ਨਵਾਂਸ਼ਹਿਰ 16, ਅਪ੍ਰੈਲ -ਸਰਕਾਰੀ ਸਮਾਰਟ ਮਿਡਲ ਸਕੂਲ ਭੰਗਲ ਖੁਰਦ ਵਿਖੇ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ ਜਿਸ ਵਿੱਚ ਵਜੋਂ ਮੁੱਖ ਅਧਿਆਪਕ ਪਰਵਿੰਦਰ ਸਿੰਘ ਭੰਗਲ ਸਟੇਟ ਅਵਾਰਡੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜਾਣਕਾਰੀ ਦਿੰਦਿਆ ਸਕੂਲ ਇੰਚਾਰਜ ਨੀਰਜ ਕੁਮਾਰੀ ਸਟੇਟ ਅਵਾਰਡੀ ਨੇ ਦੱਸਿਆ ਕਿ ਅੱਠਵੀਂ ਜਮਾਤ ਵਿੱਚ ਬੋਰਡ ਦੀ ਪ੍ਰੀਖਿਆ ਵਿੱਚ ਮੈਰਿਟ ਆਈਆਂ ਦੋ ਵਿਦਿਆਰਥਣਾਂ ਲਵਪ੍ਰੀਤ ਅਤੇ ਸੁਖਪ੍ਰੀਤ ਕੌਰ ਨੂੰ ਮੁੱਖ ਅਧਿਆਪਕ ਪਰਵਿੰਦਰ ਸਿੰਘ ਭੰਗਲ ਸਟੇਟ ਅਵਾਰਡੀ ਅਤੇ ਉਹਨਾਂ ਦੇ ਪਰਿਵਾਰ ਵੱਲੋਂ ਸੋਨੇ ਦੇ ਸਿੱਕੇ ਦੇ ਕੇ ਸਨਮਾਨਿਤ ਕੀਤਾ ਗਿਆ। ਇਹਨਾਂ ਵਿਦਿਆਰਥਣਾਂ ਨੂੰ ਫੁਲਕਾਰੀ ਅਤੇ ਸਨਮਾਨ ਚਿੰਨ੍ਹ ਵੀ ਭੇਂਟ ਕੀਤੇ ਗਏ। ਸਮੂਹ ਸਟਾਫ ਅਤੇ ਵਿਦਿਆਰਥਣਾਂ ਦੇ ਮਾਪਿਆਂ ਵੱਲੋਂ ਉਹਨਾਂ ਦਾ ਧੰਨਵਾਦ ਕੀਤਾ। ਮੁੱਖ ਅਧਿਆਪਕ ਪਰਵਿੰਦਰ ਸਿੰਘ ਭੰਗਲ ਸਟੇਟ ਅਵਾਰਡੀ ਵੱਲੋਂ ਐਲਾਨ ਕੀਤਾ ਗਿਆ ਕਿ ਅਗਲੇ ਸਾਲ ਵੀ ਬੋਰਡ ਦੀ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਨੂੰ ਉਹਨਾਂ ਵੱਲੋਂ ਸੋਨੇ ਦੇ ਸਿੱਕੇ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਸਰਪੰਚ ਭਜਨ ਸਿੰਘ ਖਰੌੜ,ਰਾਮ ਕਪੂਰ, ਨਾਜਰ ਰਾਮ, ਕ੍ਰਿਸ਼ਨ ਪੰਚ, ਆਸ਼ਾ ਰਾਮ,ਪਵਨ ਕੁਮਾਰ, ਸਤਨਾਮ ਸਿੰਘ, ਸੁਰਜੀਤ ਸਿੰਘ, ਰਾਜ ਕੁਮਾਰ, ਹਰਜੀਤ ਕੌਰ, ਨਰੇਸ਼ ਕੁਮਾਰੀ,ਅਮਨਦੀਪ ਦਵਿੰਦਰ ਕੌਰ, ਮਨਜਿੰਦਰ ਕੌਰ , ਕਮੇਟੀ ਮੈਂਬਰ ਅਤੇ ਵਿਦਿਆਰਥੀਆਂ ਦੇ ਮਾਪੇ ਹਾਜਰ ਸਨ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...