Tuesday, 7 January 2025

ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਤ੍ਰੀ ਗੁਰਮਤਿ ਸਮਾਗਮ ਕਰਵਾਇਆ


ਨਵਾਂਸ਼ਹਿਰ 6 , ਜਨਵਰੀ ) ਚੰਡੀਗੜ੍ਹ ਚੌਂਕ ਸਥਿਤ ਗੁਰਦੁਆਰਾ ਸਿੰਘ ਸਭਾ ਵਿਖੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਤਰੀ ਗੁਰਮਤ ਸਮਾਗਮ ਕਰਵਾਇਆ ਇਸ ਮੌਕੇ ਜਿੱਥੇ ਦਿਨ ਦੇ ਸਮਾਗਮ ਕਰਵਾਏ ਗਏ ਉੱਥੇ ਸ਼ਾਮ ਨੂੰ ਸ੍ਰੀ ਰਹਿਰਾਸ ਸਾਹਿਬ  ਦੇ ਪਾਠ ਉਪਰੰਤ ਕੀਰਤਨ ਤੇ ਕਥਾ ਵਿਚਾਰਾਂ ਹੋਈਆਂ ਜਿਸ ਵਿਚ ਭਾਈ ਸੁਖਦੀਪ ਸਿੰਘ ਦੇ ਰਾਗੀ ਜਥੇ ਦੀ ਕੀਰਤਨ ਦੀ ਹਾਜ਼ਰੀ ਭਰੀ ਅਤੇ ਭਾਈ ਸੁਖਪ੍ਰੀਤ ਸਿੰਘ ਦੇ ਢਾਡੀ ਜਥੇ ਨੇ ਢਾਡੀ ਵਾਰਾਂ ਨੇ ਗੁਰ ਇਤਿਹਾਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸਮਾਪਤੀ ਤੇ ਗੁਰੂ ਕਾ ਲੰਗਰ ਅਤੇ ਗਰਮ ਦੁੱਧ ਤੋਂ ਇਲਾਵਾ ਮਿਸ਼ਠਾਨ ਪ੍ਰਸ਼ਾਦ ਅਤੁੱਟ ਵਰਤਾਇਆ ਗਿਆ ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੱਖਣ ਸਿੰਘ ਗਰੇਵਾਲ ਅਤੇ ਸ੍ਰੀ ਗੁਰੂ ਰਾਮਦਾਸ ਸੇਵਾ ਸੋਸਾਇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਥਾਂਦੀ, ਭਾਈ ਮਨਜੀਤ ਸਿੰਘ, ਭਾਈ ਲਵਪ੍ਰੀਤ ਸਿੰਘ, ਸੁਖਚੈਨ ਸਿੰਘ ਤੋਂ ਇਲਾਵਾ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗੁਰੂ ਕੀ ਸੰਗਤ ਹਾਜ਼ਰ ਰਹੀ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME