Wednesday, 2 April 2025
ਸ਼੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ, ਨਵਾਂਸ਼ਹਿਰ ਵੱਲੋਂ ਬੂਟੇ ਲਗਾਕੇ ਮਨਾਇਆ ਗਿਆ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਜੋਤੀ ਜੋਤ ਦਿਵਸ
ਨਵਾਂਸ਼ਹਿਰ 3 ਅਪ੍ਰੈਲ - ਸ਼੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ, ਨਵਾਂਸ਼ਹਿਰ ਦੇ ਮੈਂਬਰਾਂ ਵੱਲੋਂ ਛੇਵੇਂ ਪਾਤਸ਼ਾਹ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਜੋਤੀ ਜੋਤ ਦਿਵਸ ਬੰਗਾ ਰੋਡ ਵਿਖੇ ਡਿਵਾਈਡਰ ‘ਤੇ ਬੂਟੇ ਲਗਾਕੇ ਮਨਾਇਆ ਗਿਆ । ਇਸ ਮੌਕੇ ਸੁਸਾਇਟੀ ਪ੍ਰਧਾਨ ਸ. ਸੁਖਵਿੰਦਰ ਸਿੰਘ ਥਾਂਦੀ ਨੇ ਦੱਸਿਆ ਪਿਛਲੇ ਨੋ ਸਾਲਾਂ ਤੋਂ ਸੁਸਾਇਟੀ ਵੱਲੋਂ ਗੁਰੂ ਸਾਹਿਬਾਨ ਨਾਲ ਸਬੰਧਤ ਹਰ ਇੱਕ ਪੁਰਬ ਨੂੰ ਬੂਟੇ ਲਗਾਕੇ ਮਨਾਇਆ ਜਾਂਦਾ ਰਿਹਾ ਹੈ । ਅੱਜ ਅਕਾਲ ਤਖ਼ਤ ਦੇ ਸਿਰਜਣਹਾਰ, ਮੀਰੀ ਪੀਰੀ ਦੇ ਮਾਲਕ, ਬੰਦੀ ਛੋੜ ਦਾਤੇ ਛੇਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਜੋਤੀ ਜੋਤ ਦਿਵਸ ਮੌਕੇ ਬੰਗਾ ਰੋਡ ਵਿਖੇ ਡਿਵਾਈਡਰ ‘ਤੇ ਬੂਟੇ ਲਗਾਕੇ ਮਨਾਇਆ ਗਿਆ । ਉਹਨਾਂ ਕਿਹਾ ਸਾਨੂੰ ਗੁਰੂ ਸਾਹਿਬਾਨ ਜੀ ਵੱਲੋਂ ਦਰਸਾਏ ਮਾਰਗ ਅਤੇ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਕੇ ਇਸ ‘ਤੇ ਪਹਿਰਾ ਦੇਣਾ ਚਾਹੀਦਾ ਹੈ । ਇਸ ਮੌਕੇ ਸੁਖਵਿੰਦਰ ਸਿੰਘ ਥਾਂਦੀ, ਅਮਰਜੀਤ ਸਿੰਘ ਖਾਲਸਾ, ਆਜ਼ਾਦ, ਗੁਰਜੋਤ ਸਿੰਘ, ਗੁਰਨਿਸ਼ਾਨ ਸਿੰਘ, ਸੁਮਿਤ ਸਿੰਘ ਅਤੇ ਕੁਲਦੀਪ ਸਿੰਘ ਆਦਿ ਹਾਜ਼ਰ ਸਨ ।
By
EDITER
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...