Saturday, 7 December 2024

ਸ਼ਹੀਦ ਮੇਜਰ ਮਨਦੀਪ ਸਿੰਘ ਦੀ ਯਾਦ ਵਿਚ ਮੁਫ਼ਤ ਕੈਂਸਰ ਜਾਂਚ ਕੈਂਪ ਲੱਗਾ

 450 ਤੋਂ ਵੱਧ ਮਰੀਜ਼ਾਂ ਦੀ ਕੀਤੀ ਜਾਂਚ 
ਨਵਾਂਸ਼ਹਿਰ 07 ਦਸੰਬਰ () ਸ਼ਹੀਦ ਮੇਜਰ ਮਨਦੀਪ ਸਿੰਘ ਵੈਲਫੇਅਰ ਸੋਸਾਇਟੀ ਨਵਾਂਸ਼ਹਿਰ ਵੱਲੋਂ ਅੱਜ ਉਨ੍ਹਾਂ ਦੀ  ਨਿੱਘੀ ਅਤੇ ਮਿੱਠੀ ਯਾਦ ਵਿੱਚ ਅਤੇ ਤੀਸਰੀ ਬਰਸੀ ਮੌਕੇ ਸਥਾਨਕ ਜੇ ਐਸ ਐਫ ਐਚ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਦੇ ਖੇਡ ਮੈਦਾਨ ਵਿਖੇ ਵਰਲਡ ਕੈਂਸਰ ਕੇਅਰ ਚੈਰੀਟੇਬਲ ਸੁਸਾਇਟੀ ਦੇ ਸਹਿਯੋਗ ਨਾਲ ਮੁਫ਼ਤ ਕੈਂਸਰ ਜਾਂਚ ਕੈਂਪ ਲਗਾਇਆ ਗਿਆ। ਜਿਸ ਵਿੱਚ ਔਰਤਾਂ ਤੇ ਮਰਦਾਂ ਦੀ ਸਰੀਰਕ ਜਾਂਚ, ਔਰਤਾਂ ਦੀ ਛਾਤੀ ਦੇ ਕੈਂਸਰ ਲਈ ਮੋਮੋਗ੍ਰਾਫੀ ਦਾ ਟੈਸਟ, ਬੱਚੇ ਦੇ ਕੈਂਸਰ ਦੀ ਜਾਂਚ, ਮਰਦਾਂ ਦੇ ਗਦੂਦਾਂ ਦੇ ਕੈਂਸਰ ਦਾ ਪੀ.ਐਸ.ਏ. ਟੈਸਟ, ਔਰਤਾਂ ਤੇ ਮਰਦਾਂ ਦੇ ਮੂੰਹ ਦੇ ਕੈਂਸਰ ਦੀ ਜਾਂਚ, ਔਰਤਾਂ ਅਤੇ ਮਰਦਾਂ ਦੇ ਬਲੱਡ ਕੈਂਸਰ ਦੀ ਜਾਂਚ,ਹਰ ਤਰ੍ਹਾਂ ਦੇ ਕੈਂਸਰ ਦੇ ਮਰੀਜ਼ਾਂ ਦੇ ਇਲਾਜ ਲਈ ਮੁਫ਼ਤ ਸਲਾਹ, ਹੱਡੀਆਂ ਦੇ ਟੈਸਟ, ਔਰਤਾਂ ਤੇ ਮਰਦਾਂ ਦੇ ਸ਼ੂਗਰ ਅਤੇ ਬਲੱਡ ਪ੍ਰੈਸ਼ਰ ਦੀ ਬਿਮਾਰੀ ਦੇ ਟੈਸਟ ਅਤੇ ਆਮ ਬਿਮਾਰੀ ਦੇ ਖੂਨ ਦੀ ਜਾਂਚ ਟੈਸਟ ਅਤੇ ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਕੈਂਪ ਦੇ ਰਸਮੀ ਉਦਘਾਟਨ ਮੌਕੇ ਸੁਸਾਇਟੀ ਵੱਲੋਂ ਸ਼ਹੀਦ ਮੇਜਰ ਮਨਦੀਪ ਸਿੰਘ ਨੂੰ ਮਿਸ਼ਾਲ ਜਗਾ ਕੇ ਸ਼ਰਧਾਂਜਲੀ ਦਿੱਤੀ ਗਈ ।
 ਸੋਸਾਇਟੀ ਦੇ ਪ੍ਰਧਾਨ ਦਿਲਬਾਗ ਸਿੰਘ ਸਾਬਕਾ ਜਿਲਾ ਸਿੱਖਿਆ ਅਫਸਰ ਨੇ ਦੱਸਿਆ ਕਿ ਮੇਜਰ ਮਨਦੀਪ ਸਿੰਘ ਦੀ ਯਾਦ ਵਿੱਚ ਪਿਛਲੇ ਦੋ ਸਾਲ ਲਗਾਤਾਰ ਮੁਫ਼ਤ ਅੱਖਾਂ ਦਾ ਚੈੱਕਅੱਪ ਕੈਂਪ ਲਗਾਇਆ ਜਾਂਦਾ ਰਿਹਾ ਹੈ ਅਤੇ ਸਮਾਜ ਵਿੱਚ ਕੈਂਸਰ ਦੇ ਕੋਹੜ ਨੂੰ ਦੇਖਦਿਆਂ ਇਸ ਵਾਰ ਲੋਕਾਂ ਤੇ ਸਮਾਜ ਦੀ ਭਲਾਈ ਲਈ ਸੋਸਾਇਟੀ ਵੱਲੋਂ ਮੁਫਤ ਕੈਂਸਰ ਜਾਂਚ ਕੈਂਪ ਲਗਾਉਣ ਦਾ ਫੈਸਲਾ ਕੀਤਾ ਗਿਆ। ਅੱਜ ਦੇ ਕੈਂਪ ਦੌਰਾਨ 462 ਮਰੀਜ਼ਾਂ ਦੀ ਜਾਂਚ ਕੀਤੀ ਗਈ ਤੇ ਵੱਖ ਵੱਖ ਵੱਖ ਦੇ ਟੈਸਟ ਕੀਤੇ ਗਏ। ਕੈਂਪ ਦਾ ਉਦਘਾਟਨ ਨਰੋਆ ਪੰਜਾਬ ਦੇ ਸਰਪ੍ਰਸਤ ਬਰਜਿੰਦਰ ਸਿੰਘ ਹੁਸੈਨਪੁਰ ਵੱਲੋਂ ਰਿਬਨ ਕੱਟ ਕੇ ਕੀਤਾ ਗਿਆ ਅਤੇ ਉਨ੍ਹਾਂ ਕੈਂਸਰ ਵਰਗੇ ਵਧ ਰਹੇ ਕੋਹੜ ਤੇ ਚਿੰਤਾ ਜਾਹਿਰ ਕੀਤੀ ਤੇ ਕਿਹਾ ਕਿ ਸਾਨੂੰ ਅਜੌਕੇ ਸਮੇਂ ਵਿੱਚ ਖਾਣ ਪੀਣ ਤੇ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ ਤੇ ਬਾਹਰੀ ਖਾਣ ਪੀਣ ਤੋਂ ਗ਼ੁਰੇਜ਼ ਕਰਨਾ ਚਾਹੀਦਾ ਹੈ। ਹੁਸੈਨਪੁਰ ਵੱਲੋਂ ਸੁਸਾਇਟੀ ਵਲੋਂ ਅਰੰਭੇ ਕਾਰਜਾਂ ਦੀ ਸ਼ਲਾਘਾ ਕੀਤੀ ਤੇ ਮੌਕੇ ਤੇ ਹਾਜ਼ਰ ਪ੍ਰਮੁੱਖ ਸ਼ਖਸ਼ੀਅਤਾਂ ਦਾ ਸਨਮਾਨ ਕੀਤਾ ਗਿਆ। ਕੈਂਪ ਦੌਰਾਨ ਸ੍ਰੀ ਗੁਰੂ ਰਾਮਦਾਸ ਸੇਵਾ ਸੋਸਾਇਟੀ ਵੱਲੋਂ ਚਾਹ ਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਹਰਬੰਸ ਕੌਰ, ਤਰਸੇਮ ਲਾਲ ਸਕੱਤਰ, ਜਸਪਾਲ ਸਿੰਘ, ਅਵਤਾਰ ਸਿੰਘ, ਮਨਜੀਤ ਸਿੰਘ, ਜਸਵੰਤ ਸਿੰਘ ਭੱਟੀ, ਜਸਵੀਰ ਲਾਲ, ਸਤਿੰਦਰਜੀਤ ਸਿੰਘ, ਮਲਕੀਤ ਸਿੰਘ, ਮਹਿੰਦਰ ਸਿੰਘ, ਪਰਵਿੰਦਰ ਸਿੰਘ, ਪ੍ਰਭਸਿਮਰਨ ਕੌਰ, ਗਗਨਦੀਪ ਸਿੰਘ, ਅਮਰਜੀਤ ਸਿੰਘ, ਐਡਵੋਕੇਟ ਹਰਮੇਸ਼ ਸੁਮਨ, ਗੁਰਦਿਆਲ  ਸਿੰਘ ਮਾਨ, ਇੰਦਰਜੀਤ ਸਿੰਘ ਵਾਰੀਆ ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ, ਹਰਪ੍ਰਭਮਹਿਲ ਸਿੰਘ ਬਰਨਾਲਾ ਕਲਾਂ, ਗੁਰਿੰਦਰ ਸਿੰਘ ਤੂਰ, ਪ੍ਰਿੰਸੀਪਲ ਜਸਪਾਲ ਸਿੰਘ ਗਿੱਦਾ, ਦਲਜੀਤ ਸਿੰਘ ਨੌਰਦ, ਰਾਮ ਕਿਸ਼ਨ ਪੱਲੀ ਝਿੱਕੀ, ਪਰਵਿੰਦਰ ਭੰਗਲ ਸਟੇਟ ਅਵਾਰਡੀ, ਸੋਹਣ ਸਿੰਘ, ਅਮਰਜੀਤ ਸਿੰਘ ਖਾਲਸਾ ਗੁਰੂ ਰਾਮਦਾਸ ਸੇਵਾ ਸੋਸਾਇਟੀ, ਸੁਖਵਿੰਦਰ ਸਿੰਘ ਥਾਂਦੀ ਤੋਂ ਇਲਾਵਾ ਇਲਾਕੇ ਦੀ ਸੰਗਤ ਅਤੇ ਵੱਖ ਵੱਖ ਸਮਾਜ ਸੇਵੀ ਹਾਜ਼ਰ ਸਨ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME