Monday, 3 February 2025

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ 5 ਮਾਰਚ ਨੂੰ ਚੰਡੀਗੜ੍ਹ ਚੱਲੋ ਦਾ ਸੱਦਾ

  ਨਵਾਂਸ਼ਹਿਰ  3 ਫਰਵਰੀ - ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਕਮੇਟੀ ਸ਼ਹੀਦ ਭਗਤ ਸਿੰਘ ਨਗਰ ਦੀ ਦਾਣਾ ਮੰਡੀ ਨਵਾਂਸ਼ਹਿਰ ਚ ਮੀਟਿੰਗ ਹੋਈ । ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ , ਸੂਬਾ ਕਮੇਟੀ ਮੈਂਬਰ ਭੁਪਿੰਦਰ ਸਿੰਘ ਵੜੈਚ ਅਤੇ ਜ਼ਿਲ੍ਹਾ ਸਕੱਤਰ ਤਰਸੇਮ ਸਿੰਘ ਬੈਂਸ ਨੇ ਦੱਸਿਆ ਕਿ ਨਵੇਂ ਖੇਤੀ ਮੰਡੀ ਖਰੜੇ ਨੂੰ ਰੱਦ ਕਰਵਾਉਣ ਅਤੇ ਮੋਦੀ ਸਰਕਾਰ -2 ਵਲੋਂ   ਮੰਨੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਭਰਵਾਂ ਵਿਚਾਰ ਵਟਾਂਦਰਾ ਹੋਇਆ ।  ਆਗੂਆਂ ਨੇ ਕਿਹਾ ਕਿ 5 ਮਾਰਚ ਨੂੰ ਚੰਡੀਗੜ੍ਹ ਚ ਪੱਕਾ ਧਰਨਾ ਲਾਇਆ ਜਾਵੇਗਾ। ਜਿਸਦੀ ਤਿਆਰੀ ਲਈ ਪਿੰਡਾਂ ਵਿੱਚ ਕਿਸਾਨਾਂ ਅਤੇ ਕਾਸ਼ਤਕਾਰਾਂ ਦੀਆਂ ਮੀਟਿੰਗਾਂ ਅਤੇ ਰੈਲੀਆਂ ਕੀਤੀਆਂ ਜਾਣਗੀਆ ।
 ਅੱਗੇ ਉਹਨਾਂ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਫੈਸਲੇ ਅਨੁਸਾਰ 9 ਫਰਵਰੀ ਨੂੰ ਮੈਂਬਰ ਪਾਰਲੀਮੈਂਟ ਮਲਵਿੰਦਰ ਸਿੰਘ ਕੰਗ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ । ਇਸ ਮੌਕੇ ਮੰਗ ਕੀਤੀ ਕਿ ਖੇਤੀ ਮੰਡੀਕਰਨ ਨੀਤੀ ਨੂੰ ਰੱਦ ਕਰਨ ਲਈ ਕਿਸਾਨਾਂ ਦੀ ਆਵਾਜ਼ ਬਣਕੇ ਪਾਰਲੀਮੈਂਟ ਸੈਸ਼ਨ ਚ ਸਵਾਲ ਕੀਤੇ ਜਾਣ , ਤਾਂ ਕਿ ਕੇਂਦਰ ਸਰਕਾਰ ਤੇ ਦਬਾਅ ਬਣਾਇਆ ਜਾ ਸਕੇ। ਇਸ ਮੌਕੇ ਮੀਤ ਪ੍ਰਧਾਨ ਸੋਹਣ ਸਿੰਘ ਅਟਵਾਲ , ਪ੍ਰਮਜੀਤ ਸਿੰਘ ਸ਼ਹਾਬਪੁਰ , ਸੁਰਿੰਦਰ ਸਿੰਘ ਮਹਿਰਮਪੁਰ , ਜੀਵਨ ਬੇਗੋਵਾਲ , ਅਵਤਾਰ ਸਿੰਘ ਸਕੋਹਪੁਰ , ਕਰਨੈਲ ਸਿੰਘ ਉੜਾਪੜ , ਮੇਜਰ ਸਿੰਘ , ਰਾਮ ਜੀ ਦਾਸ ਸਨਾਵਾ, ਅਵਤਾਰ ਸਿੰਘ ਉੜਾਪੜ ਮੱਖਣ ਸਿੰਘ ਭਾਨਮਜਾਰਾ ਅਤੇ ਹੋਰ ਹਾਜ਼ਰ ਸਨ ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME