Tuesday, 29 April 2025

ਖੂਨਦਾਨ ਲਹਿਰ ਦੇ ਮੋਢੀ ਸਮਾਜ ਸੇਵੀ ਸ੍ਰੀ ਪੁਸ਼ਪ ਰਾਜ ਕਾਲੀਆ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ ਹੋਇਆ

ਖੂਨਦਾਨ ਲਹਿਰ ਦੇ ਮੋਢੀ ਸਮਾਜ ਸੇਵੀ ਸ੍ਰੀ ਪੁਸ਼ਪ ਰਾਜ ਕਾਲੀਆ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ ਹੋਇਆ
ਨਵਾਂਸ਼ਹਿਰ 29 ਅਪਰੈਲ -  ਕਰੀਬ 35 ਸਾਲ ਪਹਿਲਾਂ ਇਲਾਕੇ ਵਿੱਚ ਖੂਨਦਾਨ ਦੀ ਮਹਾਨਤਾ ਸਬੰਧੀ  ਜਾਗਰੂਕਤਾ ਲਹਿਰ ਕਾਇਮ ਕਰਨ ਹਿੱਤ ਸਥਾਨਕ ਸਮਾਜ ਸੇਵਕਾਂ ਦੀ ਇੱਕ ਟੀਮ ਨੇ ਇਹ ਮਹਾਨ ਸੇਵਾ ਕਾਰਜ ਨੂੰ ਆਪਣੇ ਹੱਥੀਂ ਲਿਆ ਅਤੇ  ਸਥਾਨਕ ਰਾਹੋਂ ਰੋਡ ਤੇ ਬੀ.ਡੀ.ਸੀ. ਬਲੱਡ ਸੈਂਟਰ (ਬਲੱਡ ਡੋਨਰਜ਼ ਕੌਂਸਲ) ਦਾ ਨਿਰਮਾਣ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਹੋਇਆ । ਇਸ ਦਾ ਉਦਘਾਟਨ ਭਗਤ ਪੂਰਨ ਸਿੰਘ (ਬਾਨੀ ਪਿੰਗਲਵਾੜਾ) ਨੇ ਆਪਣੇ ਕਰ ਕਮਲਾਂ ਨਾਲ 1992 ਦੀ ਵਿਸਾਖੀ ਦੇ ਮੌਕੇ ਕੀਤਾ। ਇਸ ਲਹਿਰ ਦੇ ਮੋਢੀ ਸਮਾਜ ਸੇਵੀਆਂ ਵਿੱਚੋਂ ਇੱਕ ਸ੍ਰੀ ਪੁਸ਼ਪ ਰਾਜ ਕਾਲੀਆ ਜੋ ਪਿਛਲੇ ਦਿਨੀਂ ਸਰੀਰਕ ਤੌਰ 'ਤੇ ਵਿਛੋੜਾ ਦੇ ਗਏ ਸਨ ਦੇ ਨਮਿਤ  ਸ਼ਰਧਾਂਜਲੀ ਸਮਾਗਮ  ਬਲੱਡ ਡੋਨਰਜ਼ ਕੌਂਸਲ ਦੇ ਸਹਿਯੋਗ ਨਾਲ ਸ੍ਰੀ ਵਿਸ਼ਵਕਰਮਾ ਮੰਦਰ ਨਵਾਂਸ਼ਹਿਰ ਵਿਖੇ ਆਯੋਜਿਤ ਕੀਤਾ ਗਿਆ । ਸਮਾਗਮ ਵਿੱਚ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਬੁਲਾਰਿਆਂ ਨੇ ਦੱਸਿਆ ਗਿਆ ਕਿ  ਸ੍ਰੀ ਪੁਸ਼ਪ ਰਾਜ ਕਾਲੀਆ ਸੰਸਥਾ ਦੇ ਮੋਢੀ ਅਹੁਦੇਦਾਰ ਰਹੇ, ਇਹ ਸੰਸਥਾ ਹੁਣ ਤੱਕ 373 ਪ੍ਰੇਰਕਾਂ ਰਾਹੀਂ 1813 ਖ਼ੂਨਦਾਨ ਕੈਂਪ ਤੇ 700 ਮੁਫਤ ਬਲੱਡ ਗਰੁਪਿੰਗ ਕੈਂਪ ਆਯੋਜਿਤ ਕਰ ਚੁੱਕੀ ਹੈ । ਦਿਨ ਰਾਤ 24 ਘੰਟੇ ਖੂਨਦਾਨ ਸੇਵਾ ਹਿੱਤ ਚੱਲ ਰਹੇ ਖੂਨਦਾਨ ਭਵਨ ਵਿੱਚ ਦੋ ਡਾਕਟਰ ਅਤੇ 34  ਮੁਲਾਜਮ ਲੋੜਵੰਦਾਂ ਦੀ ਸੇਵਾ ਨੂੰ ਸਮਰਪਿਤ ਰਹਿੰਦੇ ਹਨ।  ਅੱਜ ਦੇ ਸ਼ਰਧਾਂਜਲੀ ਸਮਾਗਮ ਵਿੱਚ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਤੋਂ ਇਲਾਵਾ ਅਵਤਾਰ ਸਿੰਘ ਕਰੀਮਪੁਰੀ, ਲਲਿਤ ਮੋਹਨ ਪਾਠਕ ਬੱਲੂ ਹਲਕਾ ਇੰਚਾਰਜ ਆਮ ਆਦਮੀ ਪਾਰਟੀ, ਸਾਬਕਾ ਵਿਧਾਇਕ ਬੀਬੀ ਗੁਰਇਕਬਾਲ ਕੌਰ ਬੱਬਲੀ, ਅੰਗਦ ਸਿੰਘ ਨਵਾਂਸ਼ਹਿਰ ਸਾਬਕਾ ਵਿਧਾਇਕ, ਹਰਮੇਸ਼ ਪੁਰੀ ਜ਼ਿਲ੍ਹਾ ਪ੍ਰਧਾਨ, ਜੀ.ਐਸ.ਚਾਵਲਾ ਸੂਬਾਈ ਜਨਰਲ ਸਕੱਤਰ ਕੈਮਿਸਟ ਐਸੋਸੀਏਸ਼ਨ, ਭਾਗ ਸਿੰਘ ਸਾਬਕਾ ਸੂਬਾਈ ਡਰੱਗ ਕੰਟਰੋਲਰ ਪੰਜਾਬ, ਸਤਬੀਰ ਸਿੰਘ ਪੱਲੀ ਝਿੱਕੀ ਹਲਕਾ ਇੰਚਾਰਜ ਕਾਂਗਰਸ ਕਮੇਟੀ ਬੰਗਾ, ਡਾ.ਕਮਲ, ਮੱਖਣ ਸਿੰਘ ਗਰੇਵਾਲ, ਗੁਰਮੁੱਖ ਨੌਰਥ ਮੀਤ ਪ੍ਰਧਾਨ ਨਗਰ ਕੌਂਸਲ, ਬੀ ਡੀ ਸੀ ਵਲੋਂ ਐਸ ਕੇ ਸਰੀਨ ਪ੍ਰਧਾਨ, ਜੇ ਐਸ ਗਿੱਦਾ ਸਕੱਤਰ, ਪ੍ਰਵੇਸ਼ ਕੁਮਾਰ ਵਿੱਤ ਸਕੱਤਰ, ਡਾ.ਅਜੇ ਬੱਗਾ, ਸੁਰਿੰਦਰ ਕੌਰ ਤੂਰ, ਨੋਬਲ ਸਰੀਨ ਐਡਵੋਕੇਟ, ਸ੍ਰੀਮਤੀ ਨੀਲਮ ਕੌਸ਼ਲ, ਮਨਮੀਤ ਸਿੰਘ ਮੈਨੇਜਰ, ਨਰਿੰਦਰ ਸਿੰਘ ਭਾਰਟਾ, ਰੋਡ ਸੇਫਟੀ ਸੰਸਥਾ ਵਲੋਂ ਨਰਿੰਦਰਪਾਲ ਤੂਰ, ਪ੍ਰਿੰਸੀਪਲ ਬਿਕਰਮਜੀਤ ਸਿੰਘ, ਲਤਾ ਨੇਗੀ, ਓਮ ਪ੍ਰਕਾਸ਼ ਸ਼ਰਮਾ, ਚਮਨ ਸਿੰਘ ਡਾਇਰੈਕਟਰ ਨਸ਼ਾ ਮੁਕਤੀ ਕੇਂਦਰ, ਸ੍ਰੀ ਯੋਗੇਸ਼ ਕੁਮਾਰ, ਪ੍ਰਮੋਦ ਭਾਰਤੀ, ਅਮਿਤ ਸ਼ਰਮਾ, ਵਿਵੇਕ ਮਾਰਕੰਡਾ, ਜਸਬੀਰ ਸਿੰਘ ਨੂਰਪੁਰ, ਦੀਦਾਰ ਸਿੰਘ ਸ਼ੇਤਰਾ, ਹਰਮਿੰਦਰ ਪਿੰਟੂ, ਗੁਰਚਰਨ ਅਰੋੜਾ, ਪ੍ਰਦੀਪ ਭਨੋਟ, ਡਾ.ਜੇ.ਡੀ.ਵਰਮਾ, ਰਤਨ ਲਾਲ ਜੈਨ, ਮਨੋਹਰ ਲਾਲ, ਡਾ.ਅਵਤਾਰ ਸਿੰਘ, ਵਾਸਦੇਵ ਪ੍ਰਦੇਸੀ, ਸ੍ਰੀ ਰਮਨ ਕੁਮਾਰ ਸੀਨੀਅਰ ਸਿਟੀਜਨ, ਸੁਰਿੰਦਰ ਤ੍ਰਿਪਾਠੀ, ਜਤਿੰਦਰਪਾਲ ਸਿੰਘ ਕਲੇਰ, ਪ੍ਰਮਿੰਦਰ ਸਿੰਘ ਕਲਸੀ, ਸਮੂਹ ਬੀ ਡੀ ਸੀ ਸਟਾਫ, ਇਲਾਕੇ ਦੀਆਂ ਧਾਰਮਿਕ, ਸਮਾਜਿਕ ਸੰਸਥਾਵਾਂ ਦੇ ਕਾਰਕੁੰਨ ਅਤੇ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਹਾਜ਼ਰ ਸਨ। ਇਸ ਮੌਕੇ ਕਾਲੀਆ ਪਰਿਵਾਰ ਵਿਚੋਂ  ਮੈਡਮ ਰਜਨੀ ਕਾਲੀਆ, ਭਰਾ ਮਨੋਰੰਜਨ ਕਾਲੀਆ,  ਰੀਤੂ ਕਾਲ੍ਹੀਆ, ਸਾਦਣਾ ਸ਼ਰਮਾ , ਮੁਕੇਸ਼ ਸ਼ਰਮਾ, ਮਿਨਾਕਸ਼ੀ ਸ਼ਰਮਾ, ਦੀਪਤੀ, ਯੁਵਰਾਜ, ਤਨਵੀ, ਓਮਸੀ ਤੇ ਨਵਦੀਪ ਸਿੰਘ ਢਿੱਲੋਂ ਵੀ ਹਾਜ਼ਰ ਸਨ। ਇਸ ਮੌਕੇ ਸ੍ਰੀ ਅਵਤਾਰ ਸਿੰਘ ਕਰੀਮਪੁਰੀ ਨੇ ਪੁੱਜੀਆਂ ਸੰਗਤਾਂ ਦਾ ਧੰਨਵਾਦ ਕੀਤਾ।

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀਆਂ ਮੰਡੀਆਂ ਵਿਚ ਨਾਲੋਂ-ਨਾਲ ਵਿਕ ਰਹੀ ਹੈ ਕਣਕ

ਹੁਣ ਤੱਕ ਪਹੁੰਚੀ ਸਾਰੀ 225430 ਮੀਟ੍ਰਿਕ ਟਨ ਕਣਕ ਦੀ ਕੀਤੀ ਗਈ ਖ਼ਰੀਦ
ਕਿਸਾਨਾਂ ਨੂੰ ਖ਼ਰੀਦੀ ਫ਼ਸਲ ਦੀ 527.12 ਕਰੋੜ ਰੁਪਏ ਦੀ ਕੀਤੀ ਗਈ ਅਦਾਇਗੀ
ਨਵਾਂਸ਼ਹਿਰ, 29 ਅਪ੍ਰੈਲ :     ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀਆਂ ਮੰਡੀਆਂ ਵਿਚ ਕਿਸਾਨਾਂ ਵੱਲੋਂ ਲਿਆਂਦੀ ਜਾ ਰਹੀ ਕਣਕ ਦੀ ਨਾਲੋਂ-ਨਾਲ ਖਰੀਦ ਹੋ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿਚ 15004 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿਚ ਹੁਣ ਤੱਕ ਪਹੁੰਚੀ ਸਾਰੀ 225430 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਪਨਗਰੇਨ ਵੱਲੋਂ 56078 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 55792 ਮੀਟ੍ਰਿਕ ਟਨ, ਪਨਸਪ ਵੱਲੋਂ 54786 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 34797 ਮੀਟ੍ਰਿਕ ਟਨ, ਐਫ.ਸੀ.ਆਈ ਵੱਲੋਂ 18478 ਮੀਟ੍ਰਿਕ ਟਨ ਅਤੇ ਵਪਾਰੀਆਂ ਵੱਲੋਂ 5499 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਖ਼ਰੀਦੀ ਫ਼ਸਲ ਦੀ 527.12 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਣਕ ਦੇ ਖ਼ਰੀਦ ਸੀਜ਼ਨ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ ਲਈ ਸਾਰੀਆਂ ਮੰਡੀਆਂ ਵਿਚ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਲਿਫਟਿੰਗ ਦੇ ਕੰਮ ਵਿਚ ਵੀ ਤੇਜ਼ੀ ਆਈ ਹੈ ਅਤੇ ਇਸ ਸਬੰਧੀ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁਚਾਰੂ ਅਤੇ ਨਿਰਵਿਘਨ ਖ਼ਰੀਦ ਲਈ ਸੁੱਕੀ ਕਣਕ ਹੀ ਮੰਡੀਆਂ ਵਿੱਚ ਲੈ ਕੇ ਆਉਣ ਅਤੇ ਕਣਕ ਦੇ ਨਾੜ ਅਤੇ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ।

ਢਾਹਾਂ ਕਲੇਰਾਂ ਹਸਪਤਾਲ ਦੇ ਡਾ. ਵਿਵੇਕ ਗੁੰਬਰ ਨੇ ਮੌਤ ਨਾਲ ਜੂਝ ਰਹੇ 62 ਸਾਲਾ ਵਿਅਕਤੀ ਦੀ ਜਾਨ ਬਚਾਈ

ਢਾਹਾਂ ਕਲੇਰਾਂ ਹਸਪਤਾਲ ਦੇ ਡਾ. ਵਿਵੇਕ ਗੁੰਬਰ ਨੇ ਮੌਤ ਨਾਲ ਜੂਝ ਰਹੇ 62 ਸਾਲਾ ਵਿਅਕਤੀ ਦੀ ਜਾਨ ਬਚਾਈ
ਬੰਗਾ 29 ਅਪੈ੍ਲ () ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮੈਡੀਕਲ ਵਿਭਾਗ ਦੇ ਮੁਖੀ ਡਾ. ਵਿਵੇਕ ਗੁੰਬਰ ਨੇ ਫੇਫੜਿਆਂ ਦੀ ਗੰਭੀਰ ਬਿਮਾਰੀ ਕੋਰ ਪਲਮੋਨੇਲ ਅਤੇ ਸਰੀਰ ਅੰਦਰ ਕਾਰਬਨਡਾਈਆਕਸਾਈਡ ਗੈਸ ਦੀ ਨਿਯਤ ਮਾਤਰਾ ਤੋਂ ਜਿਆਦਾ ਵਧਣ ਕਰਕੇ ਦਿਲ ਦੀ ਕਾਰਜ ਪ੍ਰਣਾਲੀ 'ਤੇ ਪਏ ਬੁਰੇ ਪ੍ਰਭਾਵਾਂ ਨਾਲ ਪੀੜ੍ਹਤ ਮਰੀਜ਼ ਪਸ਼ੌਰੀ ਲਾਲ ਉਮਰ 62 ਸਾਲ ਦੀ ਜਾਨ 10 ਦਿਨ ਆਈ ਸੀ ਯੂ ਅਤੇ ਪੰਜ ਦਿਨ ਐਚ.ਡੀ.ਯੂ. ਵਾਰਡ ਵਿੱਚ ਰੱਖ ਕੇ ਵੈਂਟੀਲੇਟਰ (ਸਾਹ ਦੇਣ ਵਾਲੀ ਮਸ਼ੀਨ) ਦੀ ਮਦਦ ਨਾਲ ਮਿਆਰੀ ਇਲਾਜ ਕਰਕੇ ਬਚਾਏ ਜਾਣ ਦਾ ਸਮਾਚਾਰ ਹੈ । ਡਾ. ਵਿਵੇਕ ਗੁੰਬਰ ਨੇ ਮੀਡੀਆ ਨਾਲ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਉਕਤ ਮਰੀਜ਼ ਪਸ਼ੌਰੀ ਲਾਲ ਬਹੁਤ ਮਾੜੀ ਹਾਲਤ ਵਿਚ ਢਾਹਾਂ ਕਲੇਰਾਂ ਹਸਪਤਾਲ ਵਿਖੇ ਇਲਾਜ ਲਈ ਲਿਆਂਦਾ ਗਿਆ ਸੀ । ਮਰੀਜ਼ ਦੇ ਸਰੀਰ ਵਿਚ ਆਕਸੀਜਨ ਦਾ ਪੱਧਰ ਘਟਣ ਕਰਕੇ ਅਤੇ ਕਾਰਬਨਡਾਈਆਕਸਾਈਡ ਗੈਸ ਦੀ ਨਿਯਤ ਮਾਤਰਾ ਤੋਂ ਜਿਆਦਾ ਵਧਣ ਕਰਕੇ ਫੇਫੜਿਆਂ ਨੇ ਲਗਪਗ ਕੰਮ ਕਰਨਾ ਬੰਦ ਕਰ ਦਿੱਤਾ ਸੀ, ਜਿਸ ਦਾ ਅਸਰ ਮਰੀਜ਼ ਦੇ ਦਿਲ ਦੀ ਕਾਰਜ ਪ੍ਰਣਾਲੀ 'ਤੇ ਪੈਣ ਜਾਣ ਕਰਕੇ ਮਰੀਜ਼ ਨੀਮ-ਬੇਹੋਸ਼ ਹੋ ਚੁੱਕਾ ਸੀ । ਡਾ. ਸਾਹਿਬ ਨੇ ਦੱਸਿਆ ਕਿ ਹਸਪਤਾਲ ਵਿੱਚ ਦਾਖਲੇ ਤੋਂ ਅੱਧੇ ਘੰਟੇ ਬਾਅਦ ਹੀ ਮਰੀਜ਼ ਦੇ ਦਿਲ ਦੀ ਧੜਕਣ ਅਚਾਨਕ ਬੰਦ ਹੋ ਗਈ ਸੀ, ਫੌਰੀ ਤੌਰ 'ਤੇ ਆਈ.ਸੀ.ਯੂ. ਵਿੱਚ ਡਾਕਟਰਾਂ ਦੀ ਟੀਮ ਨੇ ਮਰੀਜ਼ ਦੀ ਰੁਕੀ ਹੋਈ ਧੜਕਣ ਨੂੰ ਦੁਬਾਰਾ ਚਾਲੂ ਕਰਨ ਲਈ ਵਰਤੀ ਜਾਂਦੀ ਖਾਸ ਤਕਨੀਕ ਸੀਪੀਆਰ (ਦਿਲ ਦਾ ਮਸਾਜ) ਕਰਨਾ ਸ਼ੁਰੂ ਕਰ ਦਿੱਤਾ ਸੀ। ਸਹੀ ਦਿਸ਼ਾ ਵਿੱਚ ਸੀਪੀਆਰ ਕਰਨ ਅਤੇ ਖਾਸ ਦਵਾਈਆਂ ਦੀ ਮਦਦ ਨਾਲ ਕਾਫੀ ਮੁਸ਼ੱਕਤ ਤੋਂ ਬਾਅਦ ਉਕਤ ਟੀਮ ਮਰੀਜ਼ ਦਾ ਰੁਕਿਆ ਹੋਇਆ ਦਿਲ ਦੁਬਾਰਾ ਚਾਲੂ ਕਰਨ ਵਿੱਚ ਕਾਮਯਾਬ ਹੋ ਗਏ। ਮਰੀਜ਼ ਨੂੰ ਸਾਹ ਦੇਣ ਲਈ ਸਾਹ ਨਲੀ ਵਿੱਚ ਇੰਡੋਟਰੈਕਲ ਟਿਊਬ ਪਾ ਕੇ ਵੈਂਟੀਲੇਟਰ ਦੀ ਮਦਦ ਲਈ ਗਈ । ਜਿਸ ਨਾਲ ਮਰੀਜ਼ ਦੀ ਹਾਲਤ ਵਿੱਚ ਸੁਧਾਰ ਹੋਣ ਲੱਗਾ।   ਡਾਕਟਰ ਵਿਵੇਕ ਗੁੰਬਰ ਦੀ ਅਗਵਾਈ ਵਿਚ ਮਰੀਜ਼ ਪਸ਼ੌਰੀ ਲਾਲ ਦਾ ਪਹਿਲੇ ਦਸ ਦਿਨ ਆਈ.ਸੀ.ਯੂ. ਵਿਚ ਵੈਂਟੀਲੇਟਰ, ਇੰਡੋਟਰੈਕਲ ਟਿਊਬ ਅਤੇ ਹੋਰ ਆਧੁਨਿਕ ਮੈਡੀਕਲ ਯੰਤਰਾਂ ਦੀ ਸਹਾਇਤਾ ਨਾਲ ਵਧੀਆ ਇਲਾਜ ਤੇ ਨਰਸਿੰਗ ਕੇਅਰ ਕਰਨ  ਉਪਰੰਤ  ਪੰਜ ਦਿਨ ਵਿਸ਼ੇਸ਼ ਐਚ.ਡੀ.ਯੂ. ਵਾਰਡ ਵਿਚ ਕੀਤੇ ਵਧੀਆ ਇਲਾਜ ਉਪਰੰਤ ਮਰੀਜ਼ ਬਿਲਕੁੱਲ ਤੰਦਰੁਸਤ ਹੈ । ਇਸ ਮੌਕੇ ਮਰੀਜ਼  ਦੇ ਪਰਿਵਾਰ ਵੱਲੋਂ ਉਹਨਾਂ ਦੇ ਮਰੀਜ਼ ਪਸ਼ੌਰੀ ਲਾਲ ਦਾ ਵਧੀਆ ਇਲਾਜ ਕਰਕੇ ਜਾਨ ਬਚਾਉਣ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਡਾਕਟਰ ਵਿਵੇਕ ਗੁੰਬਰ, ਸਮੂਹ ਮੈਡੀਕਲ ਅਫਸਰਾਂ ਅਤੇ ਨਰਸਿੰਗ ਸਟਾਫ਼ ਦਾ ਹਾਰਦਿਕ ਧੰਨਵਾਦ ਕੀਤਾ । ਡਾ. ਵਿਵੇਕ ਗੁੰਬਰ ਨੇ ਦੱਸਿਆ ਕਿ ਹਸਪਤਾਲ ਢਾਹਾਂ ਕਲੇਰਾਂ ਵਿਖੇ ਮੈਡੀਕਲ ਵਿਭਾਗ ਆਧੁਨਿਕ ਆਈ ਸੀ ਯੂ, ਆਈ ਸੀ ਸੀ ਯੂ, ਆਧੁਨਿਕ ਵੈਂਟੀਲੇਟਰਾਂ, ਆਟੋਮੈਟਿਕ ਇਨਫਿਊਜਨ ਪੰਪ, ਕਾਰਡੀਅਕ ਮੋਨੀਟਰ ਅਤੇ ਹੋਰ ਨਵੀਨਤਮ ਉਪਕਰਨਾਂ ਨਾਲ ਲੈਸ ਹੈ, ਜਿਸ ਕਰਕੇ ਇਥੇ ਹਰ ਤਰ੍ਹਾਂ ਦੇ ਗੰਭੀਰ ਹਾਲਤ ਵਾਲੇ ਮਰੀਜ਼ਾਂ ਦਾ ਵਧੀਆ ਇਲਾਜ ਹੋ ਰਿਹਾ ਹੈ ।
ਫੋਟੋ ਕੈਪਸ਼ਨ : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ-ਕਲੇਰਾਂ ਵਿਖੇ ਐਚ.ਡੀ.ਯੂ. ਵਾਰਡ ਵਿਚ ਤੰਦਰੁਸਤ ਹੋਏ ਮਰੀਜ਼ ਪਸ਼ੌਰੀ ਲਾਲ ਨਾਲ ਡਾਕਟਰ ਵਿਵੇਕ ਗੁੰਬਰ ਤੇ ਹਸਪਤਾਲ ਸਟਾਫ਼।

ਮੁਹੱਲਾ ਗੁਰੂ ਅੰਗਦ ਨਗਰ ਵਿਖੇ 16 ਲੜੀਵਾਰ ਰਾਤਰੀ ਗੁਰਮਤਿ ਸਮਾਗਮਾਂ ਦੀ ਹੋਈ ਸੰਪੂਰਨਤਾ

ਵੱਡੀ ਗਿਣਤੀ ਵਿੱਚ ਸੰਗਤਾਂ ਨੇ ਭਰੀ ਹਾਜ਼ਰੀ 
ਨਵਾਂਸ਼ਹਿਰ 29 ਅਪ੍ਰੈਲ ( ਚੰਡੀਗੜ੍ਹ ਰੋਡ ਸਥਿਤ ਮਹੱਲਾ ਗੁਰੂ ਅੰਗਦ ਨਗਰ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ 521 ਸਾਲਾ ਪ੍ਰਕਾਸ਼ ਪੁਰ ਨੂੰ ਸਮਰਪਿਤ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਮੁਹੱਲੇ ਦੀ ਸੰਗਤ ਵੱਲੋਂ 16 ਦਿਨਾਂ ਰਾਤਰੀ ਲੜੀਵਾਰ ਗੁਰਮਤਿ ਸਮਾਗਮਾਂ ਦੀ ਸ਼ੁਰੂਆਤ ਕੀਤੀ ਗਈ ਸੀ ਜਿਸ ਦੀ ਸੰਪੂਰਨਤਾ ਅੱਜ ਮੁੱਖ ਸਮਾਗਮ ਨਾਲ ਬੜੀ ਸ਼ਰਧਾ ਭਾਵਨਾ ਤੇ ਚੜਦੀ ਕਲਾ ਨਾਲ ਹੋਈ। ਸ਼ਾਮ ਨੂੰ ਗੁਰਦੁਆਰਾ ਸਾਹਿਬ ਵਿਖੇ ਧੁਰ ਕੀ ਬਾਣੀ ਦੇ ਸ੍ਰੀ ਅਖੰਡ ਜਾਪ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਉਪਰੰਤ ਮਹਾਨ ਕੀਰਤਨ ਦਰਬਾਰ ਸਜਾਇਆ ਗਿਆ ਜਿਸ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਭਾਈ ਸਿਮਰਪ੍ਰੀਤ ਸਿੰਘ ਦੇ ਜੱਥੇ ਨੇ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਮਨੋਹਰ ਗੁਰਬਾਣੀ ਰਾਹੀਂ ਕਿਰਤਾਰਥ ਕੀਤਾ ਉਪਰੰਤ ਸ੍ਰੀ ਦਰਬਾਰ ਸਾਹਿਬ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਮਾਨ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਸਲੋਕਾਂ ਦੀ ਵਿਆਖਿਆ ਕਰਕੇ ਗੁਰਬਾਣੀ ਦੀ ਸਾਂਝ ਪਾਈ। ਗਿਆਨੀ ਮਾਨ ਸਿੰਘ ਨੇ ਸੰਗਤਾਂ ਨੂੰ ਮਨਮਤ ਤਿਆਗ ਕੇ ਗੁਰੂ ਆਸ਼ੇ ਅਨੁਸਾਰ ਆਪਣਾ ਜੀਵਨ ਬਤੀਤ ਕਰਨ ਦੀ ਗੱਲ ਕਹੀ। ਗਿਆਨੀ ਮਾਨ ਸਿੰਘ ਨੇ ਕਿਹਾ ਕਿ ਸਾਨੂੰ ਸਮਾਜਿਕ ਬੁਰਾਈਆਂ ਅਤੇ ਨਸ਼ਿਆਂ ਤੋਂ ਦੂਰ ਰਹਿ ਕੇ ਇੱਕ ਚੰਗਾ ਜੀਵਨ ਜਿਉਣਾ ਚਾਹੀਦਾ ਹੈ। ਸਮਾਪਤੀ ਤੇ ਸ਼ੁਕਰਾਨੇ ਦੀ ਅਰਦਾਸ ਕੀਤੀ ਗਈ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਜਰਨੈਲ ਸਿੰਘ ਖਾਲਸਾ ਅਤੇ ਮੁਹੱਲੇ ਦੀਆਂ ਸੰਗਤਾਂ ਵੱਲੋਂ ਆਏ ਹੋਏ ਸ੍ਰੀ ਦਰਬਾਰ ਸਾਹਿਬ ਤੋਂ ਰਾਗੀ ਜਥੇ ਅਤੇ ਗਿਆਨੀ ਮਾਨ ਸਿੰਘ ਜੀ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ।ਸਮਾਪਤੀ ਤੇ ਅਰਦਾਸ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਤੇ ਸ੍ਰੀ ਗੁਰੂ ਰਾਮਦਾਸ ਸੇਵਾ ਸੋਸਾਇਟੀ ਦੇ ਅਮਰਜੀਤ ਸਿੰਘ ਖਾਲਸਾ, ਸੁਖਵਿੰਦਰ ਸਿੰਘ ਥਾਂਦੀ, ਮਾਸਟਰ ਹਰਿੰਦਰ ਸਿੰਘ,ਮਹਿੰਦਰ ਸਿੰਘ ਸੈਣੀ, ਗ੍ਰੰਥੀ ਮਨਜੀਤ ਸਿੰਘ, ਗ੍ਰੰਥੀ ਰਾਹੁਲ ਸਿੰਘ, ਤਰਸੇਮ ਸਿੰਘ ਗਿੱਲ , ਸੁਰਜੀਤ ਸਿੰਘ ਸੋਇਤਾ,ਪਿਆਰਾ ਸਿੰਘ ਪੰਜਾਬੀ, ਮਹਿੰਦਰ ਸਿੰਘ ਸੈਣੀ, ਦੀਦਾਰ ਸਿੰਘ ਡੀ.ਐੱਸ. ਪੀ, ਗੁਰਮੁਖ ਸਿੰਘ, ਤੇਜਾ ਸਿੰਘ, ਗੁਰਦੀਪ ਸਿੰਘ,ਅਮਰਜੀਤ ਸਿੰਘ ਖਾਲਸਾ, ਸੁਰਜੀਤ ਸਿੰਘ ਐੱਸ.ਡੀ. ਓ, ਡਾ. ਬਲਵਿੰਦਰ ਸਿੰਘ, ਬਲਵੀਰ ਸਿੰਘ, ਜੁਝਾਰ ਸਿੰਘ ਗਿੱਲ, ਗੁਰਦੀਪ ਸਿੰਘ ਜੌਹਲ, ਦਾਰਾ ਸਿੰਘ, ਰੇਸ਼ਮ ਸਿੰਘ,  ਹਰਜੀਤ ਸਿੰਘ, ਬਲਵੰਤ ਸਿੰਘ,ਪਰਮਵੀਰ ਸਿੰਘ, ਹਰਦੀਪ ਸਿੰਘ ਸੈਂਭੀ, ਅਵਤਾਰ ਸਿੰਘ, ਕਸ਼ਮੀਰ ਸਿੰਘ, ਭਾਈ ਜਸਪਾਲ ਸਿੰਘ, ਤਰਸੇਮ ਸਿੰਘ ਬਾਬਾ, ਰੁਪਿੰਦਰ ਸਿੰਘ ਅਟਵਾਲ, ਪਰਦੀਪ ਸਿੰਘ, ਗੁਰਚਰਨ ਸਿੰਘ ਪਾਬਲਾ, ਸੁਖਵਿੰਦਰ ਸਿੰਘ ਸਿਆਣ, ਹਰਭਜਨ ਸਿੰਘ, ਗੁਰਮੀਤ ਸਿੰਘ,ਹਰਜੀਤ ਸਿੰਘ ਲੂਥਰਾ, ਮਨਪ੍ਰੀਤ ਸਿੰਘ, ਦਲਜੀਤ ਸਿੰਘ ਬਡਵਾਲ, ਸਰਬਜੀਤ ਸਿੰਘ ਬਡਵਾਲ, ਕੁਲਜੀਤ ਸਿੰਘ ਖਾਲਸਾ,ਮਾਸਟਰ ਅਮਰਜੀਤ ਸਿੰਘ, ਪਰਮਿੰਦਰ ਸਿੰਘ ਤਰਨਵੀਰ ਸਿੰਘ, ਰਮਣੀਕ ਸਿੰਘ, ਕਮਲਜੀਤ ਸਿੰਘ, ਰਜਿੰਦਰ ਪਾਲ ਸਿੰਘ, ਬਲਵੰਤ ਸਿੰਘ ਪਾਬਲਾ, ਮਨਜੀਤ ਸਿੰਘ, ਗੁਰਦੀਪ ਸਿੰਘ, ਹਰਪ੍ਰੀਤ ਸਿੰਘ, ਨਵਜੋਤ ਕੌਰ, ਪਰਮਜੀਤ ਕੌਰ, ਹਰਕਮਲ ਕੌਰ, ਗੁਰਦੀਪ ਸਿੰਘ,ਬਲਵੀਰ ਸਿੰਘ ਸੋਨਾ, ਕੇਵਲ ਸਿੰਘ, ਜਸਵਿੰਦਰ ਸਿੰਘ ਭੰਗੂ, ਜਸਵਿੰਦਰ ਸਿੰਘ ਸੁਪਰਡੈਂਟ, ਹਰਨੇਕ ਸਿੰਘ, ਦਮਨਵੀਰ ਸਿੰਘ, ਇੰਦਰਜੀਤ ਸਿੰਘ ਬਾਹੜਾ, ਹਰਜਾਪ ਸਿੰਘ, ਪਰਮਜੀਤ ਸਿੰਘ, ਕਰਨੈਲ ਸਿੰਘ, ਹਰਦੇਵ ਸਿੰਘ, ਨਿਰਮਲ ਸਿੰਘ, ਪਰਮਿੰਦਰ ਸਿੰਘ ਢੱਲ,ਗੁਰਚਰਨ ਸਿੰਘ ਪਾਬਲਾ, ਬਲਵੰਤ ਸਿੰਘ ਪਾਬਲਾ, ਗੁਰਮੁਖ ਸਿੰਘ,ਭੁਪਿੰਦਰ ਸਿੰਘ ਲੰਗੜੋਆ, ਬਲਵੀਰ ਸਿੰਘ ਸੋਨਾ, ਗੁਰਸ਼ਰਨ ਸਿੰਘ ਲੰਗੜੋਆ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਵੀ ਸਾਧ ਸੰਗਤ ਹਾਜ਼ਰ ਸੀ।

Monday, 28 April 2025

ਰੇਲਵੇ ਪੁਲਿਸ ਵੱਲੋਂ ਮਹਿਲਾ ਯਾਤਰੀ ਪਾਸੋਂ 1 ਕਿਲੋ ਅਫ਼ੀਮ ਬਰਾਮਦ, ਪਰਚਾ ਦਰਜ


ਰੇਲਵੇ ਪੁਲਿਸ ਵੱਲੋਂ ਮਹਿਲਾ ਯਾਤਰੀ ਪਾਸੋਂ 1 ਕਿਲੋ ਅਫ਼ੀਮ ਬਰਾਮਦ, ਪਰਚਾ ਦਰਜ

ਪਟਿਆਲਾ/ਰਾਜਪੁਰਾ, 28 ਅਪ੍ਰੈਲ: ਰੇਲਵੇ  ਪੁਲਿਸ ਵੱਲੋਂ ਰੇਲ ਗੱਡੀਆਂ ਅਤੇ ਮੁਸਾਫ਼ਰਾਂ ਦੀ ਕੀਤੀ ਜਾ ਰਹੀ ਚੈਕਿੰਗ ਦੌਰਾਨ ਇਕ ਮਹਿਲਾ ਯਾਤਰੀ ਪਾਸੋਂ 1 ਕਿਲੋ ਅਫ਼ੀਮ ਬਰਾਮਦ ਕੀਤੀ ਗਈ ਹੈ ਅਤੇ ਮਹਿਲਾ ਖਿਲਾਫ਼ ਮੁਕੱਦਮਾ ਨੰ:11 ਅ/ਧ 18/61/85 ਐਨ.ਡੀ.ਪੀ.ਐਸ ਐਕਟ ਥਾਣਾ ਜੀ.ਆਰ.ਪੀ ਪਟਿਆਲਾ ਦਰਜ ਰਜਿਸਟਰ ਕਰਕੇ ਤਫ਼ਤੀਸ਼ ਆਰੰਭ ਕਰ ਦਿੱਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਉਪ ਕਪਤਾਨ ਜਗਮੋਹਨ ਸਿੰਘ ਸੋਹੀ ਨੇ ਦੱਸਿਆ ਕਿ ਪੰਜਾਬ 'ਚ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਦੇ ਤਹਿਤ ਸਪੈਸ਼ਲ ਡੀ.ਜੀ.ਪੀ. ਰੇਲਵੇ ਪੰਜਾਬ ਸ਼ਸ਼ੀ ਪ੍ਰਭਾ ਦਿਵੇਦੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਏ.ਆਈ.ਜੀ. ਰੇਲਵੇ ਅਮਰਪ੍ਰੀਤ ਸਿੰਘ ਘੁੰਮਣ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਇੰਸਪੈਕਟਰ ਜਤਿੰਦਰ ਸਿੰਘ ਇੰਚਾਰਜ ਸੀ.ਆਈ.ਏ-2, ਜੀ.ਆਰ.ਪੀ. ਪੰਜਾਬ ਦੀ ਟੀਮ ਵੱਲੋਂ ਲਗਾਤਾਰ ਰੇਲ ਗੱਡੀਆਂ ਅਤੇ ਮੁਸਾਫ਼ਰਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਮਿਤੀ 27.04.2025 ਨੂੰ ਰੇਲਵੇ ਸਟੇਸ਼ਨ ਰਾਜਪੁਰਾ 'ਤੇ ਚੰਪਾ ਦੇਵੀ ਉਰਫ਼ ਚੰਪਾ ਪਤਨੀ ਅਨੋਖੇ ਲਾਲ ਪੁੱਤਰ ਕੇਸੋ ਰਾਮ ਵਾਸੀ ਪਿੰਡ ਕਮਾਲਪੁਰ ਥਾਣਾ ਅਲੀਗੰਜ ਜ਼ਿਲ੍ਹਾ ਬਰੇਲੀ, ਯੂ.ਪੀ ਪਾਸੋਂ 01 ਕਿੱਲੋਗਰਾਮ ਅਫ਼ੀਮ ਬਰਾਮਦ ਕਰਕੇ ਮੁਕੱਦਮਾ ਨੰ:11,ਮਿਤੀ 27.04.2025 ਅ/ਧ 18/61/85 ਐਨ.ਡੀ.ਪੀ.ਐਸ. ਐਕਟ  ਥਾਣਾ ਜੀ.ਆਰ.ਪੀ. ਪਟਿਆਲਾ ਦਰਜ ਰਜਿਸਟਰ ਕਰਕੇ ਤਫ਼ਤੀਸ਼ ਆਰੰਭ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਭਵਿੱਖ ਵਿੱਚ ਵੀ ਨਸ਼ਿਆਂ ਵਿਰੁੱਧ ਜੀ.ਆਰ.ਪੀ. ਪੰਜਾਬ ਵੱਲੋਂ ਇੱਕ ਵੱਖਰਾ ਅਭਿਆਨ ਚਲਾਇਆ ਜਾਵੇਗਾ।

 


Fwd: 9 Press Note and pics (26 April 2025) ===ਪ੍ਰਵਾਸੀ ਭਾਰਤੀ ਦੇ ਪਰਿਵਾਰ ਉੱਤੇ ਹੋਏ ਹਮਲੇ ਦੇ ਦੋਸ਼ੀਆਂ ਵਿਰੁੱਧ ਕਾਰਵਾਈ ਟਾਲਣ ਵਾਲੇ ਐਸਐਚਓ ਉਤੇ ਹੋਵੇਗੀ ਕਾਰਵਾਈ -ਧਾਲੀਵਾਲ

ਪ੍ਰਵਾਸੀ ਭਾਰਤੀ ਦੇ ਪਰਿਵਾਰ ਉੱਤੇ ਹੋਏ ਹਮਲੇ ਦੇ ਦੋਸ਼ੀਆਂ ਵਿਰੁੱਧ ਕਾਰਵਾਈ ਟਾਲਣ ਵਾਲੇ ਐਸਐਚਓ ਉਤੇ ਹੋਵੇਗੀ ਕਾਰਵਾਈ -ਧਾਲੀਵਾਲ

ਪ੍ਰਵਾਸੀ ਭਾਰਤੀਆਂ ਦੀਆਂ ਜਾਇਦਾਤਾਂ ਉੱਤੇ ਨਹੀਂ ਹੋਣ ਦਿੱਤੇ ਜਾਣਗੇ ਨਾਜਾਇਜ਼ ਕਬਜ਼ੇ

ਅੰਮ੍ਰਿਤਸਰ,  26 ਅਪ੍ਰੈਲ -ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਜੋ ਕਿ ਬੀਤੇ ਦਿਨ ਦਬੁਰਜੀ ਵਿਖੇ ਇੱਕ ਪਰਵਾਸੀ ਭਾਰਤੀ ਦੇ ਪਰਿਵਾਰ ਉੱਤੇ ਹੋਏ ਹਮਲੇ ਸਬੰਧੀ ਪਰਿਵਾਰ ਨਾਲ ਗੱਲਬਾਤ ਕਰਨ ਲਈ ਵਿਸ਼ੇਸ਼ ਤੌਰ ਤੇ ਪੁੱਜੇ ਸਨ, ਨੇ ਬੜੇ ਸਪਸ਼ਟ ਸ਼ਬਦਾਂ ਵਿੱਚ ਕਿਹਾ ਕਿ ਪ੍ਰਵਾਸੀ ਭਰਾਵਾਂ ਦੀਆਂ ਜਾਇਦਾਤਾਂ ਅਤੇ ਉਹਨਾਂ ਦੇ ਪਰਿਵਾਰਾਂ ਦੀ ਰਾਖੀ ਕਰਨੀ ਸਾਡਾ ਫਰਜ਼ ਹੈ ਅਤੇ ਇਸ ਵਿੱਚ ਕੁਤਾਹੀ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

     ਉਹਨਾਂ ਨੇ ਕਿਹਾ ਕਿ ਮੈਨੂੰ ਮੀਡੀਆ ਤੋਂ ਇਸ ਘਟਨਾ ਦਾ ਪਤਾ ਲੱਗਾ ਤਾਂ ਮੈਂ ਤੁਰੰਤ ਇਸ ਪਰਿਵਾਰ ਨੂੰ ਮਿਲਣ ਲਈ ਪੁੱਜਾ ਹਾਂ ਅਤੇ ਇੱਥੇ ਆ ਕੇ ਪਤਾ ਲੱਗਾ ਕਿ ਇਹ ਘਟਨਾ ਵਾਪਰੀ ਨੂੰ ਪੰਜ ਤੋਂ ਛੇ ਦਿਨ ਹੋ ਚੁੱਕੇ ਹਨ। ਪਰਿਵਾਰ  ਇਸ ਸਬੰਧੀ ਸੰਬੰਧਿਤ ਥਾਣਾ ਮੁਖੀ ਕੋਲ ਵੀ ਦਰਖਾਸਤ ਦੇ ਕੇ ਆਏ ਹਨ ਪਰ ਉਸ ਨੇ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ । ਉਹਨਾਂ ਕਿਹਾ ਕਿ ਮੈਂ ਇਸ ਸਬੰਧੀ ਕਮਿਸ਼ਨਰ ਪੁਲਿਸ ਅਤੇ ਪੰਜਾਬ ਸਰਕਾਰ ਨੂੰ ਪੱਤਰ ਲਿਖਾਂਗਾ ਕਿ ਅਜਿਹੇ ਥਾਣਾ ਮੁਖੀ ਜੋ ਕਿ ਲੋਕਾਂ ਦੀ ਸੁਣਵਾਈ ਨਹੀਂ ਕਰ ਸਕਦਾ ਨੂੰ ਕਿਸੇ ਵੀ ਥਾਣੇ ਦੀ ਜਿੰਮੇਵਾਰੀ ਨਾ ਦਿੱਤੀ ਜਾਵੇ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਨੇ ਬੀਤੇ ਦਿਨ ਪੰਜਾਬ ਪੁਲਿਸ ਦੇ ਸ਼ਿਖਰਲੇ ਅਧਿਕਾਰੀਆਂ ਵਿਰੁੱਧ ਕਾਰਵਾਈ ਕਰਕੇ ਇਹ ਦੱਸ ਦਿੱਤਾ ਹੈ ਕਿ ਸਰਕਾਰ ਲੋਕਾਂ ਪ੍ਰਤੀ ਜਵਾਬਦੇਹ ਹੈ ਅਤੇ ਜੋ ਵੀ ਅਧਿਕਾਰੀ ਲੋਕਾਂ ਦੇ ਹੱਕਾਂ ਅਤੇ ਆਪਣੇ ਫਰਜ਼ਾਂ ਪ੍ਰਤੀ ਕੁਤਾਹੀ ਕਰੇਗਾ, ਉਸ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।  ਉਹਨਾਂ ਉਕਤ ਪਰਿਵਾਰ ਨੂੰ ਵੀ ਭਰੋਸਾ ਦਿੱਤਾ ਕਿ ਤੁਹਾਡੇ ਉੱਤੇ ਹਮਲਾ ਕਰਨ ਵਾਲੇ ਵਿਅਕਤੀਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਤੁਹਾਨੂੰ ਨਿਆ ਦਵਾਇਆ ਜਾਵੇਗਾ।

 

Fwd: ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਘਰ-ਘਰ ਪਹੁੰਚਾਉਣ ਲਈ ਵਿਲੇਜ ਡਿਫੈਂਸ ਕਮੇਟੀਆਂ ਨਿਭਾਉਣਗੀਆਂ ਅਹਿਮ ਭੂਮਿਕਾ : ਡਿਪਟੀ ਕਮਿਸ਼ਨਰ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਘਰ-ਘਰ ਪਹੁੰਚਾਉਣ ਲਈ ਵਿਲੇਜ ਡਿਫੈਂਸ ਕਮੇਟੀਆਂ ਨਿਭਾਉਣਗੀਆਂ ਅਹਿਮ ਭੂਮਿਕਾ : ਡਿਪਟੀ ਕਮਿਸ਼ਨਰ
-ਪਟਿਆਲਾ ਜ਼ਿਲ੍ਹੇ ਦੇ ਸਾਰੇ ਪਿੰਡਾਂ 'ਚ 'ਪਿੰਡਾਂ ਦੇ ਪਹਿਰੇਦਾਰ' 4 ਮਈ ਨੂੰ ਕਰਨਗੇ ਬੈਠਕਾਂ
-ਵਿਲੇਜ ਡਿਫੈਂਸ ਕਮੇਟੀਆਂ ਨਸ਼ਿਆਂ ਖਿਲਾਫ਼ ਪਿੰਡ ਪੱਧਰ 'ਤੇ ਲੋਕਾਂ ਨੂੰ ਲਾਮਬੰਦ ਕਰਨਗੀਆਂ : ਡਾ. ਪ੍ਰੀਤੀ ਯਾਦਵ
ਪਟਿਆਲਾ, 28 ਅਪ੍ਰੈਲ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਸਾਰੇ ਪਿੰਡ ਵਿੱਚ 4 ਮਈ ਨੂੰ ਵਿਲੇਜ ਡਿਫੈਂਸ ਕਮੇਟੀਆਂ (ਪਿੰਡਾਂ ਦੇ ਪਹਿਰੇਦਾਰ) ਦੀਆਂ ਵਿਸ਼ੇਸ਼ ਮੀਟਿੰਗਾਂ ਹੋਣਗੀਆਂ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ 4 ਮਈ ਨੂੰ ਜ਼ਿਲ੍ਹਾ ਪਟਿਆਲਾ ਵਿੱਚ ਵਿਲੇਜ ਡਿਫੈਂਸ ਕਮੇਟੀਆਂ (ਪਿੰਡਾਂ ਦੇ ਪਹਿਰੇਦਾਰ) ਵੱਲੋਂ ਪਿੰਡ ਪੱਧਰ 'ਤੇ ਮੀਟਿੰਗਾਂ ਕੀਤੀਆਂ ਜਾਣਗੀਆਂ ਅਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਪਿੰਡ ਵਾਲਿਆਂ ਦਾ ਸਾਥ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਜ਼ਮੀਨੀ ਪੱਧਰ 'ਤੇ ਚਲਾਇਆ ਜਾ ਰਿਹਾ ਹੈ ਅਤੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਪਟਿਆਲਾ ਜ਼ਿਲ੍ਹਾ ਮੋਹਰੀ ਭੂਮਿਕਾ ਨਿਭਾਵੇਗਾ।
ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪਿੰਡ ਪੱਧਰ 'ਤੇ 'ਪਿੰਡ ਦੇ ਪਹਿਰੇਦਾਰ' ਸਿਰਲੇਖ ਹੇਠ ਬਣਾਈਆਂ ਜਾ ਰਹੀਆਂ ਵਿਲੇਜ ਡਿਫੈਂਸ ਕਮੇਟੀਆਂ ਵਿੱਚ ਪਿੰਡ ਦਾ ਸਰਪੰਚ, ਆਂਗਣਵਾੜੀ ਵਰਕਰ, ਆਸ਼ਾ ਵਰਕਰ, ਪੰਚਾਇਤ ਸਕੱਤਰ ਤੇ ਜ਼ੈਲਦਾਰ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਵੱਲੋਂ ਆਪਣੇ ਅਧੀਨ ਪੈਂਦੇ ਪਿੰਡਾਂ ਵਿੱਚ 'ਪਿੰਡਾਂ ਦੇ ਪਹਿਰੇਦਾਰ' ਸਿਰਲੇਖ ਹੇਠ ਵਿਲੇਜ ਡਿਫੈਂਸ ਕਮੇਟੀਆਂ ਦਾ ਗਠਨ ਕੀਤਾ ਜਾ ਰਿਹਾ ਹੈ ਅਤੇ ਬੀ.ਡੀ.ਪੀ.ਓ ਵੱਲੋਂ ਹੀ 4 ਮਈ ਨੂੰ ਇਨ੍ਹਾਂ ਕਮੇਟੀਆਂ ਦੀਆਂ ਮੀਟਿੰਗਾਂ ਵੀ ਕਰਵਾਈਆਂ ਜਾਣਗੀਆਂ।
ਉਨ੍ਹਾਂ ਦੱਸਿਆ ਕਿ 4 ਮਈ ਨੂੰ ਕਰਵਾਈਆਂ ਜਾਣ ਵਾਲੀਆਂ ਮੀਟਿੰਗਾਂ ਦਾ ਮੁੱਖ ਮੰਤਵ ਆਮ ਲੋਕਾਂ ਨੂੰ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ 'ਚ ਸ਼ਾਮਲ ਕਰਨਾ ਅਤੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਸਮੇਤ ਭਾਈਚਾਰਕ ਪੱਧਰ 'ਤੇ ਚੌਕਸੀ ਲਈ ਪਿੰਡ ਪੱਧਰ 'ਤੇ ਲੋਕਾਂ ਨੂੰ ਲਾਮਬੰਦ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਮੀਟਿੰਗਾਂ ਵਿਲੇਜ ਡਿਫੈਂਸ ਕਮੇਟੀਆਂ ਤੇ ਜ਼ਿਲ੍ਹਾ ਪ੍ਰਸ਼ਾਸਨ ਵਿੱਚ ਤਾਲਮੇਲ ਨੂੰ ਹੋਰ ਮਜ਼ਬੂਤ ਕਰਨਗੀਆਂ। ਉਨ੍ਹਾਂ ਆਮ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ 'ਚ ਅੱਗੇ ਆਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਸਮਾਜ ਵਿੱਚੋ ਨਸ਼ਿਆਂ ਦੇ ਪੂਰਨ ਖਾਤਮੇ ਲਈ ਇਸ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦੀ ਜ਼ਰੂਰਤ ਹੈ ਤੇ ਇਹ ਸਾਰੇ ਲੋਕਾਂ ਦੇ ਸਹਿਯੋਗ ਨਾਲ ਹੀ ਸੰਭਵ ਹੈ। ਉਨ੍ਹਾਂ ਕਿਹਾ ਕਿ ਵਿਲੇਜ ਡਿਫੈਂਸ ਕਮੇਟੀਆਂ ਲੋਕਾਂ ਨੂੰ ਜਾਗਰੂਕ ਕਰਨ ਸਮੇਤ ਨਸ਼ਾ ਵੇਚਣ ਵਾਲਿਆਂ 'ਤੇ ਹੀ ਬਾਜ ਅੱਖ ਰੱਖਣਗੀਆਂ ਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਰਾਬਤਾ ਰੱਖਦੇ ਹੋਏ ਨਸ਼ਿਆਂ ਦੀ ਅਲਾਮਤ ਨੂੰ ਜੜ੍ਹ ਤੋਂ ਪੁੱਟਣ ਲਈ ਆਪਣਾ ਸਹਿਯੋਗ ਦੇਣਗੀਆਂ। 

çøåð Ç÷ñ·Å ñ¯Õ ÿêðÕ ÁøÃð, êÇàÁÅñÅ

 

ï°¼è éÇôÁ» Çòð°¼è î°ÇÔ³î ù Øð-Øð êÔ°¿ÚÅÀ°ä ñÂÆ Çòñ¶Ü Çâë˺à Õî¶àÆÁ» ÇéíÅÀ°äׯÁ» ÁÇÔî í±ÇîÕÅ : ÇâêàÆ ÕÇîôéð

 

-êÇàÁÅñÅ Ç÷ñ·¶ ç¶ ÃÅð¶ Çê³â» ÓÚ ÒÇê³â» ç¶ êÇÔð¶çÅðÓ D îÂÆ ù Õðé×¶ ìËáÕ»

 

-Çòñ¶Ü Çâë˺à Õî¶àÆÁ» éÇôÁ» ÇÖñÅø Çê³â ê¼èð Óå¶ ñ¯Õ» ù ñÅîì³ç ÕðéׯÁ» : âÅ. êzÆåÆ ïÅçò

 

êÇàÁÅñÅ, BH ÁêzËñ:

                 î°¼Ö î³åðÆ Ã. í×ò³å ÇÃ³Ø îÅé çÆ Á×òÅÂÆ Ô¶á ê³ÜÅì ÃðÕÅð ò¼ñ¯º ÚñÅÂÆ ÜÅ ðÔÆ ï°¼è éÇôÁ» Çòð°¼è î°ÇÔ³î åÇÔå êÇàÁÅñÅ Ç÷ñ·¶ ç¶ ÃÅð¶ Çê³â Çò¼Ú D îÂÆ ù Çòñ¶Ü Çâë˺à Õî¶àÆÁ» (Çê³â» ç¶ êÇÔð¶çÅð) çÆÁ» Çòô¶ô îÆÇà³×» Ô¯äׯÁ»¢

                ÇÂà Ãì³èÆ ÜÅäÕÅðÆ Çç³ÇçÁ» ÇâêàÆ ÕÇîôéð âÅ. êzÆåÆ ïÅçò é¶ ç¼ÇÃÁÅ ÇÕ D îÂÆ ù Ç÷ñ·Å êÇàÁÅñÅ Çò¼Ú Çòñ¶Ü Çâë˺à Õî¶àÆÁ» (Çê³â» ç¶ êÇÔð¶çÅð) ò¼ñ¯º Çê¿â ê¼èð Óå¶ îÆÇà³×» ÕÆåÆÁ» ÜÅäׯÁ» Áå¶ ï°¼è éÇôÁ» Çòð°¼è î°ÇÔ³î Çò¼Ú Çê¿â òÅÇñÁ» çÅ ÃÅæ ÇñÁÅ ÜÅò¶×Å¢ À°é·» ÇÕÔÅ ÇÕ ê³ÜÅì ÃðÕÅð çÆÁ» ÔçÅÇÂå» åÇÔå Ç÷ñ·Å êzôÅÃé ò¼ñ¯º ï°¼è éÇôÁ» Çòð°¼è î°ÇÔ³î ù ÷îÆéÆ ê¼èð Òå¶ ÚñÅÇÂÁÅ ÜÅ ÇðÔÅ ÔË Áå¶ Ã±ì¶ ù éôÅ î°Õå ìäÅÀ°ä Çò¼Ú êÇàÁÅñÅ Ç÷ñ·Å î¯ÔðÆ í±ÇîÕÅ ÇéíÅò¶×Å¢

                âÅ. êzÆåÆ ïÅçò é¶ ç¼ÇÃÁÅ ÇÕ Çê³â ê¼èð Óå¶ ÒÇê³â ç¶ êÇÔð¶çÅðÓ ÇÃðñ¶Ö Ô¶á ìäÅÂÆÁ» ÜÅ ðÔÆÁ» Çòñ¶Ü Çâë˺à Õî¶àÆÁ» Çò¼Ú Çê³â çÅ Ãðê³Ú, Á»×äòÅóÆ òðÕð, ÁÅôÅ òðÕð, ê³ÚÅÇÂå ÃÕ¼åð å¶ ÷ËñçÅð ôÅîñ Ôé¢ À¹é·» ç¼ÇÃÁÅ ÇÕ ìñÅÕ ÇòÕÅÃ å¶ ê¿ÚÅÇÂå ÁøÃð ò¼ñ¯º ÁÅêä¶ ÁèÆé êËºç¶ Çê¿â» Çò¼Ú ÒÇê¿â» ç¶ êÇÔð¶çÅðÓ ÇÃðñ¶Ö Ô¶á Çòñ¶Ü Çâë˺à Õî¶àÆÁ» çÅ ×áé ÕÆåÅ ÜÅ ÇðÔÅ þ Áå¶ ìÆ.âÆ.êÆ.ú ò¼ñ¯º ÔÆ D îÂÆ ù ÇÂé·» Õî¶àÆÁ» çÆÁ» îÆÇà¿×» òÆ ÕðòÅÂÆÁ» ÜÅäׯÁ»Í

                À°é·» ç¼ÇÃÁÅ ÇÕ D îÂÆ ù ÕðòÅÂÆÁ» ÜÅä òÅñÆÁ» îÆÇà³×» çÅ î°¼Ö î³åò ÁÅî ñ¯Õ» ù éÇôÁ» ÇÖñÅø Çò¼ãÆ î°ÇÔ³î ÓÚ ôÅîñ ÕðéÅ Áå¶ ñ¯Õ» Çò¼Ú ÜÅ×ð±ÕåÅ êËçÅ Õðé Ãî¶å íÅÂÆÚÅðÕ ê¼èð Óå¶ Ú½ÕÃÆ ñÂÆ Çê³â ê¼èð Óå¶ ñ¯Õ» ù ñÅîì³ç ÕðéÅ ÔË¢ À°é·» ÇÕÔÅ ÇÕ ÇÂÔ îÆÇà³×» Çòñ¶Ü Çâë˺à Õî¶àÆÁ» å¶ Ç÷ñ·Å êzôÅÃé Çò¼Ú åÅñî¶ñ ù Ô¯ð î÷ì±å ÕðéׯÁ»¢ À¹é·» ÁÅî ñ¯Õ» ù ê¿ÜÅì ÃðÕÅð ò¼ñ¯º éÇôÁ» ÇÖñÅø Çò¼ãÆ î¹ÇÔ¿î ÓÚ Á¼×¶ ÁÅÀ¹ä çŠüçÅ Çç¿ÇçÁ» ÇÕÔÅ ÇÕ ÃîÅÜ Çò¼Ú¯ éÇôÁ» ç¶ ê±ðé ÖÅåî¶ ñÂÆ ÇÂà î¹ÇÔ¿î ù ñ¯Õ ñÇÔð ìäÅÀ¹ä çÆ ÷ð±ðå þ å¶ ÇÂÔ ÃÅð¶ ñ¯Õ» ç¶ ÃÇÔï¯× éÅñ ÔÆ ÿíò þÍ À¹é·» ÇÕÔÅ ÇÕ Çòñ¶Ü Çâë˺à Õî¶àÆÁ» ñ¯Õ» ù ÜÅ×ð±Õ Õðé Ãî¶å éôÅ ò¶Úä òÅÇñÁ» Óå¶ ÔÆ ìÅÜ Á¼Ö ð¼ÖäׯÁ» å¶ Ç÷ñ·Å êzôÅÃé éÅñ ðÅìåÅ ð¼Öç¶ Ô¯Â¶ éÇôÁ» çÆ ÁñÅîå ù Üó· 寺 ê¹¼àä ñÂÆ ÁÅêäÅ ÃÇÔï¯× ç¶äׯÁ»Í

 

Sunday, 27 April 2025

ਮਿਉਂਸੀਪਲ ਪਾਰਕ ਨਵਾਂਸ਼ਹਿਰ ਦੀ ਸੰਗਤ ਨੇ ਮਨਾਇਆ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਪੁਰਬ

ਪੰਥ ਪ੍ਰਸਿੱਧ ਕਥਾ ਵਾਚਕ ਤੇ ਹਜ਼ੂਰੀ ਰਾਗੀ ਜਥੇ ਨੇ ਭਰੀ ਹਾਜ਼ਰੀ 
ਨਵਾਂਸ਼ਹਿਰ28 ਅਪ੍ਰੈਲ () ਸ੍ਰੀ ਗੁਰੂ ਅੰਗਦ ਦੇਵ ਜੀ ਦੇ 521ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੜੀਵਾਰ ਰਾਤਰੀ ਗੁਰਮਤਿ ਸਮਾਗਮ ਸਮਾਪਤੀ ਵੱਲ ਵਧ ਰਹੇ ਹਨ। ਇਸੇ ਹੀ ਲੜੀ ਤਹਿਤ ਗੁਰਦੁਆਰਾ ਅੰਗਦ ਨਗਰ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਮਿਉਂਸਪਲ ਪਾਰਕ ਕਨਾਲ ਰੋਡ ਨਵਾਂਸ਼ਹਿਰ ਦੀ ਸਮੁੱਚੀ ਸੰਗਤ ਤੇ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 15 ਵਾਂ ਲੜੀਵਾਰ ਰਾਤਰੀ ਸਮਾਗਮ ਕਰਵਾਇਆ ਗਿਆ। ਸ਼ਾਮ ਨੂੰ ਗੁਰਦੁਆਰਾ ਅੰਗਦ ਨਗਰ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਨੂੰ ਨਗਰ ਕੀਰਤਨ ਦੇ ਰੂਪ ਵਿੱਚ ਪ੍ਰਿੰਸ ਇਨਕਲੇਵ ਨਜ਼ਦੀਕ ਮਿਉਂਸਪਲ ਪਾਰਕ ਵਿਖੇ ਲਿਜਾਇਆ ਗਿਆ ਤੇ ਪ੍ਰਕਾਸ਼ ਕੀਤਾ ਗਿਆ। ਸ੍ਰੀ ਰਹਿਰਾਸ ਸਾਹਿਬ ਦੇ ਪਾਠ ਦੀ ਸਮਾਪਤੀ ਤੋਂ ਉਪਰੰਤ ਕੀਰਤਨ ਦਰਬਾਰ ਸਜਾਇਆ ਗਿਆ। ਜਿਸ ਵਿੱਚ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਰਿੰਦਰ ਸਿੰਘ ਤੇ ਭਾਈ ਨਛੱਤਰ ਸਿੰਘ ਦੇ ਜਥੇ ਨੇ ਇਲਾਹੀ ਬਾਣੀ ਦੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਉਪਰੰਤ ਪੰਥ ਪ੍ਰਸਿੱਧ ਕਥਾ ਵਾਚਕ ਗਿਆਨੀ ਸਰਬਜੀਤ ਸਿੰਘ ਲੁਧਿਆਣਾ ਵਾਲਿਆਂ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਸ਼ਲੋਕਾਂ ਦੀ ਵਿਆਖਿਆ ਕੀਤੀ। ਗਿਆਨੀ ਸਰਬਜੀਤ ਸਿੰਘ ਨੇ ਸੰਗਤਾਂ ਨੂੰ ਆਪਸੀ ਮਿਲਵਰਤਨ ਵਧਾਉਣ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੇ ਪਤਿਤਪੁਣੇ ਤੋਂ ਦੂਰ ਰਹਿਣ ਲਈ ਪ੍ਰੇਰਿਆ ਕੀਤਾ। ਸਮਾਪਤੀ ਤੇ ਅਰਦਾਸ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਅਤੇ ਗੁਰਦੁਆਰਾ ਅੰਗਦ ਨਗਰ ਦੇ ਮੁੱਖ ਸੇਵਾਦਾਰ ਜਰਨੈਲ ਸਿੰਘ ਖਾਲਸਾ ਨੇ ਹਜ਼ੂਰੀ ਰਾਗੀ ਜਥੇ ਤੇ ਭਾਈ ਸਰਬਜੀਤ ਸਿੰਘ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ। ਇਸ ਮੌਕੇ ਤੇ ਨਰੋਆ ਪੰਜਾਬ ਸੁਸਾਇਟੀ ਦੇ ਸਰਪ੍ਰਸਤ ਬਰਜਿੰਦਰ ਸਿੰਘ ਹੁਸੈਨਪੁਰ,ਗੁਰੂ ਮਿਸ਼ਨ ਸੇਵਾ ਸੁਸਾਇਟੀ ਦੇ ਮੈਂਬਰ, ਸ੍ਰੀ ਗੁਰੂ ਰਾਮਦਾਸ ਸੇਵਾ ਸੋਸਾਇਟੀ ਦੇ ਮੈਂਬਰ, ਗੁਰਦੁਆਰਾ ਮੰਜੀ ਸਾਹਿਬ ਦੀ ਪ੍ਰਬੰਧਕ ਕਮੇਟੀ ਤੇ ਸੰਗਤਾਂ, ਹਰਜਿੰਦਰ ਸਿੰਘ ਗ੍ਰੰਥੀ ਮਨਜੀਤ ਸਿੰਘ, ਮਾਸਟਰ ਹਰਿੰਦਰ ਸਿੰਘ,ਮਹਿੰਦਰ ਸਿੰਘ ਸੈਣੀ, ਗ੍ਰੰਥੀ ਮਨਜੀਤ ਸਿੰਘ, ਗ੍ਰੰਥੀ ਰਾਹੁਲ ਸਿੰਘ,ਤਰਸੇਮ ਸਿੰਘ ਗਿੱਲ , ਪਿਆਰਾ ਸਿੰਘ ਪੰਜਾਬੀ, ਮਹਿੰਦਰ ਸਿੰਘ ਸੈਣੀ, ਦੀਦਾਰ ਸਿੰਘ ਡੀ.ਐੱਸ. ਪੀ, ਗੁਰਮੁਖ ਸਿੰਘ, ਤੇਜਾ ਸਿੰਘ, ਗੁਰਦੀਪ ਸਿੰਘ, ਅਮਰਜੀਤ ਸਿੰਘ ਖਾਲਸਾ, ਸੁਰਜੀਤ ਸਿੰਘ ਐੱਸ.ਡੀ. ਓ, ਡਾ. ਬਲਵਿੰਦਰ ਸਿੰਘ, ਬਲਵੀਰ ਸਿੰਘ, ਜੁਝਾਰ ਸਿੰਘ ਗਿੱਲ, ਗੁਰਦੀਪ ਸਿੰਘ ਜੋਹਲ, ਦਾਰਾ ਸਿੰਘ, ਰੇਸ਼ਮ ਸਿੰਘ, ਹਰਜੀਤ ਸਿੰਘ, ਬਲਵੰਤ ਸਿੰਘ ਪਾਬਲਾ,ਪਰਮਵੀਰ ਸਿੰਘ, ਹਰਦੀਪ ਸਿੰਘ ਸੈਂਭੀ, ਅਵਤਾਰ ਸਿੰਘ, ਕਸ਼ਮੀਰ ਸਿੰਘ, ਭਾਈ ਜਸਪਾਲ ਸਿੰਘ, ਤਰਸੇਮ ਸਿੰਘ ਬਾਬਾ, ਰੁਪਿੰਦਰ ਸਿੰਘ ਅਟਵਾਲ, ਪਰਦੀਪ ਸਿੰਘ, ਗੁਰਚਰਨ ਸਿੰਘ ਪਾਬਲਾ, ਸੁਖਵਿੰਦਰ ਸਿੰਘ ਸਿਆਣ, ਹਰਭਜਨ ਸਿੰਘ, ਹਰਜੀਤ ਸਿੰਘ ਲੂਖਰਾ, ਮਨਪ੍ਰੀਤ ਸਿੰਘ, ਦਲਜੀਤ ਸਿੰਘ ਬਡਵਾਲ, ਤਰਨਵੀਰ ਸਿੰਘ, ਰਮਣੀਕ ਸਿੰਘ, ਕਮਲਜੀਤ ਸਿੰਘ, ਰਜਿੰਦਰ ਪਾਲ ਸਿੰਘ, ਬਲਵੰਤ ਸਿੰਘ ਪਾਬਲਾ, ਮਨਜੀਤ ਸਿੰਘ, ਗੁਰਦੀਪ ਸਿੰਘ, ਹਰਪ੍ਰੀਤ ਸਿੰਘ, ਨਵਜੋਤ ਕੌਰ, ਪਰਮਜੀਤ ਕੌਰ, ਹਰਕਮਲ ਕੌਰ, ਗੁਰਦੀਪ ਸਿੰਘ,ਬਲਵੀਰ ਸਿੰਘ ਸੋਨਾ, ਕੇਵਲ ਸਿੰਘ, ਜਸਵਿੰਦਰ ਸਿੰਘ ਭੰਗੂ, ਜਸਵਿੰਦਰ ਸਿੰਘ ਸੁਪਰਡੈਂਟ, ਹਰਨੇਕ ਸਿੰਘ, ਦਮਨਵੀਰ ਸਿੰਘ, ਇੰਦਰਜੀਤ ਸਿੰਘ ਬਾਹੜਾ, ਹਰਜਾਪ ਸਿੰਘ, ਗੁਰਚਰਨ ਸਿੰਘ ਪਾਬਲਾ, ਭੁਪਿੰਦਰ ਸਿੰਘ ਲੰਗੜੋਆ, ਬਲਵੀਰ ਸਿੰਘ ਸੋਨਾ, ਗੁਰਸ਼ਰਨ ਸਿੰਘ ਲੰਗੜੋਆ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਵੀ ਸਾਧ ਸੰਗਤ ਹਾਜ਼ਰ ਸੀ।

ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁੱਖ ਸਮਾਗਮ 28 ਨੂੰ

ਨਵਾਂਸ਼ਹਿਰ 27 ਅਪ੍ਰੈਲ () ਚੰਡੀਗੜ੍ਹ ਰੋਡ ਸਥਿਤ ਗੁਰਦੁਆਰਾ ਅੰਗਦ ਨਗਰ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ 521 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 16 ਲੜੀਵਾਰ ਰਾਤਰੀ ਗੁਰਮਤਿ ਸਮਾਗਮ ਅਰੰਭੇ ਗਏ ਸਨ, ਜਿਨ੍ਹਾਂ ਦੀ ਸੰਪੂਰਨਤਾ ਮਿਤੀ 28 ਅਪ੍ਰੈਲ ਦਿਨ ਸੋਮਵਾਰ ਨੂੰ ਗੁਰਦੁਆਰਾ ਸਾਹਿਬ ਵਿਖੇ ਹੋਵੇਗੀ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਜਰਨੈਲ ਸਿੰਘ ਖਾਲਸਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਨਗਰ ਵਿਖੇ ਸ਼ਾਮ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ।ਉਪਰੰਤ ਵਿਸ਼ਾਲ ਕੀਰਤਨ ਦਰਬਾਰ ਸਜਾਇਆ ਜਾਵੇਗਾ। ਜਿਸ ਵਿੱਚ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਸਿਮਰਨਪ੍ਰੀਤ ਸਿੰਘ ਕੀਰਤਨ ਦੀ ਹਾਜ਼ਰੀ ਭਰਨਗੇ। ਉਪਰੰਤ ਸ੍ਰੀ ਹਰਿਮੰਦਰ ਸਾਹਿਬ ਦਰਬਾਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਮਾਨ ਸਿੰਘ ਜੀ ਸੰਗਤਾਂ ਨੂੰ ਕਥਾ ਵਿਚਾਰਾਂ ਨਾਲ ਨਿਹਾਲ ਕਰਨਗੇ ਅਤੇ ਸਮਾਪਤੀ ਦੀ ਅਰਦਾਸ ਉਪਰੰਤ ਰਾਗੀ ਜਥੇ, ਪ੍ਰਚਾਰਕਾਂ ਤੋਂ ਇਲਾਵਾ ਸਤਿਕਾਰਿਤ ਸਖਸ਼ੀਅਤਾਂ ਦਾ ਸਨਮਾਨ ਕੀਤਾ ਜਾਵੇਗਾ ਅਤੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ। 29 ਅਪੀਲ ਦਿਨ ਮੰਗਲਵਾਰ ਨੂੰ ਵਿਸ਼ਾਲ ਅੰਮ੍ਰਿਤ ਸੰਚਾਰ ਹੋਵੇਗਾ। ਜਰਨੈਲ ਸਿੰਘ ਖਾਲਸਾ ਨੇ ਸੰਗਤਾਂ ਨੂੰ ਵੱਧ ਤੋਂ ਵੱਧ ਗੁਰੂ ਵਾਲੇ ਬਣਨ ਦੀ ਅਪੀਲ ਕੀਤੀ।ਇਸ ਮੌਕੇ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਮੁਹੱਲੇ ਦੀ ਸੰਗਤ ਹਾਜ਼ਰ ਰਹੀ।

Saturday, 26 April 2025

ਆਪਣੇ ਧਰਮ ਵਿੱਚ ਪ੍ਰਪੱਕ ਰਹਿਣਾ ਜ਼ਰੂਰੀ - ਗਿਆਨੀ ਜਸਵਿੰਦਰ ਸਿੰਘ ਦਰਦੀ

ਗੁਰਦੁਆਰਾ ਸਿੰਘ ਸਭਾ ਵਿਖੇ ਪ੍ਰਕਾਸ਼ ਪੁਰਬ ਮਨਾਇਆ 
 ਆਪਣੇ ਧਰਮ ਵਿੱਚ ਪ੍ਰਪੱਕ ਰਹਿਣਾ ਜ਼ਰੂਰੀ - ਗਿਆਨੀ ਜਸਵਿੰਦਰ ਸਿੰਘ ਦਰਦੀ 
ਨਵਾਂਸ਼ਹਿਰ 27 ਅਪ੍ਰੈਲ () ਚੰਡੀਗੜ੍ਹ ਚੌਂਕ ਸਥਿਤ ਗੁਰਦੁਆਰਾ ਸਿੰਘ ਸਭਾ ਨਵਾਂਸ਼ਹਿਰ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ 521ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੜੀਵਾਰ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ਼ਾਮ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਦੀਵਾਨ ਸਜਾਏ ਗਏ ਜਿਸ ਵਿਚ ਗੁਰਦੁਆਰਾ ਸਿੰਘ ਸਭਾ ਦੇ ਹਜੂਰੀ ਰਾਗੀ ਜਥੇ ਨੇ ਇਲਾਹੀ ਬਾਣੀ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਉਪਰੰਤ ਪੰਥ ਪ੍ਰਸਿੱਧ ਕਥਾ ਵਾਚਕ ਗਿਆਨੀਂ ਜਸਵਿੰਦਰ ਸਿੰਘ ਦਰਦੀ ਨੇ ਗੁਰੂ ਇਤਿਹਾਸ ਦੀ ਸਾਂਝ ਪਾਈ ਤੇ ਉਨ੍ਹਾਂ ਸੰਗਤਾਂ ਨੂੰ ਆਪਣੇ ਆਪਣੇ ਧਰਮ ਵਿੱਚ ਪ੍ਰਪੱਕ ਰਹਿਣ ਦੀ ਤਾਕੀਦ ਕੀਤੀ। ਉਨ੍ਹਾਂ ਕਿਹਾ ਕਿ ਸਾਨੂੰ ਵਿਖਾਵੇ ਦੀ ਸਿੱਖੀ ਨਾਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਦੱਸੀ ਰਹਿਤ ਮਰਿਆਦਾ ਵਿੱਚ ਰਹਿਣਾ ਚਾਹੀਦਾ ਹੈ।ਇਸ ਮੌਕੇ ਸ੍ਰੀ ਗੁਰੂ ਰਾਮਦਾਸ ਸੇਵਾ ਸੋਸਾਇਟੀ ਦੇ ਮੁੱਖ ਸੇਵਾਦਾਰ ਸੁਖਵਿੰਦਰ ਸਿੰਘ ਥਾਂਦੀ ਨੇ ਸੰਗਤਾਂ ਨੂੰ ਪੁਰਬ ਦੀ ਵਧਾਈ ਦਿੱਤੀ। ਉਹਨਾਂ ਗਿਆਨੀ ਜਸਵਿੰਦਰ ਸਿੰਘ ਵਲੋਂ ਪੇਸ਼ ਕੀਤੇ ਗਏ ਵਿਚਾਰਾਂ ਤੇ ਸੰਗਤਾਂ ਨੂੰ ਅਪੀਲ ਕਰਨ ਲਈ ਕਿਹਾ ਨਾਲ ਹੀ ਸੁਖਵਿੰਦਰ ਸਿੰਘ ਥਾਂਦੀ ਵੱਲੋਂ ਸ੍ਰੀ ਨਨਕਾਣਾ ਸਾਹਿਬ ਜੀ ਅਤੇ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਸਬੰਧੀ ਸੰਗਤਾਂ ਨਾਲ ਸਾਂਝ ਪਾਈ।ਅੱਜ ਦੇ ਦਿਨ ਦੇ ਸਮਾਗਮ ਦੀ ਸੇਵਾ ਗੁਰਦੁਆਰਾ ਸਿੰਘ ਸਭਾ ਨਵਾਂਸ਼ਹਿਰ ਦੀ ਸਮੁੱਚੀ ਸੰਗਤ ਵਲੋਂ ਕਰਵਾਈ ਗਈ।ਗੁਰਦੁਆਰਾ ਪ੍ਰਬੰਧਕ ਸਿੰਘ ਸਭਾ ਨਵਾਂਸ਼ਹਿਰ ਅਤੇ ਗੁਰਦੁਆਰਾ ਅੰਗਦ ਨਗਰ ਦੇ ਮੁੱਖ ਪ੍ਰਬੰਧਕ ਭਾਈ ਜਰਨੈਲ ਸਿੰਘ ਖਾਲਸਾ ਤੇ ਪ੍ਰਬੰਧਕ ਕਮੇਟੀ ਵਲੋਂ ਰਾਗੀ ਜਥੇ, ਪ੍ਰਚਾਰਕ,ਕਥਾ ਵਾਚਕ ਤੇ ਸੇਵਕ ਪਰਿਵਾਰ ਨੂੰ ਸਿਰਪਾਉ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਸਮਾਪਤੀ ਤੇ ਅਰਦਾਸ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਮੁੱਖ ਸੇਵਾਦਾਰ ਜਰਨੈਲ ਸਿੰਘ ਖਾਲਸਾ, ਹਰਜਿੰਦਰ ਸਿੰਘ ਗ੍ਰੰਥੀ ਮਨਜੀਤ ਸਿੰਘ, ਮਾਸਟਰ ਹਰਿੰਦਰ ਸਿੰਘ,ਮਹਿੰਦਰ ਸਿੰਘ ਸੈਣੀ, ਗ੍ਰੰਥੀ ਮਨਜੀਤ ਸਿੰਘ, ਗ੍ਰੰਥੀ ਰਾਹੁਲ ਸਿੰਘ,ਤਰਸੇਮ ਸਿੰਘ ਗਿੱਲ , ਪਿਆਰਾ ਸਿੰਘ ਪੰਜਾਬੀ, ਮਹਿੰਦਰ ਸਿੰਘ ਸੈਣੀ, ਦੀਦਾਰ ਸਿੰਘ ਡੀ.ਐੱਸ. ਪੀ, ਗੁਰਮੁਖ ਸਿੰਘ, ਤੇਜਾ ਸਿੰਘ, ਗੁਰਦੀਪ ਸਿੰਘ, ਅਮਰਜੀਤ ਸਿੰਘ ਖਾਲਸਾ, ਸੁਰਜੀਤ ਸਿੰਘ ਐੱਸ.ਡੀ. ਓ, ਡਾ. ਬਲਵਿੰਦਰ ਸਿੰਘ, ਬਲਵੀਰ ਸਿੰਘ, ਜੁਝਾਰ ਸਿੰਘ ਗਿੱਲ, ਗੁਰਦੀਪ ਸਿੰਘ ਜੋਹਲ, ਦਾਰਾ ਸਿੰਘ, ਰੇਸ਼ਮ ਸਿੰਘ, ਹਰਜੀਤ ਸਿੰਘ, ਬਲਵੰਤ ਸਿੰਘ ਪਾਬਲਾ,ਪਰਮਵੀਰ ਸਿੰਘ, ਹਰਦੀਪ ਸਿੰਘ ਸੈਂਭੀ, ਅਵਤਾਰ ਸਿੰਘ, ਕਸ਼ਮੀਰ ਸਿੰਘ, ਭਾਈ ਜਸਪਾਲ ਸਿੰਘ, ਤਰਸੇਮ ਸਿੰਘ ਬਾਬਾ, ਰੁਪਿੰਦਰ ਸਿੰਘ ਅਟਵਾਲ, ਪਰਦੀਪ ਸਿੰਘ, ਗੁਰਚਰਨ ਸਿੰਘ ਪਾਬਲਾ, ਸੁਖਵਿੰਦਰ ਸਿੰਘ ਸਿਆਣ, ਹਰਭਜਨ ਸਿੰਘ, ਹਰਜੀਤ ਸਿੰਘ ਲੂਖਰਾ, ਮਨਪ੍ਰੀਤ ਸਿੰਘ, ਦਲਜੀਤ ਸਿੰਘ ਬਡਵਾਲ, ਤਰਨਵੀਰ ਸਿੰਘ, ਰਮਣੀਕ ਸਿੰਘ, ਕਮਲਜੀਤ ਸਿੰਘ, ਰਜਿੰਦਰ ਪਾਲ ਸਿੰਘ, ਬਲਵੰਤ ਸਿੰਘ ਪਾਬਲਾ, ਮਨਜੀਤ ਸਿੰਘ, ਗੁਰਦੀਪ ਸਿੰਘ, ਹਰਪ੍ਰੀਤ ਸਿੰਘ, ਨਵਜੋਤ ਕੌਰ, ਪਰਮਜੀਤ ਕੌਰ, ਹਰਕਮਲ ਕੌਰ, ਗੁਰਦੀਪ ਸਿੰਘ,ਬਲਵੀਰ ਸਿੰਘ ਸੋਨਾ, ਕੇਵਲ ਸਿੰਘ, ਜਸਵਿੰਦਰ ਸਿੰਘ ਭੰਗੂ, ਜਸਵਿੰਦਰ ਸਿੰਘ ਸੁਪਰਡੈਂਟ, ਹਰਨੇਕ ਸਿੰਘ, ਦਮਨਵੀਰ ਸਿੰਘ, ਇੰਦਰਜੀਤ ਸਿੰਘ ਬਾਹੜਾ, ਹਰਜਾਪ ਸਿੰਘ, ਗੁਰਚਰਨ ਸਿੰਘ ਪਾਬਲਾ, ਭੁਪਿੰਦਰ ਸਿੰਘ ਲੰਗੜੋਆ, ਬਲਵੀਰ ਸਿੰਘ ਸੋਨਾ, ਗੁਰਸ਼ਰਨ ਸਿੰਘ ਲੰਗੜੋਆ ਆਦਿ ਤੋਂ ਇਲਾਵਾ ਸਾਧ ਸੰਗਤ ਹਾਜ਼ਰ ਸੀ।

