ਨਵਾਂਸ਼ਹਿਰ 19 ਫ਼ਰਵਰੀ - ਅਮਰੀਕਾ ਵੱਲੋਂ ਲਗਾਤਾਰ ਭਾਰਤੀਆਂ ਨੂੰ ਜਿਥੇ ਡਿਪੋਟ ਕੀਤਾ ਜਾ ਰਿਹਾ ਹੈ ਉਥੇ ਹੀ ਸਿੱਖ ਨੌਜਵਾਨਾਂ ਦੀਆਂ ਦਸਤਾਰਾਂ ਦੀ ਬੇਅਬਦੀ ਵੀ ਕੀਤੀ ਜਾ ਰਹੀ ਹੈ ਜੋ ਕਿ ਬਰਦਾਸ਼ਤ ਤੋਂ ਬਾਹਰ ਹੈ ਅਤੇ ਅਤਿ ਨਿੰਦਣਯੋਗ ਵਰਤਾਰਾ ਹੈ। ਅਮਰੀਕੀ ਰਾਸ਼ਟਰਪਤੀ ਸ਼੍ਰੀ ਡੋਨਾਲਡ ਟਰੰਪ ਦੇ ਆਦੇਸ਼ ਉਤੇ ਵਾਪਸ ਭਾਰਤ ਭੇਜੇ ਲੋਕਾਂ ਨੂੰ ਪਹਿਲਾਂ ਹੀ ਹੱਥਕੜੀਆਂ ਤੇ ਪੈਰਾਂ ਨੂੰ ਬੇੜੀਆ ਲਗਾਕੇ ਉਨ੍ਹਾਂ ਉਤੇ ਅਣਮਨੁੱਖੀ ਤਸ਼ੱਦਦ ਕੀਤਾ ਗਿਆ ਹੈ ਪਰ ਹੁਣ ਸਿੱਖ ਨੌਜਵਾਨਾਂ ਦੀਆਂ ਦਸਤਾਰਾਂ ਉਤਾਰਕੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਬਖਸ਼ੀ ਦਸਤਾਰ ਦੀ ਬੇਅਬਦੀ ਕਰਕੇ ਅਮਰੀਕਾ ਨੇ ਦੁਨੀਆ ਭਰ ਵਿੱਚ ਵੱਸਦੇ ਪੰਜਾਬੀਆਂ ਖਾਸ ਕਰਕੇ ਸਿੱਖਾਂ ਦੇ ਹਿਰਦੇ ਵਲੂੰਧਰੇ ਹਨ। ਚੇਅਰਮੈਨ ਸਤਨਾਮ ਸਿੰਘ ਜਲਵਾਹਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਿੱਖ ਨੌਜਵਾਨਾਂ ਦੀ ਦਸਤਾਰ ਦੀ ਬੇਅਬਦੀ ਬਹੁਤ ਹੀ ਨਿੰਦਣਯੋਗ ਹੈ ਅਤੇ ਅਮਰੀਕਾ ਦੌਰੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਸੰਬੰਧੀ ਡੋਨਾਲਡ ਟਰੰਪ ਨਾਲ ਗੱਲ ਕਰਨੀਂ ਚਾਹੀਦੀ ਸੀ ਪਰ ਸਾਡੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਤਾਂ ਸਿਰਫ਼ ਅੰਬਾਨੀ ਤੇ ਅੰਡਾਨੀ ਦੇ ਕਾਰੋਬਾਰ ਨੂੰ ਵਧਾਉਣ ਲਈ ਹੀ ਗੱਲਬਾਤ ਕਰਨ ਵਿੱਚ ਵਿਅਸਤ ਰਹੇ। ਅੰਬਾਨੀ ਤੇ ਅੰਡਾਨੀ ਤੋਂ ਇਲਾਵਾ ਬਾਕੀ ਦੇਸ਼ ਵਾਸੀਆਂ ਨਾਲ ਅਮਰੀਕਾ ਸਰਕਾਰ ਭਾਵੇਂ ਜੋ ਮਰਜ਼ੀ ਅਣਮਨੁੱਖੀ ਵਰਤਾਰਾ ਕਰੇ ਸਾਡੇ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਕੋਈ ਸ਼ਰਮਿੰਦਗੀ ਮਹਿਸੂਸ ਨਹੀਂ ਹੁੰਦੀ। ਚੇਅਰਮੈਨ ਸਤਨਾਮ ਸਿੰਘ ਜਲਵਾਹਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਇਸ ਬੇਅਦਬੀ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕਰਨੀ ਚਾਹੀਦੀ ਹੈ ਅਤੇ ਅਮਰੀਕਾ ਸਰਕਾਰ ਨਾਲ ਗੱਲ ਕਰਨੀ ਚਾਹੀਦੀ ਹੈ । ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਵੀ ਅਪੀਲ ਹੈ ਕਿ ਦੇਸ਼ ਦੇ ਲੋਕਾਂ ਨਾਲ ਖਾਸ ਕਰਕੇ ਸਿੱਖ ਨੌਜਵਾਨਾਂ ਨਾਲ ਜੋ ਉਨ੍ਹਾਂ ਦੀ ਦਸਤਾਰ ਉਤਾਰ ਕੇ ਬੇਅਦਬੀ ਕੀਤੀ ਜਾ ਰਹੀ ਹੈ ਉਸ ਉਤੇ ਸਖ਼ਤ ਸਟੈਂਡ ਲਿਆ ਜਾਵੇ।
Wednesday, 19 February 2025
ਅਮਰੀਕਾ ਵੱਲੋਂ 'ਦਸਤਾਰ' ਦੀ ਕੀਤੀ ਜਾ ਰਹੀ ਬੇਅਦਬੀ ਅਤਿ ਨਿੰਦਣਯੋਗ:- ਚੇਅਰਮੈਨ ਸਤਨਾਮ ਸਿੰਘ ਜਲਵਾਹਾ

By
EDITER
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...