ਨਵਾਂਸ਼ਹਿਰ 4 ਮਾਰਚ- ਉਘੇ ਕਾਰੋਬਾਰੀ,ਸਮਾਜ ਸੇਵਕ ਅਤੇ ਲੰਗੜੋਆ ਦੇ ਵਸਨੀਕ ਦਾਨੀ ਸੱਜਣ ਠੇਕੇਦਾਰ ਸਵਰਨ ਸਿੰਘ ਨੇ ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਦੇ ਵਿਦਿਆਰਥੀਆਂ ਨੂੰ ਆਪਣੀ ਕਿਰਤ ਕਮਾਈ ਵਿੱਚੋਂ ਇੱਕੀ ਹਜ਼ਾਰ ਰੁਪਏ ਦੀ ਰਾਸ਼ੀ ਦਾਨ ਵਜੋਂ ਦਿੱਤੀ ਗਈ ਅਤੇ ਇਸ ਤੋਂ ਇਲਾਵਾ ਸਕੂਲ ਦੇ ਸਲਾਨਾ ਸਮਾਗਮ ਦੌਰਾਨ ਬੱਚਿਆਂ ਦੀ ਹੌਸਲਾ ਅਫਜਾਈ ਲਈ 5100 ਦੀ ਰਾਸ਼ੀ ਭੇਂਟ ਕੀਤੀ ਠੇਕੇਦਾਰ ਸਵਰਨ ਸਿੰਘ ਨੇ ਆਪਣੇ ਸੰਦੇਸ਼ ਵਿੱਚ ਬੱਚਿਆਂ ਨੂੰ ਵੱਧ ਤੋਂ ਵੱਧ ਪੜ੍ਹਾਈ ਕਰਕੇ ਵਧੀਆ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕਿ ਉਹ ਬੱਚਿਆਂ ਤੇ ਸੰਸਥਾ ਦੀ ਬਿਹਤਰੀ ਲਈ ਹਮੇਸ਼ਾਂ ਤਤਪਰ ਰਹਿਣਗੇ।ਇਸ ਮੌਕੇ ਪੀ ਐਮ ਸ੍ਰੀ ਸਕੂਲ ਦੇ ਪ੍ਰਿੰਸੀਪਲ ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ ਨੇ ਠੇਕੇਦਾਰ ਸਵਰਨ ਸਿੰਘ ਦਾ ਧੰਨਵਾਦ ਕੀਤਾ ਅਤੇ ਉਹਨਾਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਵਾਈਸ ਪ੍ਰਿੰਸੀਪਲ ਗੁਨੀਤ, ਰੇਖਾ ਜਨੇਜਾ, ਪ੍ਰਦੀਪ ਕੌਰ, ਪਰਮਿੰਦਰ ਕੌਰ ਪਰਵਿੰਦਰ ਕੌਰ, ਰਜਨੀ ਬਾਲਾ, ਨੀਰਜ ਬਾਲੀ, ਕਲਪਨਾ ਬੀਕਾ, ਜਸਵਿੰਦਰ ਕੌਰ, ਕਮਲਜੀਤ ਕੌਰ, ਬਰਿੰਦਰ ਕੌਰ, ਦਲਜੀਤ ਸਿੰਘ, ਮਨਮੋਹਨ ਸਿੰਘ, ਮੀਨਾ ਰਾਣੀ, ਸ਼ੁਸ਼ੀਲ ਕੁਮਾਰ, ਸੁਮੀਤ ਸੋਢੀ,ਹਰਿੰਦਰ ਸਿੰਘ ਆਦਿ ਤੋਂ ਇਲਾਵਾ ਸਕੂਲ ਦੇ ਵਿਦਿਆਰਥੀ ਹਾਜ਼ਰ ਸਨ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...