Friday, 25 April 2025

ਨਵਾਂਸ਼ਹਿਰ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ 521 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 13ਵਾਂ ਸਮਾਗਮ ਹੋਇਆ


ਲੜੀਵਾਰ ਤੇਰਵਾਂ ਰਾਤਰੀ ਸਮਾਗਮ ਸਫ਼ਲਤਾਪੂਰਵਕ ਸਮਾਪਤ 

ਭਾਈ ਅਮਰਜੀਤ ਸਿੰਘ ਖ਼ਾਲਸਾ ਨੇ ਸੰਗਤਾਂ ਨੂੰ ਨਾਮ ਸਿਮਰਨ ਅਭਿਆਸ ਨਾਲ ਜੋੜਿਆ  
ਨਵਾਂਸ਼ਹਿਰ 26 ਅਪ੍ਰੈਲ - ਗੁਰਦੁਆਰਾ ਅੰਗਦ ਨਗਰ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ 521 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੱਲ ਤੇ ਲੜੀਵਾਰ ਰਾਤਰੀ ਸਮਾਗਮਾਂ ਦੇ ਤੇਰਵੇਂ ਸਮਾਗਮ ਦੀ ਸਮਾਪਤੀ ਸਫਲਤਾ ਪੂਰਵਕ ਹੋਈ। ਸ਼ਾਮ ਨੂੰ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠ ਤੋਂ ਉਪਰੰਤ ਕੀਰਤਨ ਦਰਬਾਰ ਸਜਾਇਆ ਗਿਆ। ਜਿਸ ਵਿਚ ਭਾਈ ਪ੍ਰਦੀਪ ਸਿੰਘ ਰਾਗੀ ਗੁਰਦੁਆਰਾ ਸਿੰਘ ਸਭਾ ਚੰਡੀਗੜ੍ਹ ਚੌਂਕ ਨਵਾਂਸ਼ਹਿਰ ਦੇ ਰਾਗੀ ਜਥੇ ਨੇ ਇਲਾਹੀ ਬਾਣੀ ਦੇ ਕੀਰਤਨ ਸਰਵਣ ਕਰਵਾਇਆ ਤੇ ਨਾਲ ਹੀ ਸ੍ਰੀ ਗੁਰੂ ਰਾਮਦਾਸ ਸੇਵਾ ਸੋਸਾਇਟੀ ਦੇ ਭਾਈ ਅਮਰਜੀਤ    ਸਿੰਘ ਖਾਲਸਾ ਨੇ ਨਾਮ ਸਿਮਰਨ ਦੇ ਅਭਿਆਸ ਨਾਲ ਸੰਗਤਾਂ ਨੂੰ ਜੋੜਿਆ, ਉਪਰੰਤ ਪੰਥ ਪ੍ਰਸਿੱਧ ਪ੍ਰਚਾਰਕ ਤੇ ਕਥਾ ਵਾਚਕ ਗਿਆਨੀ ਸੁਰਜੀਤ ਸਿੰਘ ਸਭਰਾਅ ਗੁਰਦੁਆਰਾ ਸ਼ਹੀਦ ਗੰਜ ਅੰਮ੍ਰਿਤਸਰ ਵਾਲਿਆਂ ਨੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ ਅਤੇ ਜਪੁਜੀ ਸਾਹਿਬ ਦੀਆਂ ਪਾਉੜੀਆਂ ਦੀ ਵਿਆਖਿਆ ਕਰਦਿਆਂ ਅਰਦਾਸ ਦੀ ਮਹੱਤਤਾ ਬਾਰੇ ਦੱਸਿਆ।ਇਸ ਤੋਂ ਇਲਾਵਾ ਉਨ੍ਹਾਂ ਸਿੱਖਾਂ ਨੂੰ ਪਤਿਤਪੁਣੇ ਤੋਂ ਦੂਰ ਰਹਿ ਕੇ ਆਪਣੇ ਧਰਮ ਵਿੱਚ ਪ੍ਰਪੱਕ ਰਹਿਣ ਲਈ ਪ੍ਰੇਰਿਆ। ਉਨ੍ਹਾਂ ਮੌਜੂਦਾ ਨੌਜਵਾਨ ਪੀੜ੍ਹੀ ਨੂੰ ਆਪਣੀ ਮਾਤ ਭਾਸ਼ਾ ਨਾਲ ਜੁੜੇ ਰਹਿਣ ਤੇ ਨਸ਼ਿਆਂ ਤੋਂ ਦੂਰ ਰਹਿਣ ਦੀ ਗੱਲ ਕਹੀ।ਅੱਜ ਦੇ ਤੇਰਵੇਂ ਲੜੀਵਾਰ ਸਮਾਗਮ ਦੀ ਸੇਵ ਦਰਸ਼ਨ ਸਿੰਘ ਸਰੋਨਾ ਦੇ ਸਮੁੱਚੇ ਪਰਿਵਾਰ ਵਲੋਂ ਲਈ ਗਈ।ਗੁਰੂ ਗੁਰਦੁਆਰਾ ਅੰਗਦ ਨਗਰ ਦੇ ਮੁੱਖ ਪ੍ਰਬੰਧਕ ਭਾਈ ਜਰਨੈਲ ਸਿੰਘ ਖਾਲਸਾ ਤੇ ਪ੍ਰਬੰਧਕ ਕਮੇਟੀ ਵਲੋਂ ਰਾਗੀ ਜਥੇ, ਪ੍ਰਚਾਰਕਾਂ ਤੇ ਸੇਵਕ ਪਰਿਵਾਰ ਨੂੰ ਸਿਰਪਾਉ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਸਮਾਪਤੀ ਤੇ ਅਰਦਾਸ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਮੁੱਖ ਸੇਵਾਦਾਰ ਜਰਨੈਲ ਸਿੰਘ ਖਾਲਸਾ, ਹਰਜਿੰਦਰ ਸਿੰਘ ਗ੍ਰੰਥੀ ਮਨਜੀਤ ਸਿੰਘ, ਮਾਸਟਰ ਹਰਿੰਦਰ ਸਿੰਘ,ਮਹਿੰਦਰ ਸਿੰਘ ਸੈਣੀ, ਭਾਈ ਰਾਹੁਲ ਸਿੰਘ ਤਰਸੇਮ ਸਿੰਘ ਗਿੱਲ,ਪਿਆਰਾ ਸਿੰਘ ਪੰਜਾਬੀ, ਮਹਿੰਦਰ ਸਿੰਘ ਸੈਣੀ,ਗੁਰਦੀਪ ਸਿੰਘ , ਗੁਰਮੁਖ ਸਿੰਘ, ਤੇਜਾ ਸਿੰਘ, ਗੁਰਦੀਪ ਸਿੰਘ, ਗੁਰਦੀਪ ਸਿੰਘ ਰੀਹਲ,ਅਮਰਜੀਤ ਸਿੰਘ ਖਾਲਸਾ, ਸੁਰਜੀਤ ਸਿੰਘ ਐੱਸ. ਡੀ. ਓ, ਡਾ. ਬਲਵਿੰਦਰ ਸਿੰਘ, ਗੁਰਚਰਨ ਸਿੰਘ ਪਾਬਲਾ,ਬਲਵੀਰ ਸਿੰਘ, ਜੁਝਾਰ ਸਿੰਘ ਗਿੱਲ, ਗੁਰਦੀਪ ਸਿੰਘ ਜੌਹਲ, ਦਾਰਾ ਸਿੰਘ, ਦੀਦਾਰ ਸਿੰਘ ਡੀ ਐਸ ਪੀ, ਸੁਖਵਿੰਦਰ ਸਿੰਘ ਥਾਂਦੀ,ਰੇਸ਼ਮ ਸਿੰਘ, ਹਰਜੀਤ ਸਿੰਘ, ਬਲਵੰਤ ਸਿੰਘ ਪਾਬਲਾ,ਪਰਮਵੀਰ ਸਿੰਘ, ਹਰਦੀਪ ਸਿੰਘ ਸੈਂਭੀ, ਅਵਤਾਰ ਸਿੰਘ, ਕਸ਼ਮੀਰ ਸਿੰਘ, ਭਾਈ ਜਸਪਾਲ ਸਿੰਘ, ਤਰਸੇਮ ਸਿੰਘ ਬਾਬਾ, ਰੁਪਿੰਦਰ ਸਿੰਘ ਅਟਵਾਲ, ਪਰਦੀਪ ਸਿੰਘ, ਗੁਰਚਰਨ ਸਿੰਘ ਪਾਬਲਾ, ਸੁਖਵਿੰਦਰ ਸਿੰਘ ਸਿਆਣ, ਹਰਭਜਨ ਸਿੰਘ, ਹਰਜੀਤ ਸਿੰਘ ਲੂਥਰਾ, ਮਨਪ੍ਰੀਤ ਸਿੰਘ, ਦਲਜੀਤ ਸਿੰਘ ਬਡਵਾਲ, ਗੁਰਦੀਪ ਸਿੰਘ ਰੀਹਲ, ਜਸਵਿੰਦਰ ਸਿੰਘ ਸੁਪਰਡੈਂਟ, ਹਰਨੇਕ ਸਿੰਘ, ਦਮਨਵੀਰ ਸਿੰਘ, ਇੰਦਰਜੀਤ ਸਿੰਘ ਬਾਹੜਾ, ਭੁਪਿੰਦਰ ਸਿੰਘ ਲੰਗੜੋਆ, ਹਰਜਾਪ ਸਿੰਘ,ਤਰਨਵੀਰ ਸਿੰਘ, ਰਮਣੀਕ ਸਿੰਘ, ਕਮਲਜੀਤ ਸਿੰਘ, ਰਜਿੰਦਰ ਪਾਲ ਸਿੰਘ, ਡਾਕਟਰ ਭਗਵਾਨ ਸਿੰਘ,, ਮਨਜੀਤ ਸਿੰਘ, ਗੁਰਦੀਪ ਸਿੰਘ, ਸੁਰਜੀਤ ਸਿੰਘ ਮਹਿਤਪੁਰ,ਹਰਪ੍ਰੀਤ ਸਿੰਘ, ਨਵਜੋਤ ਕੌਰ, ਪਰਮਜੀਤ ਕੌਰ,ਬਲਵੀਰ ਸਿੰਘ ਸੋਨਾ,ਕੇਵਲ ਸਿੰਘ, ਜਸਵਿੰਦਰ ਸਿੰਘ ਭੰਗੂ, ਬਲਵੀਰ ਸਿੰਘ ਸੋਨਾ, ਗੁਰਸ਼ਰਨ ਸਿੰਘ ਲੰਗੜੋਆ, ਡਾਕਟਰ ਬਲਵਿੰਦਰ ਸਿੰਘ, ਮਨਜੀਤ ਕੌਰ, ਗੁਰਮੀਤ ਸਿੰਘ ਆਦਿ ਤੋਂ ਇਲਾਵਾ ਸਾਧ ਸੰਗਤ ਹਾਜ਼ਰ ਸੀ।

ਬਲਵਿੰਦਰ ਜੰਮੂ ਨੇ ਇੰਡੀਅਨ ਜਰਨਲਿਸਟਸ ਯੂਨੀਅਨ ਦੇ ਕੌਮੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਮੀਡੀਆ ਉਪਰ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ, ਠੇਕੇਦਾਰੀ ਪ੍ਰਬੰਧ ਪ੍ਰੈੱਸ ਦੀ ਅਜ਼ਾਦੀ ਲਈ ਗੰਭੀਰ ਸੰਕਟ - ਜੰਮੂ ਬਲਬੀਰ ਜੰਡੂ ਕੌਮੀ ਖ਼ਜ਼ਾਨਚੀ ਅਤੇ ਬਿੰਦੂ ਸਿੰਘ ਕੌਮੀ ਕਾਰਜਕਾਰਨ...

ਜੀ ਆਇਆਂ ਨੂੰ WELCOME