ਨਵਾਂਸ਼ਹਿਰ 11ਅਪ੍ਰੈਲ- ਨਿਸ਼ਕਾਮ ਟਿਫ਼ਨ ਸੇਵਾ, ਗੁਰੂ ਕੀ ਰਸੋਈ, ਨਵਾਂਸ਼ਹਿਰ ਦੀ ਸੰਗਤ ਨੇ ਮੁੱਖ ਸੇਵਾਦਾਰ ਸ. ਅਮਰੀਕ ਸਿੰਘ ਜੀ ਦੀ ਪਤਨੀ ਅਵਤਾਰ ਕੌਰ ਜੀ ਦੀ ਯੋਗ ਅਗਵਾਈ ਹੇਠ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕੀਤੇ । ਜਾਣਕਾਰੀ ਸਾਂਝੀ ਕਰਦੇ ਹੋਏ ਅਵਤਾਰ ਕੌਰ ਜੀ ਨੇ ਦੱਸਿਆ ਕਿ ਗੁਰੂ ਕੀ ਰਸੋਈ ਦੀਆਂ ਸੰਗਤਾਂ ਜੋ ਕਿ ਹਰ ਰੋਜ਼ ਲਗਭਗ 700 ਲੋੜਵੰਦਾਂ ਪਰਿਵਾਰਾਂ, ਬਜ਼ੁਰਗਾਂ ਆਦਿ ਦੇ ਲਈ ਲੰਗਰ ਤਿਆਰ ਕਰਦੀਆਂ ਹਨ, ਸਵੇਰੇ 7 ਵਜੇ ਗੁਰੂ ਕੀ ਰਸੋਈ ਤੋਂ ਨਾਮ ਸਿਮਰਨ ਕਰਦੀਆਂ ਹੋਈਆਂ ਜ਼ਿਲ੍ਹਾ ਹੁਸ਼ਿਆਰਪੁਰ ਇਲਾਕੇ ਦੇ ਵੱਖ-ਵੱਖ ਇਤਿਹਾਸਕ ਗੁਰਦੁਆਰਾ ਸਾਹਿਬ, ਗੁਰਦੁਆਰਾ ਹਰੀਆਂ ਵੇਲਾਂ, ਪਾਤਸ਼ਾਹੀ ਸੱਤਵੀਂ, ਬਜਰੌਰ, ਗੁਰਦੁਆਰਾ ਭਾਈ ਮੰਝ ਜੀ ਸਮਾਧਾਂ ਪਿੰਡ ਕੰਗਮਾਈ, ਗੁਰਦੁਆਰਾ ਸ਼੍ਰੀ ਗਰਨਾ ਸਾਹਿਬ, ਬੋਦਲ, ਗੁਰਦੁਆਰਾ ਰਾਮਪੁਰ ਖੇੜਾ ਸਾਹਿਬ (ਤਪ ਅਸਥਾਨ ਸੰਤ ਬਾਬਾ ਹਰਨਾਮ ਸਿੰਘ ਜੀ) ਆਦਿ ਇਤਿਹਾਸਿਕ ਗੁਰਦੁਆਰਾ ਸਾਹਿਬ ਦੇ ਦਰਸ਼ਨ ਕੀਤੇ ਅਤੇ ਸੰਗਤਾਂ ਨੂੰ ਗੁਰਧਾਮਾਂ ਨਾਲ ਸਬੰਧਤ ਇਤਿਹਾਸ ਤੋਂ ਜਾਣੂੰ ਕਰਵਾਇਆ। ਇਸ ਮੌਕੇ ਅਵਤਾਰ ਕੌਰ, ਜਸਵਿੰਦਰ ਕੌਰ, ਗੁਰਜੀਤ ਕੌਰ, ਦਲਜੀਤ ਕੌਰ, ਇੰਦਰਜੀਤ ਕੌਰ, ਮਨਿੰਦਰ ਕੌਰ, ਸਵਰਨ ਕੌਰ, ਬਲਵਿੰਦਰ ਕੌਰ, ਦਲਜੀਤ ਸਿੰਘ, ਅਮਰਜੀਤ ਸਿੰਘ ਖਾਲਸਾ, ਬਲਵਿੰਦਰ ਸਿੰਘ, ਸਤਨਾਮ ਸਿੰਘ, ਹਰਭਜਨ ਸਿੰਘ, ਦਿਲਬਾਗ ਸਿੰਘ, ਹਕੀਕਤ ਸਿੰਘ, ਜਰਨੈਲ ਸਿੰਘ, ਰਸਪਾਲ ਸਿੰਘ, ਸਰਬਜੀਤ ਕੌਰ, ਹਰਦੀਪ ਸਿੰਘ ਸੈਂਬੀ, ਨਰਿੰਦਰ ਕੌਰ, ਕਿਰਨਦੀਪ ਕੌਰ, ਗੰਗਾ ਦੇਵੀ ਅਤੇ ਮਨਜੀਤ ਕੌਰ ਆਦਿ ਹਾਜ਼ਰ ਸਨ ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...