Friday, 25 April 2025

ਹਿਰਦੇਵੀਰ ਸਿੰਘ ਚੀਮਾ ਨੇ ਲਿਆ ਨਾਇਬ ਤਹਿਸੀਲਦਾਰ ਹੁਸ਼ਿਆਰਪੁਰ ਵਜੋਂ ਚਾਰਜ

ਹਿਰਦੇਵੀਰ ਸਿੰਘ ਚੀਮਾ ਨੇ ਲਿਆ ਨਾਇਬ ਤਹਿਸੀਲਦਾਰ ਹੁਸ਼ਿਆਰਪੁਰ ਵਜੋਂ ਚਾਰਜ
ਹੁਸ਼ਿਆਰਪੁਰ 25 ਅਪ੍ਰੈਲ (ਪਰਸ਼ੌਤਮ ਲਾਲ ਦੜੋਚ) ਬੀਤੇ ਦਿਨੀ ਪੰਜਾਬ ਸਰਕਾਰ ਵੱਲੋ ਮਾਲ ਵਿਭਾਗ ਵਿੱਚ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੀਆ ਕੀਤੀਆ ਗਈਆ ਬਦਲੀਆ ਵਿੱਚ ਹਿਰਦੇਵੀਰ ਸਿੰਘ ਚੀਮਾ ਨੇ ਗੜ੍ਹਸ਼ੰਕਰ ਤੋ ਬਦਲੀ ਹੋਣ ਉਪਰੰਤ ਬਤੌਰ ਨਾਇਬ ਤਹਿਸੀਲਦਾਰ ਹੁਸ਼ਿਆਰਪੁਰ ਵਿਖੇ ਚਾਰਜ ਸੰਭਾਲਿਆ। ਉਹਨਾ ਦੱਸਿਆ ਕਿ 2023 ਵਿੱਚ ਮਾਲ ਵਿਭਾਗ ਵਿੱਚ ਬਤੌਰ ਨਾਇਬ ਤਹਿਸੀਲਦਾਰ ਮੋਹਾਲੀ ਤੋਂ ਆਪਣੀ ਸਰਵਿਸ ਦੀ ਸ਼ੁਰੂਆਤ ਕੀਤੀ ਸੀ । ਉਹ ਸਰਕਾਰ ਵੱਲੋ ਮਿਲੀ ਇੱਥੇ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ । ਮਾਲ ਵਿਭਾਗ ਦੇ ਕੰਮ ਹਰ ਇੱਕ ਲਈ ਬਿਨ੍ਹਾਂ ਕਿਸੇ ਭੇਦਭਾਵ ਦੇ ਪਹਿਲ ਦੇ ਅਧਾਰ ਤੇ ਕਰਨਗੇ। ਕੰਮ ਪ੍ਰਤੀ ਕਿਸੇ ਨੂੰ ਮੁਸ਼ਕਿਲ ਨਹੀ ਆਉਣ ਦਿੱਤੀ ਜਾਵੇਗੀ । ਉਹਨਾ ਦਫ਼ਤਰੀ ਅਮਲੇ ਨਾਲ ਮੀਟਿੰਗ ਵੀ ਕੀਤੀ ਤੇ ਕੰਮਾਂ ਬਾਰੇ ਜਾਇਜ਼ਾ ਲਿਆ । ਕੰਮਾਂ ਵਿੱਚ ਹੋਰ ਤੇਜ਼ੀ ਲਿਆਉਣ ਬਾਰੇ ਜਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ । ਉਹਨਾ ਕਿਹਾ ਕਿ ਜੇਕਰ ਕਿਸੇ ਨੂੰ ਕੰਮ ਪ੍ਰਤੀ ਕੋਈ ਮੁਸ਼ਕਿਲ ਪੇਸ਼ ਆਵੇ ਤਾਂ ਬੇਝਿਜਕ ਉਹਨਾ ਨਾਲ ਸੰਪਰਕ ਕੀਤਾ ਜਾ ਸਕਦਾ ਹੈ ।

ਗੁਰੂ ਨਾਨਕ ਕਾਲਜ ਆਫ ਨਰਸਿੰਗ ਢਾਹਾਂ ਕਲੇਰਾਂ ਦੀ ਕਲਾਸ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ (ਪਹਿਲਾ ਸਾਲ) ਦਾ ਸ਼ਾਨਦਾਰ 100 ਫ਼ੀਸਦੀ ਨਤੀਜਾ

 ਹਰਮਨ ਨੇ ਪੋਸਟ ਬੇਸਿਕ ਬੀ.ਐਸ.ਸੀ. ਨਰਸਿੰਗ ਕਲਾਸ ਵਿਚੋਂ   ਪਹਿਲਾ ਸਥਾਨ ਪ੍ਰਾਪਤ ਕੀਤਾ  ਬੰਗਾ 05 ਜੂਨ () ਪੰਜਾਬ ਦੇ ਪ੍ਰਸਿੱਧ ਨਰਸਿੰਗ ਵਿਦਿਅਕ ਅਦਾਰੇ ...

ਜੀ ਆਇਆਂ ਨੂੰ WELCOME