Thursday, 27 February 2025

ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਦਾ 54ਵੇਂ ਆਈ.ਐਸ.ਟੀ.ਈ. ਰਾਸ਼ਟਰੀ ਕਨਵੈਨਸ਼ਨ ਅਤੇ ਯੁਵਾ ਕੌਸ਼ਲ ਉਤਸਵ- 2025 ਵਿੱਚ ਸਨਮਾਨ

ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਢਾਹਾਂ ਕਲੇਰਾਂ ਦੇ ਵਿਦਿਆਰਥੀਆਂ ਦਾ  54ਵੇਂ ਆਈ.ਐਸ.ਟੀ.ਈ. ਰਾਸ਼ਟਰੀ ਕਨਵੈਨਸ਼ਨ ਅਤੇ ਯੁਵਾ ਕੌਸ਼ਲ ਉਤਸਵ- 2025 ਵਿੱਚ ਸਨਮਾਨ
ਬੰਗਾ 28 ਫਰਵਰੀ - ਬੀਤੇ ਦਿਨੀ  ਲੈਮਰੀਨ ਟੈਕ ਸਕਿੱਲਜ਼ ਯੂਨੀਵਰਸਿਟੀ ਵਿਖੇ ਆਯੋਜਿਤ 54ਵੇਂ ਆਈ.ਐਸ.ਟੀ.ਈ. ਰਾਸ਼ਟਰੀ ਕਨਵੈਨਸ਼ਨ ਅਤੇ ਯੁਵਾ ਕੌਸ਼ਲ ਉਤਸਵ- 2025 ਵਿੱਚ ਵਿਚ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਦੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਉਹਨਾਂ ਦੀ ਸ਼ਾਨਦਾਰ ਪੇਸ਼ਕਾਰੀ ਲਈ ਬੈਚਲਰ ਆਫ ਮੈਡੀਕਲ ਲੈਬ ਸਾਇੰਸ ਦੇ ਚੌਥੇ ਸਮੇਸਟਰ ਦੇ ਵਿਦਿਆਰਥੀਆਂ ਮਨਿੰਦਰ ਮਹਿਮੀ ਅਤੇ ਰਫੀਉੱਲਾ ਦਾ ਸਰਟੀਫੀਕੇਟ ਪ੍ਰਦਾਨ ਕਰਕੇ ਸਨਮਾਨ ਵੀ ਕੀਤਾ ਗਿਆ । ਕਾਲਜ ਦੇ ਵਾਈਸ ਪ੍ਰਿੰਸੀਪਲ ਰਾਜਦੀਪ ਥਿਥਵਾਰ ਨੇ ਰਾਸ਼ਟਰੀ ਕਨਵੈਨਸ਼ਨ ਵਿੱਚ ਦੋਵਾਂ ਵਿਦਿਆਰਥੀਆਂ ਸ਼ਾਨਦਾਰ ਸ਼ਮੂਲੀਅਤ ਇਹਨਾਂ ਦੀ ਆਪਣੇ ਪ੍ਰੌਫੈਸ਼ਨਲ ਕੋਰਸ ਪ੍ਰਤੀ ਵਚਨਬੱਧਤਾ ਪ੍ਰਤੀ ਮਿਸਾਲ ਹੈ ।  ਕਾਲਜ ਪੁੱਜਣ ਤੇ ਸ. ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਅਤੇ ਐਜੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ  ਅਤੇ ਸ. ਬਰਜਿੰਦਰ ਸਿੰਘ ਢਾਹਾਂ ਮੀਤ ਪ੍ਰਧਾਨ ਨੇ ਵਿਦਿਆਰਥੀਆਂ ਵੱਲੋਂ ਕਾਲਜ ਦੀ ਨੁੰਮਾਇੰਦੀ ਕਰਕੇ ਅਤੇ ਸਨਮਾਨ ਪ੍ਰਾਪਤ ਕਰਕੇ ਆਪਣਾ, ਆਪਣੇ ਮਾਪਿਆਂ ਅਤੇ ਆਪਣੇ ਕਾਲਜ ਦਾ ਨਾਮ ਰੋਸ਼ਨ ਕਰਨ ਲਈ ਹਾਰਦਿਕ ਵਧਾਈਆਂ ਦਿੱਤੀਆਂ । ਉਹਨਾਂ ਨੇ ਗੁਰੂ ਨਾਨਕ ਪੈਰਾ ਮੈਡੀਕਲ ਕਾਲਜ ਦੇ ਸਮੂਹ ਵਿਦਿਆਰਥੀਆਂ ਨੂੰ ਆਪਣੇ ਪ੍ਰੌਫੈਸ਼ਨਲ ਕਿੱਤੇ ਵਿੱਚ ਹੋਰ ਵੀ ਵੱਡੀਆਂ ਪ੍ਰਾਪਤੀਆਂ ਲਈ ਕਰਨ ਲਈ ਪ੍ਰੇਰਿਤ ਕੀਤਾ ।

