ਨਵਾਂਸ਼ਹਿਰ 29 ਜਨਵਰੀ - ਦਿੱਲੀ ਵਿਖੇ 05 ਫ਼ਰਵਰੀ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਆਮ ਆਦਮੀ ਪਾਰਟੀ ਵੱਲੋਂ ਹਲਕਾ ਵਜ਼ੀਰ ਵਿਖੇ ਬਤੌਰ ਪ੍ਰਭਾਰੀ ਵਜੋਂ ਡਿਊਟੀ ਨਿਭਾਅ ਰਹੇ ਨਵਾਂਸ਼ਹਿਰ ਤੋਂ ਇੰਮਪਰੂਵਮੈਂਟ ਟਰੱਸਟ ਦੇ ਚੇਅਰਮੈਨ ਸਤਨਾਮ ਸਿੰਘ ਜਲਵਾਹਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੌਰਾਨ ਦਿੱਲੀ ਵਾਸੀਆਂ ਲਈ ਕੀਤੇ ਬੇਮਿਸਾਲ ਅਤੇ ਇਤਿਹਾਸਕ ਕੰਮਾਂ ਨੂੰ ਦੇਖਦਿਆਂ ਇੱਕ ਗੱਲ ਦਾਅਵੇ ਨਾਲ ਕਹੀਂ ਜਾ ਸਕਦੀ ਹੈ ਕਿ ਇਸ ਵਾਰ ਦਿੱਲੀ ਵਿੱਚ ਲਗਾਤਾਰ ਚੌਥੀ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ। ਜਲਵਾਹਾ ਨੇ ਕਿਹਾ ਕਿ ਉਹ ਦਿੱਲੀ ਚੋਣਾਂ ਦੌਰਾਨ ਹਰ ਰੋਜ਼ ਲੋਕਾਂ ਨੂੰ ਮਿਲ ਰਹੇ ਹਨ ਅਤੇ ਲੋਕਾਂ ਵਿਚ ਅਰਵਿੰਦ ਕੇਜਰੀਵਾਲ ਪ੍ਰਤੀ ਬੇਹੱਦ ਪਿਆਰ ਅਤੇ ਆਪ ਸਰਕਾਰ ਉਤੇ ਪੂਰਨ ਭਰੋਸਾ ਹੈ ਕਿਉਂਕਿ ਦਿੱਲੀ ਵਾਸੀਆਂ ਨਾਲ ਜਿਹੜੇ ਵਾਅਦੇ ਕੇਜਰੀਵਾਲ ਨੇ ਆਪਣੇ ਕਾਰਜਕਾਲ ਦੌਰਾਨ ਕੀਤੇ ਸਨ ਉਹ ਸਾਰੇ ਵਾਅਦੇ ਪੂਰੇ ਕੀਤੇ ਹਨ। ਇਸ ਲਈ ਹੁਣ ਵੀ ਲੋਕਾਂ ਨੂੰ ਭਰੋਸਾ ਹੈ ਕਿ ਜੋ ਮੈਨੀਫੈਸਟੋ ਜਾਰੀ ਕੀਤਾ ਗਿਆ ਹੈ ਅਤੇ ਜਿਹੜੀਆ 15 ਗਰੰਟੀਆ ਕੇਜਰੀਵਾਲ ਵੱਲੋਂ ਦਿੱਤੀਆਂ ਗਈਆਂ ਹਨ ਉਨ੍ਹਾਂ ਨੂੰ ਜ਼ਰੂਰ ਪੂਰਾ ਕੀਤਾ ਜਾਵੇਗਾ। ਅਰਵਿੰਦ ਕੇਜਰੀਵਾਲ ਦੀ ਸਰਕਾਰ ਵੱਲੋਂ ਗਰੀਬ ਅਤੇ ਮੱਧ ਵਰਗੀ ਪਰਿਵਾਰਾਂ ਲਈ ਬਹੁਤ ਇਤਿਹਾਸ ਕੰਮਾਂ ਨੂੰ ਨੇਪਰੇ ਚੜ੍ਹਾਇਆ ਹੈ। ਉਨ੍ਹਾਂ ਕੀਤੇ ਕੰਮਾਂ ਦੀ ਬਦੌਲਤ ਅੱਜ ਹਰ ਦਿੱਲੀ ਵਾਸੀ ਅਰਵਿੰਦ ਕੇਜਰੀਵਾਲ ਦਾ ਸਾਥ ਦੇਣ ਲਈ ਤਿਆਰ ਹੈ। ਜਲਵਾਹਾ ਨੇ ਕਿਹਾ ਕਿ ਪਾਰਟੀ ਵੱਲੋਂ ਮੈਨੂੰ ਵਜ਼ੀਰ ਪੁਰ ਵਿਧਾਨ ਸਭਾ ਹਲਕੇ ਵਿਚ ਪ੍ਰਭਾਰੀ ਦੀ ਜੁੰਮੇਵਾਰੀ ਜੋ ਦਿੱਤੀ ਗਈ ਹੈ ਉਹ ਉਸ ਜੁੰਮੇਵਾਰੀ ਨੂੰ ਪੂਰੀ ਦ੍ਰਿੜਤਾ ਤੇ ਮਿਹਨਤ ਨਾਲ ਨਿਭਾਉਂਦੇ ਹੋਏ ਇਹ ਸੀਟ ਵੱਡੇ ਮਾਰਜਨ ਨਾਲ ਜਿਤਕੇ ਪਾਰਟੀ ਦੀ ਝੋਲੀ ਪਾਉਣਗੇ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...