ਨਵਾਂਸ਼ਹਿਰ 20 ਅਪ੍ਰੈਲ ()ਗੁਰਦੁਆਰਾ ਸਿੰਘ ਸਭਾ ਨਵਾਂਸ਼ਹਿਰ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ 462 ਸਾਲਾ ਪ੍ਰਕਾਸ਼ ਪੁਰਬ ਅਤੇ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ।ਇਸ ਮੌਕੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਗੁਰਦੁਆਰਾ ਸਿੰਘ ਸਭਾ ਦੇ ਹਜੂਰੀ ਰਾਗੀ ਭਾਈ ਪ੍ਰਦੀਪ ਸਿੰਘ ਵੱਲੋਂ ਕੀਰਤਨ ਕੀਤਾ ਗਿਆ। ਗ੍ਰੰਥੀ ਭਾਈ ਮਨਜੀਤ ਸਿੰਘ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਭਗਤ ਧੰਨਾ ਜੀ ਦੇ ਜੀਵਨ ਫਲਸਫ਼ੇ ਨਾਲ ਸਾਂਝ ਪਾਈ। ਰਾਗੀ ਸਿੰਘਾਂ ਵਲੋਂ ਰਸਭਿੰਨਾ ਕੀਰਤਨ ਕੀਤਾ ਗਿਆ।ਸਮਾਪਤੀ ਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਅਤੇ ਸ਼੍ਰੀ ਗੁਰੂ ਰਾਮਦਾਸ ਸੇਵਾ ਸੋਸਾਇਟੀ ਦੇ ਮੁੱਖ ਸੇਵਾਦਾਰ ਸੁਖਵਿੰਦਰ ਸਿੰਘ ਥਾਂਦੀ ਵੱਲੋਂ ਸਮੁੱਚੀਆਂ ਸੰਗਤਾਂ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਅਤੇ ਭਗਤ ਧੰਨਾ ਜੀ ਦੇ ਜਨਮ ਦਿਵਸ ਦੀ ਵਧਾਈ ਦਿੱਤੀ।ਇਸ ਮੌਕੇ ਤੇ ਗ੍ਰੰਥੀ ਮਨਜੀਤ ਸਿੰਘ, ਹਰਿੰਦਰ ਸਿੰਘ, ਜਸਵੰਤ ਸਿੰਘ ਭੱਟੀ, ਅਮਰਜੀਤ ਸਿੰਘ, ਰਣਜੀਤ ਸਿੰਘ, ਇੰਦਰਜੀਤ ਸਿੰਘ, ਹਰਪ੍ਰੀਤ ਸਿੰਘ , ਹਰਦੀਪ ਸਿੰਘ,ਹਰਜਾਪ ਸਿੰਘ, ਜਸਕੀਰਤ ਸਿੰਘ ਆਦਿ ਤੋਂ ਇਲਾਵਾ ਗੁਰੂ ਕੀ ਸੰਗਤ ਹਾਜ਼ਰ ਸੀ।
ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ
ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...
ਜੀ ਆਇਆਂ ਨੂੰ WELCOME
-
ਟਿੱਪਰ ਚਾਲਕ ਦੀ ਅਣਗਹਿਲੀ ਕਾਰਨ ਐਮ ਡੀ ਕਰ ਰਹੇ ਨੌਜਵਾਨ ਡਾਕਟਰ ਦੀ ਸੜਕ ਹਾਦਸੇ ਹੋਈ ਮੌਤ ਪਰਿਵਾਰਿਕ ਮੈਂਬਰਾਂ ਨੇ ਟਿੱਪਰ ਚਾਲਕ ਤੇ ਮਾਲਕ ਖਿਲਾਫ ਮੁਕਦਮਾ...
-
ਤਹਿਸੀਲਦਾਰ ਲਾਰਸਨ ਸਿੰਗਲਾ ਬਣੇ ਸਹਾਇਕ ਕਮਿਸ਼ਨਰ ਰੇਲਵੇ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਲਾਰਸਨ ਸਿੰਗਲਾ ਤਹਿਸੀਲਦਾਰ-ਕਮ-ਸਬ ਰਜਿਸਟਰਾਰ ਜੋ ਕਿ ਤਹਿਸੀਲ ਹ...
-
ਸਿਵਲ ਡਿਫੈਂਸ ਵਲੰਟੀਅਰ ਟਰੇਨਿੰਗ 10 ਫਰਵਰੀ ਤੋਂ ਸ਼ੁਰੂ : ਕਮਾਡੈਂਟ ਰੰਧਾਵਾ ਹੁਸ਼ਿਆਰਪੁਰ (ਪਰਸ਼ੋਤਮ ਲਾਲ ਦੜੋਚ) ਭਾਰਤ ਸਰਕਾਰ ਦੇ ਗ੍ਰਹਿ ਵਿਭਾਗ...