ਪੰਜਾਬ ਪੁਲਿਸ ਨੇ ਗੈਂਗਸਟਰ ਗੋਲਡੀ ਢਿੱਲੋਂ ਵੱਲੋਂ ਚਲਾਏ ਜਾ ਰਹੇ ਮਿੱਥ ਕੇ ਹੱਤਿਆ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼ ; 5 ਪਿਸਤੌਲਾਂ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਗੈਂਗਸਟਰ ਗੋਲਡੀ ਢਿੱਲੋਂ ਵੱਲੋਂ ਚਲਾਏ ਜਾ ਰਹੇ ਮਿੱਥ ਕੇ ਹੱਤਿਆ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼ ; 5 ਪਿਸਤੌਲਾਂ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ
 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
 ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਮੋਹਾਲੀ ਅਤੇ ਰਾਜਪੁਰਾ ਵਿੱਚ ਮਿੱਥ ਕੇ ਹੱਤਿਆ ਕਰਨ ਦਾ ਕੰਮ ਸੌਂਪਿਆ ਗਿਆ ਸੀ : ਡੀ.ਜੀ.ਪੀ. ਗੌਰਵ ਯਾਦਵ
 ਅਗਲੇਰੀ ਜਾਂਚ ਜਾਰੀ  ਅਤੇ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਆਸ : ਐਸ.ਐਸ.ਪੀ. ਪਟਿਆਲਾ ਨਾਨਕ ਸਿੰਘ

ਪਟਿਆਲਾ, 21 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ  ਸੁਰੱਖਿਅਤ ਰਾਜ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਪਟਿਆਲਾ ਪੁਲਿਸ ਨੇ ਵਿਦੇਸ਼ੀ ਗੈਂਗਸਟਰ ਗੋਲਡੀ ਢਿੱਲੋਂ ਦੁਆਰਾ ਚਲਾਏ ਜਾ ਰਹੇ  ਟਾਰਗੈਟ ਕਿਲਿੰਗ ਮਾਡਿਊਲ ਦੇ ਦੋ ਕਾਰਕੁਨਾਂ ਨੂੰ ਰਾਜਪੁਰਾ ਤੋਂ ਗ੍ਰਿਫ਼ਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ  ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਦਿੱਤੀ।
 ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਲਕੀਤ ਸਿੰਘ ਉਰਫ਼ ਮੈਕਸ, ਜੋ ਕਿ ਅਜਨਾਲਾ, ਅੰਮ੍ਰਿਤਸਰ ਦੇ ਪਿੰਡ ਰੋਡਾਲਾ ਦਾ ਰਹਿਣ ਵਾਲਾ ਹੈ ਅਤੇ ਮੌਜੂਦਾ ਸਮੇਂ ਫਤਿਹਗੜ੍ਹ ਸਾਹਿਬ ਦੇ ਪਿੰਡ ਸੇਮਪਾਲੀ ਵਿੱਚ ਰਹਿੰਦਾ ਹੈ ਅਤੇ ਸੰਦੀਪ ਸਿੰਘ ਉਰਫ਼ ਦੀਪ, ਜੋ ਕਿ ਫਤਿਹਗੜ੍ਹ ਸਾਹਿਬ ਦੇ ਸਰਹਿੰਦ ਦਾ ਰਹਿਣ ਵਾਲਾ ਹੈ, ਵਜੋਂ ਹੋਈ ਹੈ।
         ਪੁਲਿਸ ਟੀਮਾਂ ਨੇ ਫੜੇ ਗਏ ਮੁਲਜ਼ਮਾਂ ਦੇ ਕਬਜ਼ੇ ਚੋਂ ਪੰਜ ਪਿਸਤੌਲ  ਜਿੰਨ੍ਹਾਂ ਵਿੱਚ ਤਿੰਨ .32 ਕੈਲੀਬਰ, ਇੱਕ .30 ਕੈਲੀਬਰ ਅਤੇ ਇੱਕ .315 ਕੈਲੀਬਰ ਦੇਸੀ ਕੱਟਾ ਸ਼ਾਮਲ ਹਨ ਸਮੇਤ 15 ਕਾਰਤੂਸ ਅਤੇ 1300 ਨਸ਼ੀਲੀਆਂ ਗੋਲੀਆਂ ਵੀ ਬਰਾਮਦ ਕੀਤੀਆਂ ਹਨ, ਇਸ ਤੋਂ ਇਲਾਵਾ ਉਨ੍ਹਾਂ ਦਾ ਕਾਲੇ ਰੰਗ ਦਾ ਹੌਂਡਾ ਐਕਟਿਵਾ ਸਕੂਟਰ (ਪੀਬੀ 23 ਏਏ 0795) ਵੀ ਜ਼ਬਤ ਕੀਤਾ ਹੈ।
         ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਜ਼ਬਰਨ ਵਸੂਲੀ ਨਾਲ ਸਬੰਧਤ ਦੋ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦੇ ਸਨ ਅਤੇ ਉਨ੍ਹਾਂ ਦੇ ਹੈਂਡਲਰ ਗੋਲਡੀ ਢਿੱਲੋਂ ਨੇ ਉਨ੍ਹਾਂ ਨੂੰ ਮੋਹਾਲੀ ਅਤੇ ਰਾਜਪੁਰਾ ਵਿੱਚ ਮਿੱਥ ਕੇ ਹੱਤਿਆ ਕਰਨ ਦਾ ਕੰਮ  ਸੌਂਪਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਅਪਰਾਧਿਕ ਪਿਛੋਕੜ ਵਾਲੇ ਹਨ ਅਤੇ ਇਨ੍ਹਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ, ਅਸਲਾ ਐਕਟ, ਇਰਾਦਾ ਕਤਲ , ਜ਼ਬਰਨ ਵਸੂਲੀ, ਡਕੈਤੀ, ਲੁੱਟ-ਖੋਹ ਆਦਿ  ਕਈ ਮਾਮਲੇ ਦਰਜ ਹਨ।
        ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ -ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ। ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਆਸ ਹੈ।  ਆਪਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸ.ਐਸ.ਪੀ.) ਪਟਿਆਲਾ ਨਾਨਕ ਸਿੰਘ ਨੇ ਕਿਹਾ ਕਿ ਸਪੈਸ਼ਲ ਸੈੱਲ ਰਾਜਪੁਰਾ ਦੀਆਂ ਪੁਲਿਸ ਟੀਮਾਂ ਨੂੰ ਪੁਖ਼ਤਾ ਇਤਲਾਹ ਮਿਲੀ ਸੀ ਕਿ ਗੈਂਗਸਟਰ ਗੋਲਡੀ ਢਿੱਲੋਂ ਦੇ ਦੋ ਕਾਰਕੁਨ ਸਰਹਿੰਦ-ਰਾਜਪੁਰਾ ਸੜਕ 'ਤੇ ਕਿਸੇ ਨੂੰ ਨਸ਼ੀਲੀਆਂ ਗੋਲੀਆਂ ਪਹੁੰਚਾਉਣ ਜਾ ਰਹੇ ਹਨ, ਜਿਸ ਤੋਂ ਬਾਅਦ, ਉਨ੍ਹਾਂ ਨੇ ਰਾਜਪੁਰਾ ਵਿੱਚ ਇੱਕ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਜਾਣਾ ਸੀ। ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਸਪੈਸ਼ਲ ਸੈੱਲ ਰਾਜਪੁਰਾ ਨੇ ਇੰਸਪੈਕਟਰ ਹੈਰੀ ਬੋਪਾਰਾਏ ਦੀ ਅਗਵਾਈ ਵਿੱਚ  ਖੁਫੀਆ ਜਾਣਕਾਰੀ 'ਤੇ ਅਧਾਰਤ ਕਾਰਵਾਈ ਸ਼ੁਰੂ ਕੀਤੀ ਅਤੇ ਦੋਵਾਂ ਮੁਲਜ਼ਮਾਂ ਨੂੰ ਹਥਿਆਰਾਂ ਅਤੇ ਨਸ਼ੀਲੇ ਪਦਾਰਥ ਾਂ ਸਮੇਤ ਗ੍ਰਿਫਤਾਰ ਕਰਨ ਵਿੱਚ ਸਫ਼ਲਤਾ  ਹਾਸਲ ਕੀਤੀ।
       ਐਸ.ਐਸ.ਪੀ. ਨੇ ਦੱਸਿਆ ਕਿ ਦੋ ਪ੍ਰਮੁੱਖ ਵਿਅਕਤੀ, ਜਿਨ੍ਹਾਂ ਨੂੰ ਵਿਦੇਸ਼ੀ ਗੈਂਗਸਟਰਾਂ ਤੋਂ ਧਮਕੀ ਭਰੇ ਫੋਨ ਵੀ ਆਏ ਸਨ, ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਨਿਸ਼ਾਨੇ 'ਤੇ ਸਨ। ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।
ਜ਼ਿਕਰਯੋਗ ਹੈ ਕਿ ਇਸ ਸਬੰਧੀ  ਕੇਸ ਐਫਆਈਆਰ ਨੰ. 13 ਮਿਤੀ 19/2/2025 ਨੂੰ ਪਟਿਆਲਾ ਦੇ ਪੁਲਿਸ ਸਟੇਸ਼ਨ ਸਦਰ ਰਾਜਪੁਰਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 22 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਦਰਜ ਕੀਤਾ ਗਿਆ ਹੈ।

ਪੋਕਸੋ ਐਕਟ ਅਤੇ ਜੁਵੇਨਾਇਲ ਜਸਟਿਸ ਐਕਟ ਬਾਰੇ ਜਾਗਰੂਕਤਾ ਪ੍ਰੋਗਰਾਮ ਕਰਾਇਆ


ਪੋਕਸੋ ਐਕਟ ਅਤੇ ਜੁਵੇਨਾਇਲ ਜਸਟਿਸ ਐਕਟ ਬਾਰੇ ਜਾਗਰੂਕਤਾ ਪ੍ਰੋਗਰਾਮ ਕਰਾਇਆ

8 ਮਾਰਚ ਨੂੰ ਜ਼ਿਲ੍ਹਾ ਪੱਧਰ 'ਤੇ ਲੱਗੇਗੀ ਕੌਮੀ ਲੋਕ ਅਦਾਲਤ

ਹੁਸ਼ਿਆਰਪੁਰ, 27 ਜਨਵਰੀ: ਪੰਜਾਰ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਦੀ ਅਗਵਾਈ ਵਿਚ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਾਜ ਪਾਲ ਰਾਵਲ ਵਲੋਂ ਜ਼ਿਲ੍ਹਾ ਪੱਧਰ ਦੇ ਸਮੂਹ ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ ਸਮੇਤ ਪੋਕਸੋ ਐਕਟ-2012 ਅਤੇ ਜੁਵੇਨਾਇਲ ਜਸਟਿਸ ਐਕਟ-2015 ਬਾਰੇ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।

