਨ੍ਹਾਂ ਸਮਾਗਮਾਂ ਦੀ ਅਪਾਰ ਸਫਲਤਾ ਤੇ ਅਕਾਲ ਪੁਰਖ ਦਾ ਸ਼ੁਕਰਾਨਾ ਕਰਨ ਲਈ ਗੁਰਦੁਆਰਾ ਸੰਗਤਪੁਰਾ ਪੰਡੋਰਾ ਮੁਹੱਲਾ  ਵਿਖੇ ਸਮੂਹ ਮੈਂਬਰਾਂ ਅਤੇ ਸੰਗਤਾਂ ਵਲੋਂ  ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿਚ ਕੀਤੇ ਗਏ। ਇਸ ਮੌਕੇ ਭਾਈ ਹਰਜਿੰਦਰ ਸਿੰਘ ਹਰੀ ਦਰਬਾਰ ਅਟਾਰੀ ਵਿਦਿਆਲਾ ਦੇ ਜੱਥੇ ਵਲੋਂ ਗੁਰਬਾਣੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਭਾਈ ਗੁਰਪ੍ਰਤਾਪ ਸਿੰਘ ਜੀ ਵਲੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਰਨਾਂ ਵਿਚ ਅਕਾਲ ਪੁਰਖ ਦੇ ਸ਼ੁਕਰਾਨੇ ਦੀ ਅਰਦਾਸ ਕੀਤੀ ਗਈ। ਸਮਾਪਤੀ ਤੇ ਗੋਬਿੰਦਪੁਰ, ਅਟਾਰੀ, ਗੁ: ਟਾਹਲੀ ਸਾਹਿਬ, ਗੁ: ਸੰਗਤਪੁਰਾ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸਹਿਯੋਗੀ ਸੱਜਣਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਉਪਰੰਤ ਰੋਟਰੀ ਭਵਨ ਵਿਖੇ ਕਰਵਾਏ ਗਏ ਸਾਦਾ ਮਗਰ ਪ੍ਰਭਾਵਸ਼ਾਲੀ ਸ਼ੁਕਰਾਨਾ ਅਤੇ ਸਨਮਾਨ ਸਮਾਰੋਹ ਵਿਚ ਧਾਰਮਿਕ ਸ਼ਖਸੀਅਤਾਂ, ਵੱਖ ਵੱਖ ਧਾਰਮਿਕ ਅਤੇ ਸਮਾਜ ਸੇਵੀ ਜਥੇਬੰਦੀਆਂ ਤੋਂ ਇਲਾਵਾ ਸਮਾਜ ਸੇਵਾ ਦੇ ਖੇਤਰ ਵਿਚ ਕੰਮ ਕਰ ਰਹੀਆਂ ਇਲਾਕੇ ਦੀਆਂ ਅਹਿਮ ਸ਼ਖਸੀਅਤਾਂ ਜਿਨ੍ਹਾਂ ਵਿਚ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸਰਪ੍ਰਸਤ ਭਾਈ ਸਰਬਜੀਤ ਸਿੰਘ, ਜਥੇਦਾਰ ਗੁਰਬਖਸ਼ ਸਿੰਘ ਖਾਲਸਾ, ਬਰਜਿੰਦਰ ਸਿੰਘ ਹੁਸੈਨਪੁਰ, ਹਲਕਾ ਇੰਚਾਰਜ ਲਲਿਤ ਮੋਹਨ ਪਾਠਕ (ਬੱਲੂ), ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਸ: ਕੁਲਵਿੰਦਰ ਸਿੰਘ ਢਾਹਾਂ, ਰਾਜ ਕੁਮਾਰ ਡੀ ਐੱਸ ਪੀ ਨਵਾਂਸ਼ਹਿਰ, ਮਹਿੰਦਰ ਸਿੰਘ ਐੱਸ ਐੱਚ ਓ ਸਿਟੀ, ਸੀਨੀਅਰ ਐਡਵੋਕੇਟ ਮਦਨ ਗੋਪਾਲ ਅਤੇ ਯੂਥ ਆਗੂ ਰਮਨਦੀਪ ਸਿੰਘ ਥਿਆੜਾ ਨੇ ਵੀ ਸ਼ਿਰਕਤ ਕੀਤੀ। "ਸਭੇ ਕਾਜ ਸੁਹੇਲੜੇ ਥੀਏ" ਅਤੇ ਜਿਸ ਕਾ ਕਾਰਜੁ ਤਿਨ ਹੀ ਕੀਆ ਮਾਣਸੁ ਕਿਆ ਵੇਚਾਰਾ ਰਾਮ ।।" ਦੇ ਮਹਾਂਵਾਕਾਂ ਅਨੁਸਾਰ ਕਰਵਾਏ ਗਏ ਇਸ ਸ਼ੁਕਰਾਨਾ ਅਤੇ ਸਨਮਾਨ ਸਮਾਰੋਹ ਦੀ ਸ਼ੁਰੂਆਤ ਚੌਪਈ ਸਾਹਿਬ ਅਤੇ ਮੂਲ ਮੰਤਰ ਦੇ ਪਾਠ ਨਾਲ ਕੀਤੀ ਗਈ। ਇਸ ਮੌਕੇ ਬੋਲਦਿਆਂ ਗਿਆਨੀ ਸਰਬਜੀਤ ਸਿੰਘ ਨੇ ਜਿਥੇ 6ਵੇਂ ਮਹਾਨ ਕੀਰਤਨ ਦਰਬਾਰ ਅਤੇ ਇਲਾਕੇ ਵਿਚ ਕਰਵਾਏ ਗਏ 24 ਗੁਰਮਤਿ ਸਮਾਗਮਾਂ ਦੀ ਨਿਰਵਿਘਨ ਸੰਪੂਰਨਤਾ ਤੇ ਵਾਹਿਗੁਰੂ ਦਾ ਕੋਟਾਨ ਕੋਟ ਸ਼ੁਕਰਾਨਾ ਕੀਤਾ ਉੱਥੇ ਸਮੁੱਚੇ ਇਲਾਕੇ ਦੀਆਂ ਸੰਗਤਾਂ, ਗੁ: ਪ੍ਰਬੰਧਕ ਕਮੇਟੀਆਂ, ਧਾਰਮਿਕ ਜਥੇਬੰਦੀਆਂ, ਅਤੇ ਹਰ ਵਰਗ ਤੋਂ ਤਨ ਮਨ ਧਨ ਸਹਿਯੋਗ ਦੇਣ ਵਾਲੀਆਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ ਕਿ ਅੱਜ ਹਰ ਧਰਮ ਦੇ ਲੋਕਾਂ ਨੂੰ ਸਮਾਜ ਵਿਚ ਆਏ ਫਿਰਕਾਪ੍ਰਸਤੀ ਅਤੇ ਕੜਵਾਹਟ ਦੇ ਨਿਘਾਰ ਨੂੰ ਖਤਮ ਕਰਨ ਲਈ ਅਤੇ ਪ੍ਰੇਮ, ਅਮਨ ਸ਼ਾਂਤੀ, ਆਪਸੀ ਭਾਈਚਾਰੇ ਅਤੇ ਸਦਭਾਵਨਾ ਦਾ ਸੰਦੇਸ਼ ਦੇਣ ਲਈ ਅਜਿਹੇ ਸਮਾਗਮ ਮਿਲ ਕੇ ਕਰਨੇ ਚਾਹੀਦੇ ਹਨ। 
ਉਨ੍ਹਾਂ ਤੋਂ ਇਲਾਵਾ ਜਥੇਦਾਰ ਗੁਰਬਖਸ਼ ਸਿੰਘ ਖਾਲਸਾ, ਬਰਜਿੰਦਰ ਸਿੰਘ ਹੁਸੈਨਪੁਰ, ਲਲਿਤ ਮੋਹਨ ਪਾਠਕ ਅਤੇ ਹੋਰ ਬੁਲਾਰਿਆਂ ਵਲੋਂ ਕੀਰਤਨ ਦਰਬਾਰ ਦੀ ਅਪਾਰ ਸਫਲਤਾ ਤੇ ਸੰਗਤਾਂ ਨੂੰ ਵਧਾਈ ਦਿੱਤੀ ਗਈ ਅਤੇ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵਲੋਂ ਇਲਾਕੇ ਵਿਚ ਕੀਤੇ ਜਾ ਰਹੇ ਧਾਰਮਿਕ ਅਤੇ ਸਮਾਜ ਭਲਾਈ ਕਾਰਜਾਂ ਦੀ ਭਰਪੂਰ ਸ਼ਲਾਘਾ ਵੀ ਕੀਤੀ ਗਈ। ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਅਤੇ ਦੀਦਾਰ ਸਿੰਘ ਗਹੂੰਣ ਸੇਵਾਮੁਕਤ ਡੀ ਐੱਸ  ਪੀ ਨੇ ਆਈਆਂ ਸੰਗਤਾਂ ਨੂੰ ਜੀ ਆਇਆਂ ਕਹਿੰਦਿਆਂ ਹੋਇਆਂ ਉਨਾਂ ਵਲੋਂ ਸੁਸਾਇਟੀ ਦੇ ਕਾਰਜਾਂ ਵਿਚ ਅਹਿਮ ਯੋਗਦਾਨ ਪਾਉਣ ਲਈ ਧੰਨਵਾਦ ਕੀਤਾ।
ਉਪਰੰਤ ਜਿਲੇ ਭਰ ਦੀਆਂ ਸਮੂਹ ਧਾਰਮਿਕ ਅਤੇ ਸਮਾਜ ਸੇਵੀ ਸਹਿਯੋਗੀ ਜਥੇਬੰਦੀਆਂ ਅਤੇ ਤਨ ਮਨ ਧਨ ਨਾਲ ਸਹਿਯੋਗ ਦੇਣ ਵਾਲੇ ਸੱਜਣਾਂ ਦਾ ਸਨਮਾਨ ਵੀ ਕੀਤਾ ਗਿਆ। ਇਹ ਜਾਣਕਾਰੀ ਸਾਂਝੀ ਕਰਦੇ ਹੋਏ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਇਸ ਮੌਕੇ ਗੁਰੂ ਰਾਮਦਾਸ ਇੰਟਰਨੈਸ਼ਨਲ ਪਬਲਿਕ ਸਕੂਲ ਮੱਲਪੁਰ, ਭਾਈ ਘਨ੍ਹਈਆ ਸੇਵਕ ਜੱਥਾ ਜਾਡਲਾ, ਸ਼ੇਰੇ ਪੰਜਾਬ ਸੇਵਾ ਦਲ ਰਾਹੋਂ, ਕਲਗੀਧਰ ਸੇਵਕ ਜੱਥਾ ਵਜੀਦਪੁਰ, ਗ: ਭਾਈ ਸਿੱਖ ਜੀ ਹਿਆਲਾ, ਗੁ: ਸ਼ਹੀਦ ਬਾਬਾ ਦੀਪ ਸਿੰਘ ਆਕਲਿਆਣਾ, ਜੇ ਐਸ ਐਫ ਐਚ ਖਾਲਸਾ ਸੀ: ਸੈ: ਸਕੂਲ ਨਵਾਂਸ਼ਹਿਰ, ਸ਼ੁਭ ਕਰਮਨ ਸੁਸਾਇਟੀ ਬਲਾਚੌਰ, ਭੁਜੰਗ ਸੇਵਕ ਜੱਥਾ ਨਵਾਂਸ਼ਹਿਰ, ਗੁਰਦਆਰਾ ਗੁਰੂ ਅੰਗਦ ਨਗਰ, ਗੁਰਦੁਆਰਾ ਸਿੰਘ ਸਭਾ ਉਸਮਾਨਪੁਰ, ਗੁਰਦੁਆਰਾ ਗੁਰੂ ਰਵੀਦਾਸ ਜੀ ਕਮੇਟੀ ਗੁਜਰਪੁਰ ਕਲੋਨੀ,  ਬੱਬਰ ਮੈਮੋਰੀਅਲ ਟਰੱਸਟ ਦੌਲਤਪੁਰ,  ਹੈਪੀ ਬੱਸ ਸਰਵਿਸ ਰਾਹੋਂ, ਨਿਊ ਦੀਪ ਬੱਸ ਸਰਵਿਸ ਸੁੱਜੋਂ ਅਤੇ ਚਾਂਦਪੁਰ ਰੁੜਕੀ, ਦਸਮੇਸ਼ ਮੋਟਰ ਸਰਵਿਸ ਬੰਗਾ, ਗੁਰੂ ਰਾਮਦਾਸ ਸੇਵਾ ਸੁਸਾਇਟੀ ਨਵਾਂਸ਼ਹਿਰ ਅਤੇ ਇਲਾਕੇ ਦੀਆਂ ਹੋਰ ਜਥੇਬੰਦੀਆਂ ਦਾ ਵਿਸ਼ੇਸ਼ ਸਨਮਾਨ ਸਮਾਗਮ ਕੀਤਾ ਗਿਆ। ਇਸ ਮੌਕੇ ਸਨਮਾਨਿਤ ਸ਼ਖਸੀਅਤਾਂ ਵਿਚ ਬਰਜਿੰਦਰ ਸਿੰਘ ਹੁਸੈਨਪੁਰ, ਜਥੇਦਾਰ ਗੁਰਬਖਸ਼ ਸਿੰਘ ਖਾਲਸਾ, ਬੱਲੂ ਪ੍ਰਧਾਨ ਜੀ, ਡੀ ਐੱਸ ਪੀ ਰਾਜ ਕੁਮਾਰ ਅਤੇ ਕੁਲਵਿੰਦਰ ਸਿੰਘ ਢਾਹਾਂ ਵੀ ਸ਼ਾਮਲ ਸਨ। 
