ਨਵਾਂਸ਼ਹਿਰ 9 ਦਸੰਬਰ - ਸੂਬਾ ਸਰਕਾਰ ਅਤੇ ਸਿੱਖਿਆ ਵਿਭਾਗ ਵੱਲੋਂ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਪਹਿਲੇ ਅਤੇ ਚੌਥੇ ਸ਼ਨੀਵਾਰ ਨੂੰ ਬੈਗ ਲੈਸ ਡੇ ਮਨਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਜਿਸ ਤਹਿਤ ਪ੍ਰਿੰਸੀਪਲ ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ ਦੀ ਯੋਗ ਅਗਵਾਈ ਹੇਠ ਪੀ ਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਦੇ ਵਿਦਿਆਰਥੀਆਂ ਨੇ ਬੈਗ ਲੈਸ ਦਿਨ ਮਨਾਇਆ।
ਇਸ ਮੌਕੇ ਪ੍ਰਿੰਸੀਪਲ ਅਗਨੀਹੋਤਰੀ ਵੱਲੋਂ ਬੈਗ ਲੈਸ ਡੇ ਦੀ ਮਹੱਤਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਸਕੂਲ ਦੇ ਸੁਰੱਖਿਆ ਗਾਰਡ ਲਖਵੀਰ ਸਿੰਘ ਨੇ ਆਰਮ ਫੋਰਸ ਵਲੋਂ 7 ਦਸੰਬਰ ਨੂੰ ਮਨਾਏ ਜਾਣ ਵਾਲੇ ਝੰਡਾ ਦਿਵਸ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ਤੇ ਪ੍ਰਿੰਸੀਪਲ ਵੱਲੋਂ ਲਖਬੀਰ ਸਿੰਘ ਅਤੇ ਬਲਵੰਤ ਸਿੰਘ ਸੁਰੱਖਿਆ ਗਾਰਡ ਦਾ ਸਨਮਾਨ ਕੀਤਾ ਗਿਆ। ਸਕੂਲ ਦੇ ਗਿਆਰਵੀਂ ਜਮਾਤ ਦੇ ਵਿਦਿਆਰਥੀ ਤਰਨ ਨੇ ਭੰਗੜੇ ਦੀ ਪੇਸ਼ਕਾਰੀ ਨਾਲ ਬੱਚਿਆਂ ਦਾ ਮਨੋਰੰਜਨ ਕੀਤਾ ਅਤੇ ਵਿਦਿਆਰਥਨ ਰਾਜਧਾਨੀ ਅਤੇ ਨੇਹਾ ਨੇ ਵੱਖ ਵੱਖ ਵਿਸ਼ਿਆਂ ਤੇ ਅਧਾਰਿਤ ਕਵਿਤਾਵਾਂ ਪੇਸ਼ ਕੀਤੀਆਂ। ਮੈਡਮ ਸ਼ਰੂਤੀ ਸ਼ਰਮਾ ਵੱਲੋਂ ਸਾਈਬਰ ਕ੍ਰਾਈਮ ਬਾਰੇ ਬੱਚਿਆਂ ਨੂੰ ਜਾਣਕਾਰੀ ਦਿੱਤੀ ਗਈ ਅਤੇ ਮੈਡਮ ਰੇਖਾ ਜਨੇਜਾ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦੇ ਸਬੰਧ ਵਿੱਚ ਬੱਚਿਆਂ ਨੂੰ ਦੱਸਿਆ ਅਤੇ ਬੱਚਿਆਂ ਵਲੋਂ ਅਨੰਦਪੁਰ ਸਾਹਿਬ ਦਾ ਵਿਦਿਅਕ ਟੂਰ ਲਗਾਇਆ ਗਿਆ ਤੇ ਉਥੋਂ ਦੇ ਗੁਰਧਾਮਾਂ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ।
ਵਾਈਸ ਪ੍ਰਿੰਸੀਪਲ ਮੈਡਮ ਗੁਨੀਤ ਨੇ ਵਿਸ਼ਵ ਜਨਗਣਨਾ, ਮੈਂਟਲ ਹੈਲਥ ਅਤੇ ਹਾਈਜਿਨ ਦੀ ਸਮੱਸਿਆ ਬਾਰੇ ਲੜਕੀਆਂ ਨੂੰ ਜਾਗਰੂਕ ਕੀਤਾ। ਇਸ ਮੌਕੇ ਸਕੂਲ ਵਿਦਿਆਰਥੀਆਂ ਨੇ ਖੇਡਾਂ ਦੀਆਂ ਗਤੀਵਿਧੀਆਂ ਕੀਤੀਆਂ ਜਿਸ ਵਿੱਚ ਰੱਸਾ ਕੱਸੀ ਅਤੇ ਦੌੜਾ ਆਦਿ ਸ਼ਾਮਿਲ ਸਨ ਬਾਅਦ ਵਿੱਚ ਬੱਚਿਆਂ ਨੂੰ ਰਿਫਰੈਸ਼ਮੈਂਟ ਦਿੱਤੀ ਗਈ ਅਤੇ ਚੰਗੀਆਂ ਪੁਜੀਸ਼ਨਾਂ ਹਾਸਿਲ ਕਰਨ ਵਾਲੇ ਬੱਚਿਆਂ ਨੂੰ ਪ੍ਰਿੰਸੀਪਲ ਅਤੇ ਸਟਾਫ ਵੱਲੋਂ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਵਲੋਂ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਨਾਲ ਤੰਦਰੁਸਤ ਰਹਿਣ ਲਈ ਖੇਡਾਂ ਵਿਚ ਦਿਲਚਸਪੀ ਰੱਖਣ ਲਈ ਪ੍ਰੇਰਿਤ ਕੀਤਾ ਗਿਆ।ਇਸ ਵੇਲੇ ਸਕੂਲ ਦਾ ਸਮੁੱਚਾ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।