        ਜਾਗਰੂਕਤਾ ਪ੍ਰੋਗਰਾਮ ਦੌਰਾਨ ਜੁਡੀਸ਼ੀਅਲ ਮੈਜਿਸਟਰੇਟਾਂ ਵਲੋਂ ਪੀੜਤਾਂ ਦੀ ਦੇਖ-ਭਾਲ ਅਤੇ ਸਹਾਇਤਾ ਬਾਰੇ ਵੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ 8 ਮਾਰਚ 2025 ਨੂੰ ਜ਼ਿਲ੍ਹਾ ਪੱਧਰ 'ਤੇ ਲਾਈ ਜਾਣ ਵਾਲੀ ਕੌਮੀ ਲੋਕ ਅਦਾਲਤ ਵਿਚ ਪੈਂਡਿੰਗ ਅਤੇ ਪ੍ਰੀ-ਲਿਟੀਗੇਸ਼ਨ ਵਾਲੇ ਕੇਸਾਂ ਦਾ ਦੋਵਾਂ ਧਿਰਾਂ ਦੇ ਆਪਸੀ ਸਮਝੌਤੇ ਰਾਹੀਂ ਨਿਪਟਾਰਾ ਕਰਵਾਉਣ ਬਾਰੇ ਵੀ ਕਿਹਾ ਗਿਆ।

          ਇਸ ਤੋਂ ਇਲਾਵਾ ਨਵੇਂ ਜ਼ਿਲ੍ਹਾ ਅਤੇ ਸ਼ੈਸ਼ਨ ਕੋਰਟ ਕੰਪਲੈਕਸ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜ਼ਿਲ੍ਹਾ ਪੱਧਰ ਅਤੇ ਸਬ ਡਵੀਜਨ ਪੱਧਰ 'ਤੇ ਸਮੂਹ ਪੈਰਾ ਲੀਗਲ ਵਲੰਟੀਅਰਾਂ  ਨੂੰ ਆਧਾਰ ਕਾਰਡ, ਪੈਨ ਕਾਰਡ, ਵੋਟਰ ਕਾਰਡ, ਬੁਢਾਪਾ ਪੈਨਸ਼ਨ, ਸ਼ਗਨ ਸਕੀਮ, ਅਪੰਗਤਾ ਸਰਟੀਫਿਕੇਟ ਬਣਾਉਣ ਲਈ ਟਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ ਇਹ ਟਰੇਨਿੰਗ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਵਲੋਂ ਡਿਪਟੀ ਕਮਿਸ਼ਨਰ ਦੇ ਸਹਿਯੋਗ ਨਾਲ ਦਿੱਤੀ ਗਈ ਜਿਸ ਵਿੱਚ ਪੈਰਾ ਲੀਗਲ ਵਲੰਟੀਅਰਾ ਨੂੰ ਕੰਪਿਉਟਰ ਉਪਰੇਟਰ, ਸੇਵਾ ਕੇਦਰ ਹੁਸ਼ਿਆਰਪੁਰ ਪਰਦੀਪ ਸਿੰਘ ਵਲੋਂ ਵਿਸਥਾਰਪੁਰਵਕ ਜਾਣਕਾਰੀ ਦਿੱਤੀ ਗਈ।

                   

 

ਹੁਸ਼ਿਆਰਪੁਰ ਨੇਚਰ ਫੈਸਟ-2025: ਕੁਦਰਤ, ਸਾਹਸ ਅਤੇ ਸੱਭਿਆਚਾਰ ਦਾ ਇੱਕ ਸ਼ਾਨਦਾਰ ਸਮਾਪਨ

ਹੁਸ਼ਿਆਰਪੁਰ ਨੇਚਰ ਫੈਸਟ-2025: ਕੁਦਰਤ, ਸਾਹਸ ਅਤੇ ਸੱਭਿਆਚਾਰ ਦਾ ਇੱਕ ਸ਼ਾਨਦਾਰ ਸਮਾਪਨ
ਨੇਚਰ ਫੈਸਟ ਦੇ ਆਖਰੀ ਦਿਨ ਲੋਕਾਂ ਨੇ ਬੋਟਿੰਗ, ਜੰਗਲ ਸਫਾਰੀ ਅਤੇ ਪਤੰਗ ਸ਼ੋਅ ਦਾ ਮਾਣਿਆ ਆਨੰਦ
ਮਸ਼ਹੂਰ ਪੰਜਾਬੀ ਗਾਇਕ ਕੰਵਰ ਗਰੇਵਾਲ ਨੇ ਆਪਣੀ ਮਨਮੋਹਕ ਗਾਇਕੀ ਨਾਲ ਸਭ ਨੂੰ ਕੀਲਿਆ
ਹੁਸ਼ਿਆਰਪੁਰ, 25 ਫਰਵਰੀ: ਪੰਜ ਰੋਜ਼ਾ ਹੁਸ਼ਿਆਰਪੁਰ ਨੇਚਰ ਫੈਸਟ-2025 ਇੱਕ ਅਭੁੱਲ ਤਜਰਬੇ ਨਾਲ ਸਮਾਪਤ ਹੋਇਆ ਜਿਸ ਵਿੱਚ ਕੁਦਰਤ ਪ੍ਰੇਮੀਆਂ, ਸੈਲਾਨੀਆਂ ਅਤੇ ਸਥਾਨਕ ਲੋਕਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਇਹ ਫੈਸਟ ਨਾ ਸਿਰਫ਼ ਮਨੋਰੰਜਨ ਦਾ ਮਾਧਿਅਮ ਬਣ ਗਿਆ, ਸਗੋਂ ਕੁਦਰਤ ਦੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਅਤੇ ਵਾਤਾਵਰਣ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਇੱਕ ਮਜਬੂਤ ਪਲੇਟਫਾਰਮ ਵੀ ਸਾਬਤ ਹੋਇਆ।
ਫੈਸਟ ਦੇ ਆਖਰੀ ਦਿਨ ਸੈਲਾਨੀਆਂ ਨੇ ਨੇਚਰ ਰੀਟਰੀਟ ਚੌਹਾਲ ਵਿਖੇ ਬੋਟਿੰਗ ਦਾ ਆਨੰਦ ਮਾਣਿਆ। ਸ਼ਾਂਤ ਪਾਣੀ ਵਿੱਚ ਬੋਟਿੰਗ ਕਰਦੇ ਹੋਏ, ਉਸਨੇ ਕੁਦਰਤ ਦੀ ਵਿਲੱਖਣ ਸ਼ਾਨ ਦਾ ਅਨੁਭਵ ਕੀਤਾ। ਇਸ ਦੇ ਨਾਲ ਹੀ ਜੰਗਲ ਸਫਾਰੀ ਦੌਰਾਨ ਸੈਲਾਨੀਆਂ ਨੇ ਸੰਘਣੇ ਜੰਗਲਾਂ ਵਿੱਚ ਜੰਗਲੀ ਜੀਵਾਂ ਨੂੰ ਨੇੜਿਓਂ ਦੇਖਿਆ ਅਤੇ ਕੁਦਰਤ ਨਾਲ ਡੂੰਘੀ ਸਾਂਝ ਮਹਿਸੂਸ ਕੀਤੀ। ਸਮਾਪਨ 'ਤੇ ਪਤੰਗਾਂ ਦਾ ਸ਼ੋਅ ਵੀ ਕਰਵਾਇਆ ਗਿਆ, ਜਿਸ ਵਿੱਚ ਵੱਖ-ਵੱਖ ਰੰਗਾਂ, ਆਕਾਰਾਂ ਅਤੇ ਡਿਜ਼ਾਈਨਾਂ ਦੀਆਂ ਪਤੰਗਾਂ ਨੇ ਅਸਮਾਨ ਨੂੰ ਰੌਸ਼ਨ ਕੀਤਾ। ਇਸ ਮਨਮੋਹਕ ਨਜ਼ਾਰਾ ਨੇ ਦਰਸ਼ਕਾਂ ਨੂੰ ਰੋਮਾਂਚਿਤ ਕਰ ਦਿੱਤਾ ਅਤੇ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਸਾਰਿਆਂ ਨੇ ਇਸ ਅਨੁਭਵ ਦਾ ਭਰਪੂਰ ਆਨੰਦ ਲਿਆ।
ਫੈਸਟ ਦੌਰਾਨ ਕਰਵਾਏ ਗਏ ਸੱਭਿਆਚਾਰਕ ਪ੍ਰੋਗਰਾਮਾਂ ਵਿੱਚ ਲੋਕ ਨਾਚ, ਸੰਗੀਤ ਅਤੇ ਨਾਟਕ ਪੇਸ਼ਕਾਰੀਆਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਵੱਖ-ਵੱਖ ਕਲਾਕਾਰਾਂ ਨੇ ਆਪਣੀ ਕਲਾ ਅਤੇ ਪਰੰਪਰਾਵਾਂ ਦਾ ਪ੍ਰਦਰਸ਼ਨ ਕਰਕੇ ਪ੍ਰੋਗਰਾਮ ਨੂੰ ਯਾਦਗਾਰੀ ਬਣਾਇਆ। ਦਰਸ਼ਕਾਂ ਨੇ ਸੰਗੀਤ ਦੀਆਂ ਧੁਨਾਂ 'ਤੇ ਨੱਚ ਕੇ ਸ਼ਾਮ ਦਾ ਖੂਬ ਆਨੰਦ ਮਾਣਿਆ।
ਫੈਸਟ ਦੇ ਸਮਾਪਨ ਦੀ ਖਾਸ ਗੱਲ ਸੀ ਸਟਾਰ ਨਾਈਟ, ਜਿਸ ਵਿੱਚ ਮਸ਼ਹੂਰ ਪੰਜਾਬੀ ਗਾਇਕ ਕੰਵਰ ਗਰੇਵਾਲ ਨੇ ਆਪਣੀ ਮਨਮੋਹਕ ਗਾਇਕੀ ਨਾਲ ਸਮਾਂ ਬੰਨ ਦਿੱਤਾ। ਉਨ੍ਹਾਂ ਦੇ ਪ੍ਰਸਿੱਧ ਗੀਤਾਂ ਨੇ ਸਰੋਤਿਆਂ ਨੂੰ ਨੱਚਣ ਲਈ ਮਜਬੂਰ ਕਰ ਦਿੱਤਾ ਅਤੇ ਪੂਰੇ ਮਾਹੌਲ ਨੂੰ ਇੱਕ ਵੱਖਰੀ ਊਰਜਾ ਨਾਲ ਭਰ ਦਿੱਤਾ। ਇਸ ਮੌਕੇ ਡਿਪਟੀ ਕਮਿਸ਼ਨਰ ਮੁਹਾਲੀ ਕੋਮਲ ਮਿੱਤਲ, ਏਡੀਸੀ ਨਿਕਾਸ ਕੁਮਾਰ, ਐਸਡੀਐਮ ਟਾਂਡਾ ਪੰਕਜ ਕੁਮਾਰ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਫੈਸਟ ਦੇ ਆਖ਼ਰੀ ਦਿਨ ਵੱਖ-ਵੱਖ ਰਾਜਾਂ ਤੋਂ ਆਏ ਦਸਤਕਾਰੀ, ਕੱਪੜੇ, ਗਹਿਣੇ, ਝੂਲੇ ਅਤੇ ਸਥਾਨਕ ਪਕਵਾਨਾਂ ਦੇ ਸਟਾਲ ਲੋਕਾਂ ਦੀ ਖਿੱਚ ਦਾ ਕੇਂਦਰ ਰਹੇ। ਸੈਲਾਨੀਆਂ ਨੇ ਭਾਰੀ ਖਰੀਦਦਾਰੀ ਕੀਤੀ ਅਤੇ ਸਥਾਨਕ ਕਾਰੀਗਰਾਂ ਦੁਆਰਾ ਬਣਾਏ ਉਤਪਾਦਾਂ ਦੀ ਸ਼ਲਾਘਾ ਕੀਤੀ। ਹੁਸ਼ਿਆਰਪੁਰ ਨੇਚਰ ਫੈਸਟ-2025 ਦੀ ਸਫਲਤਾ ਨੇ ਸਾਬਤ ਕਰ ਦਿੱਤਾ ਹੈ ਕਿ ਕੁਦਰਤ ਦੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਦੀਆਂ ਅਪਾਰ ਸੰਭਾਵਨਾਵਾਂ ਹਨ।

ਬੈਚ ਦੇ ਆਈ.ਏ.ਐਸ. ਅਧਿਕਾਰੀ ਆਸ਼ਿਕਾ ਜੈਨ ਨੇ ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ


2015 ਬੈਚ ਦੇ ਆਈ.ਏ.ਐਸ. ਅਧਿਕਾਰੀ ਆਸ਼ਿਕਾ ਜੈਨ ਨੇ ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਹੁਸ਼ਿਆਰਪੁਰ, 25 ਫਰਵਰੀ: ਪੰਜਾਬ ਕਾਡਰ ਦੇ 2015 ਬੈਚ ਦੇ ਆਈ.ਏ.ਐਸ. ਅਧਿਕਾਰੀ ਆਸ਼ਿਕਾ ਜੈਨ ਨੇ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਤੌਰ ਡਿਪਟੀ ਕਮਿਸ਼ਨਰ ਅਹੁਦਾ ਸੰਭਾਲਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਵਿਕਾਸ ਕਾਰਜਾਂ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰਨ, ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕਰਨ, ਨਾਗਰਿਕ ਸੇਵਾਵਾਂ ਨੂੰ ਹੋਰ ਵੀ ਬਿਹਤਰ ਅਤੇ ਸਮਾਂਬੱਧ ਢੰਗ ਨਾਲ ਮੁਹੱਈਆ ਕਰਵਾਉਣ ਨੂੰ ਤਰਜ਼ੀਹ ਦਿੱਤੀ ਜਾਵੇਗੀ।

        ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚਣ 'ਤੇ ਆਈ.ਏ.ਐਸ. ਅਧਿਕਾਰੀ ਆਸ਼ਿਕਾ ਜੈਨ ਨੂੰ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ਼ ਆਨਰ ਦਿੱਤਾ ਗਿਆ ਅਤੇ ਸੀਨੀਅਰ ਅਧਿਕਾਰੀਆਂ ਵਲੋਂ ਫੁੱਲਾਂ ਦੇ ਗੁਲਦਸਤੇ ਦੇ ਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਨੇ ਐਸ.ਐਸ.ਪੀ., ਵਧੀਕ ਡਿਪਟੀ ਕਮਿਸ਼ਨਰ, ਐਸ.ਡੀ.ਐਮਜ਼ ਅਤੇ ਹੋਰਨਾਂ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਜ਼ਿਲ੍ਹੇ ਨਾਲ ਸਬੰਧਤ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਅਤੇ ਅਹਿਮ ਮਸਲਿਆਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿਚ ਲੋੜੀਂਦੀਆਂ ਸੇਵਾਵਾਂ ਹਰ ਹਾਲ ਮਿੱਥੇ ਸਮੇਂ ਵਿਚ ਮੁਹੱਈਆ ਕਰਵਾਈਆਂ ਜਾਣ ਅਤੇ ਲੋਕਾਂ ਨਾਲ ਜੁੜੇ ਹੋਏ ਮਾਮਲਿਆਂ ਨੂੰ ਪੂਰੀ ਤਰਜ਼ੀਹ ਦਿੱਤੀ ਜਾਵੇ।

        ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਸਰਕਾਰੀ ਦਫ਼ਤਰਾਂ ਦੀ ਕਾਰਗੁਜ਼ਾਰੀ ਦੀ ਸਮੇਂ-ਸਮੇਂ ਸਿਰ ਸਮੀਖਿਆ ਕੀਤੀ ਜਾਵੇਗੀ ਤਾਂ ਜੋ ਲੋਕਾਂ ਨੂੰ ਮਿਲ ਰਹੀਆਂ ਸੇਵਾਵਾਂ ਬਾਰੇ ਜਾਣਕਾਰੀ ਹੋ ਸਕੇ। ਉਨ੍ਹਾਂ ਕਿਹਾ ਕਿ ਅਨੁਸ਼ਾਸਨਹੀਨਤਾ ਅਤੇ ਭ੍ਰਿਸ਼ਟ ਸਰਗਰਮੀਆਂ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਜ਼ਿਕਰਯੋਗ ਹੈ ਕਿ ਆਸ਼ਿਕਾ ਜੈਨ ਇਸ ਤੋਂ ਪਹਿਲਾਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਸਨ। ਆਸ਼ਿਕਾ ਜੈਨ 2018 ਵਿਚ ਨਗਰ ਨਿਗਮ ਜਲੰਧਰ ਦੇ ਜੁਆਇੰਟ ਕਮਿਸ਼ਨਰ, 2019 ਵਿਚ ਐਸ.ਏ.ਐਸ. ਨਗਰ ਵਿਖੇ ਵਧੀਕ ਡਿਪਟੀ ਕਮਿਸ਼ਨਰ, 2021 ਵਿਚ ਨਗਰ ਨਿਗਮ ਹੁਸ਼ਿਆਰਪੁਰ ਦੇ ਕਮਿਸ਼ਨਰ, 2022 ਵਿਚ ਜਲੰਧਰ ਵਿਖੇ ਵਧੀਕ ਡਿਪਟੀ ਕਮਿਸ਼ਨਰ ਦੇ ਅਹੁਦੇ 'ਤੇ ਸੇਵਾਵਾਂ ਦੇ ਚੁੱਕੇ ਹਨ।

ਕੈਪਸ਼ਨ: 2015 ਬੈਚ ਦੇ ਆਈ.ਏ.ਐਸ. ਅਧਿਕਾਰੀ ਆਸ਼ਿਕਾ ਜੈਨ ਹੁਸ਼ਿਆਰਪੁਰ ਵਿਖੇ ਬਤੌਰ ਡਿਪਟੀ ਕਮਿਸ਼ਨਰ ਅਹੁਦਾ ਸੰਭਾਲਦੇ ਹੋਏ।

ਹੁਸ਼ਿਆਰਪੁਰ ਵਿਖੇ ਪਹੁੰਚਣ 'ਤੇ ਗਾਰਡ ਆਫ਼ ਆਨਰ ਤੋਂ ਸਲਾਮੀ ਲੈਂਦੇ ਹੋਏ ਆਈ.ਏ.ਐਸ. ਅਧਿਕਾਰੀ ਆਸ਼ਿਕਾ ਜੈਨ।

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ।

Wednesday, 26 February 2025

ਪੰਜਾਬ ਰੈੱਡ ਕਰਾਸ ਵਲੋਂ ਸਮਾਜ ਸੇਵੀ ਸੰਸਥਾਵਾਂ ਨੂੰ ਫਸਟ-ਏਡ ਟ੍ਰੇਨਿੰਗ ਸੇਵਾਵਾਂ ਦੇਣ ਦੀ ਪੇਸ਼ਕਸ਼

