Monday, 16 December 2024

ਸਫਰ ਏ ਸ਼ਹਾਦਤ ਨਾਲ ਸਬੰਧਤ ਗੁਰਧਾਮਾਂ ਦੀ ਯਾਤਰਾ ਕਰਵਾਈ

  ਨਵਾਂਸ਼ਹਿਰ 17 ਦਸੰਬਰ - ਸ੍ਰੀ ਗੁਰੂ ਰਾਮਦਾਸ ਸੇਵਾ ਸੋਸਾਇਟੀ ਨਵਾਂ ਸ਼ਹਿਰ ਵੱਲੋਂ ਸਰਬੰਸ ਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਮਾਤਾ ਗੁਜਰ ਕੌਰ ਤੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨਾਲ ਸੰਬੰਧਿਤ 'ਸਫਰ ਏ ਸ਼ਹਾਦਤ' ਨਾਲ ਸਬੰਧਤ ਗੁਰਧਾਮਾਂ ਦੀ ਯਾਤਰਾ ਕਰਵਾਈ ਗਈ। ਗੁਰਦੁਆਰਾ ਸਿੰਘ ਸਭਾ ਤੇ ਗੁਰਦੁਆਰਾ ਮੰਜੀ ਸਾਹਿਬ ਸਾਹਿਬ ਪਾਤਸ਼ਾਹੀ ਨੌਵੀਂ ਬੰਗਾ ਰੋਡ ਨਵਾਂਸ਼ਹਿਰ ਤੋਂ ਛੇ ਬੱਸਾਂ ਦਾ ਕਾਫਲਾ ਰਵਾਨਾ ਕੀਤਾ ਗਿਆ। ਜਿਸ ਵਿੱਚ ਸੰਗਤਾਂ ਨੂੰ ਗੁਰ:ਪਰਿਵਾਰ ਵਿਛੋੜਾ, ਗੁਰਦੁਆਰਾ ਕੁੰਮਾ ਮਾਸ਼ਕੀ ਛੰਨ ਸਾਹਿਬ, ਗੁਰਦੁਆਰਾ ਭੱਠਾ ਸਾਹਿਬ, ਗੁਰਦੁਆਰਾ ਅਟਕ ਸਾਹਿਬ, ਸ਼੍ਰੀ ਚਮਕੌਰ ਸਾਹਿਬ, ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ,ਸ੍ਰੀ ਫਤਿਹਗੜ੍ਹ ਸਾਹਿਬ ਦੇ ਗੁਰਧਾਮਾਂ ਤੋਂ ਇਲਾਵਾ ਸ੍ਰੀ ਮਾਛੀਵਾੜਾ ਸਾਹਿਬ ਆਦਿ ਦੇ ਦਰਸ਼ਨ ਦੀਦਾਰੇ ਕਰਵਾਏ ਗਏ।ਇਸ ਮੌਕੇ ਸੰਗਤਾਂ ਤੋਂ ਇਲਾਵਾ ਅਮਰਜੀਤ ਸਿੰਘ ਖਾਲਸਾ, ਇੰਦਰਜੀਤ ਸਿੰਘ, ਜਤਿੰਦਰ ਸਿੰਘ, ਨੀਤੀਸ਼, ਗੁਰਪ੍ਰੀਤ ਸਿੰਘ, ਬਿਕਰਮਜੀਤ ਸਿੰਘ, ਸੁਖਵਿੰਦਰ ਸਿੰਘ ਸਿਆਣ, ਸਮਿਤ ਸਿੰਘ, ਸੁਰੀੰਦਰ ਸਿੰਘ, ਅਵਤਾਰ ਸਿੰਘ, ਅਮਨਦੀਪ ਸਿੰਘ, ਆਜ਼ਾਦ, ਹਰਮਨਜੀਤ ਸਿੰਘ, ਅਮਨ,  ਕੁਲਵਿੰਦਰ ਸਿੰਘ, ਗੁਰਜੋਤ ਸਿੰਘ, ਸੁੱਚਾ ਸਿੰਘ, ਜਸਵੰਤ ਸਿੰਘ ਭੱਟੀ, ਰੇਸ਼ਮ ਸਿੰਘ, ਸ਼ਿੰਗਾਰਾ ਸਿੰਘ, ਬਲਵੀਰ ਸਿੰਘ, ਦਵਿੰਦਰ ਕੌਰ ਮਹਿੰਦਰ ਕੌਰ, ਕੁਲਵਿੰਦਰ ਕੌਰ, ਇੰਦਰਜੀਤ ਕੌਰ, ਅਵਤਾਰ ਕੌਰ, ਪਰਮਿੰਦਰ ਕੌਰ,ਮਨਜੀਤ ਕੌਰ, ਕਮਲਜੀਤ ਕੌਰ, ਹਰਦੀਪ ਕੌਰ, ਤਰਸੇਮ ਕੌਰ, ਨੀਲਮ, ਅਮਨਦੀਪ ਕੌਰ ਆਦਿ ਹਾਜ਼ਰ ਸਨ ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME