ਨਵਾਂਸ਼ਹਿਰ 16 ਮਾਰਚ- ਨਵਾਂ ਸ਼ਹਿਰ ਵਿਖੇ ਰਾਹੋਂ ਰੋਡ ਤੇ ਵਾਤਾਵਰਨ ਸੰਭਾਲ ਸੇਵਾ ਸੋਸਾਇਟੀ ਵੱਲੋਂ ਪੰਜ ਬੂਟੇ ਲਗਾ ਕੇ ਸਿੱਖ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ। ਇਸ ਮੌਕੇ ਸੋਸਾਈਟੀ ਪ੍ਰਧਾਨ ਜਸਵੰਤ ਸਿੰਘ ਭੱਟੀ ਤੇ ਰੇਸ਼ਮ ਸਿੰਘ ਨੇ ਦੱਸਿਆ ਕਿ ਸਿੱਖਾਂ ਦੇ ਸੱਤਵੇਂ ਗੁਰੂ ਸ੍ਰੀ ਗੁਰੂ ਹਰ ਰਾਏ ਸਾਹਿਬ ਜੀ ਦੁਆਰਾ ਸਿੱਖ ਸੰਗਤਾਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਤੇ ਜੜ੍ਹੀ ਬੂਟੀਆਂ ਜੋ ਕਿ ਇਲਾਜ ਲਈ ਕੰਮ ਆਉਂਦੀਆਂ ਸਨ ਲਈ ਉਪਦੇਸ਼ ਦਿੱਤਾ। ਗੁਰੂ ਸਾਹਿਬਾਨ ਜੜੀ ਬੂਟਿਆਂ ਦੁਆਰਾ ਬਿਮਾਰ ਲੋਕਾਂ ਦਾ ਇਲਾਜ ਵੀ ਕਰਦੇ ਸਨ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵੱਧ ਤੋਂ ਵੱਧ ਰੁੱਖ ਲਗਾ ਕੇ ਉਹਨਾਂ ਦੀ ਸਾਂਭ ਸੰਭਾਲ ਕਰਨੀ ਚਾਹੀਦੀ ਹੈ ਅਤੇ ਜਲ ਦੀ ਇੱਕ ਇੱਕ ਬੂੰਦ ਬਚਾਉਣੀ ਚਾਹੀਦੀ ਹੈ ਪਲਾਸਟਿਕ ਦੀ ਵਰਤੋਂ ਘੱਟ ਕਰਨੀ ਚਾਹੀਦੀ ਹੈ। ਸੁਸਾਇਟੀ ਸਕੱਤਰ ਗੁਰਵਿੰਦਰ ਸਿੰਘ ਅਤੇ ਚੰਦਰ ਮੋਹਨ ਰਾਜਨ ਅਰੋੜਾ ਨੇ ਵੱਧ ਰਹੇ ਪ੍ਰਦੂਸ਼ਣ ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਦਿਨ ਪ੍ਰਤੀ ਦਿਨ ਵਧ ਰਿਹਾ ਪ੍ਰਦੂਸ਼ਣ ਮਨੁੱਖ ਲਈ ਘਾਤਕ ਸਿੱਧ ਹੋ ਰਿਹਾ ਹੈ। ਜਿਸ ਦਾ ਪ੍ਰਭਾਵ ਮਨੁੱਖ ਤੇ ਜੀਵ ਜੰਤੂਆਂ ਤੇ ਪੈ ਰਿਹਾ ਹੈ ਉਹਨਾਂ ਕਿਹਾ ਕਿ ਉਹ ਸਮਾਂ ਦੂਰ ਨਹੀਂ ਜਦੋਂ ਲੋਕ ਸ਼ੁੱਧ ਹਵਾ ਪਾਣੀ ਅਤੇ ਵਾਤਾਵਰਨ ਲਈ ਤਰਸਣਗੇ। ਪਾਣੀ ਦਾ ਪੱਧਰ ਲਗਾਤਾਰ ਘਟਤਾ ਜਾ ਰਿਹਾ ਹੈ ਤੇ ਪ੍ਰਦੂਸ਼ਣ ਦਾ ਪੱਧਰ ਲਗਾਤਾਰ ਵੱਧਦਾ ਜਾ ਰਿਹਾ ਉਨ੍ਹਾਂ ਕਿਹਾ ਕਿ ਪੰਜਾਬ ਲਗਾਤਾਰ ਵਾਤਾਵਰਨ ਤੇ ਚਲਦਿਆਂ ਖਤਰਨਾਕ ਪੱਧਰ ਵੱਲ ਵੱਧਦਾ ਜਾ ਰਿਹਾ ਹੈ। ਇਸ ਮੌਕੇ ਸਤਿੰਦਰ ਸਿੰਘ ਡਾਕਟਰ ਜੇਡੀ ਵਰਮਾ ਹਾਲ ਹਾਜ਼ਰ ਸਨ!
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...