ਇਸ ਮੌਕੇ ਜਥੇਬੰਦੀਆਂ ਤੋਂ ਇਲਾਵਾ ਸੁਖਦੇਵ ਸਿੰਘ ਮਾਨ ਰਾਹੋਂ, ਰਜਿੰਦਰ ਸਿੰਘ ਕੰਗਾਰੂ ਐਬਰਾਡ, ਪਰਵਿੰਦਰ ਸਿੰਘ ਸੁੱਧਾਮਾਜਰਾ, ਸਿਮਰਤਪਾਲ ਸਿੰਘ ਮੂੰਮ,, ਜਸਵੀਰ ਸਿੰਘ ਢਿਲੋਂ, : ਉਜਾਗਰ ਸਿੰਘ ਸੂਰੀ ਹਸਪਤਾਲ ਬਲਾਚੌਰ, ਡਾ: ਜੇ ਐਸ ਸੰਧੂ, ਪਰਵਿੰਦਰ ਸਿੰਘ ਸੁੱਧਾ ਮਾਜਰਾ, ਭੁਪਿੰਦਰ ਸਿੰਘ ਕਲਸੀ (ਡੁੱਬਈ) ਬੰਗਾ, ਰਣਜੀਤ ਸਿੰਘ ਯੂ ਕੇ, ਨਰਿੰਦਰ ਕੌਰ ਅਮਨਦੀਪ ਸਿੰਘ ਯੂ ਕੇ, ਸਰਬਜੀਤ ਸਿੰਘ ਟਾਈਮ ਇਮੀਗਰੇਸ਼ਨ,  ਲੱਕੀ ਪ੍ਰਭਾਕਰ, ਅਸ਼ੋਕ ਮੰਗਲਾ, ਮਾਤਾ ਅਵਤਾਰ ਕੌਰ ਦੇਨੋਵਾਲ, ਸੁਰਜੀਤ ਸਿੰਘ ਮਹਿਤਪੁਰੀ, ਭਾਈ ਮਨਜੀਤ ਸਿੰਘ, ਭਾਈ ਜਸਪਾਲ ਸਿੰਘ, ਅਵਤਾਰ ਸਿੰਘ, ਜੋਗਾ ਸਿੰਘ ਐਸ ਡੀ ੳ, ਅਮਰੀਕ ਸਿੰਘ ਸੈਂਭੀ ਅਤੇ ਪਰਮਜੀਤ ਸਿੰਘ ਬੰਟੀ ਤੋਂ ਇਲਾਵਾ ਹੋਰ ਸਹਿਯੋਗੀ ਸੱਜਣਾਂ ਦਾ ਸਨਮਾਨ  ਕੀਤਾ ਗਿਆ।
ਇਸ ਮੌਕੇ ਸੁਸਾਇਟੀ ਦੇ ਸਰਪ੍ਰਸਤ ਉੱਤਮ ਸਿੰਘ ਸੇਠੀ, ਬਲਵੰਤ ਸਿੰਘ ਸੋਇਤਾ, ਦੀਦਾਰ ਸਿੰਘ ਡੀ ਐੱਸ ਪੀ, ਜਗਜੀਤ ਸਿੰਘ ਜਨਰਲ ਸਕੱਤਰ, ਜਗਦੀਪ ਸਿੰਘ ਵਿੱਤ ਸਕੱਤਰ, ਇੰਦਰਜੀਤ ਸਿੰਘ ਬਾਹੜਾ,ਜਗਜੀਤ ਸਿੰਘ ਬਾਟਾ, ਕੁਲਜੀਤ ਸਿੰਘ ਖਾਲਸਾ,  ਪਲਵਿੰਦਰ ਸਿੰਘ ਕਰਿਆਮ, ਮਨਮੋਹਨ ਸਿੰਘ, ਦਲਜੀਤ ਸਿੰਘ ਬਡਵਾਲ, ਹਕੀਕਤ ਸਿੰਘ, ਬਖਸ਼ੀਸ਼ ਸਿੰਘ, ਰਾਮ ਪਾਲ ਰਾਏ, ਗੁਰਪਾਲ ਸਿੰਘ, ਦਲਜੀਤ ਸਿੰਘ ਬਡਵਾਲ, ਮਨਜੀਤ ਸਿੰਘ ਮਹਿਤਪੁਰ, ਗੁਰਚਰਨ ਸਿੰਘ ਪਾਬਲਾ, ਜਸਪਾਲ ਸਿੰਘ, ਸੁਰਿੰਦਰ ਸਿੰਘ, ਗੁਰਬਖਸ਼ ਸਿੰਘ ਅਤੇ ਹੋਰ ਸੁਸਾਇਟੀ ਮੈਂਬਰ ਵੀ ਮੌਜੂਦ ਸਨ।

ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...

ਜੀ ਆਇਆਂ ਨੂੰ WELCOME