ਨਵਾਂਸ਼ਹਿਰ16 ਜਨਵਰੀ () ਭਾਰਤ ਸਰਕਾਰ ਦੀ ਐਨ.ਡੀ.ਆਰ.ਐਫ ਟੀਮ ਦੀ ਸੱਤਵੀਂ ਬਟਾਲੀਅਨ ਦੀ 10 ਮੈਂਬਰੀ ਟੀਮ ਨੇ ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਵਿਖੇ ਬੱਚਿਆਂ ਨੂੰ ਕੁਦਰਤੀ ਆਫਤਾਂ ਤੋਂ ਬਚਣ ਲਈ ਸਿਖਲਾਈ ਦਿੱਤੀ। ਸਬ ਇੰਸਪੈਕਟਰ ਦਵਿੰਦਰ ਸਿੰਘ ਰਾਠੌਰ ਅਤੇ ਏ.ਐਸ.ਆਈ ਸਤਪਾਲ ਸਿੰਘ ਦੀ ਅਗਵਾਈ ਹੇਠ ਆਈ ਹੋਈ ਟੀਮ ਨੇ ਬੱਚਿਆਂ ਨੂੰ ਕੁਦਰਤੀ ਆਫਤਾਂ ਜਿਵੇਂ ਭੁਚਾਲ ਆਉਣ ਦੇ ਸੰਕੇਤ ਤੇ ਉਸਦੇ ਬਚਾਅ,ਅੱਗ ਬੁਝਾਉਣ ਦੇ ਵੱਖ ਵੱਖ ਤਰੀਕੇ, ਡੂੰਘੇ ਤੇ ਹੜਾਂ ਦੇ ਪਾਣੀ ਤੋਂ ਬਚਣ ਸਬੰਧੀ, ਗਹਿਰੀ ਚੋਟ ਦਾ ਇਲਾਜ , ਬੱਚਿਆਂ ਤੇ ਵੱਡਿਆਂ ਨੂੰ ਸੀ.ਪੀ.ਆਰ ਦੇਣਾ ਤੋਂ ਇਲਾਵਾ ਹੋਰ ਐਮਰਜੈਂਸੀ ਸੇਵਾਵਾਂ ਦੀ ਪ੍ਰਕਿਰਿਆ ਤੋਂ ਜਾਣੂ ਕਰਵਾਇਆ। ਇਸ ਮੌਕੇ ਸਬ ਇੰਸਪੈਕਟਰ ਰਾਠੌਰ ਨੇ ਬੱਚਿਆਂ ਨੂੰ ਆਪਣੇ ਭਾਸ਼ਣ ਵਿੱਚ ਕਿਹਾ ਕਿ ਅਜੋਕੇ ਵਿੱਚ ਸਾਨੂੰ ਕੁਦਰਤੀ ਆਫਤਾਂ ਤੋਂ ਬਚਣ ਲਈ ਸੁਚੇਤ ਰਹਿਣ ਅਤੇ ਇਸ ਪ੍ਰਤੀ ਜਾਗਰੂਕ ਹੋਣ ਦੀ ਸਖਤ ਜਰੂਰਤ ਹੈ ਤਾਂ ਕਿ ਅਸੀਂ ਆਪਣੀ ਅਤੇ ਦੂਸਰੇ ਦੀ ਜਾਨ ਨੂੰ ਬਚਾ ਸਕੀਏ। ਉਹਨਾਂ ਦੀ ਟੀਮ ਵੱਲੋਂ ਵੱਖ-ਵੱਖ ਤਰ੍ਹਾਂ ਦੇ ਪ੍ਰਯੋਗ ਕਰਕੇ ਬੱਚਾ ਨੂੰ ਦੱਸੇ ਗਏ ਅਤੇ ਬੱਚਿਆਂ ਨੇ ਆਪ ਵੀ ਉਹਨਾਂ ਦੀ ਟੀਮ ਨਾਲ ਮਿਲ ਕੇ ਪ੍ਰਯੋਗ ਕਰਕੇ ਸਿਖਲਾਈ ਪ੍ਰਾਪਤ ਕੀਤੀ। ਸੰਸਥਾ ਦੇ ਮੁਖੀ ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ ਨੇ ਐਨ.ਡੀ.ਆਰ.ਐਫ ਦੀ ਟੀਮ ਦਾ ਧੰਨਵਾਦ ਕੀਤਾ ਤੇ ਉਨ੍ਹਾਂ ਨੂੰ ਮੂਮੈਂਟੋ ਚਿੰਨ ਦੇ ਕੇ ਸਨਮਾਨਿਤ ਕੀਤਾ ਅਤੇ ਬੱਚਿਆਂ ਨੂੰ ਉਹਨਾਂ ਵੱਲੋਂ ਦਿਖਾਏ ਗਏ ਕਰਤਵਾਂ ਨੂੰ ਸਿੱਖ ਕੇ ਆਪਣੀ ਜਿੰਦਗੀ ਵਿੱਚ ਅਪਣਾਉਣ ਦੀ ਗੱਲ ਕਹੀ। ਸਵੇਰ ਦੀ ਸਭਾ ਵਿੱਚ ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ, ਸੁਰੱਖਿਆ ਗਾਰਡ ਅਤੇ ਵਿਦਿਆਰਥੀ ਹਾਜ਼ਰ ਸਨ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...