ਨਵਾਂਸ਼ਹਿਰ 29 ਦਸੰਬਰ - ਆਮ ਆਦਮੀ ਪਾਰਟੀ ਦੇ ਨਵਾਂਸ਼ਹਿਰ ਤੋਂ ਇੰਮਪਰੂਵਮੈਂਟ ਟਰੱਸਟ ਦੇ ਚੇਅਰਮੈਨ ਸਤਨਾਮ ਸਿੰਘ ਜਲਵਾਹਾ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਜਾਣਬੁੱਝ ਕੇ ਕਿਸਾਨਾਂ ਪ੍ਰਤੀ ਅਪਣਾਏ ਅੜੀਅਲ ਰਵੱਈਏ ਕਾਰਨ ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਦੀ ਜ਼ਿੰਦਗੀ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੋ ਅੜੀਅਲ ਵਤੀਰਾ ਮੋਦੀ ਸਰਕਾਰ ਵੱਲੋਂ ਡੱਲੇਵਾਲ ਦੇ ਮਰਨ ਵਰਤ ਨੂੰ ਲੈਕੇ ਅਪਣਾਇਆ ਹੋਇਆ ਹੈ ਇਸ ਨਾਲ ਆਉਣ ਵਾਲੇ ਸਮੇਂ ਵਿੱਚ ਪੂਰੇ ਦੇਸ਼ ਦੀ ਕਾਨੂੰਨ ਵਿਵਸਥਾ ਖਰਾਬ ਹੋਵੇਗੀ ਜਿਸ ਦੀ ਜੁੰਮੇਵਾਰ ਸਿੱਧੇ ਤੌਰ ਉੱਤੇ ਕੇਂਦਰ ਦੀ ਮੋਦੀ ਸਰਕਾਰ ਹੋਵੇਗੀ। ਕੇਂਦਰ ਸਰਕਾਰ ਡੱਲੇਵਾਲ ਦੀ ਜ਼ਿੰਦਗੀ ਨੂੰ ਜਿਨ੍ਹਾਂ ਮਾਮੂਲੀ ਮੁੱਦਾ ਸਮਝ ਰਹੀ ਹੈ। ਅਸਲ ਵਿੱਚ ਇਹ ਕੇਂਦਰ ਦੀ ਬਹੁਤ ਵੱਡੀ ਭੁੱਲ ਹੈ। ਕੇਂਦਰ ਸਰਕਾਰ ਦੀ ਇਸ ਵੱਡੇ ਪੱਧਰ ਦੀ ਨਲਾਇਕੀ ਕਾਰਨ ਜਿੱਥੇ ਇਕ ਸੁਲਝੇ ਹੋਏ ਕਿਸਾਨ ਲੀਡਰ ਡੱਲੇਵਾਲ ਦੀ ਜ਼ਿੰਦਗੀ ਨਾਲ ਖਿਲਵਾੜ ਹੋਵੇਗਾ ਉਥੇ ਹੀ ਦੇਸ਼ ਭਰ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਇੱਕ ਰੋਹ ਭਰਪੂਰ ਜਨ ਅੰਦੋਲਨ ਖੜਾ ਹੋਵੇਗਾ, ਜਿਸ ਨੂੰ ਕਾਬੂ ਕਰਨਾ ਕੇਂਦਰ ਸਰਕਾਰ ਲਈ ਬਹੁਤ ਵੱਡੀ ਸਿਰਦਰਦੀ ਬਣ ਜਾਵੇਗੀ। ਚੇਅਰਮੈਨ ਜਲਵਾਹਾ ਨੇ ਕਿਹਾ ਕਿ ਇਸ ਲਈ ਅਜੇ ਵੀ ਵਕਤ ਹੈ ਕੇਂਦਰ ਸਰਕਾਰ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਮੰਨਕੇ ਡੱਲੇਵਾਲ ਦਾ ਮਰਨ ਵਰਤ ਖਤਮ ਕਰਾਵੇ ਤਾਂ ਜੋ ਕਿਸਾਨ ਆਗੂ ਦੀ ਕੀਮਤੀ ਜਾਨ ਨੂੰ ਬਚਾਇਆ ਜਾ ਸਕੇ।
ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ
ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਰਕਾਰੀ ਪ੍ਰਾਇਮਰੀ ਸਕੂਲ ਮਹਿੰਦੀਪੁਰ ਨੂੰ ਇਨਵਰਟਨ ਕੀਤਾ ਦਾਨ ਨਵਾਂਸ਼ਹਿਰ 3 ਮਈ - ਐਸਐਮਸੀ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਜੀ ਲੰਬਰਦਾਰ ਦੀ ਪ੍ਰੇਰਨਾ ਸਦਕ...