ਨਵਾਂਸ਼ਹਿਰ 9 ਫਰਵਰੀ - ਵਾਤਾਵਰਨ ਸੰਭਾਲ ਸੁਸਾਇਟੀ ਰਜਿ: ਨਵਾਂ ਸ਼ਹਿਰ ਵੱਲੋਂ ਬਾਰਾਂਦਰੀ ਗਾਰਡਨ ਨਵਾਂਸ਼ਹਿਰ ਵਿਖੇ ਵੱਖ ਵੱਖ ਤਰ੍ਹਾਂ ਦੇ 11 ਬੂਟੇ ਲਾ ਕੇ ਸ੍ਰੀ ਗੁਰੂ ਹਰ ਰਾਇ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ। ਜਿਸ ਵਿੱਚ ਲੈਗਜ ਸੋਨੀਆ, ਹਾਈ ਵਿਸਕਿਸ, ਸਿਲਵਰ ਔਕ ਅਤੇ ਬੋਤਲ ਬਰਸ਼ ਦੇ ਪੌਦੇ ਲਗਾਏ ਗਏ। ਸੁਸਾਇਟੀ ਦੇ ਪ੍ਰਧਾਨ ਜਸਵੰਤ ਸਿੰਘ ਭੱਟੀ ਤੇ ਜਨਰਲ ਸਕੱਤਰ ਤਰਲੋਚਨ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਹਰ ਰਾਇ ਸਾਹਿਬ ਜੀ ਨੇ ਆਪਣੇ ਜੀਵਨ ਕਾਲ ਦੇ ਦੌਰਾਨ ਅਨੇਕਾਂ ਰੁੱਖ ਲਗਾਏ ਅਤੇ ਉਨਾਂ ਦਾ ਪਾਲਣ ਪੋਸ਼ਣ ਵੀ ਕੀਤਾ। ਉਨ੍ਹਾਂ ਨੇ ਮੈਡੀਸਨ ਪੌਦੇ ਵੀ ਲਗਾਏ ਉਨ੍ਹਾਂ ਨੇ ਸਮੂਹ ਸੰਗਤ ਨੂੰ ਪੌਦੇ ਲਗਾਉਣ ਲਈ ਪ੍ਰੇਰਿਤ ਵੀ ਕੀਤਾ ਤੇ ਰੁੱਖਾ ਦੇ ਲਾਭਾਂ ਦੀ ਜਾਣਕਾਰੀ ਸਾਂਝੀ ਵੀ ਕੀਤੀ। ਸੁਸਾਇਟੀ ਦੇ ਮੈਂਬਰ ਰੇਸ਼ਮ ਸਿੰਘ ਅਤੇ ਲਲਿਤ ਸ਼ਰਮਾ ਨੇ ਦੱਸਿਆ ਕਿ ਗੁਰੂ ਸਾਹਿਬ ਮੈਡੀਸਨ ਪੌਦਿਆਂ ਤੋਂ ਦਵਾਈਆਂ ਤਿਆਰ ਕਰਦੇ ਸਨ ਅਤੇ ਲੋੜਵੰਦ ਰੋਗੀਆਂ ਨੂੰ ਰੋਗ ਮੁਕਤ ਕਰਦੇ ਸਨ। ਸਾਡੇ ਬੇਸ਼ੁਮਾਰ ਤੀਰਥ ਅਸਥਾਨ ਰੁੱਖਾਂ ਦੇ ਰਿਣੀ ਹਨ ਪੰਜਾਬ ਦਾ ਕੋਈ ਵਿਰਲਾ ਹੀ ਗੁਰਧਾਮ ਹੋਵੇਗਾ ਜਿਸ ਦਾ ਸਬੰਧ ਕਿਸੇ ਰੁੱਖ ਨਾਲ ਨਾ ਹੋਵੇ।ਇਸ ਲਈ ਸਾਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ। ਇਸ ਮੌਕੇ ਸੋਸਾਇਟੀ ਦੇ ਨਰਿੰਦਰ ਸ਼ਰਮਾ, ਲਲਿਤ ਸ਼ਰਮਾ, ਰੇਸ਼ਮ ਸਿੰਘ, ਤਰਲੋਚਨ ਸਿੰਘ, ਜਸਵੰਤ ਸਿੰਘ ਭੱਟੀ, ਅਰੁਨ ਬਾਲੀ, ਰਾਜਿੰਦਰ ਸਿੰਘ ਬੰਟੀ ਅਤੇ ਠੇਕੇਦਾਰ ਦੀਪਕ ਚੌਧਰੀ ਹਾਜ਼ਰ ਸਨ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...