 
ਨਵਾਂਸ਼ਹਿਰ 26ਫਰਵਰੀ- ਸਥਾਨਕ ਰੋਟਰੀ ਭਵਨ ਦੇ ਨਜ਼ਦੀਕ “ਰੋਡ ਸੇਫਟੀ ਅਵੇਅਰਨੈਸ ਸੋਸਾਇਟੀ” ਦੁਆਰਾ ਸਥਾਪਿਤ “ਸੜਕ ਸੁਰੱਖਿਆ ਟ੍ਰੇਨਿੰਗ ਪਾਰਕ” ਨੂੰ ਰਾਜ-ਪੱਧਰੀ “ਫਸਟ-ਏਡ ਮਾਸਟਰ ਟ੍ਰੇਨਰ” ਅਮਰਿੰਦਰ ਸਿੰਘ ਵਲੋਂ ਸੱਦਭਾਵਨਾ ਨਿਰੀਖਣ ਕੀਤਾ ਗਿਆ । ਉਹਨਾਂ ਸੋਸਾਇਟੀ ਦੇ ਕੰਮਕਾਰ ਵਾਰੇ ਜਾਣਕਾਰੀ ਹਿੱਤ ਮੀਟਿੰਗ ਵਿੱਚ ਵੀ ਸ਼ਮੂਲੀਅਤ ਕੀਤੀ। ਉਹਨਾਂ ਦੇ ਨਾਲ੍ਹ ਮੈਡਮ ਜਸਵਿੰਦਰ ਕੌਰ ਕੌਂਸਲਰ ਕਮ ਫਸਟ ਏਡ ਟ੍ਰੇਨਿੰਗ ਲੈਕਚਰਾਰ ਤੇ ਚਮਨ ਸਿੰਘ ਡਾਇਰੈਕਟਰ “ਰੈਡ-ਕਰਾਸ ਨਸ਼ਾ ਮੁਕਤੀ ਤੇ ਪੁਨਰਵਾਸ ਕੇਂਦਰ” ਵੀ ਸ਼ਾਮਲ ਸਨ। “ਰੋਡ ਸੇਫਟੀ ਅਵੇਅਰਨੈਸ ਸੋਸਾਇਟੀ” ਵਲੋਂ ਜੀ.ਐਸ.ਤੂਰ, ਹਰਪ੍ਰਭਮਹਿਲ ਸਿੰਘ, ਜੇ.ਐਸ.ਗਿੱਦਾ, ਨਰਿੰਦਰਪਾਲ ਤੂਰ, ਸੁਮੀਤ ਗਿੱਲ ਤੇ ਨਰਿੰਦਰ ਬਿੱਟਾ ਹਾਜਰ ਸਨ। ਇਸ ਮੌਕੇ ਮਹਿਮਾਨ ਸ਼ਖ਼ਸੀਅਤਾਂ ਨੂੰ ਜਿਲ੍ਹੇ ਦੇ ਵਿਦਿਅਕ ਅਦਾਰਿਆਂ ਵਿੱਚ “ਰੋਡ ਸੇਫਟੀ ਕਲੱਬਾਂ” ਦੀ ਸਥਾਪਨਾ ਤੇ ਪਿੰਡ ਬਰਨਾਲਾ ਕਲਾਂ ਨੂੰ ਸੜਕ ਸੁਰੱਖਿਆ ਲਈ “ਰੋਲ-ਮਾਡਲ” ਦੇ ਤੌਰ ਤੇ ਵਿਕਸਤ ਕਰਨ ਸਬੰਧੀ ਕੀਤੀਆਂ ਜਾ ਰਹੀਆਂ ਸਰਗਰਮੀਆਂ ਵਾਰੇ ਜਾਣੂ ਕਰਵਾਇਆ ਗਿਆ। ਉਹਨਾਂ ਜਿਲ੍ਹੇ ਦੀ “ਰੋਡ ਸੇਫਟੀ ਅਵੇਅਰਨੈਸ ਸੋਸਾਇਟੀ” ਦੇ ਉਦੇਸ਼ਾਂ ਤੇ ਸਰਗਰਮੀਆਂ ਦੀ ਪ੍ਰਸੰਸਾ ਕੀਤੀ। ਮੀਟਿੰਗ ਵਿੱਚ ਇਹ ਵਿਚਾਰ ਉੱਭਰ ਕੇ ਸਾਹਮਣੇ ਆਇਆ ਕਿ ਸੜਕੀ ਹਾਦਸਿਆਂ ਵਿੱਚ ਕੀਮਤੀ ਜਾਨਾਂ ਬਚਾਉਣ ਲਈ ਫਸਟ-ਏਡ ਟ੍ਰੇਨਿੰਗ ਦੀ ਕਮੀ ਨੂੰ ਦੂਰ ਕਰਨ ਦੀ ਲੋੜ ਹੈ। ਰਾਜ-ਪੱਧਰੀ ਮਾਸਟਰ ਟਰੇਨਰ ਅਮਰਿੰਦਰ ਸਿੰਘ ਨੇ ਦੱਸਿਆ ਕਿ ਰੈੱਡ-ਕਰਾਸ ਵਲੋਂ ਕਰਵਾਈ ਜਾਂਦੀ ਫਸਟ-ਏਡ ਟ੍ਰੇਨਿੰਗ ਨਿਰਧਾਰਤ ਫੀਸ ਜਮ੍ਹਾਂ ਕਰਵਾਕੇ ਹਾਸਲ ਕੀਤੀ ਜਾ ਸਕਦੀ ਹੈ ਉਪ੍ਰੰਤ ਸਰਟੀਫਿਕੇਟ ਹਾਸਲ ਕੀਤਾ ਜਾ ਸਕਦਾ ਹੈ ਉਹਨਾਂ ਆਖਿਆ ਕਿ ਜਿਲ੍ਹੇ ਵਿੱਚ ਫਸਟ-ਏਡ ਟ੍ਰੇਨਿੰਗ ਕਰਵਾਉਣ ਲਈ ਰੈੱਡ ਕਰਾਸ ਵਲੋਂ ਹਰ ਤਰ੍ਹਾਂ ਸਹਿਯੋਗ ਕੀਤਾ ਜਾਵੇਗਾ। ਮੀਟਿੰਗ ਵਿੱਚ ਮਾਪਿਆਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਪਿਆਰੇ ਬੱਚਿਆਂ ਨੂੰ ਫਸਟ-ਏਡ ਟ੍ਰੇਨਿੰਗ ਹਾਸਲ ਕਰਨ ਦੀ ਪ੍ਰੇਰਨਾ ਕਰਨ ਤਾਂ ਕਿ ਜਿੱਥੇ ਉਹ ਡਰਾਈਵਿੰਗ ਲਾਇਸੈਂਸ ਪ੍ਰਾਪਤ ਕਰਨ ਵੇਲੇ ਸੜਕ ਸੁਰੱਖਿਆ ਨਿਯਮਾਂ ਦੀ ਜਾਣਕਾਰੀ ਰੱਖਦੇ ਹੋਣ ਉੱਥੇ ਫਸਟ-ਏਡ ਕਰਨਾ ਵੀ ਜਾਣਦੇ ਹੋਣ। ਇਸ ਮੌਕੇ ਟ੍ਰੇਨਿੰਗ ਪਾਰਕ ਵਿਖੇ ਪੁੱਜੀਆਂ ਮਹਿਮਾਨ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ ਗਿਆ ਅਤੇ ਸੋਸਾਇਟੀ ਵਲੋਂ ਉਹਨਾਂ ਨੂੰ ਸਨਮਾਨਿਤ ਕੀਤਾ ਗਿਆ।

*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ*

*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ* ਬੰਗਾ 01 ਅਪਰੈਲ () ਭਾਰਤੀ ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ...

ਜੀ ਆਇਆਂ ਨੂੰ WELCOME