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350 ਵਾਂ ਸ਼ਹੀਦੀ ਦਿਹਾੜਾ ਮਨਾਉਣ ਸੰਬੰਧੀ ਮੀਟਿੰਗ ਭਲਕੇ

 ਨਵਾਂਸ਼ਹਿਰ, 26 ਅਪ੍ਰੈਲ  - ਸ੍ਰੀ ਗੁਰੂ ਤੇਗ ਬਹਾਦਰ त्ती रे 350 ਦਿਹਾੜੇ ਨੂੰ ਨਵੰਬਰ 'ਚ ਸ਼ਹੀਦੀ ਸ਼ਤਾਬਦੀ ਵਜੋਂ ਮਨਾਇਆ ਜਾਵੇਗਾ । ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਮੁੱਖ ਸੇਵਾਦਾਰ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਵਲੋਂ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਮੰਜੀ ਸਾਹਿਬ ਬੰਗਾ ਰੋਡ ਨਵਾਂਸ਼ਹਿਰ ਦੇ ਮੁੱਖ ਸੇਵਾਦਾਰ ਜਥੇਦਾਰ ਬਾਬਾ ਨਰੰਗ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਲਈ ਬੈਠਕ ਬੁਲਾਈ ਜਾ ਰਹੀ ਹੈ। ਉਹਨਾਂ ਦੱਸਿਆ ਕਿ ਗੁਰੂ ਮਹਾਰਾਜ ਦੀ ਸ਼ਹੀਦੀ ਸ਼ਤਾਬਦੀ ਮਨਾਉਣ ਸਬੰਧੀ ਇੱਕ ਜ਼ਿਲ੍ਹਾ ਪੱਧਰੀ ਮੀਟਿੰਗ 27 ਅਪ੍ਰੈਲ ਦਿਨ ਐਤਵਾਰ ਸਵੇਰੇ 9 ਵਜੇ ਗੁਰਦੁਆਰਾ ਮੰਜੀ ਸਾਹਿਬ ਨਵਾਂਸ਼ਹਿਰ ਵਿਖੇ ਹੋਵੇਗੀ। ਉਨ੍ਹਾਂ ਜ਼ਿਲ੍ਹਾ ਭਰ ਦੀਆਂ ਸਮੂਹ ਸਿੰਘ ਗੁਰਦੁਆਰਾ ਕਮੇਟੀਆਂ, ਧਾਰਮਿਕ ਜਥੇਬੰਦੀਆਂ ਅਤੇ ਨਾਨਕ ਨਾਮ ਲੇਵਾ ਸੰਗਤਾਂ ਨੂੰ ਸਮੇਂ ਸਿਰ ਪਹੁੰਚਣ ਦੀ ਅਪੀਲ ਕੀਤੀ ਹੈ।

ਬੈਗ ਲੈਸ ਡੇ ਮੌਕੇ ਬੱਚਿਆਂ ਨੇ ਆਪਣੀ ਪ੍ਰਤਿਭਾ ਦਾ ਕੀਤਾ ਇਜ਼ਹਾਰ

ਵਿਸ਼ੇਸ਼ ਲੋੜਾਂ ਵਾਲੇ ਬੱਚੇ ਕੀਤੇ ਸਨਮਾਨਿਤ 
ਨਵਾਂਸ਼ਹਿਰ 26 ਅਪ੍ਰੈਲ - ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਵਿੱਦਿਅਕ ਸੰਸਥਾਵਾਂ ਵਿੱਚ ਪਹਿਲੀ ਅਤੇ ਚੌਥੇ ਸਨਿਚਰਵਾਰ ਨੂੰ ਬੈਗ ਲੈਸ ਦੇ ਮਨਾਉਣ ਦੀ ਨਿਰਦੇਸ਼ਾਂ ਤਹਿਤ ਅੱਜ ਪੀ,ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਵਿਖੇ ਬੈਗ ਲੈਸ ਡੇ ਮਨਾਇਆ ਗਿਆ। ਜਿਸ ਵਿੱਚ ਬੱਚਿਆਂ ਨੇ ਆਪਣੇ ਅੰਦਰ ਛੁਪੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਨ ਤੋਂ ਇਲਾਵਾ ਯੋਗਾ ਦੀਆਂ ਕਸਰਤਾਂ,ਸੁੰਦਰ ਲਿਖਾਈ ਅਤੇ ਮਹਿੰਦੀ ਪ੍ਰਤੀਯੋਗਤਾ ਮੁਕਾਬਲੇ ਅਤੇ ਹੋਰ ਵੱਖ ਵੱਖ ਵਿਸ਼ਿਆਂ ਤੇ ਭਾਸ਼ਣ ਮੁਕਾਬਲੇ ਕਿ ਪੇਸ਼ ਕੀਤੇ ਗਏ।ਇਸ ਮੌਕੇ ਬੱਚਿਆਂ ਨੇ ਰਿਸ਼ਟ ਪੁਸ਼ਟ ਰਹਿਣ ਲਈ ਖੇਡਾਂ ਜਿਵੇਂ ਰੱਸੀ ਟੱਪਣਾ,ਇੰਨਡੋਰ ਖੇਡਾਂ ਆਦਿ ਨਾਲ ਮੰਨੋਰੰਜਨ ਕੀਤਾ ਅਤੇ ਪ੍ਰਿੰਸੀਪਲ ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ ਵੱਲੋਂ ਬੱਚਿਆਂ ਵੱਲੋਂ ਕੀਤੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ ਗਈ ਅਤੇ ਉਨ੍ਹਾਂ ਵੱਲੋਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਇਸ ਮੌਕੇ ਤੇ ਬੱਚਿਆਂ ਵੱਲੋਂ ਬਿਜ਼ਨਸ ਬਲਾਸਟ ਵਿਸ਼ੇ ਤਹਿਤ ਵੱਖ-ਵੱਖ ਤਰ੍ਹਾਂ ਦੇ ਸਟਾਲ ਜਿਵੇਂ ਕਿ ਦਹੀ ਭੱਲਾ, ਸੈਂਡ ਵਿੱਚ ਆਦਿ ਬਣਾ ਕੇ ਆਪਣੇ ਅੰਦਰ ਛੁਪੀ ਕਲਾਕਾਰੀ ਪੇਸ਼ ਕੀਤੀ, ਜਿਸ ਨੂੰ ਸਮੁੱਚੇ ਸਟਾਫ ਵੱਲੋਂ ਖੂਬ ਸਲਾਹਿਆ ਗਿਆ ਅਤੇ ਉਨ੍ਹਾਂ ਵੱਲੋਂ ਬੱਚਿਆਂ ਦੀ ਹੌਸਲਾ ਅਫਜਾਈ ਲਈ ਸਟਾਲਾਂ ਤੇ ਖਰੀਦੋ ਫਰੋਖਤ ਕੀਤੀ ਗਈ। ਇਸ ਤੋਂ ਇਲਾਵਾ ਨਵੰਬਰ ਮਹੀਨੇ ਵਿੱਚ ਜਿਨ੍ਹਾਂ ਬੱਚਿਆਂ ਨੇ ਧਾਰਮਿਕ ਪ੍ਰੀਖਿਆ ਦਿੱਤੀ ਸੀ ਉਹਨਾਂ ਨੂੰ ਪਿੰਡ ਦੇ ਮੋਹਬਰ ਗੁਰਮੁਖ ਸਿੰਘ ਸਕੱਤਰ ਵੱਲੋਂ ਵਿਸ਼ੇਸ਼ ਤੌਰ ਤੇ ਆ ਕੇ ਸਰਟੀਫਿਕੇਟ ਸਨਮਾਨ ਵਜੋਂ ਵੰਡੇ ਗਏ ਅਤੇ ਬੱਚਿਆਂ ਨੂੰ ਉਹਨਾਂ ਦੀ ਕਾਰਗੁਜ਼ਾਰੀ ਤੇ ਵਧਾਈ ਦਿੱਤੀ। 
 ਸੰਸਥਾ ਦੇ ਮੁਖੀ ਡਾਕਟਰ ਸੁਰਿੰਦਰ ਪਾਲ ਅਗਨੀਹੋਤਰੀ ਨੇ ਗੁਰਮੁਖ ਸਿੰਘ ਨੂੰ ਸਨਮਾਨਿਤ ਕੀਤਾ।ਇਸ ਮੌਕੇ ਤੇ ਸਕੂਲ ਦਾ ਸਮੁੱਚਾ ਸਟਾਫ ਜਿਨ੍ਹਾਂ ਵਿਚ ਗੁਨੀਤ,ਰੇਖਾ ਜਨੇਜਾ ਅਮਨਦੀਪ ਕੌਰ ਬਲਦੀਪ ਸਿੰਘ ਹਰਿੰਦਰ ਸਿੰਘ ਸੁਸ਼ੀਲ ਕੁਮਾਰ, ਰਜਨੀ ਬਾਲਾ,ਨੀਰਜ ਬਾਲੀ, ਪਰਮਿੰਦਰ ਕੌਰ ਪਰਵਿੰਦਰ ਕੌਰ ਮਨਮੋਹਨ ਸਿੰਘ ਪ੍ਰੇਮ ਸਿੰਘ, ਸੁਮੀਤ ਸੋਢੀ, ਮਨਜਿੰਦਰ ਕੌਰ, ਸਤਿੰਦਰ ਕੌਰ,ਜਸਵਿੰਦਰ ਕੌਰ, ਕਮਲਜੀਤ ਕੌਰ, ਮੀਨਾ ਰਾਣੀ, ਗੁਰਪ੍ਰੀਤ ਸਿੰਘ, ਨਵਨੀਤ ਸਿੰਘ ਤੋਂ ਇਲਾਵਾ ਵਿਦਿਆਰਥੀ ਆਦਿ ਹਾਜ਼ਰ ਸਨ।

*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ*

*ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੈਸ਼ਲੈੱਸ ਇਲਾਜ ਦੀ ਸਹੂਲਤ ਆਰੰਭ* ਬੰਗਾ 01 ਅਪਰੈਲ () ਭਾਰਤੀ ਰੇਲਵੇ ਕਰਮਚਾਰੀਆਂ ਲਈ ਗੁਰੂ ਨਾਨਕ ...

ਜੀ ਆਇਆਂ ਨੂੰ WELCOME