ਨਵਾਂਸ਼ਹਿਰ 14 ਫਰਵਰੀ - ਨੌਜਵਾਨ ਸਪੋਰਟਸ ਵੈਲਫੇਅਰ ਕਲੱਬ ਸਾਹਲੋਂ ਵਲੋਂ ਸਾਲਾਨਾ ਫੁੱਟਬਾਲ ਟੂਰਨਾਮੈਂਟ ਮਿਤੀ 12 ਫਰਵਰੀ ਤੋਂ 16 ਫਰਵਰੀ ਤੱਕ ਕਰਵਾਇਆ ਜਾ ਰਿਹਾ ਹੈ ।ਜਿਸ ਦਾ ਉਦਘਾਟਨ ਸਰਪੰਚ ਹਰਮੇਸ਼ ਭਾਰਤੀ ਨੇ ਕੀਤਾ। ਅੱਜ ਮੈਚ ਦੇ ਦੂਸਰੇ ਦਿਨ ਖਿਡਾਰੀਆਂ ਨੂੰ ਅਸ਼ੀਰਵਾਦ ਦੇਣ ਲਈ ਜਸਵੰਤ ਸਿੰਘ ਭੱਟੀ ਪ੍ਰਧਾਨ ਵਾਤਾਵਰਣ ਸੰਭਾਲ ਸੁਸਾਇਟੀ ਨਵਾਂਸ਼ਹਿਰ ਪਹੁੰਚੇ ਜਿਨ੍ਹਾਂ ਨੇ ਕਲੱਬ ਨੂੰ ਵਧਾਈ ਦਿੱਤੀ ਅਤੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ। ਉਨ੍ਹਾਂ ਨੇ ਖਿਡਾਰੀਆਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਖੇਡਾਂ ਨਾਲ ਸਰੀਰ ਤੰਦਰੁਸਤ ਰਹਿੰਦਾ ਹੈ ਅਤੇ ਦਿਮਾਗ ਚੁਸਤ ਹੁੰਦਾ ਹੈ। ਅੱਜ ਦਾ ਫੁੱਟਬਾਲ ਮੈਚ ਪਿੰਡ ਕਾਹਮਾ ਤੇ ਰਹੀਮਪੁਰ ਖੁਰਦ ਵਿਚਕਾਰ ਹੋਇਆ ਜਿਸ ਵਿੱਚ ਕਾਹਮਾ 4-0 ਨਾਲ ਜੇਤੂ ਰਿਹਾ। ਦੂਸਰਾ ਮੈਚ ਨਡਾਲੋਂ ਤੇ ਰਾਮ ਰਾਏਪੁਰ ਦਰਮਿਆਨ ਹੋਇਆ ਜਿਸ ਵਿਚ ਨਡਾਲੋਂ ਦੀ ਟੀਮ ਨੇ ਦੋ ਇੱਕ ਨਾਲ ਜਿੱਤ ਪ੍ਰਾਪਤ ਕੀਤੀ। ਇਸ ਮੌਕੇ ਤੇ ਕਲੱਬ ਦੇ ਪ੍ਰਧਾਨ ਇੰਦਰਜੀਤ ਸਿੰਘ, ਸਕੱਤਰ ਰਣਜੀਤ ਸਿੰਘ,ਪੰਚ ਜਸਵਿੰਦਰ ਸਿੰਘ, ਖਜਾਨਚੀ ਕਰਨਜੀਤ ਸਿੰਘ, ਮੈਂਬਰ ਲਵਪ੍ਰੀਤ ਸਿੰਘ, ਰਾਜੇਸ਼ ਕੁਮਾਰ, ਗੁਰਸ਼ਰਨ ਸਿੰਘ, ਪੰਚ ਇੰਦਰਪਾਲ, ਸਤਨਾਮ ਸਿੰਘ ਭੱਟੀ, ਸੰਤੋਖ ਸਿੰਘ, ਪਰਮਿੰਦਰ ਸਿੰਘ, ਕੁਲਦੀਪ ਸਿੰਘ ਭੱਟੀ, ਗੁਰਵਿੰਦਰ ਸਿੰਘ ਭੱਟੀ ਹਾਜ਼ਰ ਸਨ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...