ਵੱਡੀ ਗਿਣਤੀ ਵਿੱਚ ਸੰਗਤਾਂ ਨੇ ਭਰੀ ਹਾਜ਼ਰੀ
ਨਵਾਂਸ਼ਹਿਰ 29 ਅਪ੍ਰੈਲ ( ਚੰਡੀਗੜ੍ਹ ਰੋਡ ਸਥਿਤ ਮਹੱਲਾ ਗੁਰੂ ਅੰਗਦ ਨਗਰ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦੇ 521 ਸਾਲਾ ਪ੍ਰਕਾਸ਼ ਪੁਰ ਨੂੰ ਸਮਰਪਿਤ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਮੁਹੱਲੇ ਦੀ ਸੰਗਤ ਵੱਲੋਂ 16 ਦਿਨਾਂ ਰਾਤਰੀ ਲੜੀਵਾਰ ਗੁਰਮਤਿ ਸਮਾਗਮਾਂ ਦੀ ਸ਼ੁਰੂਆਤ ਕੀਤੀ ਗਈ ਸੀ ਜਿਸ ਦੀ ਸੰਪੂਰਨਤਾ ਅੱਜ ਮੁੱਖ ਸਮਾਗਮ ਨਾਲ ਬੜੀ ਸ਼ਰਧਾ ਭਾਵਨਾ ਤੇ ਚੜਦੀ ਕਲਾ ਨਾਲ ਹੋਈ। ਸ਼ਾਮ ਨੂੰ ਗੁਰਦੁਆਰਾ ਸਾਹਿਬ ਵਿਖੇ ਧੁਰ ਕੀ ਬਾਣੀ ਦੇ ਸ੍ਰੀ ਅਖੰਡ ਜਾਪ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਉਪਰੰਤ ਮਹਾਨ ਕੀਰਤਨ ਦਰਬਾਰ ਸਜਾਇਆ ਗਿਆ ਜਿਸ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਭਾਈ ਸਿਮਰਪ੍ਰੀਤ ਸਿੰਘ ਦੇ ਜੱਥੇ ਨੇ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਮਨੋਹਰ ਗੁਰਬਾਣੀ ਰਾਹੀਂ ਕਿਰਤਾਰਥ ਕੀਤਾ ਉਪਰੰਤ ਸ੍ਰੀ ਦਰਬਾਰ ਸਾਹਿਬ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਮਾਨ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਸਲੋਕਾਂ ਦੀ ਵਿਆਖਿਆ ਕਰਕੇ ਗੁਰਬਾਣੀ ਦੀ ਸਾਂਝ ਪਾਈ। ਗਿਆਨੀ ਮਾਨ ਸਿੰਘ ਨੇ ਸੰਗਤਾਂ ਨੂੰ ਮਨਮਤ ਤਿਆਗ ਕੇ ਗੁਰੂ ਆਸ਼ੇ ਅਨੁਸਾਰ ਆਪਣਾ ਜੀਵਨ ਬਤੀਤ ਕਰਨ ਦੀ ਗੱਲ ਕਹੀ। ਗਿਆਨੀ ਮਾਨ ਸਿੰਘ ਨੇ ਕਿਹਾ ਕਿ ਸਾਨੂੰ ਸਮਾਜਿਕ ਬੁਰਾਈਆਂ ਅਤੇ ਨਸ਼ਿਆਂ ਤੋਂ ਦੂਰ ਰਹਿ ਕੇ ਇੱਕ ਚੰਗਾ ਜੀਵਨ ਜਿਉਣਾ ਚਾਹੀਦਾ ਹੈ। ਸਮਾਪਤੀ ਤੇ ਸ਼ੁਕਰਾਨੇ ਦੀ ਅਰਦਾਸ ਕੀਤੀ ਗਈ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਜਰਨੈਲ ਸਿੰਘ ਖਾਲਸਾ ਅਤੇ ਮੁਹੱਲੇ ਦੀਆਂ ਸੰਗਤਾਂ ਵੱਲੋਂ ਆਏ ਹੋਏ ਸ੍ਰੀ ਦਰਬਾਰ ਸਾਹਿਬ ਤੋਂ ਰਾਗੀ ਜਥੇ ਅਤੇ ਗਿਆਨੀ ਮਾਨ ਸਿੰਘ ਜੀ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ।ਸਮਾਪਤੀ ਤੇ ਅਰਦਾਸ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਤੇ ਸ੍ਰੀ ਗੁਰੂ ਰਾਮਦਾਸ ਸੇਵਾ ਸੋਸਾਇਟੀ ਦੇ ਅਮਰਜੀਤ ਸਿੰਘ ਖਾਲਸਾ, ਸੁਖਵਿੰਦਰ ਸਿੰਘ ਥਾਂਦੀ, ਮਾਸਟਰ ਹਰਿੰਦਰ ਸਿੰਘ,ਮਹਿੰਦਰ ਸਿੰਘ ਸੈਣੀ, ਗ੍ਰੰਥੀ ਮਨਜੀਤ ਸਿੰਘ, ਗ੍ਰੰਥੀ ਰਾਹੁਲ ਸਿੰਘ, ਤਰਸੇਮ ਸਿੰਘ ਗਿੱਲ , ਸੁਰਜੀਤ ਸਿੰਘ ਸੋਇਤਾ,ਪਿਆਰਾ ਸਿੰਘ ਪੰਜਾਬੀ, ਮਹਿੰਦਰ ਸਿੰਘ ਸੈਣੀ, ਦੀਦਾਰ ਸਿੰਘ ਡੀ.ਐੱਸ. ਪੀ, ਗੁਰਮੁਖ ਸਿੰਘ, ਤੇਜਾ ਸਿੰਘ, ਗੁਰਦੀਪ ਸਿੰਘ,ਅਮਰਜੀਤ ਸਿੰਘ ਖਾਲਸਾ, ਸੁਰਜੀਤ ਸਿੰਘ ਐੱਸ.ਡੀ. ਓ, ਡਾ. ਬਲਵਿੰਦਰ ਸਿੰਘ, ਬਲਵੀਰ ਸਿੰਘ, ਜੁਝਾਰ ਸਿੰਘ ਗਿੱਲ, ਗੁਰਦੀਪ ਸਿੰਘ ਜੌਹਲ, ਦਾਰਾ ਸਿੰਘ, ਰੇਸ਼ਮ ਸਿੰਘ, ਹਰਜੀਤ ਸਿੰਘ, ਬਲਵੰਤ ਸਿੰਘ,ਪਰਮਵੀਰ ਸਿੰਘ, ਹਰਦੀਪ ਸਿੰਘ ਸੈਂਭੀ, ਅਵਤਾਰ ਸਿੰਘ, ਕਸ਼ਮੀਰ ਸਿੰਘ, ਭਾਈ ਜਸਪਾਲ ਸਿੰਘ, ਤਰਸੇਮ ਸਿੰਘ ਬਾਬਾ, ਰੁਪਿੰਦਰ ਸਿੰਘ ਅਟਵਾਲ, ਪਰਦੀਪ ਸਿੰਘ, ਗੁਰਚਰਨ ਸਿੰਘ ਪਾਬਲਾ, ਸੁਖਵਿੰਦਰ ਸਿੰਘ ਸਿਆਣ, ਹਰਭਜਨ ਸਿੰਘ, ਗੁਰਮੀਤ ਸਿੰਘ,ਹਰਜੀਤ ਸਿੰਘ ਲੂਥਰਾ, ਮਨਪ੍ਰੀਤ ਸਿੰਘ, ਦਲਜੀਤ ਸਿੰਘ ਬਡਵਾਲ, ਸਰਬਜੀਤ ਸਿੰਘ ਬਡਵਾਲ, ਕੁਲਜੀਤ ਸਿੰਘ ਖਾਲਸਾ,ਮਾਸਟਰ ਅਮਰਜੀਤ ਸਿੰਘ, ਪਰਮਿੰਦਰ ਸਿੰਘ ਤਰਨਵੀਰ ਸਿੰਘ, ਰਮਣੀਕ ਸਿੰਘ, ਕਮਲਜੀਤ ਸਿੰਘ, ਰਜਿੰਦਰ ਪਾਲ ਸਿੰਘ, ਬਲਵੰਤ ਸਿੰਘ ਪਾਬਲਾ, ਮਨਜੀਤ ਸਿੰਘ, ਗੁਰਦੀਪ ਸਿੰਘ, ਹਰਪ੍ਰੀਤ ਸਿੰਘ, ਨਵਜੋਤ ਕੌਰ, ਪਰਮਜੀਤ ਕੌਰ, ਹਰਕਮਲ ਕੌਰ, ਗੁਰਦੀਪ ਸਿੰਘ,ਬਲਵੀਰ ਸਿੰਘ ਸੋਨਾ, ਕੇਵਲ ਸਿੰਘ, ਜਸਵਿੰਦਰ ਸਿੰਘ ਭੰਗੂ, ਜਸਵਿੰਦਰ ਸਿੰਘ ਸੁਪਰਡੈਂਟ, ਹਰਨੇਕ ਸਿੰਘ, ਦਮਨਵੀਰ ਸਿੰਘ, ਇੰਦਰਜੀਤ ਸਿੰਘ ਬਾਹੜਾ, ਹਰਜਾਪ ਸਿੰਘ, ਪਰਮਜੀਤ ਸਿੰਘ, ਕਰਨੈਲ ਸਿੰਘ, ਹਰਦੇਵ ਸਿੰਘ, ਨਿਰਮਲ ਸਿੰਘ, ਪਰਮਿੰਦਰ ਸਿੰਘ ਢੱਲ,ਗੁਰਚਰਨ ਸਿੰਘ ਪਾਬਲਾ, ਬਲਵੰਤ ਸਿੰਘ ਪਾਬਲਾ, ਗੁਰਮੁਖ ਸਿੰਘ,ਭੁਪਿੰਦਰ ਸਿੰਘ ਲੰਗੜੋਆ, ਬਲਵੀਰ ਸਿੰਘ ਸੋਨਾ, ਗੁਰਸ਼ਰਨ ਸਿੰਘ ਲੰਗੜੋਆ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਵੀ ਸਾਧ ਸੰਗਤ ਹਾਜ਼ਰ ਸੀ।