ਬੰਗਾ/ਮੇਹਲੀ 16 ਮਾਰਚ- ਬਸਪਾ ਸੁਪਰੀਮੋ ਭੈਣ ਕੁਮਾਰੀ ਮਾਇਆਵਤੀ ਸਾਬਕਾ ਮੁੱਖ ਮੰਤਰੀ ਉਤਰ ਪ੍ਰਦੇਸ਼ ਵਲੋਂ ਪੰਜਾਬ ਵਿੱਚ ਬਸਪਾ ਦੇ ਸੰਗਠਨ ਨੂੰ ਪਿਛਲੇ ਸਮੇਂ ਤੋਂ ਦੇਖ ਰਹੇ ਰਣਧੀਰ ਸਿੰਘ ਬੈਨੀਪਾਲ ਨੂੰ ਨੈਸ਼ਨਲ ਕੋਆਰਡੀਨੇਟਰ ਬਣਾਉਣ ਬਾਅਦ ਪਹਿਲੀ ਵਾਰ ਪੰਜਾਬ ਬੰਗਾ ਹਲਕੇ ਵਿੱਚ ਪਹੁੰਚਣ ਤੇ ਬਸਪਾ ਪੰਜਾਬ ਦੇ ਸੂਬਾਈ ਆਗੂ ਪ੍ਰਵੀਨ ਬੰਗਾ ਜੋਨ ਇੰਚਾਰਜ ਲੁਧਿਆਣਾ ਦੀ ਅਗਵਾਈ ਮੇਹਲੀ ਬਾਈਪਾਸ ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕਰਦੇ ਹੋਏ ਪੰਜਾਬ ਦੇ ਕੇਂਦਰੀ ਕੋਆਰਡੀਨੇਟਰ ਵਿਪਲ ਕੁਮਾਰ, ਪੰਜਾਬ ਇੰਚਾਰਜ ਡਾ. ਨਛੱਤਰ ਪਾਲ ਵਿਧਾਇਕ ਨਵਾਂਸ਼ਹਿਰ ਅਤੇ ਅਜੀਤ ਸਿੰਘ ਭੈਣੀ ਦੀ ਹਾਜ਼ਰੀ ਵਿੱਚ ਸਨਮਾਨ ਕੀਤਾ ਤੇ ਬਸਪਾ ਸੁਪਰੀਮੋ ਭੈਣ ਕੁਮਾਰੀ ਮਾਇਆਵਤੀ ਦਾ ਹਾਰਦਿਕ ਧੰਨਵਾਦ ਕੀਤਾ । ਉਹਨਾਂ ਨੇ ਕਿਹਾ ਕਿ ਦੇਸ਼ ਵਿਚ ਮਾਨਵੀ ਅਧਿਕਾਰਾਂ ਦੀ ਪ੍ਰਾਪਤੀ ਲਈ ਸੰਘਰਸ਼ ਕਰਨ ਵਾਲੇ ਸਾਹਿਬ ਸ੍ਰੀ ਕਾਂਸ਼ੀ ਰਾਮ ਵਲੋਂ ਦੇਸ਼ ਵਿਚ ਬਣਾਈ ਸਿਰਮੌਰ ਪਾਰਟੀ ਬਸਪਾ ਦੇ ਅੰਦੋਲਨ ਨਾਲ ਹੀ ਬਹੁਜਨ ਸਮਾਜ ਨੂੰ ਦੇਸ਼ ਦਾ ਸ਼ਾਸਕ ਬਣਾਇਆ ਜਾ ਸਕਦਾ ਹੈ। ਇਸ ਮੌਕੇ ਤੇ ਮੁਹਾਲੀ ਜੋਨ ਇੰਚਾਰਜ ਠੇਕੇਦਾਰ ਹਰਭਜਨ ਸਿੰਘ ਬਜਹੇੜੀ, ਬਸਪਾ ਦੇ ਸੂਬਾਈ ਆਗੂ ਰਾਜਾ ਰਜਿੰਦਰ ਸਿੰਘ ਨਨਹੇੜੀ, ਜਿਲਾ ਸਕੱਤਰ ਵਿਜੇ ਕੁਮਾਰ ਗੁਣਾਚੌਰ, ਹਲਕੇ ਦੇ ਉਪ ਪ੍ਰਧਾਨ ਅਸ਼ੋਕ ਕੁਮਾਰ ਸਾਬਕਾ ਸਰਪੰਚ ਖੋਥੜਾਂ, ਡਾ ਜਸਵੀਰ ਚਾਹਲ ਸਾਬਕਾ ਹਲਕਾ ਪ੍ਰਧਾਨ ਬੰਗਾ, ਜਗਤਾਰ ਸਿੰਘ ਰਿਟਾਇਰ ਸਬ ਇੰਸਪੈਕਟਰ ਪੰਜਾਬ ਪੁਲੀਸ, ਮੇਵਾ ਸਿੰਘ ਸਾਬਕਾ ਸਰਪੰਚ ਚਕਰਾਮੂ ਰਿਟਾਇਰ ਬੈਂਕ ਮੈਨੇਜਰ ਮਹਿੰਦਰ ਪਾਲ ਜੀ ਸਟੂਡੈਂਟ ਆਗੂ ਅਮਿਤ ਬੰਗਾ, ਵਿਜੇ ਕੁਮਾਰ , ਪੰਕਜ ਬੰਗਾ ਤੋ ਇਲਾਵਾ ਸਾਥੀ ਹਾਜਰ ਸਨ ਰਣਧੀਰ ਸਿੰਘ ਬੈਨੀਪਾਲ ਜੀ ਤੇ ਬਸਪਾ ਲੀਡਰਸ਼ਿਪ ਫਗਵਾੜਾ ਪੰਜਾਬ ਸੰਭਾਲੋ ਰੈਲੀ ਨੂੰ ਸੰਬੋਧਨ ਕਰਨ ਲਈ ਪੁੱਜੇ ਸਨ
ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ
ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਰਕਾਰੀ ਪ੍ਰਾਇਮਰੀ ਸਕੂਲ ਮਹਿੰਦੀਪੁਰ ਨੂੰ ਇਨਵਰਟਨ ਕੀਤਾ ਦਾਨ ਨਵਾਂਸ਼ਹਿਰ 3 ਮਈ - ਐਸਐਮਸੀ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਜੀ ਲੰਬਰਦਾਰ ਦੀ ਪ੍ਰੇਰਨਾ ਸਦਕ...